Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਨੂੰ ਲੋੜਵੰਦ ਲੋਕਾਂ ਤੱਕ ਪਹੁੰਚਾਉਣ ਅਧਿਕਾਰੀ-ਕਮਲਦੀਪ ਸਿੰਘ ਸੰਘਾ

ਸੁਸ਼ਾਸਨ ਹਫਤੇ ਨੂੰ ਲੈ ਕੇ ਬਚਤ ਭਵਨ ਵਿਖੇ ਵਰਕਸ਼ਾਪ ਦਾ ਆਯੋਜਨ

DC Mansa, Deputy Commissioner Mansa, Baldeep Kaur

Web Admin

Web Admin

5 Dariya News

ਮਾਨਸਾ , 23 Dec 2022

Last updated on: Dec 23, 2022, 00:00 IST

ਡਿਪਟੀ ਕਮਿਸ਼ਨਰ ਸ੍ਰੀਮਤੀ ਬਲਦੀਪ ਕੌਰ ਦੀ ਅਗਵਾਈ ਹੇਠ ਜ਼ਿਲ੍ਹੇ ਅੰਦਰ ਮਨਾਏ ਜਾ ਰਹੇ ਸੁਸ਼ਾਸਨ ਹਫਤੇ ਨੂੰ ਲੈ ਕੇ ਅੱਜ ਸਥਾਨਕ ਬਚਤ ਭਵਨ ਵਿਖੇ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਇਸ ਵਰਕਸ਼ਾਪ ਦੌਰਾਨ ਮੁੱਖ ਮਹਿਮਾਨ ਵਜੋਂ ਸਾਬਕਾ ਆਈ.ਏ.ਐਸ. ਅਧਿਕਾਰੀ ਸ੍ਰ. ਕਮਲਦੀਪ ਸਿੰਘ ਸੰਘਾ ਨੇ ਸ਼ਿਰਕਤ ਕੀਤੀ।

ਸ੍ਰੀ ਕਮਲਦੀਪ ਸਿੰਘ ਸੰਘਾ ਨੇ ਵਰਕਸ਼ਾਪ ਮੌਕੇ ਮੌਜੂਦ ਅਧਿਕਾਰੀਆਂ ਨਾਲ ਆਪਣੇ ਵਿਚਾਰ ਅਤੇ ਤਜ਼ਰਬਾ ਸਾਂਝਾ ਕਰਦਿਆਂ ਕਿਹਾ ਕਿ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਮਾਂਬੱਧ ਢੰਗ ਹਲ ਕਰਨਾ ਅਤੇ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਲੋੜਵੰਦ ਲੋਕਾਂ ਨੂੰ ਲਾਭ ਮੁਹੱਈਆ ਕਰਵਾਉਣਾ ਹਰੇਕ ਅਧਿਕਾਰੀ ਦੀ ਜਿੰਮੇਵਾਰੀ ਬਣਦੀ ਹੈ। ਉਨ੍ਹਾਂ ਕਿਹਾ ਕਿ ਕੰਮਾਂ ਵਿੱਚ ਨਿਰਪੱਖਤਾ, ਇਮਾਨਦਾਰੀ ਅਤੇ ਜ਼ਿੰਮੇਵਾਰੀ ਦੀ ਭਾਵਨਾ ਹੋਣ ਨਾਲ ਹੀ ਲੋਕਾਂ ਦਾ ਪ੍ਰਸ਼ਾਸਨ ਅਤੇ ਸਰਕਾਰ ’ਤੇ ਭਰੋਸਾ ਬਣਦਾ ਹੈ।

ਉਨ੍ਹਾਂ ਕਿਹਾ ਕਿ ਕਿਸੇ ਵੀ ਵਿਕਾਸ ਕੰਮ ਜਾਂ ਸਕੀਮਾਂ ਨੂੰ ਲਾਗੂ ਕਰਨ ਦੇ ਨਾਲ-ਨਾਲ ਲੋਕਾਂ ਨੂੰ ਇਸ ਪ੍ਰਤੀ ਜਾਗਰੂਕ ਵੀ ਕਰਨਾ ਚਾਹੀਦਾ ਹੈ।ਵਰਕਸ਼ਾਪ ਦੌਰਾਨ ਡਿਪਟੀ ਕਮਿਸ਼ਨਰ ਸ਼੍ਰੀਮਤੀ ਬਲਦੀਪ ਕੌਰ ਨੇ ਸਮੂਹ ਵਿਭਾਗੀ ਅਧਿਕਾਰੀਆਂ ਨੂੰ ਜਿਲ਼੍ਹਾ ਵਾਸੀਆਂ ਨੂੰ ਚੰਗੀਆਂ ਪ੍ਰਸ਼ਾਸਨਿਕ ਸੇਵਾਵਾਂ ਦੇਣ ਅਤੇ ਰਾਜ ਸਰਕਾਰ ਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕਰਨ ਲਈ ਕਿਹਾ। ਉਨ੍ਹਾਂ ਦੱਸਿਆ ਕਿ ਸਬ ਡਵੀਜ਼ਨ ਪੱਧਰ ਤੇ ਲੋਕ ਸੁਵਿਧਾ ਲਈ  ਲਗਾਏ ਜਾ ਰਹੇ ਸੁਸ਼ਾਸਨ ਕੈਂਪਾਂ ਰਾਹੀ ਆਮ ਲੋਕਾਂ ਨੂੰ ਵੱਡੇ ਪੱਧਰ ਤੇ ਲਾਭ ਹੋਇਆ ਹੈ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਟੀ.ਬੈਨਿਥ ਵੱਲੋਂ ਪੀ.ਐਸ.ਆਰ.ਐਲ.ਐਮ. ਸਕੀਮ ਅਤੇ ਹੋਰ ਵੱਖ-ਵੱਖ ਵਿਭਾਗੀ ਗਤੀਵਿਧੀਆਂ ਬਾਰੇ ਜਾਣੂ ਕਰਵਾਇਆ। ਇਸ ਉਪਰੰਤ ਜ਼ਿਲ੍ਹਾ ਨੋਡਲ ਅਫ਼ਸਰ ਮਗਨਰੇਗਾ ਮਨਦੀਪ ਸਿੰਘ ਵੱਲੋਂ ਮਹਾਤਮਾ ਗਾਂਧੀ ਨਰੇਗਾ ਸਕੀਮ ਅਧੀਨ ਸੁਸ਼ਾਸਨ ਗਤੀਵਿਧੀਆਂ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਇਸ ਤੋਂ ਇਲਾਵਾ ਐਸ.ਡੀ.ਓ. ਸ਼੍ਰੀ ਕਰਮਜੀਤ ਸਿੰਘ ਸਿੱਧੂ ਨੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੀਆਂ ਗਤੀਵਿਧੀਆਂ ਬਾਰੇ ਵਿਸਥਾਰ ਨਾਲ ਚਾਨਣਾ ਪਾਇਆ।

ਵਰਕਸ਼ਾਪ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਉਪਕਾਰ ਸਿੰਘ, ਐਸ.ਡੀ.ਐਮ. ਮਾਨਸਾ ਸ਼੍ਰੀ ਹਰਜਿੰਦਰ ਸਿੰਘ ਜੱਸਲ, ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਤੁਸ਼ਿਤਾ ਗੁਲਾਟੀ, ਮੁੱਖ ਖੇਤੀਬਾੜੀ ਅਫ਼ਸਰ ਡਾ. ਸਤਪਾਲ ਸਿੰਘ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ, ਪਰਮਪਾਲ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

 

Tags: DC Mansa , Deputy Commissioner Mansa , Baldeep Kaur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD