Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਪਟਿਆਲਾ ਦੇ 1997 'ਚ ਡਿਪਟੀ ਕਮਿਸ਼ਨਰ ਰਹੇ ਵਿਸ਼ਵਜੀਤ ਖੰਨਾ ਨੇ ਸਾਂਝੇ ਕੀਤੇ ਸੁਚੱਜੇ ਪ੍ਰਸ਼ਾਸਨ ਦੇ ਨੁਕਤੇ

ਸੁਚੱਜਾ ਪ੍ਰਸ਼ਾਸਨ ਸਪਤਾਹ-ਪ੍ਰਸ਼ਾਸਨ ਪਿੰਡਾਂ ਵੱਲ ਦੌਰਾਨ ਚੰਗੇ ਪ੍ਰਸ਼ਾਸਕੀ ਅਭਿਆਸਾਂ ਤੇ ਪਹਿਲਕਦਮੀਆਂ 'ਤੇ ਵਰਕਸ਼ਾਪ

DC Patiala, Deputy Commissioner Patiala, Sakshi Sahni, Patiala

Web Admin

Web Admin

5 Dariya News

ਪਟਿਆਲਾ , 23 Dec 2022

Last updated on: Dec 23, 2022, 00:00 IST

ਭਾਰਤ ਸਰਕਾਰ ਦੇ ਪ੍ਰਸ਼ਾਸਨਿਕ ਸੁਧਾਰ ਅਤੇ ਲੋਕ ਸ਼ਿਕਾਇਤ ਵਿਭਾਗ ਵੱਲੋਂ ਸੁਚੱਜਾ ਪ੍ਰਸ਼ਾਸਨ ਸਪਤਾਹ ਮਨਾਏ ਜਾਣ ਦੌਰਾਨ 'ਪ੍ਰਸ਼ਾਸਨ ਪਿੰਡਾਂ ਵੱਲ' ਮੁਹਿੰਮ ਤਹਿਤ ਅੱਜ ਪਟਿਆਲਾ ਦੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੀ ਅਗਵਾਈ ਹੇਠ ਸੁਚੱਜੇ ਪ੍ਰਸ਼ਾਸਨ ਦੇ ਚੰਗੇ ਪ੍ਰਸ਼ਾਸਕੀ ਅਭਿਆਸਾਂ ਅਤੇ ਪਹਿਲਕਦਮੀਆਂ 'ਤੇ ਇੱਕ ਵਰਕਸ਼ਾਪ ਕਰਵਾਈ ਗਈ।

ਵਰਕਸ਼ਾਪ 'ਚ 1997-98 ਦੌਰਾਨ ਪਟਿਆਲਾ ਦੇ ਡਿਪਟੀ ਕਮਿਸ਼ਨਰ ਰਹੇ ਅਤੇ ਪੰਜਾਬ ਸਟੇਟ ਬਿਜਲੀ ਰੈਗੂਲੇਟਰੀ ਕਮਿਸ਼ਨ ਦੇ ਚੇਅਰਮੈਨ ਵਿਸ਼ਵਜੀਤ ਖੰਨਾ ਨੇ ਸ਼ਿਰਕਤ ਕਰਦਿਆਂ ਆਪਣੇ ਤਜਰਬੇ ਸਾਂਝੇ ਕੀਤੇ ਅਤੇ ਨਾਲ ਹੀ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਸੰਵਿਧਾਨ ਦੇ ਘੇਰੇ 'ਚ ਰਹਿੰਦੇ ਹੋਏ ਲੋਕਾਂ ਦੇ ਬਣਦੇ ਅਧਿਕਾਰ ਮੁਹੱਈਆ ਕਰਵਾਉਣ ਦੀ ਤਾਕੀਦ ਵੀ ਕੀਤੀ।

ਵਿਸ਼ਵਜੀਤ ਖੰਨਾ ਨੇ ਸੁਚੱਜੇ ਪ੍ਰਸ਼ਾਸਨ ਦੇ ਨੁਕਤੇ ਸਾਂਝੇ ਕਰਦਿਆਂ ਕਿਹਾ ਕਿ ਪ੍ਰਸ਼ਾਸਨਿਕ ਅਧਿਕਾਰੀ ਸੰਵਿਧਾਨ ਦੇ ਘੇਰੇ 'ਚ ਰਹਿੰਦੇ ਹੋਏ ਸੰਵਿਧਾਨ ਵੱਲੋਂ ਲੋਕਾਂ ਨੂੰ ਪ੍ਰਦਾਨ ਕੀਤੇ ਮੌਲਿਕ ਅਧਿਕਾਰਾਂ ਅਧੀਨ ਸਿਆਸੀ, ਸਮਾਜਿਕ, ਆਰਥਿਕ ਨਿਆਂ ਪ੍ਰਦਾਨ ਕਰਨ ਲਈ ਆਪਣੀ ਬਣਦੀ ਜਿੰਮੇਵਾਰੀ, ਬਿਨ੍ਹਾਂ ਪੱਖਪਾਤ ਤੇ ਪਾਰਦਰਸ਼ਤਾ ਨਾਲ ਨਿਭਾਈ ਜਾਵੇ।

ਵਿਸ਼ਵਜੀਤ ਖੰਨਾ ਨੇ ਕਿਹਾ ਕਿ ਅਸੀਂ ਸਰਕਾਰ ਦੀ ਪ੍ਰਤੀਨਿਧਤਾ ਕਰਦੇ ਹਾਂ, ਇਸ ਲਈ ਸਰਕਾਰ ਦੀਆਂ ਨੀਤੀਆਂ, ਪ੍ਰੋਗਰਾਮਾਂ ਤੇ ਲੋਕ ਭਲਾਈ ਸਕੀਮਾਂ ਦਾ ਲਾਭ ਹੇਠਲੇ ਪੱਧਰ 'ਤੇ ਸੁਚੱਜੇ ਢੰਗ ਨਾਲ ਪੁੱਜਦਾ ਕੀਤਾ ਜਾਣਾ ਸਾਡਾ ਧਰਮ ਹੈ। ਉਨ੍ਹਾਂ ਕਿਹਾ ਕਿ ਇਸ ਲਈ ਸਰਕਾਰੀ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸ਼ਿਕਾਇਤ ਕਰਤਾ ਜਾਂ ਦਫ਼ਤਰਾਂ 'ਚ ਕੰਮ ਕਰਵਾਉਣ ਆਉਣ ਵਾਲੇ ਲੋਕਾਂ ਦੀ ਜਗ੍ਹਾ ਖੜ੍ਹਾ ਕਰਕੇ ਦੇਖਦੇ ਹੋਏ ਹੀ ਲੋਕਾਂ ਨੂੰ ਨਿਆਂ ਪ੍ਰਦਾਨ ਕਰਨਾ ਚਾਹੀਦਾ ਹੈ।

ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਵਿਸ਼ਵਜੀਤ ਖੰਨਾ ਦਾ ਸਵਾਗਤ ਕਰਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀ ਵਿਸ਼ੇਸ਼ ਪਹਿਲਕਦਮੀ ਤਹਿਤ ਲੋਕਾਂ ਦੇ ਘਰਾਂ ਤੱਕ ਪੁੱਜਦੀਆਂ ਕੀਤੀਆਂ ਜਾ ਰਹੀਆਂ ਪ੍ਰਸ਼ਾਸਕੀ ਸੇਵਾਵਾਂ ਬਾਰੇ ਜਾਣਕਾਰੀ ਦਿੱਤੀ।

ਇਸ ਮੌਕੇ ਪੰਜਾਬ ਸਟੇਟ ਬਿਜਲੀ ਰੈਗੂਲੇਟਰੀ ਕਮਿਸ਼ਨ ਦੇ ਮੈਂਬਰ ਸਾਬਕਾ ਸੈਸ਼ਨਜ ਜੱਜ ਪਰਮਜੀਤ ਸਿੰਘ, ਏ.ਡੀ.ਸੀ. (ਜ) ਗੁਰਪ੍ਰੀਤ ਸਿੰਘ, ਏ.ਡੀ.ਸੀ. (ਦਿਹਾਤੀ ਵਿਕਾਸ) ਈਸ਼ਾ ਸਿੰਘਲ, ਸਹਾਇਕ ਕਮਿਸ਼ਨਰ (ਯੂ.ਟੀ.) ਡਾ. ਅਕਸ਼ਿਤਾ ਗੁਪਤਾ, ਸੰਯੁਕਤ ਕਮਿਸ਼ਨਰ ਨਗਰ ਨਿਗਮ ਜੀਵਨਜੋਤ ਕੌਰ ਸਮੇਤ ਜ਼ਿਲ੍ਹਾ ਪ੍ਰਸ਼ਾਸਨ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ।

 

Tags: DC Patiala , Deputy Commissioner Patiala , Sakshi Sahni , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD