Tuesday, 14 May 2024

 

 

ਖ਼ਾਸ ਖਬਰਾਂ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਮਨੀਸ਼ ਤਿਵਾੜੀ ਦੀ ਪਦਯਾਤਰਾ 'ਚ ਹਜ਼ਾਰਾਂ ਕਾਂਗਰਸ, 'ਆਪ', ਸਪਾ ਵਰਕਰਾਂ ਨੇ ਸ਼ਮੂਲੀਅਤ ਕੀਤੀ ਫਿਰਕੂ ਵੰਡੀਆਂ ਪਾਉਣ ਵਾਲੀ ਭਾਰਤੀ ਜਨਤਾ ਪਾਰਟੀ ਨੂੰ ਠਿੱਬੀ ਲਾ ਕੇ ਕਾਂਗਰਸ ਦੀ ਸਰਕਾਰ ਬਣਾ ਦਿਓ - ਗੁਰਜੀਤ ਔਜਲਾ ਮੀਤ ਹੇਅਰ ਨੇ ਮਾਲੇਰਕੋਟਲਾ ਵਿਖੇ ਪਾਰਟੀ ਦਫਤਰ ਦਾ ਕੀਤਾ ਉਦਘਾਟਨ ਰਾਜਾ ਵੜਿੰਗ ਨੇ ਦਾਖਾ ਵਿੱਚ ਪ੍ਰਚਾਰ ਕੀਤਾ, ਪੰਜਾਬ ਲਈ ਕਾਂਗਰਸ ਦੇ 'ਪੰਜ ਨਿਆਂ’ ਦੀ ਵਕਾਲਤ ਕੀਤੀ ਭਾਰਤ ਚੋਣ ਕਮਿਸ਼ਨ ਵੱਲੋਂ ਨਿਯੁਕਤ ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਨੇ ਲੋਕ ਸਭਾ ਚੋਣਾਂ ਸਬੰਧੀ ਕੀਤੀਆਂ ਤਿਆਰੀਆਂ ਦਾ ਨਿਰੀਖਣ ਕੀਤਾ ਸੀਜੀਸੀ ਲਾਂਡਰਾਂ ਦੀ ਐਯੂਓ ਮਹਿਮਾ ਨੇ ਸਰਵੋਤਮ ਕੈਡੇਟ ਲਈ ਸੀਡਬਲਿਓ ਐਵਾਰਡ ਜਿੱਤਿਆ 6000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜਨਰਲ ਅਬਜਰਵਰ ਵੱਲੋਂ ਫਾਜ਼ਿਲਕਾ ਦਾ ਦੌਰਾ, ਚੋਣ ਤਿਆਰੀਆਂ ਦਾ ਲਿਆ ਜਾਇਜ਼ਾ ਐਲਪੀਯੂ ਵੱਲੋਂ 15ਵੇਂ ਅਚੀਵਰਜ਼ ਅਵਾਰਡ ਸਮਾਰੋਹ ਦਾ ਆਯੋਜਨ: ਵਿਦਿਆਰਥੀਆਂ ਨੂੰ ਕੀਤਾ ਇੱਕ ਕਰੋੜ ਰੁਪਏ ਦੇ ਨਕਦ ਪੁਰਸਕਾਰਾਂ ਨਾਲ ਸਨਮਾਨਿਤ ਬੀਐਸਐਫ ਦੇ ਵਿਹੜੇ ਗੂੰਜਿਆਂ ਮਤਦਾਨ ਦਾ ਨਾਅਰਾ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਘੰਟਾ ਘਰ ਚੌਕ ਸਮੇਤ ਮੁੱਖ ਬਜਾਰਾਂ ਦਾ ਦੌਰਾ ਮੋਹਕਮਪੁਰਾ ਤੋਂ ਆਮ ਆਦਮੀ ਪਾਰਟੀ ਦੇ ਪ੍ਰਧਾਨ ਕਾਂਗਰਸ ਵਿੱਚ ਸ਼ਾਮਲ ਜਨਰਲ ਅਬਜਰਵਰ ਦੀ ਨਿਗਰਾਨੀ ਹੇਠ ਚੋਣ ਅਮਲੇ ਦੀ ਹੋਈ ਰੈਂਡੇਮਾਈਜੇਸ਼ਨ ਕੇਸ ਵਿੱਚੋਂ ਨਾਮ ਕੱਢਣ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਦਾ ਕਰਿੰਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ 5ਵੇਂ ਦਿਨ ਅੱਜ 19 ਨਾਮਜ਼ਦਗੀ ਪੱਤਰ ਹੋਏ ਦਾਖਲ ਪ੍ਰੋ: ਵਿਰਸਾ ਸਿੰਘ ਵਲਟੋਹਾ ਨੇ ਖਡੂਰ ਸਾਹਿਬ ਲੋਕ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਲੰਬੀ ਹਲਕੇ ’ਚ ਅਕਾਲੀ ਦਲ ਨੂੰ ਵੱਡਾ ਝਟਕਾ, ਦਰਜ਼ਨਾਂ ਅਕਾਲੀ ਕਾਂਗਰਸ ਵਿਚ ਹੋਏ ਸ਼ਾਮਲ ਕਾਂਗਰਸੀ ਉਮੀਦਵਾਰ ਦੇ ਪੁੱਤਰ ਗੁਰਬਾਜ਼ ਸਿੰਘ ਸਿੱਧੂ ਵੱਲੋਂ ਸੰਗਤ ਮੰਡੀ ’ਚ ਚੋਣ ਦਫ਼ਤਰ ਦਾ ਉਦਘਾਟਨ ਡਾ: ਸਰੋਜ ਪਾਂਡੇ ਨੇ ਚੋਣ ਪ੍ਰਚਾਰ ਚ ਯੁਵਾ ਸ਼ਕਤੀ ਦੀ ਵਰਤੋਂ ਕਿਸ ਤਰ੍ਹਾਂ ਕੀਤੀ ਜਾਵੇਗੀ, ਬਾਰੇ ਰੋਡਮੈਪ ਤਿਆਰ ਕੀਤਾ ਦਲ ਬਦਲੂਆਂ ’ਤੇ ਵਿਸ਼ਵਾਸ ਨਾ ਕਰੋ ਜਿਹਨਾਂ ਨੇ ਆਪਣੀ ਮਾਂ ਪਾਰਟੀ ਨੂੰ ਧੋਖਾ ਦਿੱਤਾ: ਸੁਖਬੀਰ ਸਿੰਘ ਬਾਦਲ

 

ਪੰਜਾਬ ਵਿਚ ਉਦਯੋਗ ਪੱਖੀ ਮਾਹੌਲ ਸਦਕਾ ਨੌਂ ਮਹੀਨਿਆਂ ’ਚ 30,000 ਕਰੋੜ ਰੁਪਏ ਦਾ ਨਿਵੇਸ਼ ਹੋਇਆ : ਭਗਵੰਤ ਮਾਨ

ਮੁੱਖ ਮੰਤਰੀ ਨੇ ਮਾਰਕਫੈੱਡ ਦੇ ਨਵ-ਨਿਯੁਕਤ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਦਿੱਤੇ

Bhagwant Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Markfed, Amandeep Singh Mohi, Anurag Aggarwal, Ramvir, Tata Steel, Verbio, Freudenberg, Sanathan Textiles

Web Admin

Web Admin

5 Dariya News

ਚੰਡੀਗੜ੍ਹ , 23 Dec 2022

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਉਦਯੋਗ ਪੱਖੀ ਮਾਹੌਲ ਅਤੇ ਕਾਰੋਬਾਰ ਨੂੰ ਸੁਖਾਲਾ ਕਰਨ ਦੀਆਂ ਨੀਤੀਆਂ ਸਦਕਾ ਪਿਛਲੇ 9 ਮਹੀਨਿਆਂ ਵਿਚ ਸੂਬੇ ਵਿਚ 30,000 ਕਰੋੜ ਰੁਪਏ ਦਾ ਨਿਵੇਸ਼ ਹੋਇਆ ਹੈ ਜਿਸ ਨਾਲ ਹਜ਼ਾਰਾਂ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣਗੇ।

ਅੱਜ ਇੱਥੇ ਮਿਊਂਸਪਲ ਭਵਨ ਵਿਖੇ ਮਾਰਕਫੈੱਡ ਵਿਚ ਨਵੇਂ ਭਰਤੀ ਹੋਏ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦੇਣ ਅਤੇ ਨਵੇਂ ਉਤਪਾਦਾਂ ਦੀ ਸ਼ੁਰੂਆਤ ਕਰਨ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਟਾਟਾ ਸਟੀਲ, ਵਰਬੀਓ, ਫਰੇਡਨਬਰਗ, ਸਨਾਥਨ ਟੈਕਸਟਾਈਲ ਵਰਗੇ ਵੱਡੇ ਉਦਯੋਗ ਘਰਾਣਿਆਂ ਨੇ ਸਾਡੀਆਂ ਉਦਯੋਗਿਕ ਨੀਤੀਆਂ ਵਿਚ ਵਿਸ਼ਵਾਸ ਪ੍ਰਗਟਾਉਂਦੇ ਹੋਏ ਨਿਵੇਸ਼ ਕਰਨ ਲਈ ਇਕਰਾਰਨਾਮੇ ਕੀਤੇ ਜਿਸ ਨਾਲ ਸਾਡੇ ਨੌਜਵਾਨਾਂ ਨੂੰ ਨੌਕਰੀਆਂ ਹਾਸਲ ਹੋਣਗੀਆਂ। 

ਹਾਲ ਹੀ ਵਿਚ ਹੈਦਰਾਬਾਦ ਵਿਚ ਉਦਯੋਗਪਤੀਆਂ ਨਾਲ ਹੋਈਆਂ ਮੀਟਿੰਗਾਂ ਦਾ ਜ਼ਿਕਰ ਕਰਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਫੂਡ ਪ੍ਰੋਸੈਸਿੰਗ ਤੇ ਖੇਤੀਬਾੜੀ ਨਾਲ ਜੁੜੇ ਉਥੇ ਦੇ ਉੱਦਮੀਆਂ ਨੇ ਪੰਜਾਬ ਵਿਚ ਨਿਵੇਸ਼ ਲਈ ਦਿਲਚਸਪੀ ਦਿਖਾਈ ਹੈ ਜਿਸ ਨਾਲ ਸੂਬੇ ਦੇ ਉਦਯੋਗਿਕ ਖੇਤਰ ਨੂੰ ਹੋਰ ਮਜ਼ਬੂਤੀ ਮਿਲੇਗੀ।

ਮੁੱਖ ਮੰਤਰੀ ਨੇ ਕਿਹਾ, “ਨੀਅਤਾਂ ਨੂੰ ਮੁਰਾਦਾਂ ਹੁੰਦੀਆਂ ਹਨ। ਹੁਣ ਉਦਯੋਗਪਤੀਆਂ ਨੂੰ ਸੂਬੇ ਵਿਚ ਨਿਵੇਸ਼ ਕਰਨ ਲਈ ਭ੍ਰਿਸ਼ਟਾਚਾਰੀ ਅਤੇ ਗੁੰਝਲਦਾਰ ਪ੍ਰਕਿਰਿਆ ਦਾ ਸਾਹਮਣਾ ਨਹੀਂ ਕਰਨਾ ਪੈਂਦਾ ਜਿਸ ਕਰਕੇ ਉਦਯੋਗਪਤੀ ਪੰਜਾਬ ਆ ਰਹੇ ਹਨ। ਅਸੀਂ ਰਿਸ਼ਵੋਤਖੋਰੀ ਬੰਦ ਕੀਤੀ, ਉਦਯੋਗ ਲਈ ਨਿਰਵਿਘਨ ਬਿਜਲੀ ਦੀ ਸਪਲਾਈ ਅਤੇ ਸੁਖਾਵਾਂ ਮਾਹੌਲ ਦਿੱਤਾ ਜਿਸ ਕਰਕੇ ਸਾਡੀਆਂ ਕੋਸ਼ਿਸ਼ਾਂ ਨੂੰ ਬੂਰ ਪੈ ਰਿਹਾ ਹੈ। 

ਦੂਜੇ ਪਾਸੇ ਪਿਛਲੀਆਂ ਸਰਕਾਰਾਂ ਦੇ ਸਮੇਂ ਉਦਯੋਗ ਸਥਾਪਤ ਕਰਨ ਲਈ ਪਹਿਲਾਂ ਸਿਆਸੀ ਰਸੂਖ ਵਾਲੇ ਪਰਿਵਾਰਾਂ ਨਾਲ ਹਿੱਸਾਪੱਤੀ ਤੈਅ ਕਰਨੀ ਪੈਂਦੀ ਸੀ ਜਿਸ ਨਾਲ ਪੰਜਾਬ ਨੂੰ ਬਹੁਤ ਨੁਕਸਾਨ ਸਹਿਣਾ ਪਿਆ।”ਪੰਜਾਬ ਦਾ ਮਾਹੌਲ ਖਰਾਬ ਹੋਣ ਦਾ ਰੌਲਾ ਪਾਉਣ ਵਾਲੇ ਵਿਰੋਧੀਆਂ ਨੂੰ ਆੜੇ ਹੱਥੀਂ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਵਿਰੋਧੀ ਧਿਰਾਂ ਦੇ ਆਗੂ ਕਦੇ ਸੰਸਦ ਵਿਚ ਜਾਂ ਜਨਤਕ ਸਮਾਗਮਾਂ ਵਿਚ ਉਨ੍ਹਾਂ ਨੂੰ ਜਾਣਬੁੱਝ ਕੇ ਨਿਸ਼ਾਨਾ ਬਣਾ ਰਹੇ ਹਨ ਕਿਉਂਕਿ ਉਨ੍ਹਾਂ ਨੇ ਪਿਛਲੀਆਂ ਸਰਕਾਰਾਂ ਦੇ ਸੂਬੇ ਨੂੰ ਲੁੱਟਣ ਵਾਲੇ ਮਨਸੂਬਿਆਂ ਦਾ ਪਰਦਾਫਾਸ਼ ਕਰ ਦਿੱਤਾ ਹੈ। 

ਉਨ੍ਹਾਂ ਕਿਹਾ ਕਿ ਪਿਛਲੀ ਸਰਕਾਰਾਂ ਨੇ ਗੈਂਗਸਟਰਵਾਦ, ਰੇਤ ਮਾਫੀਆ, ਬੱਸ ਮਾਫੀਆ ਦੀ ਪੁਸ਼ਤਪੁਨਾਹੀ ਕੀਤੀ ਅਤੇ ਅਸੀਂ ਇਸ ਮਾਫੀਏ ਦਾ ਸਫਾਇਆ ਕਰਕੇ ਇਨ੍ਹਾਂ ਰਵਾਇਤੀ ਪਾਰਟੀਆਂ ਦੇ ਬੀਜੇ ਕੰਡੇ ਚੁਗ ਰਹੇ ਹਾਂ।  ਮੁੱਖ ਮੰਤਰੀ ਨੇ ਕਿਹਾ ਕਿ ‘ਯੋਗ ਨੌਜਵਾਨਾਂ ਨੂੰ ਰੁਜ਼ਗਾਰ’ ਦੇਣ ਦੇ ਵਾਅਦੇ ਨੂੰ ਪੂਰਾ ਕਰਦੇ ਹੋਏ ਸੂਬਾ ਸਰਕਾਰ ਨੇ 9 ਮਹੀਨਿਆਂ ਵਿਚ 21404 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ ਦੇ ਦਿੱਤੇ ਹਨ ਅਤੇ ਹੋਰ ਵੀ ਭਰਤੀ ਕੀਤੀ ਜਾ ਰਹੀ ਹੈ। 

ਉਨ੍ਹਾਂ ਦੱਸਿਆ ਕਿ ਇਹ ਸਾਰੀ ਭਰਤੀ ਪ੍ਰਕਿਰਿਆ ਨਿਰੋਲ ਮੈਰਿਟ ਆਧਾਰ ਉਤੇ ਕੀਤੀ ਗਈ ਹੈ। ਇਕ ਹੋਰ ਖੁਸ਼ੀ ਸਾਂਝੀ ਕਰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਨਵੇਂ ਸਾਲ ਮੌਕੇ ਮਾਸਟਰ ਕਾਡਰ ਦੇ 3000 ਤੋਂ ਵੱਧ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡੇ ਜਾ ਰਹੇ ਹਨ ਜਿਸ ਨਾਲ ਸਾਡੀ ਸਕੂਲ ਸਿੱਖਿਆ ਪ੍ਰਣਾਲੀ ਹੋਰ ਮਜ਼ਬੂਤ ਹੋਵੇਗੀ। ਉਨ੍ਹਾਂ ਦੱਸਿਆ ਕਿ ਪਹਿਲੀ ਵਾਰ ਹੋਇਆ ਹੈ ਕਿ ਪੁਲੀਸ ਵਿਭਾਗ ਵਿਚ ਹਰੇਕ ਸਾਲ 1800 ਕਾਂਸਟੇਬਲ ਅਤੇ 300 ਸਬ ਇੰਸਪੈਕਟਰ ਭਰਤੀ ਕਰਨ ਦਾ ਇਤਿਹਾਸਕ ਫੈਸਲਾ ਲਿਆ ਗਿਆ ਅਤੇ ਪ੍ਰੀਖਿਆਵਾਂ ਦੀਆਂ ਤਰੀਕਾਂ ਵੀ ਤੈਅ ਕਰ ਦਿੱਤੀਆਂ ਗਈਆਂ ਹਨ ਜਿਸ ਨਾਲ ਹੁਣ ਨੌਜਵਾਨਾਂ ਨੂੰ ਤਿਆਰੀ ਕਰਨ ਦਾ ਸਮਾਂ ਮਿਲੇਗਾ।

ਸਿੱਖਿਆ ਨੂੰ ਤਰਜੀਹੀ ਖੇਤਰ ਦੱਸਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਪਹਿਲੀ ਵਾਰ ਸੂਬੇ ਵਿਚ ਭਲਕੇ 24 ਦਸੰਬਰ ਨੂੰ ਸਰਕਾਰੀ ਸਕੂਲਾਂ ਵਿਚ ਅਧਿਆਪਕ-ਮਾਪੇ ਮਿਲਣੀ ਕਰਵਾਈ ਜਾ ਰਹੀ ਹੈ ਜਿਸ ਨਾਲ ਮਾਪਿਆਂ ਨੂੰ ਅਧਿਆਪਕਾਂ ਪਾਸੋਂ ਆਪਣੇ ਬੱਚੇ ਦੀ ਸ਼ਖਸੀਅਤ ਬਾਰੇ ਵਿਸਥਾਰ ਵਿਚ ਜਾਣਨ ਦਾ ਮੌਕਾ ਮਿਲੇਗਾ। ਮੁੱਖ ਮੰਤਰੀ ਨੇ ਸਮੂਹ ਮਾਪਿਆਂ ਨੂੰ ਇਸ ਮਿਲਣੀ ਵਿਚ ਵੱਧ-ਚੜ੍ਹ ਕੇ ਹਿੱਸਾ ਲੈਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਸੂਬੇ ਵਿਚ ਸਥਾਪਤ ਕੀਤੇ ਜਾ ਰਹੇ ‘ਸਕੂਲ ਆਫ਼ ਐਮੀਨੈਂਸ’ ਨਾਲ ਨੌਵੀਂ ਤੇ ਦਸਵੀਂ ਜਮਾਤ ਵਿਚ ਪੜ੍ਹਦੇ ਵਿਦਿਆਰਥੀਆਂ ਨੂੰ ਭਵਿੱਖ ਵਿਚ ਮਨਪਸੰਦ ਕਿੱਤੇ ਚੁਣਨ ਲਈ ਤਿਆਰੀ ਕਰਵਾਈ ਜਾਵੇਗੀ।

ਸੂਬੇ ਵਿਚ ਸਥਾਪਤ ਕੀਤੇ 100 ਆਮ ਆਦਮੀ ਕਲੀਨਿਕਾਂ ਰਾਹੀਂ ਆਮ ਲੋਕਾਂ ਨੂੰ ਮਿਲ ਰਹੇ ਮੁਫ਼ਤ ਇਲਾਜ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ 26 ਜਨਵਰੀ, 2023 ਤੱਕ ਇਨ੍ਹਾਂ ਕਲੀਨਿਕਾਂ ਦੀ ਗਿਣਤੀ 350 ਕੀਤੀ ਜਾ ਰਹੀ ਹੈ ਅਤੇ 31 ਮਾਰਚ, 2023 ਤੱਕ 750 ਆਮ ਆਦਮੀ ਕਲੀਨਿਕ ਸਥਾਪਤ ਹੋ ਜਾਣਗੇ ਜਿਸ ਨਾਲ ਪੰਜਾਬ ਵਾਸੀਆਂ ਨੂੰ ਉਨ੍ਹਾਂ ਦੇ ਘਰਾਂ ਦੇ ਨਜ਼ਦੀਕ ਹੀ ਮੁਫ਼ਤ ਤੇ ਬਿਹਤਰ ਇਲਾਜ ਹਾਸਲ ਹੋਵੇਗਾ।

ਮਾਰਕਫੈੱਡ ਅਤੇ ਵੇਰਕਾ ਨੂੰ ਸੂਬੇ ਦੀ ਸਹਿਕਾਰਤਾ ਦਾ ਧੁਰਾ ਦੱਸਦਿਆਂ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਵਿਦੇਸ਼ਾਂ ਵਿਚ ਵਸਦੇ ਪੰਜਾਬੀਆਂ ਵਾਲੇ ਮੁਲਕਾਂ ਵਿਚ ਇਨ੍ਹਾਂ ਅਦਾਰਿਆਂ ਦਾ ਕਾਰੋਬਾਰ ਵਧਾਉਣ ਦੀ ਯੋਜਨਾ ਬਣਾ ਰਹੀ ਹੈ ਕਿਉਂਕਿ ਪਰਵਾਸੀ ਪੰਜਾਬੀ ਆਪਣੇ ਸੂਬੇ ਵਿਚ ਬਣੇ ਉਤਪਾਦ ਨੂੰ ਬਹੁਤ ਪਸੰਦ ਕਰਦੇ ਹਨ। ਮੁੱਖ ਮੰਤਰੀ ਨੇ ਅੱਜ ਮਾਰਕਫੈੱਡ ਵੱਲੋਂ ਤਿਆਰ ਕੀਤੇ ਉਤਪਾਦ ਜਿਨ੍ਹਾਂ ਵਿਚ ਕੱਪੜੇ ਧੋਣ ਵਾਲਾ ਸਾਬਣ ਤੇ ਸਰਫ਼, ਨਹਾਉਣ ਵਾਲਾ ਸਾਬਣ, ਹੈਂਡਵਾਸ਼ ਨੂੰ ਵੀ ਲਾਂਚ ਕੀਤਾ।ਇਸ ਮੌਕੇ ਮਾਰਕਫੈੱਡ ਦੇ ਚੇਅਰਮੈਨ ਅਮਨਦੀਪ ਸਿੰਘ ਮੋਹੀ, ਵਧੀਕ ਮੁੱਖ ਸਕੱਤਰ ਸਹਿਕਾਰਤਾ ਅਨੁਰਾਗ ਅਗਰਵਾਲ ਅਤੇ ਐਮ.ਡੀ. ਮਾਰਕਫੈੱਡ ਰਾਮਵੀਰ ਵੀ ਹਾਜ਼ਰ ਸਨ।

 

Tags: Bhagwant Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Markfed , Amandeep Singh Mohi , Anurag Aggarwal , Ramvir , Tata Steel , Verbio , Freudenberg , Sanathan Textiles

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD