Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਪਟਿਆਲਾ ਹੈਰੀਟੇਜ ਫੈਸਟੀਵਲ : ਮਿਲਟਰੀ ਲਿਟਰੇਚਰ ਫੈਸਟੀਵਾਲ ਦੀਆਂ 27, 28, 29 ਤੇ 30 ਜਨਵਰੀ ਨੂੰ ਲੱਗਣਗੀਆਂ ਰੌਣਕਾਂ

ਡਿਪਟੀ ਕਮਿਸ਼ਨਰ, ਜੀ.ਓ.ਸੀ. ਮੇਜਰ ਜਨਰਲ ਹਿਤੇਸ਼ ਭੱਲਾ ਤੇ ਖੇਡ ਯੂਨੀਵਰਸਿਟੀ ਦੇ ਵੀ.ਸੀ. ਵੱਲੋਂ ਤਿਆਰੀਆਂ ਬਾਰੇ ਬੈਠਕ

DC Patiala, Deputy Commissioner Patiala, Sakshi Sahni, Patiala

Web Admin

Web Admin

5 Dariya News

ਪਟਿਆਲਾ , 23 Dec 2022

Last updated on: Dec 23, 2022, 00:00 IST

ਪਟਿਆਲਾ ਹੈਰੀਟੇਜ ਫੈਸਟੀਵਲ 'ਚ 27 ਤੋਂ 30 ਜਨਵਰੀ ਦੌਰਾਨ ਮਿਲਟਰੀ ਲਿਟਰੇਚਰ, ਆਰਮੀ ਟੈਂਕਾਂ ਤੇ ਹੋਰ ਫ਼ੌਜੀ ਸਾਜੋ-ਸਮਾਨ ਦੀ ਪ੍ਰਦਰਸ਼ਨੀ, ਕਵੀ ਦਰਬਾਰ, ਕਲਾ ਪ੍ਰਦਰਸ਼ਨੀ ਦੀਆਂ ਰੌਣਕਾਂ ਵਿਰਾਸਤੀ ਸ਼ਹਿਰ ਪਟਿਆਲਾ ਦਾ ਸ਼ਿੰਗਾਰ ਬਣਨਗੀਆਂ। ਇਨ੍ਹਾਂ ਸਮਾਗਮਾਂ ਦੀ ਉਲੀਕੀ ਰੂਪ ਰੇਖਾ ਨੂੰ ਅੰਤਿਮ ਛੋਹਾਂ ਦੇਣ ਲਈ ਭਾਰਤੀ ਫ਼ੌਜ ਦੇ ਪਟਿਆਲਾ ਸਥਿਤ ਜੀ.ਓ.ਸੀ. ਮੇਜਰ ਜਨਰਲ ਹਿਤੇਸ਼ ਭੱਲਾ, ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਟੇਟ ਸਪੋਰਟਸ ਯੂਨੀਵਰਸਿਟੀ ਦੇ ਵੀ.ਸੀ. ਲੈਫ.ਜਨ (ਰਿਟਾ.) ਡਾ. ਜੇ.ਐਸ. ਚੀਮਾ ਅਤੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਇੱਥੇ ਖ਼ਾਲਸਾ ਕਾਲਜ ਵਿਖੇ ਇੱਕ ਸਾਂਝੀ ਬੈਠਕ ਕੀਤੀ ਗਈ।

ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕਿਹਾ ਕਿ ਪਟਿਆਲਾ ਹੈਰੀਟੇਜ ਫੈਸਟੀਵਲ ਦਾ ਮੁੱਖ ਮੰਤਵ ਵਿਰਾਸਤੀ ਸ਼ਹਿਰ ਪਟਿਆਲਾ ਨੂੰ ਟੂਰਿਜ਼ਮ ਦੇ ਕੇਂਦਰ ਵਜੋਂ ਉਭਾਰਨਾ ਹੈ, ਇਸ ਲਈ ਇਸ ਦੌਰਾਨ ਵੱਖ-ਵੱਖ ਸਮਾਗਮ ਉਲੀਕੇ ਗਏ ਹਨ। ਉਨ੍ਹਾਂ ਕਿਹਾ ਕਿ ਕਿਸੇ ਜ਼ਿਲ੍ਹੇ ਵਿੱਚ ਪਹਿਲੀ ਵਾਰ ਮਿਲਟਰੀ ਲਿਟਰੇਚਰ ਫੈਸਟੀਵਲ ਕਰਵਾਇਆ ਜਾ ਰਿਹਾ ਹੈ ਅਤੇ 28 ਤੇ 29 ਜਨਵਰੀ ਨੂੰ ਖ਼ਾਲਸਾ ਕਾਲਜ ਵਿਖੇ ਕਰਵਾਏ ਜਾਣ ਵਾਲੇ ਇਸ ਮਿਲਟਰੀ ਮੇਲੇ ਲਈ ਨੌਜਵਾਨਾਂ ਤੇ ਆਮ ਲੋਕਾਂ ਵਿੱਚ ਇਸ ਬਾਰੇ ਕਾਫ਼ੀ ਉਤਸ਼ਾਹ ਹੈ।

ਚਰਚਾ ਵਿੱਚ ਹਿੱਸਾ ਲੈਂਦਿਆਂ ਜੀ.ਓ.ਸੀ. ਮੇਜਰ ਜਨਰਲ ਹਿਤੇਸ਼ ਭੱਲਾ ਨੇ ਕਿਹਾ ਕਿ ਮਿਲਟਰੀ ਲਿਟਰੇਚਰ ਫੈਸਟੀਵਲ ਸਾਡੇ ਨੌਜਵਾਨਾਂ ਨੂੰ ਭਾਰਤੀ ਫ਼ੌਜ ਵਿੱਚ ਭਰਤੀ ਹੋਣ ਲਈ ਪ੍ਰੇਰਤ ਕਰੇਗਾ, ਇਸ ਮੌਕੇ ਟੈਂਕਾਂ ਸਮੇਤ ਹੋਰ ਫ਼ੌਜੀ ਸਾਜ਼ੋ-ਸਾਮਾਨ ਤੇ ਆਰਮੀ ਬੈਂਡ ਦੀ ਪ੍ਰਦਰਸ਼ਨੀ ਵੀ ਲਗਾਈ ਜਾਵੇਗੀ। ਜਦਕਿ ਇਸ ਮਿਲਟਰੀ ਲਿਟਰੇਚਰ ਫੈਸਟੀਵਲ ਦੇ ਮੁੱਖ ਸੂਤਰਧਾਰ ਸਪੋਰਟਸ ਯੂਨੀਵਰਸਿਟੀ ਦੇ ਵੀ.ਸੀ. ਲੈਫ.ਜਨ (ਰਿਟਾ.) ਡਾ. ਜੇ.ਐਸ. ਚੀਮਾ ਨੇ ਦੱਸਿਆ ਕਿ ਇਸ ਦੌਰਾਨ ਪੈਨਲ ਚਰਚਾ ਤੋਂ ਇਲਾਵਾ ਭਾਰਤੀ ਫ਼ੌਜ ਦੀਆਂ ਦਸਤਾਵੇਜ਼ੀ ਫ਼ਿਲਮਾਂ ਦਿਖਾਉਣ ਸਮੇਤ ਵੀਰ ਨਾਰੀਆਂ ਨੂੰ ਵੀ ਸਨਮਾਨਤ ਕੀਤਾ ਜਾਵੇਗਾ।

ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਅੱਗੇ ਦੱਸਿਆ ਕਿ 27 ਜਨਵਰੀ ਨੂੰ ਮੁਸਾਫ਼ਿਰ ਮੈਮੋਰੀਅਲ ਸੈਂਟਰਲ ਸਟੇਟ ਲਾਇਬਰੇਰੀ ਵਿਖੇ ਕਲਾ ਪ੍ਰਦਰਸ਼ਨੀ ਸ਼ੁਰੂ ਹੋਵੇਗੀ ਅਤੇ 30 ਜਨਵਰੀ ਨੂੰ ਭਾਸ਼ਾ ਵਿਭਾਗ ਵਿਖੇ ਕਵੀ ਦਰਬਾਰ ਤੇ ਪੁਸਤਕ ਪ੍ਰਦਰਸ਼ਨੀ ਲਗਾਈ ਜਾਵੇਗੀ।

ਮੀਟਿੰਗ 'ਚ ਖ਼ਾਲਸਾ ਕਾਲਜ ਦੇ ਪ੍ਰਿੰਸੀਪਲ ਡਾ. ਧਰਮਿੰਦਰ ਸਿੰਘ ਉੱਭਾ, ਏ.ਡੀ.ਸੀਜ਼ ਗੌਤਮ ਜੈਨ, ਸਹਾਇਕ ਕਮਿਸ਼ਨਰ (ਸਿਖਲਾਈ ਅਧੀਨ) ਡਾ. ਅਕਸ਼ਿਤ ਗੁਪਤਾ, ਐਸ.ਡੀ.ਐਮ ਚਰਨਜੀਤ ਸਿੰਘ, ਆਰ.ਟੀ.ਏ. ਬਬਨਦੀਪ ਸਿੰਘ ਵਾਲੀਆ, ਪੰਜਾਬੀ ਯੂਨੀਵਰਸਿਟੀ ਦੇ ਪ੍ਰਬੰਧਕੀ ਅਫ਼ਸਰ ਡਾ. ਪ੍ਰਭਲੀਨ ਸਿੰਘ, ਮਨੋਵਿਗਿਆਨ ਵਿਭਾਗ ਦੀ ਮੁਖੀ ਪ੍ਰੋ. ਦਮਨਜੀਤ ਸੰਧੂ, ਭਾਰਤੀ ਫ਼ੌਜ ਦੇ ਅਧਿਕਾਰੀ ਨਕੁਲ, ਤਹਿਸੀਲਦਾਰ ਲਾਰਸਨ ਸਿੰਗਲਾ ਤੇ ਮੇਜਰ ਸੁਮੀਤ ਢਿੱਲੋਂ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ।

 

Tags: DC Patiala , Deputy Commissioner Patiala , Sakshi Sahni , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD