Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਡਿਪਟੀ ਕਮਿਸ਼ਨਰ ਵੱਲੋਂ ਪਿੰਡਾਂ 'ਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ

ਪਿੰਡਾਂ 'ਚ ਚੱਲ ਰਹੇ ਵਿਕਾਸ ਦੇ ਕੰਮਾਂ ਨੂੰ ਮਿਥੇ ਸਮੇਂ 'ਚ ਪੂਰਾ ਕੀਤਾ ਜਾਵੇ : ਸਾਕਸ਼ੀ ਸਾਹਨੀ

DC Patiala, Deputy Commissioner Patiala, Sakshi Sahni, Patiala

Web Admin

Web Admin

5 Dariya News

ਪਟਿਆਲਾ , 23 Dec 2022

Last updated on: Dec 23, 2022, 00:00 IST

ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪੇਂਡੂ ਵਿਕਾਸ ਤਹਿਤ ਚੱਲ ਰਹੀਆਂ ਵੱਖ ਵੱਖ ਸਕੀਮਾਂ ਦੇ ਕੰਮਾਂ ਦੀ ਸਮੀਖਿਆ ਕੀਤੀ ਗਈ ਜਿਸ ਦੌਰਾਨ ਉਨ੍ਹਾਂ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਪਿੰਡਾਂ ਵਿੱਚ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਉਂਦੇ ਹੋਏ ਵੱਖ ਵੱਖ ਸਕੀਮਾਂ ਤਹਿਤ ਵੱਧ ਤੋਂ ਵੱਧ ਵਿਕਾਸ ਕਾਰਜ ਕਰਵਾਏ ਜਾਣ ਅਤੇ ਚੱਲ ਰਹੇ ਵਿਕਾਸ ਦੇ ਕੰਮਾਂ ਤੇ ਵਿਸ਼ੇਸ਼ ਧਿਆਨ ਦਿੰਦੇ ਹੋਏ ਲੰਬਿਤ ਕੰਮਾਂ ਨੂੰ ਵੀ ਮਿਥੇ ਸਮੇਂ ਵਿੱਚ ਪੂਰਾ ਕੀਤਾ ਜਾਵੇ। ਇਸ ਤੋਂ ਇਲਾਵਾ ਮੁਕੰਮਲ ਹੋਏ ਕੰਮਾਂ ਦੀ ਪ੍ਰਗਤੀ ਰਿਪੋਰਟ ਤਿਆਰ ਕੀਤੀ ਜਾਵੇ।

ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ , ਬੀ.ਡੀ.ਪੀ.ਓਜ਼, ਵੱਖ ਵੱਖ ਵਿਭਾਗਾਂ ਦੇ ਕਾਰਜਕਾਰੀ ਇੰਜੀਨੀਅਰਜ਼ ਅਤੇ ਹੋਰ ਸੀਨੀਅਰ ਅਧਿਕਾਰੀਆਂ ਤੋਂ ਪਿੰਡਾਂ ਵਿੱਚ ਕੀਤੇ ਜਾ ਰਹੇ ਵਿਕਾਸ ਕਾਰਜਾਂ ਸਬੰਧੀ ਜਾਣਕਾਰੀ ਹਾਸਲ ਕਰਦੇ ਹੋਏ ਉਨ੍ਹਾਂ ਨੂੰ ਨਿਰਦੇਸ਼ ਦਿੱਤੇ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਸੂਬਾ ਸਰਕਾਰ ਵੱਲੋਂ ਲੋਕ ਭਲਾਈ ਵਿਕਾਸ ਕਾਰਜਾਂ ਹਿੱਤ ਸਾਰੀਆਂ ਯੋਜਨਾਵਾਂ ਦਾ ਲਾਭ ਜ਼ਮੀਨੀ ਪੱਧਰ 'ਤੇ ਯੋਗ ਵਿਅਕਤੀਆਂ ਤੱਕ ਪਹੁੰਚੇ।

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਜ਼ਿਲ੍ਹੇ ਵਿਚ ਫ਼ਸਲੀ ਵਿਭਿੰਨਤਾ ਲਿਆਉਣ ਲਈ ਕੰਮ ਕਰਨ ਦੀ ਹਦਾਇਤ ਕਰਦਿਆਂ ਕਿਹਾ ਕਿ ਆਉਂਦੇ ਸੀਜ਼ਨ ਦੌਰਾਨ ਮੂੰਗੀ ਅਤੇ ਮੱਕੀ ਹੇਠ ਰਕਬਾ ਵਧਾਉਣ ਲਈ ਹੁਣੇ ਤੋਂ ਹੀ ਯੋਜਨਾ ਉਲੀਕੀ ਜਾਵੇ। ਮੀਟਿੰਗ ਦੌਰਾਨ ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਿੰਦਰ ਸਿੰਘ ਨੇ ਦੱਸਿਆ ਕਿ ਇਸ ਵਾਰ ਝੋਨੇ ਦੀ ਸਿੱਧੀ ਬਿਜਾਈ ਹੇਠ ਝਾੜ ਰਵਾਇਤੀ ਬਿਜਾਈ ਨਾਲੋਂ 5 ਫ਼ੀਸਦੀ ਜ਼ਿਆਦਾ ਨਿਕਲਿਆਂ ਹੈ ਜਿਸ ਸਦਕਾ ਆਉਣ ਵਾਲੇ ਸਮੇਂ ਵਿੱਚ ਝੋਨੇ ਦੀ ਸਿੱਧੀ ਬਿਜਾਈ ਦਾ ਰੁਝਾਨ ਹੋਰ ਵਧੇਗਾ।

ਇਸ ਮੀਟਿੰਗ ਦੌਰਾਨ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਈਸ਼ਾ ਸਿੰਘਲ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਸੁਖਚੈਨ ਸਿੰਘ, ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਿੰਦਰ ਸਿੰਘ ਅਤੇ ਹੋਰ ਅਧਿਕਾਰੀ ਮੌਜੂਦ ਸਨ।

 

Tags: DC Patiala , Deputy Commissioner Patiala , Sakshi Sahni , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD