Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਆਮ ਲੋਕਾਂ ਤੱਕ ਸੁਚਾਰੂ, ਪਾਰਦਰਸ਼ੀ ਤੇ ਸਮਾਂਬੱਧ ਤਰੀਕੇ ਨਾਲ ਪਹੁੰਚਾਈਆਂ ਜਾਣ ਨਾਗਰਿਕ ਸੇਵਾਵਾਂ : ਕੋਮਲ ਮਿੱਤਲ

ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ’ਚ ਸੁਚੱਜੇ ਪ੍ਰਸ਼ਾਸਨ ਸਪਤਾਹ ਸਬੰਧੀ ਵਰਕਸ਼ਾਪ ਆਯੋਜਿਤ

DC Hoshiarpur, Deputy Commissioner Hoshiarpur, Komal Mittal, Hoshiarpur

Web Admin

Web Admin

5 Dariya News

ਹੁਸ਼ਿਆਰਪੁਰ , 23 Dec 2022

Last updated on: Dec 23, 2022, 00:00 IST

ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਆਮ ਲੋਕਾਂ ਤੱਕ ਸੁਚਾਰੂ, ਪਾਰਦਰਸ਼ੀ ਅਤੇ ਸਮਾਂਬੱਧ ਤਰੀਕੇ ਨਾਲ ਸੇਵਾਵਾਂ ਪਹੁੰਚਾਈਆਂ ਜਾਣ। ਉਨ੍ਹਾਂ ਕਿਹਾ ਕਿ ਸਾਰੇ ਵਿਭਾਗਾਂ ਦੇ ਮੁਖੀ ਯਕੀਨੀ ਬਣਾਉਣ ਕਿ ਲੋਕਾਂ ਦੀਆਂ ਸ਼ਿਕਾਇਤਾਂ ਦਾ ਸਮੇਂ ਸਿਰ ਨਿਪਟਾਰਾ ਹੋਵੇ ਅਤੇ ਉਨ੍ਹਾਂ ਨੂੰ ਦਿੱਤੀਆਂ ਜਾਣ ਵਾਲੀਆਂ ਨਾਗਰਿਕ ਸੇਵਾਵਾਂ ਵਿਚ ਕਿਸੇ ਤਰ੍ਹਾਂ ਦੀ ਕੁਤਾਹੀ ਨਾ ਕੀਤੀ ਜਾਵੇ। 

ਉਹ ਅੱਜ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਚ ਸੁਚੱਜੇ ਪ੍ਰਸ਼ਾਸਨ ਸਪਤਾਹ (ਗੁੱਡ ਗਵਰਨੈਸ ਵੀਕ) ਸਬੰਧੀ ਆਯੋਜਿਤ ਵਰਕਸ਼ਾਪ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਜ) ਦਲਜੀਤ ਕੌਰ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਦਰਬਾਰਾ ਸਿੰਘ ਵੀ ਮੌਜੂਦ ਸਨ।ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਰਕਾਰ ਵਲੋਂ ਸੁਚੱਜਾ ਪ੍ਰਸ਼ਾਸਨ ਸਪਤਾਹ 19 ਤੋਂ 25 ਦਸੰਬਰ ਤੱਕ ਮਨਾਇਆ ਜਾ ਰਿਹਾ ਹੈ। 

ਉਨ੍ਹਾਂ ਕਿਹਾ ਕਿ ਸੁਚੱਜਾ ਪ੍ਰਸ਼ਾਸਨ ਸਪਤਾਹ ਦਾ ਉਦੇਸ਼ ‘ਪ੍ਰਸ਼ਾਸਨ ਪਿੰਡ ਵੱਲ’ ਥੀਮ ਰਾਹੀਂ ਜ਼ਿਲ੍ਹੇ ਵਿਚ ਵੱਖ-ਵੱਖ ਵਿਭਾਗਾਂ ਵਲੋਂ ਆਮ ਲੋਕਾਂ ਦੀ ਬਿਹਤਰ ਸੇਵਾਵਾਂ ਪਿੰਡਾਂ ਵਿਚ ਉਨ੍ਹਾਂ ਦੇ ਦਰਵਾਜ਼ੇ ਤੱਕ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਤੇ ਉਪ ਮੰਡਲ ਪੱਧਰ ’ਤੇ ਵੱਖ-ਵੱਖ ਪਿੰਡਾਂ ਵਿਚ ਜਾ ਕੇ ਸਪੈਸ਼ਲ ਕੈਂਪ ਲਗਾਏ ਜਾ ਰਹੇ ਹਨ ਅਤੇ ਇਨ੍ਹਾਂ ਕੈਂਪਾਂ ਵਿਚ ਵੱਖ-ਵੱਖ ਪਿੰਡਾਂ ਤੋਂ ਆਏ ਲੋਕਾਂ ਦੀਆਂ ਸਾਂਝੀ ਅਤੇ ਨਿੱਜੀ ਸਮੱਸਿਆਵਾਂ ਸੁਣੀਆਂ ਜਾਂਦੀਆਂ ਹਨ। 

ਇਸ ਦੌਰਾਨ ਜਿਥੇ ਆਮ ਲੋਕਾਂ ਦੀਆਂ ਸਮੱਸਿਆਵਾਂ ਦਾ ਮੌਕੇ ’ਤੇ ਨਿਪਟਾਰਾ ਕੀਤਾ ਜਾਂਦਾ ਹੈ, ਉਥੇ ਬਾਕੀ ਸਮੱਸਿਆਵਾਂ ਦੇ ਹੱਲ ਲਈ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਵੀ ਦਿੱਤੇ ਜਾਂਦੇ ਹਨ। ਉਨ੍ਹਾਂ ਦੱਸਿਆ ਕਿ ਸੁਚੱਜਾ ਪ੍ਰਸ਼ਾਸਨ ਸਪਤਾਹ ਤਹਿਤ ਹੁਣ ਤੱਕ ਜ਼ਿਲ੍ਹੇ ਵਿਚ ਲੋਕਾਂ ਨੂੰ 7424 ਨਾਗਰਿਕ ਸੇਵਾਵਾਂ ਦਿੱਤੀਆਂ ਜਾ ਚੁੱਕੀਆਂ ਹਨ, ਇਸ ਤੋਂ ਇਲਾਵਾ ਜ਼ਿਲ੍ਹੇ ਵਿਚ ਲਗਾਏ ਗਏ 5 ਕੈਂਪਾਂ ਵਿਚ 868 ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ।

ਕੋਮਲ ਮਿੱਤਲ ਨੇ ਸਮੂਹ ਵਿਭਾਗਾਂ ਨੂੰ ਹਦਾਇਤ ਕਰਦੇ ਹੋਏ ਕਿਹਾ ਕਿ ਉਹ ਆਪਣੇ-ਆਪਣੇ ਵਿਭਾਗ ਨਾਲ ਸਬੰਧਤ ਲੋਕ ਹਿੱਤ ਵਿਚ ਹੋਰ ਬਿਹਤਰ ਸੇਵਾਵਾਂ ਮੁਹੱਈਆ ਕਰਵਾਉਣ ਲਈ ਕੰਮ ਕਰਨ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਸ਼ਿਕਾਇਤ ਕਰਤਾ ਨੂੰ ਬਿਨਾਂ ਸੁਣੇ ਕੋਈ ਵੀ ਸ਼ਿਕਾਇਤ ਫਾਈਲ ਨਾ ਕੀਤੀ ਜਾਵੇ ਅਤੇ ਪ੍ਰਾਪਤ ਸ਼ਿਕਾਇਤਾਂ ਦਾ ਸਮਾਂਬੱਧ ਤਰੀਕੇ ਨਾਲ ਨਿਪਟਾਰਾ ਯਕੀਨੀ ਬਣਾਇਆ ਜਾਵੇ।

ਇਸ ਦੌਰਾਨ ਵਾਟਰ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਐਕਸੀਅਨ ਅਨੁਜ ਕੁਮਾਰ ਵਲੋਂ ਵਿਭਾਗ ਦੁਆਰਾ ਕੀਤੇ ਗਏ ਕੰਮਾਂ ਸਬੰਧੀ ਇਕ ਪੇਸ਼ਕਾਰੀ ਦਿਖਾਈ ਗਈ। ਇਸ ਤੋਂ ਇਲਾਵਾ ਜ਼ਿਲ੍ਹਾ ਰੋਜ਼ਗਾਰ ਬਿਊਰੋ ਵਲੋਂ ਕੈਰੀਅਰ ਕਾਊਂਸਲਰ ਅਦਿੱਤਿਆ ਰਾਣਾ ਤੇ ਸਿਹਤ ਵਿਭਾਗ ਵਲੋਂ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਸੀਮਾ ਗਰਗ ਨੇ ਗੁੱਡ ਗਵਰਨੈਸ ਪ੍ਰੈਕਟਿਸ ਨੂੰ ਲੈ ਕੇ ਵਿਸਥਾਰਤ ਰਿਪੋਰਟ ਪੇਸ਼ ਕੀਤੀ, ਜਿਸ ਨੂੰ ਖੂਬ ਸਰਾਹਿਆ ਗਿਆ।

ਵਰਕਸ਼ਾਪ ਦੇ ਅੰਤ ਵਿਚ ਪ੍ਰਸ਼ਾਸਨਿਕ ਸੇਵਾਵਾਂ ਨੂੰ ਹੋਰ ਬਿਹਤਰ ਤਰੀਕੇ ਨਾਲ ਆਮ ਲੋਕਾਂ ਤੱਕ ਪਹੁੰਚਾਉਣ ਲਈ ਅਧਿਕਾਰੀਆਂ ਤੋਂ ਸੁਝਾਅ ਲਏ ਗਏ ਅਤੇ ਉਨ੍ਹਾਂ ਦੇ ਸ਼ੰਕਿਆਂ ਦਾ ਹੱਲ ਵੀ ਕੀਤਾ ਗਿਆ।ਇਸ ਮੌਕੇ ਐਸ.ਡੀ.ਐਮ ਦਸੂਹਾ ਓਜਸਵੀ ਅਲੰਕਾਰ, ਐਸ.ਡੀ.ਐਮ ਮੁਕੇਰੀਆਂ ਕੰਵਲਜੀਤ ਸਿੰਘ, ਐਸ.ਡੀ.ਐਮ ਹੁਸ਼ਿਆਰਪੁਰ ਪ੍ਰੀਤ ਇੰਦਰ ਸਿੰਘ ਬੈਂਸ, ਸਹਾਇਕ ਕਮਿਸ਼ਨਰ ਵਿਓਮ ਭਾਰਦਵਾਜ, ਸਿਵਲ ਸਰਜਨ ਡਾ. ਪ੍ਰੀਤ ਮੋਹਿੰਦਰ ਸਿੰਘ ਤੋਂ ਇਲਾਵਾ ਹੋਰ ਵਿਭਾਗਾਂ ਦੇ ਮੁਖੀ ਵੀ ਮੌਜੂਦ ਸਨ।

 

Tags: DC Hoshiarpur , Deputy Commissioner Hoshiarpur , Komal Mittal , Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD