Thursday, 04 June 2026

 

 

ਖ਼ਾਸ ਖਬਰਾਂ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ

 

ਸ਼ਹਿਰ ਮੋਹਾਲੀ ਅਤੇ ਆਸ ਪਾਸ ਦੇ ਇਲਾਕਿਆਂ ਵਿੱਚ ਕਾਰਾ ਖੋਹ ਕਰਕੇ ਦਹਿਸ਼ਤ ਫੈਲਾਉਣ ਵਾਲੇ ਗੈਂਗ ਦੇ 3 ਮੈਬਰ ਹਥਿਆਰਾ ਅਤੇ ਲੁੱਟ ਖੋਹ ਕੀਤੀਆ ਕਾਰਾ ਸਮੇਤ ਗ੍ਰਿਫਤਾਰ

Crime News Punjab, Punjab Police, Police, Crime News, S.A.S. Nagar Police, Mohali Police

Web Admin

Web Admin

5 Dariya News

ਐਸ.ਏ.ਐਸ. ਨਗਰ , 23 Dec 2022

Last updated on: Dec 23, 2022, 00:00 IST

ਡਾ: ਸੰਦੀਪ ਗਰਗ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ ਜ਼ਿਲ੍ਹਾ ਐਸ.ਏ.ਐਸ ਨਗਰ ਨੇ ਪ੍ਰੈਸ ਨੋਟ ਰਾਹੀ ਜਾਣਕਾਰੀ ਦਿੰਦਿਆ ਦੱਸਿਆ ਕਿ ਜਿਲ੍ਹਾ ਐਸ.ਏ.ਐਸ ਨਗਰ ਮੋਹਾਲੀ ਵਿਖੇ ਪਿਛਲੇ ਦਿਨਾਂ ਵਿੱਚ ਕਾਰ ਸਨੈਚਿੰਗ ਦੀਆ ਵਾਰਦਾਤਾ ਨੂੰ ਅੰਜਾਮ ਦੇਣ ਵਾਲਾ ਗਿਰੋਹ ਸਰਗਰਮ ਸੀ, ਜਿਨ੍ਹਾਂ ਵੱਲੋ ਜਿਲ੍ਹਾਂ ਵਿਖੇ ਵਾਰਦਾਤਾ ਨੂੰ ਅੰਜਾਮ ਦਿੱਤਾ ਗਿਆ ਸੀ, ਜਿਨ੍ਹਾਂ ਨੂੰ ਟਰੇਸ ਕਰਨ ਲਈ ਸ਼੍ਰੀ ਅਮਨਦੀਪ ਸਿੰਘ ਬਰਾੜ,ਪੀ.ਪੀ.ਐਸ, ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ), ਐਸ.ਏ.ਐਸ ਨਗਰ ਅਤੇ ਸ੍ਰੀ ਗੁਰਸ਼ੇਰ ਸਿੰਘ,ਪੀ.ਪੀ.ਐਸ, ਉਪ ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ), ਐਸ.ਏ.ਐਸ ਨਗਰ ਦੀ ਅਗਵਾਈ ਹੇਠ ਇੰਸ. ਸ਼ਿਵ ਕੁਮਾਰ ਇੰਚਾਰਜ ਸੀ.ਆਈ.ਏ ਸਟਾਫ ਮੋਹਾਲੀ ਦੀ ਨਿਗਰਾਨੀ ਵਿੱਚ ਵੱਖ ਵੱਖ ਟੀਮਾਂ ਦਾ ਗਠਨ ਕੀਤਾ ਗਿਆ ਸੀ, ਜਿਨ੍ਹਾਂ ਵੱਲੋ ਕਾਰਾ ਖੋਹ ਕਰਨ ਵਾਲੇ ਗਿਰੋਹ ਦੇ 3 ਮੈਂਬਰਾ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਪਾਸੋ ਨਜਾਇਜ ਹਥਿਆਰ ਅਤੇ ਖੋਹ ਕੀਤੀਆ ਕਾਰਾ ਬ੍ਰਾਮਦ ਕਰਨ ਵਿੱਚ ਅਹਿਮ ਸਫਲਤਾ ਹਾਸਲ ਕੀਤੀ ਗਈ ਹੈ।

ਡਾ: ਗਰਗ ਵੱਲੋ ਅੱਗੇ ਜਾਣਕਾਰੀ ਦਿੰਦੇ ਦੱਸਿਆ ਗਿਆ ਕਿ ਜਿਲ੍ਹਾ ਵਿੱਚ ਪਿਛਲੇ ਦਿਨੀ ਕਾਰ ਖੋਹ ਸਬੰਧੀ  ਮੁ:ਨੰ. 493 ਮਿਤੀ 24-11-2022 ਅ/ਧ 379-ਬੀ,34 ਆਈ.ਪੀ.ਸੀ., 25 ਆਰਮਜ਼ ਐਕਟ ਥਾਣਾ ਸੋਹਾਣਾ (ਗਲਾਜ਼ਾ ਕਾਰ), ਮੁ:ਨੰ. 129 ਮਿਤੀ 25-11-2022 ਅ/ਧ 379-ਬੀ,34 ਆਈ.ਪੀ.ਸੀ., 25 ਆਰਮਜ਼ ਐਕਟ ਥਾਣਾ ਫੇਸ-11 ਮੋਹਾਲੀ (ਵਰਨਾ ਕਾਰ) ਅਤੇ  ਮੁ:ਨੰ. 142 ਮਿਤੀ 18-12-2022 ਅ/ਧ 341,379ਬੀ,506,34 ਆਈ.ਪੀ.ਸੀ., 25 ਆਰਮਜ਼ ਐਕਟ ਥਾਣਾ ਮਟੋਰ (ਸੀਆਜ਼ ਕਾਰ) ਨਾ ਮਲੂਮ ਵਿਅਕਤੀਆ ਖਿਲ਼ਾਫ ਦਰਜ ਰਜਿਸਟਰ ਹੋਏ ਸਨ।

ਜੋ ਇਨ੍ਹਾਂ ਵਾਰਦਾਤਾ ਨੂੰ ਟਰੇਸ ਕਰਨ ਲਈ ਸੀ.ਆਈ.ਸਟਾਫ ਐਸ.ਏ.ਐਸ ਨਗਰ ਦੀਆ ਵੱਖ ਵੱਖ ਟੀਮਾਂ ਦਾ ਗਠਨ ਕੀਤਾ ਗਿਆ ਸੀ,ਜਿਨ੍ਹਾਂ ਵੱਲੋ ਵਿਗਿਆਨਕ/ਟੈਕਨੀਕਲ ਢੰਗਾਂ ਅਤੇ ਹਿਊਮਨ ਸੋਰਸ ਦੀ ਮਦਦ ਰਾਹੀ ਉੱਕਤ ਵਾਰਦਾਤਾ ਨੂੰ ਟਰੇਸ ਕਰਦੇ ਹੋਏ ਕਾਰਾਂ ਖੋਹ ਦੇ ਦੋਸ਼ੀਆਨ ਵਰਿਆਮ ਸਿੰਘ ਪੁੱਤਰ ਬਚਿੱਤਰ ਸਿੰਘ ਵਾਸੀ ਪਿੰਡ ਖਿੜਿਆਵਾਲੀ ਥਾਣਾ ਸਦਰ ਫਾਜਿਲਕਾ ਜ਼ਿਲ੍ਹਾ ਫਾਜਿਲਕਾ ਨੂੰ ਇੱਕ ਪਿਸਟਲ .32 ਬੋਰ ਅਤੇ ਵਾਰਦਾਤ ਵਿੱਚ ਵਰਤੀ ਗਈ ਕਾਰ ਹੋਂਡਾ ਸੀਵਿਕ ਨੰਬਰ ਡੀ.ਐਨ 3 ਸੀ.ਏ.ਕੇ. 7861 ਸਮੇਤ  ਗ੍ਰਿਫਤਾਰ ਕੀਤਾ।

ਇਸ ਦੇ ਦੋ ਹੋਰ ਸਾਥੀਆਂ ਸੁਖਪਾਲ ਸਿੰਘ ਉੱਰਫ ਪਾਲੂ ਪੁੱਤਰ ਸਤਨਾਮ ਸਿੰਘ ਵਾਸੀ ਪਿੰਡ ਅਰਨੀਵਾਲਾ ਥਾਣਾ ਅਰਨੀਵਾਲਾ ਜ਼ਿਲ੍ਹਾ ਫਾਜਿਲਕਾ ਅਤੇ ਪ੍ਰਿਤਪਾਲ ਸਿੰਘ ਉੱਰਫ ਪ੍ਰੀਤ ਪੁੱਤਰ ਅਮਰਜੀਤ ਸਿੰਘ ਵਾਸੀ ਪਿੰਡ ਅਰਨੀਵਾਲਾ ਥਾਣਾ ਅਰਨੀਵਾਲਾ ਜ਼ਿਲ੍ਹਾ ਫਾਜਿਲਕਾ ਨੂੰ ਟਰੇਸ ਕਰਕੇ ਉਹਨਾ ਪਾਸੋ 2 ਪਿਸਟਲ ਸਮੇਤ ਮੋਹਾਲੀ ਵਿੱਚੋ ਖੋਹ ਕੀਤੀਆ ਵਰਨਾ ਅਤੇ ਸੀਆਜ਼ ਕਾਰਾ ਬ੍ਰਾਮਦ ਕਰਕੇ ਥਾਣਾ ਅਰਨੀਵਾਲਾ ਦੇ ਏਰੀਆ ਵਿੱਚੋ ਗ੍ਰਿਫਤਾਰ ਕੀਤਾ ਗਿਆ।ਮੁਕੱਦਮਾ ਵਿੱਚ ਦੋਸ਼ੀ ਅਰਵਿੰਦ ਸੋਢੀ ਵਾਸੀ ਜਲਾਲਾਬਾਦ ਦੀ ਗ੍ਰਿਫਤਾਰੀ ਬਾਕੀ ਹੈ ਜਿਸ ਦੀ ਤਿਲਾਸ਼ ਜਾਰੀ ਹੈ। ਮੁਕੱਦਮਾਤ ਦੀ ਤਫਤੀਸ਼ ਜਾਰੀ ਹੈ, ਦੋਸ਼ੀਆਨ ਦਾ ਪੁਲਿਸ ਰਿਮਾਂਡ ਹਾਸਲ ਕਰਕੇ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ, ਜਿਨ੍ਹਾਂ ਪਾਸੋ ਹੋਰ ਵੀ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ।

ਗ੍ਰਿਫਤਾਰ ਦੋਸ਼ੀਆਨ ਦਾ ਵੇਰਵਾ:-

1) ਸੁਖਪਾਲ ਸਿੰਘ ਉੱਰਫ ਪਾਲੂ ਪੁੱਤਰ ਸਤਨਾਮ ਸਿੰਘ ਵਾਸੀ ਪਿੰਡ ਅਰਨੀਵਾਲਾ ਥਾਣਾ ਅਰਨੀਵਾਲਾ ਜ਼ਿਲ੍ਹਾ ਫਾਜਿਲਕਾ ਉਮਰ ਕਰੀਬ 23 ਸਾਲ

2) ਪ੍ਰਿਤਪਾਲ ਸਿੰਘ ਉੱਰਫ ਪ੍ਰੀਤ ਪੁੱਤਰ ਅਮਰਜੀਤ ਸਿੰਘ ਵਾਸੀ ਪਿੰਡ ਅਰਨੀਵਾਲਾ ਥਾਣਾ ਅਰਨੀਵਾਲਾ ਜ਼ਿਲ੍ਹਾ ਫਾਜਿਲਕਾ ਉਮਰ ਕਰੀਬ 20 ਸਾਲ

3) ਵਰਿਆਮ ਸਿੰਘ ਪੁੱਤਰ ਬਚਿੱਤਰ ਸਿੰਘ ਵਾਸੀ ਪਿੰਡ ਖਿੜਿਆਵਾਲੀ ਥਾਣਾ ਸਦਰ ਫਾਜਿਲਕਾ ਜ਼ਿਲ੍ਹਾ ਫਾਜਿਲਕਾ ਉਮਰ ਕਰੀਬ 24 ਸਾਲ

ਗ੍ਰਿਫਤਾਰੀ ਦੀ ਮਿਤੀ:- 21/12/2022

ਤਰੀਕਾ ਵਾਰਦਾਤ :- ਉੱਕਤ ਗਿਰੋਹ ਵੱਲੋ ਰਾਤ ਸਮੇ ਫਾਜਿਲਕਾਂ ਤੋ ਆ ਕਰ ਸੁਨਸਾਨ ਜਗ੍ਹਾਂ ਤੋ ਰਾਹਗੀਰਾਂ ਨੂੰ ਹਥਿਆਰ ਦੀ ਨੋਕ ਪਰ ਰੋਕ ਕਰ ਉਨ੍ਹਾਂ ਪਾਸੋ ਕਾਰ ਖੋਹ ਕਰਕੇ ਫਰਾਰ ਹੋ ਜਾਦੇ ਸਨ ਅਤੇ ਕਾਰਾ ਨੂੰ ਅੱਗੇ ਵੇਚ ਦਿੱਤਾ ਜਾਦਾ ਸੀ।

ਬ੍ਰਾਮਦਗੀ 

 1) ਹੋਡਾ ਸੀਵਿਕ =   01       (ਵਾਰਦਾਤਾ ਵਿੱਚ ਵਰਤੀ ਗਈ)

2) ਵਰਨਾ =   01 (ਖੋਹ ਕੀਤੀ)

3) ਸੀਆਜ਼ =   01 (ਖੋਹ ਕੀਤੀ)

4) (ਗਲਾਜ਼ਾ ਕਾਰ) =   01   (ਖੋਹ ਕੀਤੀ)

ਪਿਸਟਲ

1) ਪਿਸਟਲ .32 ਬੋਰ         =   03  

2) ਜਿੰਦਾ ਕਾਰਤੂਸ 32 ਬੋਰ =   24

 

Tags: Crime News Punjab , Punjab Police , Police , Crime News , S.A.S. Nagar Police , Mohali Police

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD