Thursday, 04 June 2026

 

 

ਖ਼ਾਸ ਖਬਰਾਂ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ

 

ਮਾਨ ਸਰਕਾਰ ਦਾ ਇੱਕ ਹੋਰ ਮਾਅਰਕਾ; ਕਾਂਗਰਸ ਸਰਕਾਰ ਵੱਲੋਂ ਘਟਾਈਆਂ ਆਸਾਮੀਆਂ ਨੂੰ ਦੁੱਗਣਾ ਕਰਕੇ 418 ਕੀਤਾ

418 ਵੈਟਰਨਰੀ ਅਫ਼ਸਰਾਂ ਦੀ ਭਰਤੀ ਪ੍ਰਕਿਰਿਆ ਮੁਕੰਮਲ, ਛੇਤੀ ਦਿੱਤੇ ਜਾਣਗੇ ਨਿਯੁਕਤੀ ਪੱਤਰ: ਲਾਲਜੀਤ ਸਿੰਘ ਭੁੱਲਰ

Laljit Singh Bhullar, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਚੰਡੀਗੜ੍ਹ , 22 Dec 2022

Last updated on: Dec 22, 2022, 00:00 IST

ਪੰਜਾਬ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਦੀ ਆਪਣੀ ਵਚਨਬੱਧਤਾ ਤਹਿਤ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੇ ਇੱਕ ਹੋਰ ਮਾਅਰਕਾ ਮਾਰਦਿਆਂ ਪਿਛਲੀ ਸਰਕਾਰ ਵੱਲੋਂ ਪਸ਼ੂ ਪਾਲਣ ਵਿਭਾਗ ਵਿੱਚ ਵੈਟਰਨਰੀ ਅਫ਼ਸਰਾਂ ਦੀਆਂ ਘਟਾਈਆਂ ਆਸਾਮੀਆਂ ਨੂੰ ਦੁੱਗਣਾ ਕਰਕੇ 418 ਕਰ ਦਿੱਤਾ ਹੈ। ਇਨ੍ਹਾਂ ਆਸਾਮੀਆਂ 'ਤੇ ਭਰਤੀ ਪ੍ਰਕਿਰਿਆ ਮੁਕੰਮਲ ਕਰ ਲਈ ਗਈ ਹੈ ਅਤੇ ਛੇਤੀ ਹੀ ਯੋਗ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦੇ ਦਿੱਤੇ ਜਾਣਗੇ।

ਵਿਸਥਾਰ ਸਹਿਤ ਵੇਰਵੇ ਦਿੰਦਿਆਂ ਪਸ਼ੂ ਪਾਲਣ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਪਸ਼ੂ ਪਾਲਣ ਵਿਭਾਗ ਵਿੱਚ ਵੈਟਰਨਰੀ ਅਫ਼ਸਰਾਂ ਦੀਆਂ 353 ਆਸਾਮੀਆਂ ਨੂੰ ਪਿਛਲੀ ਕਾਂਗਰਸ ਸਰਕਾਰ ਨੇ ਘਟਾ ਕੇ 200 ਕਰ ਦਿੱਤਾ ਸੀ ਜਿਸ ਕਾਰਨ ਵਿਭਾਗ ਦਾ ਕੰਮ ਪ੍ਰਭਾਵਤ ਹੋਣਾ ਲਾਜ਼ਮੀ ਸੀ। ਉਨ੍ਹਾਂ ਦੱਸਿਆ ਕਿ ਮਾਨ ਸਰਕਾਰ ਨੇ ਸੂਬੇ ਵਿੱਚ ਸੱਤਾ ਸੰਭਾਲਦਿਆਂ ਹੀ ਇਨ੍ਹਾਂ ਆਸਾਮੀਆਂ ਸਬੰਧੀ ਕੇਸ ਨੂੰ ਵਿਚਾਰਿਆ ਅਤੇ ਇਨ੍ਹਾਂ ਆਸਾਮੀਆਂ ਨੂੰ 200 ਤੋਂ ਵਧਾ ਕੇ 418 ਕੀਤਾ ਗਿਆ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਵੈਟਰਨਰੀ ਅਫ਼ਸਰਾਂ ਦੀਆਂ ਇਨ੍ਹਾਂ ਆਸਾਮੀਆਂ 'ਤੇ ਪੰਜਾਬ ਲੋਕ ਸੇਵਾ ਕਮਿਸ਼ਨ (ਪੀ.ਪੀ.ਐਸ.ਸੀ.) ਰਾਹੀਂ ਭਰਤੀ ਪ੍ਰਕਿਰਿਆ ਮੁਕੰਮਲ ਕਰ ਲਈ ਗਈ ਹੈ ਅਤੇ ਛੇਤੀ ਹੀ ਯੋਗ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦੇ ਦਿੱਤੇ ਜਾਣਗੇ।ਪਸ਼ੂ ਪਾਲਣ ਮੰਤਰੀ ਨੇ ਦੱਸਿਆ ਕਿ ਹਾਲ ਹੀ ਵਿੱਚ ਪਸ਼ੂ ਪਾਲਣ ਵਿਭਾਗ ਵਿੱਚ 152 ਵੈਟਰਨਰੀ ਇੰਸਪੈਕਟਰਾਂ (ਵੀ.ਆਈ.) ਦੀ ਭਰਤੀ ਕੀਤੀ ਗਈ ਹੈ, ਜੋ ਵੱਖੋ-ਵੱਖ ਜ਼ਿਲ੍ਹਿਆਂ ਵਿੱਚ ਤੈਨਾਤ ਹੋ ਕੇ ਆਪਣਾ ਕੰਮ ਕਰ ਰਹੇ ਹਨ।

ਇਸੇ ਤਰ੍ਹਾਂ ਵਿਭਾਗ ਵੱਲੋਂ 60 ਹੋਰ ਵੈਟਰਨਰੀ ਇੰਸਪੈਕਟਰਾਂ ਦੀ ਭਰਤੀ ਲਈ ਇਸ਼ਤਿਹਾਰ ਜਾਰੀ ਕੀਤਾ ਗਿਆ ਹੈ। ਇਨ੍ਹਾਂ ਆਸਾਮੀਆਂ ਦੀ ਭਰਤੀ ਪ੍ਰਕਿਰਿਆ ਛੇਤੀ ਤੋਂ ਛੇਤੀ ਮੁਕੰਮਲ ਕਰਨ ਸਬੰਧੀ ਅਧਿਕਾਰੀਆਂ ਨੂੰ ਪਹਿਲਾਂ ਹੀ ਨਿਰਦੇਸ਼ ਦਿੱਤੇ ਗਏ ਹਨ।ਪਸ਼ੂ ਪਾਲਣ ਮੰਤਰੀ ਨੇ ਦੱਸਿਆ ਕਿ ਮਾਨ ਸਰਕਾਰ ਨੌਜਵਾਨਾਂ ਨੂੰ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਹੁਣ ਤੱਕ ਸੂਬੇ ਦੇ ਵੱਖ-ਵੱਖ ਵਿਭਾਗਾਂ ਵਿੱਚ 21,000 ਤੋਂ ਵੱਧ ਸਰਕਾਰੀ ਨੌਕਰੀਆਂ ਮੁਹੱਈਆ ਕਰਵਾਈਆਂ ਜਾ ਚੁੱਕੀਆਂ ਹਨ।

 

Tags: Laljit Singh Bhullar , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD