Thursday, 04 June 2026

 

 

ਖ਼ਾਸ ਖਬਰਾਂ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ

 

ਸ਼ਿਕਾਇਤ ਮਿਲਣ ਦੇ ਕੁਝ ਘੰਟਿਆਂ ਵਿੱਚ ਹੀ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਨੇ ਪ੍ਰਵਾਸੀ ਭਾਰਤੀ ਨੂੰ ਉਸਦੀ ਜਾਇਦਾਦ ਦਾ ਕਬਜ਼ਾ ਦਿਵਾਇਆ

ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਨੂੰ ਅੱਜ ਹੀ ਦਿੱਤੇ ਸਨ ਜਾਂਚ ਕਰਕੇ ਸ਼ਿਕਾਇਤ ਹੱਲ ਕਰਨ ਦੇ ਨਿਰਦੇਸ਼

Web Admin

Web Admin

5 Dariya News

ਗੁਰਦਾਸਪੁਰ , 23 Dec 2022

Last updated on: Dec 23, 2022, 00:00 IST

ਗੁਰਦਾਸਪੁਰ ਸ਼ਹਿਰ ਨਾਲ ਸਬੰਧਤ ਇੱਕ ਪ੍ਰਵਾਸੀ ਭਾਰਤੀ ਜਸਪਿੰਦਰਜੀਤ ਸਿੰਘ ਵੱਲੋਂ ਅੱਜ ਪੰਜਾਬ ਦੇ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਦੇ ਧਿਆਨ ਵਿੱਚ ਮਸਲਾ ਲਿਆਂਦਾ ਗਿਆ ਸੀ ਕਿ ਕੁਝ ਵਿਅਕਤੀਆਂ ਵੱਲੋਂ ਉਸਦੀ ਗੁਰਦਾਸਪੁਰ ਸਥਿਤ ਜਾਇਦਾਦ ਉੱਪਰ ਨਜ਼ਾਇਜ ਕਬਜ਼ਾ ਕਰ ਲਿਆ ਗਿਆ ਹੈ। ਇਸ ਸ਼ਿਕਾਇਤ ਨੂੰ ਸੁਣਨ ਤੋਂ ਬਾਅਦ ਕੈਬਨਿਟ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਨੂੰ ਫੋਨ ਕਰਕੇ ਇਸ ਮਸਲੇ ਦੀ ਜਾਂਚ ਕਰਕੇ ਇਸਨੂੰ ਹੱਲ ਕਰਨ ਦੇ ਨਿਰਦੇਸ਼ ਦਿੱਤੇ ਸਨ। 

ਕੈਬਨਿਟ ਮੰਤਰੀ ਸ. ਧਾਲੀਵਾਲ ਵੱਲੋਂ ਇਸ ਸਬੰਧੀ ਆਪਣੇ ਟਵੀਟਰ ਹੈਡਲਰ ’ਤੇ ਬਕਾਇਦਾ ਵੀਡਿਓ ਵੀ ਸਾਂਝੀ ਕੀਤੀ ਗਈ ਸੀ।ਕੈਬਨਿਟ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਤੁਰੰਤ ਤਹਿਸੀਲਦਾਰ ਗੁਰਦਾਸਪੁਰ ਅਤੇ ਪੁਲਿਸ ਦੇ ਅਧਿਕਾਰੀਆਂ ਦੀ ਸਾਂਝੀ ਟੀਮ ਦਾ ਗਠਨ ਕਰਕੇ ਜਾਂਚ ਦੇ ਨਿਰਦੇਸ਼ ਦੇ ਦਿੱਤੇ ਸਨ। 

ਇਸ ਜਾਂਚ ਟੀਮ ਵੱਲੋਂ ਫੌਰੀ ਤੌਰ ’ਤੇ ਕਾਰਵਾਈ ਕਰਦੇ ਹੋਏ ਪ੍ਰਵਾਸੀ ਭਾਰਤੀ ਵੱਲੋਂ ਦੱਸੀ ਜਾਇਦਾਦ ਦਾ ਦੌਰਾ ਕੀਤਾ ਗਿਆ ਅਤੇ ਉਸ ਜਾਇਦਾਦ ਦੇ ਸਾਰੇ ਕਾਗਜ਼ਾਤ ਚੈੱਕ ਕੀਤੇ ਗਏ। ਪ੍ਰਵਾਸੀ ਭਾਰਤੀ ਦੀ ਸ਼ਿਕਾਇਤ ਸਹੀ ਪਾਏ ਜਾਣ ’ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਟੀਮ ਨੇ ਸ਼ਾਂਤਮਈ ਢੰਗ ਨਾਲ ਉਸ ਕਬਜ਼ੇ ਨੂੰ ਛੁਡਾ ਕੇ ਕੋਠੀ ਦੀਆਂ ਚਾਬੀਆਂ ਪਰਵਾਸੀ ਭਾਰਤੀ ਜਸਪਿੰਦਰਜੀਤ ਸਿੰਘ ਨੂੰ ਸੌਂਪ ਦਿੱਤੀਆਂ।

ਦੱਸਣਯੋਗ ਹੈ ਕਿ ਗੁਰਦਾਸਪੁਰ ਸ਼ਹਿਰ ਦੇ ਸੰਤ ਨਗਰ ਇਲਾਕੇ ਨਾਲ ਸਬੰਧਤ ਜਸਪਿੰਦਰਜੀਤ ਸਿੰਘ ਜੋ ਕਿ ਹੁਣ ਇੰਗਲੈਂਡ ਵਿਖੇ ਰਹਿ ਰਹੇ ਹਨ ਅਤੇ ਉਥੋਂ ਦੀ ਫੌਜ ਵਿੱਚ ਸੇਵਾਵਾਂ ਨਿਭਾ ਰਹੇ ਹਨ ਵੱਲੋਂ ਆਪਣੀ ਗੁਰਦਾਸਪੁਰ ਦੀ ਪੁੱਡਾ ਕਲੋਨੀ ਵਿੱਚ ਕੋਠੀ ਨੰਬਰ - 259 ’ਤੇ ਹੋਏ ਨਜ਼ਾਇਜ ਕਬਜ਼ੇ ਸਬੰਧੀ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੂੰ ਸ਼ਿਕਾਇਤ ਕੀਤੀ ਗਈ ਸੀ। ਜਿਸ ’ਤੇ ਕੈਬਨਿਟ ਮੰਤਰੀ ਵੱਲੋਂ ਤੁਰੰਤ ਐਕਸ਼ਨ ਲੈਂਦੇ ਹੋਏ ਡਿਪਟੀ ਕਮਿਸ਼ਨਰ  ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਨੂੰ ਮਾਮਲੇ ਦੀ ਜਾਂਚ ਕਰ ਤੁਰੰਤ ਮਾਮਲਾ ਹੱਲ ਕਰਨ ਦੇ ਨਿਰਦੇਸ਼ ਦਿੱਤੇ ਗਏ ਸਨ।

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਤੁਰੰਤ ਕਾਰਵਾਈ ਕਰਦੇ ਹੋਏ ਕੁਝ ਹੀ ਘੰਟਿਆਂ ਵਿੱਚ ਇਸਨੂੰ ਹੱਲ ਕਰ ਦਿੱਤਾ ਗਿਆ। ਪੰਜਾਬ ਸਰਕਾਰ ਦੇ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਏ ਗਏ ਤੁਰੰਤ ਐਕਸ਼ਨ ਲਈ ਪਰਵਾਸੀ ਭਾਰਤੀ ਜਸਪਿੰਦਰਜੀਤ ਸਿੰਘ ਨੇ ਸੂਬਾ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਦਾ ਧੰਨਵਾਦ ਕੀਤਾ ਹੈ।

 

Tags:

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD