Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਆਧੁਨਿਕ ਤਕਨਾਲੋਜੀ ਦੀ ਵਰਤੋਂ ਨਾਲ ਸੁਚੱਜਾ ਪ੍ਰਸ਼ਾਸਨ ਯਕੀਨੀ ਕੀਤਾ ਜਾ ਸਕਦਾ: ਸੇਵਾ ਮੁਕਤ ਮੁੱਖ ਸਕੱਤਰ ਕਰਨ ਅਵਤਾਰ ਸਿੰਘ

DC Ropar, Preeti Yadav, Deputy Commissioner Ropar, Rupnagar, Ropar

Web Admin

Web Admin

5 Dariya News

ਰੂਪਨਗਰ , 23 Dec 2022

Last updated on: Dec 23, 2022, 00:00 IST

ਆਧੁਨਿਕ ਤਕਨਾਲੋਜੀ ਦੀ ਵਰਤੋਂ ਨਾਲ ਸੁਚੱਜਾ ਪ੍ਰਸ਼ਾਸਨ ਯਕੀਨੀ ਕੀਤਾ ਜਾ ਸਕਦਾ ਹੈ ਪਰੰਤੂ ਹਾਲੇ ਵੀ ਤਕਨਾਲੋਜੀ ਦੇ ਮਾਮਲੇ ਵਿੱਚ ਬਾਕੀ ਦੇਸ਼ਾਂ ਦੇ ਮੁਕਾਬਲੇ ਸਾਡਾ ਦੇਸ਼ ਕਾਫੀ ਪਛੜਿਆ ਹੋਇਆ ਹੈ। ਇਸ ਵਿੱਚ ਅਜੇ ਬਹੁਤ ਸੁਧਾਰ ਕਰਨ ਦੀ ਲੋੜ ਹੈ ਤਾਂ ਜੋ ਲੋਕਾਂ ਨੂੰ ਪ੍ਰਸ਼ਾਸਨ ਵਲੋਂ ਮਿਲਣ ਵਾਲੀਆਂ ਸੇਵਾਵਾਂ ਅਤੇ ਸੁਵਿਧਾਵਾਂ ਨੂੰ ਆਸਾਨੀ ਨਾਲ ਮੁਹੱਈਆ ਕਰਵਾਇਆ ਜਾ ਸਕੇ। 

ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੇਵਾ ਮੁੱਕਤ ਮੁੱਖ ਸਕੱਤਰ ਪੰਜਾਬ ਅਤੇ ਮੌਜੂਦਾ ਚੇਅਰਮੈਨ ਪੰਜਾਬ ਵਾਟਰ ਰੈਗੂਲੇਸ਼ਨ ਐਂਡ ਡਿਵਲੈਪਮੈਂਟ ਅਥਾਰਟੀ ਸ. ਕਰਨ ਅਵਤਾਰ ਸਿੰਘ ਨੇ ਅੱਜ ਆਈ.ਆਈ.ਟੀ. ਰੋਪੜ ਵਿਖੇ ਸੁਚੱਜਾ ਪ੍ਰਸ਼ਾਸਨ ਵਰਕਸ਼ਾਪ ਦੌਰਾਨ ਕੀਤਾ। ਉਨ੍ਹਾਂ ਵਰਕਸ਼ਾਪ ਮੌਕੇ ਮੌਜੂਦ ਅਧਿਕਾਰੀਆਂ ਨਾਲ ਆਪਣੇ ਵਿਚਾਰ ਅਤੇ ਤਜ਼ਰਬਾ ਸਾਂਝਾ ਕਰਦਿਆਂ ਕਿਹਾ ਕਿ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਮਾਂਬੱਧ ਢੰਗ ਨਾਲ ਹੱਲ ਕਰਨਾ ਅਤੇ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਲੋੜਵੰਦ ਲੋਕਾਂ ਨੂੰ ਲਾਭ ਮੁਹੱਈਆ ਕਰਵਾਉਣਾ ਹਰੇਕ ਅਧਿਕਾਰੀ ਦੀ ਜਿੰਮੇਵਾਰੀ ਬਣਦੀ ਹੈ। 

ਉਨ੍ਹਾਂ ਕਿਹਾ ਕਿ ਕੰਮਾਂ ਵਿੱਚ ਨਿਰਪੱਖਤਾ, ਇਮਾਨਦਾਰੀ ਅਤੇ ਜ਼ਿੰਮੇਵਾਰੀ ਦੀ ਭਾਵਨਾ ਹੋਣ ਨਾਲ ਹੀ ਲੋਕਾਂ ਦਾ ਪ੍ਰਸ਼ਾਸਨ ਅਤੇ ਸਰਕਾਰ ’ਤੇ ਭਰੋਸਾ ਬਣਦਾ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਵਿਕਾਸ ਕੰਮ ਜਾਂ ਸਕੀਮਾਂ ਨੂੰ ਲਾਗੂ ਕਰਨ ਦੇ ਨਾਲ-ਨਾਲ ਲੋਕਾਂ ਨੂੰ ਇਸ ਪ੍ਰਤੀ ਜਾਗਰੂਕ ਵੀ ਕਰਨਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਭਲਾਈ ਸਕੀਮਾਂ ਪ੍ਰਚਾਰ ਅਤੇ ਲੋਕਾਂ ਨੂੰ ਜਾਗਰੂਕ ਕਰਨ ਲਈ ਉਪਰਾਲੇ ਕੀਤੇ ਜਾਣ। ਸੇਵਾ ਕੇਂਦਰ ਵਿੱਚ ਬਿਹਤਰ ਸੇਵਾਵਾਂ ਦੇਣ ਵਾਲੇ ਕਰਮਚਾਰੀਆਂ ਦੇ ਪ੍ਰੋਤਸਾਹਨ ਲਈ ਉਨ੍ਹਾਂ ਦਾ ਸਨਮਾਨ ਕੀਤਾ ਜਾਵੇ।

ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਵਰਕਸ਼ਾਪ ਆਯੋਜਿਤ ਦੌਰਾਨ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵੱਖ-ਵੱਖ ਵਿਭਾਗਾਂ ਵਲੋਂ ਚਲਾਈ ਜਾ ਰਹੀਆਂ ਸਕੀਮਾਂ ਅਤੇ ਪ੍ਰੋਗਰਾਮਾਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਤਕਨਾਲੋਜੀ ਦੀ ਵਰਤੋਂ ਕਰਨ ਅਤੇ ਲੋਕਾਂ ਨੂੰ ਇਸ ਪ੍ਰਤੀ ਜਾਗਰੂਕ ਕਰਨ ਲਈ ਠੋਸ ਯਤਨ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸਿਖਲਾਈ ਦੌਰਾਨ ਵਿਸ਼ੇਸ਼ ਤੌਰ ਉੱਤੇ ਕਿਹਾ ਜਾਂਦਾ ਹੈ ਕਿ ਸਰਕਾਰੀ ਸਕੀਮਾਂ ਦਾ ਲੈਣ ਸਮੇਂ ਲਾਭਪਾਤਰੀਆਂ ਨਾਲ ਸਹੀ ਵਿਵਹਾਰ ਕੀਤਾ ਜਾਵੇ ਅਤੇ ਉਨ੍ਹਾਂ ਦਾ ਮਾਰਗ ਦਰਸ਼ਨ ਵੀ ਕੀਤਾ ਜਾਵੇ।

ਇਸ ਵਰਕਸ਼ਾਪ ਦੌਰਾਨ ਸਹਾਇਕ ਕਮਿਸ਼ਨਰ ਸ਼ਿਕਾਇਤਾਂ ਸ਼੍ਰੀਮਤੀ ਅਨਮਜੋਤ ਕੌਰ ਤੇ ਐਸ.ਡੀ.ਐਮ ਨੰਗਲ (ਬਤੌਰ ਟ੍ਰੇਨਿੰਗ) ਸ਼੍ਰੀਮਤੀ ਹਰਜੋਤ ਕੌਰ ਨੇ ਜ਼ਿਲ੍ਹੇ ਵਿੱਚ ਚੱਲ ਰਹੀਆਂ ਗਤੀਵਿਧੀਆਂ ਜਿਵੇਂ ਕੀ ਸੇਵਾਂ ਕੇਂਦਰਾਂ ਦੀ ਕਾਰਗੁਜ਼ਾਰੀ, ਔਰਤਾਂ ਦੀ ਸਹੂਲਤ ਲਈ ਸਖੀ ਸਟੌਪ ਸੈਂਟਰ, ਚੰਗਰ ਦੇ ਇਲਾਕੇ ਵਿੱਚ ਸਿੰਚਾਈ ਸੁਵਿਧਾ, ਝੁੱਗੀ ਝੌਂਪੜੀ ਵਿੱਚ ਜੀਵਨ ਬਸਰ ਕਰ ਰਹੇ ਬੱਚਿਆਂ ਦੀ ਪੜਾਈ ਲਈ ਵਿਸ਼ੇਸ਼ ਕਲਾਸਾਂ ਦੀ ਸ਼ੁਰੂਆਤ, ਲੋੜਵੰਦ ਬੱਚਿਆਂ ਨੂੰ ਭੀਖ ਮੰਗਣ ਤੋਂ ਹਟਾਉਣ ਸਬੰਧੀ ਮੁਹਿੰਮ ਅਤੇ ਹੋਰ ਵੱਖ-ਵੱਖ ਉਪਰਾਲਿਆਂ ਦੀ ਜਾਣਕਾਰੀ ਪ੍ਰੈਜਨਟੇਸ਼ਨ ਰਾਹੀ ਦਿੱਤੀ।

ਇਸ ਵਰਕਸ਼ਾਪ ਵਿੱਚ ਐਸ.ਡੀ.ਐਮ ਸ. ਹਰਬੰਸ ਸਿੰਘ, ਪੀ.ਸੀ.ਐੱਸ ਅਰਵਿੰਦਰਪਾਲ ਸਿੰਘ ਸੌਮਲ ਸਮੇਤ ਵੱਖ-ਵੱਖ ਵਿਭਾਗਾਂ ਦੇ ਮੁੱਖ ਤੇ ਅਧਿਕਾਰੀ, ਅੰਬੂਜਾ ਸਿਮਿੰਟ ਤੋਂ ਰਿਤੇਸ਼ ਕੁਮਾਰ ਜੈਨ, ਯੁਗੇਸ਼ ਕੁਮਾਰ, ਰੋਇਲ ਟੈਕਸਟਾਇਲ ਨੰਗਲ ਤੋਂ ਰਵਿੰਦਰ ਅਰੋੜਾ, ਆਈ.ਪੀ.ਐਫ ਵਿਕਰਮ ਤੋਂ ਪ੍ਰਵੀਨ ਚਾਹਲ ਤੇ ਰਾਜੇਸ਼ ਕੁਮਾਰ, ਜੈਨ ਟਿੰਬਰ ਤੋਂ ਸੰਦੀਪ ਜੈਨ, ਚੀਮਾ ਬੁਆਇਲਰ ਤੋਂ ਆਰ.ਕੇ. ਸਿੰਘ, ਮੈਗਾ ਫੂਡ ਸਟਾਰ ਤੋਂ ਅਨੁਵਰ ਕੁਮਾਰ, ਅਨਮੋਲ ਸੈਲਫ ਹੈਲਪ ਗਰੁੱਪ, ਆਰ.ਕੇ. ਸੈਲਫ ਹੈਲਪ ਗਰੁੱਪ, ਮਾਤਾ ਸਾਹਿਬ ਕੌਰ ਸੈਲਫ ਹੈਲਪ ਗਰੁੱਪ, ਸੁੰਦਰ ਦਾਸ ਸੈਲਫ ਹੈਲਪ ਗਰੁੱਪ, ਗੁਰੂ ਰਵੀਦਾਸ ਸੈਲਫ ਹੈਲਪ ਗਰੁੱਪ, ਪ੍ਰਭੂ ਸੈਲਫ ਹੈਲਪ ਗਰੁੱਪ, ਪ੍ਰੀਤ ਸੈਲਫ ਹੈਲਪ ਗਰੁੱਪ ਅਤੇ 8 ਪਿੰਡਾਂ ਦੀਆਂ ਪੰਚਾਇਤਾਂ ਹਾਜ਼ਰ ਸਨ।

 

Tags: DC Ropar , Preeti Yadav , Deputy Commissioner Ropar , Rupnagar , Ropar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD