Tuesday, 14 May 2024

 

 

ਖ਼ਾਸ ਖਬਰਾਂ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰੇਗੀ ਕਾਂਗਰਸ ਸਰਕਾਰ; ਐਮਐਸਪੀ ਲਈ ਕਾਨੂੰਨੀ ਗਾਰੰਟੀ ਪ੍ਰਦਾਨ ਕਰੇਗੀ ਚੰਡੀਗੜ੍ਹ ਦੇ ਵਾਰਡ 8 ਤੋਂ ਨਗਰ ਨਿਗਮ ਚੋਣ ਲੜੇ ਅਮਰੀਕ ਸਿੰਘ ਸੈਣੀ ਹੋਏ ਆਪ ਵਿੱਚ ਸ਼ਾਮਿਲ ਸੰਗਰੂਰ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਮਨੀਸ਼ ਤਿਵਾੜੀ ਦੀ ਪਦਯਾਤਰਾ 'ਚ ਹਜ਼ਾਰਾਂ ਕਾਂਗਰਸ, 'ਆਪ', ਸਪਾ ਵਰਕਰਾਂ ਨੇ ਸ਼ਮੂਲੀਅਤ ਕੀਤੀ ਫਿਰਕੂ ਵੰਡੀਆਂ ਪਾਉਣ ਵਾਲੀ ਭਾਰਤੀ ਜਨਤਾ ਪਾਰਟੀ ਨੂੰ ਠਿੱਬੀ ਲਾ ਕੇ ਕਾਂਗਰਸ ਦੀ ਸਰਕਾਰ ਬਣਾ ਦਿਓ - ਗੁਰਜੀਤ ਔਜਲਾ ਮੀਤ ਹੇਅਰ ਨੇ ਮਾਲੇਰਕੋਟਲਾ ਵਿਖੇ ਪਾਰਟੀ ਦਫਤਰ ਦਾ ਕੀਤਾ ਉਦਘਾਟਨ ਰਾਜਾ ਵੜਿੰਗ ਨੇ ਦਾਖਾ ਵਿੱਚ ਪ੍ਰਚਾਰ ਕੀਤਾ, ਪੰਜਾਬ ਲਈ ਕਾਂਗਰਸ ਦੇ 'ਪੰਜ ਨਿਆਂ’ ਦੀ ਵਕਾਲਤ ਕੀਤੀ ਭਾਰਤ ਚੋਣ ਕਮਿਸ਼ਨ ਵੱਲੋਂ ਨਿਯੁਕਤ ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਨੇ ਲੋਕ ਸਭਾ ਚੋਣਾਂ ਸਬੰਧੀ ਕੀਤੀਆਂ ਤਿਆਰੀਆਂ ਦਾ ਨਿਰੀਖਣ ਕੀਤਾ ਸੀਜੀਸੀ ਲਾਂਡਰਾਂ ਦੀ ਐਯੂਓ ਮਹਿਮਾ ਨੇ ਸਰਵੋਤਮ ਕੈਡੇਟ ਲਈ ਸੀਡਬਲਿਓ ਐਵਾਰਡ ਜਿੱਤਿਆ 6000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜਨਰਲ ਅਬਜਰਵਰ ਵੱਲੋਂ ਫਾਜ਼ਿਲਕਾ ਦਾ ਦੌਰਾ, ਚੋਣ ਤਿਆਰੀਆਂ ਦਾ ਲਿਆ ਜਾਇਜ਼ਾ ਐਲਪੀਯੂ ਵੱਲੋਂ 15ਵੇਂ ਅਚੀਵਰਜ਼ ਅਵਾਰਡ ਸਮਾਰੋਹ ਦਾ ਆਯੋਜਨ: ਵਿਦਿਆਰਥੀਆਂ ਨੂੰ ਕੀਤਾ ਇੱਕ ਕਰੋੜ ਰੁਪਏ ਦੇ ਨਕਦ ਪੁਰਸਕਾਰਾਂ ਨਾਲ ਸਨਮਾਨਿਤ ਬੀਐਸਐਫ ਦੇ ਵਿਹੜੇ ਗੂੰਜਿਆਂ ਮਤਦਾਨ ਦਾ ਨਾਅਰਾ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਘੰਟਾ ਘਰ ਚੌਕ ਸਮੇਤ ਮੁੱਖ ਬਜਾਰਾਂ ਦਾ ਦੌਰਾ ਮੋਹਕਮਪੁਰਾ ਤੋਂ ਆਮ ਆਦਮੀ ਪਾਰਟੀ ਦੇ ਪ੍ਰਧਾਨ ਕਾਂਗਰਸ ਵਿੱਚ ਸ਼ਾਮਲ ਜਨਰਲ ਅਬਜਰਵਰ ਦੀ ਨਿਗਰਾਨੀ ਹੇਠ ਚੋਣ ਅਮਲੇ ਦੀ ਹੋਈ ਰੈਂਡੇਮਾਈਜੇਸ਼ਨ ਕੇਸ ਵਿੱਚੋਂ ਨਾਮ ਕੱਢਣ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਦਾ ਕਰਿੰਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ 5ਵੇਂ ਦਿਨ ਅੱਜ 19 ਨਾਮਜ਼ਦਗੀ ਪੱਤਰ ਹੋਏ ਦਾਖਲ ਪ੍ਰੋ: ਵਿਰਸਾ ਸਿੰਘ ਵਲਟੋਹਾ ਨੇ ਖਡੂਰ ਸਾਹਿਬ ਲੋਕ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ

 

ਚਿਤਕਾਰਾ ਇੰਟਰਨੈਸ਼ਨਲ ਸਕੂਲ, ਚੰਡੀਗੜ੍ਹ ਵਿਖੇ 11ਵੇ ਸਾਲਾਨਾ ਸਮਾਗਮ ਦਾ ਆਯੋਜਨ

Chitkara International School, Dr. Ashok K Chitkara,Chitkara Business School, Dr. Madhu Chitkara, Dr Vijay Namdeorao Zade, Vikas Khanna

Web Admin

Web Admin

5 Dariya News

ਚੰਡੀਗੜ੍ਹ , 23 Dec 2022

ਚਿਤਕਾਰਾ ਇੰਟਰਨੈਸ਼ਨਲ ਸਕੂਲ ਚੰਡੀਗੜ੍ਹ ਵਿਖੇ 11ਵੇ ਸਾਲਾਨਾ ਸਮਾਗਮ ਸ਼ਾਨੋ-ਸ਼ੌਕਤ ਅਤੇ ਉਤਸ਼ਾਹ ਨਾਲ ਆਯੋਜਿਤ ਕੀਤਾ ਗਯਾ। ਇਸ ਸਮਾਗਮ ਵਿੱਚ ਡਾ: ਵਿਜੇ ਨਾਮਦੇਵ ਰਾਓ ਜੇਡ, ਆਈ.ਏ.ਐਸ., ਵਿੱਤ ਸਕੱਤਰ, ਚੰਡੀਗੜ੍ਹ ਪ੍ਰਸ਼ਾਸਨ, ਯੂ.ਟੀ. ਚੰਡੀਗੜ੍ਹ ਅਤੇ ਸੁ ਸ਼੍ਰੀ ਹਰਗੁਣਜੀਤ ਕੌਰ, ਆਈ.ਏ.ਐਸ, ਵਿਸ਼ੇਸ਼ ਸਕੱਤਰ ਵਿੱਤ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। 

ਮਿਸ਼ੇਲਿਨ ਸਟਾਰ ਸ਼ੈੱਫ ਅਤੇ ਕੁੱਕ-ਬੂਕ  ਲੇਖਕ ਸ਼੍ਰੀ ਵਿਕਾਸ ਖੰਨਾ ਵੀ ਸਮਾਗਮ ਵਿੱਚ ਵਰਚੁਅਲ ਤੌਰ ਤੇ ਸ਼ਾਮਲ ਹੋਏ ਅਤੇ  ਉਨ੍ਹਾਂ ਨੇ ਆਪਣੇ ਲਾਈਵ ਵੀਡੀਓ ਸੰਦੇਸ਼ ਰਾਹੀਂ  ਵਿਦਿਆਰਥੀਆਂ ਨੂੰ ਸੰਬੋਧਿਤ ਨੂੰ ਸੰਬੋਧਿਤ ਕੀਤਾ । ਇਸ ਮੌਕੇ ਤੇ ਡਾ. ਮਧੂ ਚਿਤਕਾਰਾ, ਪ੍ਰੋ-ਚਾਂਸਲਰ, ਚਿਤਕਾਰਾ ਯੂਨੀਵਰਸਿਟੀ, ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਅਤੇ ਪ੍ਰਧਾਨ, ਚਿਤਕਾਰਾ ਇੰਟਰਨੈਸ਼ਨਲ ਸਕੂਲ, ਚੰਡੀਗੜ੍ਹ ਅਤੇ ਪੰਚਕੂਲਾ ਵੀ ਖਾਸ਼ ਤੌਰ ਤੇ ਹਾਜ਼ਰ ਸਨ। 

ਚਿਤਕਾਰਾ ਇੰਟਰਨੈਸ਼ਨਲ ਸਕੂਲ ਚੰਡੀਗੜ੍ਹ ਅਤੇ ਪੰਚਕੂਲਾ ਦੀ ਡਾਇਰੈਕਟਰ ਡਾ. ਨਿਯਤੀ ਚਿਤਕਾਰਾ ਨੇ ਸਾਰੇ ਪਤਵੰਤਿਆਂ ਅਤੇ ਮਾਪਿਆਂ ਦਾ ਸਵਾਗਤ ਕੀਤਾ।11ਵੇ ਸਾਲਾਨਾ ਸਮਾਗਮ ਦਾ ਥੀਮ ‘‘ਸਪਾਈਸ ਬਾਕਸ – ਮਸਾਲੇ ਸੁਆਦ ਅਨੁਸਾਰ’’ ਰਖਯਾ ਗਯਾ ਸੀ ਅਤੇ ਜਿਸ ਵਿੱਚ ਇੱਕ ਵਿਸ਼ਾਲ ਮਨੁੱਖੀ ਆਕਾਰ ਦੀ ਮੋਟਰਾਈਜ਼ਡ ਮਸਾਲਾ ਬਨਾਉਣ ਦੇ ਯੰਤਰ ਦੁਆਰਾ ਇੱਕ ਜਗਮਗਾਉਂਦੇ ਵਿਸ਼ਵ ਨਕਸ਼ੇ ਦੇ ਸ਼ਾਨਦਾਰ ਪਿਛੋਕੜ ਵਿੱਚ ਵੱਖ-ਵੱਖ ਮਸਾਲਿਆਂ ਦੇ ਜਨਮ ਬਾਰੇ ਦੱਸਿਆ ਗਿਆ। 

ਸਕੂਲ ਨੇ ਮਸਾਲਿਆਂ ਦੀ ਇੱਕ ਸੁੰਦਰ ਲੜੀ ਪ੍ਰਦਰਸ਼ਿਤ ਕੀਤੀ ਜਿਸ ਵਿੱਚ ਦੁਨੀਆ ਭਰ ਦੇ ਮਿਸ਼ਰਤ ਮਸਾਲੇ, ਪਪਰਿਕਾ, ਜੈਫਲ, ਕਾਲੀ ਮਿਰਚ, ਇਲਾਇਚੀ, ਕੇਸਰ, ਹਿੰਗ, ਅਜਵਾਇਣ, ਹਲਦੀ ਆਦਿ ਦੇ ਗੁਣ ਅਤੇ ਫਾਇਦਿਆਂ ਨੂੰ ਸਾਰੇ ਵਿਦਿਆਰਥੀਆਂ ਵੱਲੋਂ ਕਲਾਤਮਕ ਢੰਗ ਨਾਲ ਪੇਸ਼ ਕੀਤਾ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਸ਼ਮਹਾਂ ਰੌਸ਼ਨ ਕਰਕੇ ਹੋਈ ਅਤੇ ਇਸ ਤੋਂ ਬਾਅਦ ਵੱਖ-ਵੱਖ ਮਸਾਲਿਆਂ ਦੇ ਨਾਲ-ਨਾਲ ਵੱਖ-ਵੱਖ ਮਸਾਲਿਆਂ ਤੇ ਸ਼ਾਨਦਾਰ ਵਿਸ਼ੇਸ਼ ਪ੍ਰਦਰਸ਼ਨ ਨੇ ਪ੍ਰੋਗਰਾਮ ਵਿੱਚ ਮੌਜੂਦ ਪਤਵੰਤਿਆਂ ਦਾ ਮਨ ਮੋਹ ਲਿਆ। 

ਇਸ ਸਾਲ ਇਹ ਸਮਾਰੋਹ 21 ਦਸੰਬਰ 2022 ਤੋਂ ਸ਼ੁਰੂ ਹੋ ਕੇ 3 ਦਿਨਾਂ ਤੱਕ ਚੱਲਿਆ ਅਤੇ ਅੱਜ ਸਮਾਪਤ ਹੋਇਆ, ਸਾਲਾਨਾ ਸਮਾਗਮ ਦੇ ਪਹਿਲੇ ਦਿਨ ਚਿਕਲੇਟ ਤੋਂ ਗ੍ਰੇਡ 2 ਤੱਕ ਦੇ ਨਨ੍ਹੇੰ ਵਿਦਿਆਰਥੀਆਂ ਦੁਆਰਾ ਕੀਤੇ ਗਏ ਦਿਲਚਸਪ ਪ੍ਰਦਰਸ਼ਨਾਂ ਨਾਲ ਭਰਿਆ ਹੋਯਾ ਸੀ । ਦੂਜੇ ਦਿਨ ਗ੍ਰੇਡ 3 ਤੋਂ ਗ੍ਰੇਡ 6 ਤੱਕ ਦੇ ਵਿਦਿਆਰਥੀਆਂ ਵੱਲੋਂ ਪੇਸ਼ਕਾਰੀ ਦਿੱਤੀ ਗਈ ਅਤੇ ਤੀਜੇ ਦਿਨ 7ਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਨੇ ਆਪਣੀ ਜੋਰਦਾਰ ਪੇਸ਼ਕਾਰੀ ਦਿੱਤੀ ਅਤੇ ਵਿਦਿਆਰਥੀਆਂ ਨੇ ਆਪਣੀ ਸੁਰੀਲੀ ਆਵਾਜ਼ ਨਾਲ ਸਰੋਤਿਆਂ ਨੂੰ ਮੰਤਰਮੁਗਧ ਕੀਤਾ। 

ਬੱਚਿਆਂ ਦੇ ਇਨ੍ਹਾਂ ਸ਼ਾਨਦਾਰ ਪ੍ਰਦਰਸ਼ਨਾਂ ਨੂੰ ਦੇਖ ਕੇ ਦਰਸ਼ਕਾਂ, ਮਾਪਿਆਂ ਅਤੇ ਅਧਿਆਪਕਾਂ ਨੇ ਮਾਣ ਮਹਿਸੂਸ ਕੀਤਾ।ਸਕੂਲ ਦਾ ਸਲਾਨਾ ਪ੍ਰੋਗਰਾਮ ਹਰੇਕ ਵਿਦਿਆਰਥੀ ਨੂੰ ਆਪਣੀ ਸਮਰੱਥਾ ਦੀ ਪੜਚੋਲ ਕਰਨ ਅਤੇ ਪ੍ਰਦਰਸ਼ਿਤ ਕਰਨ ਦਾ ਮੌਕਾ ਪ੍ਰਦਾਨ ਕਰਦਾ ਹੈ। ਸੈਂਟਰਲ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ ਅਤੇ ਨੈਸ਼ਨਲ ਪਾਲਿਸੀ ਆਨ ਐਜੂਕੇਸ਼ਨ 2020 ਦੇ ਮਿਸ਼ਨ ਦੇ ਅਨੁਸਾਰ, ਸਕੂਲ ਨੇ ਪ੍ਰੋਗਰਾਮਾਂ ਦਾ ਆਯੋਜਨ ਕੀਤਾ ਜਿਸ ਵਿੱਚ ਡਾਂਸ, ਸੰਗੀਤਕ ਅਤੇ ਅਦਾਕਾਰੀ ਦੇ ਪ੍ਰਦਰਸ਼ਨਾਂ ਦੌਰਾਨ ਪਾਵਰ ਪੁਆਇੰਟ ਪੇਸ਼ਕਾਰੀਆਂ ਦੁਆਰਾ ਅਕਾਦਮਿਕ ਅਤੇ ਸਹਿ-ਪਾਠਕ੍ਰਮ ਦੀਆਂ ਗਤੀਵਿਧੀਆਂ ਦੇ ਇੱਕ ਮਜ਼ਬੂਤ ਤਾਲਮੇਲ ਨੂੰ ਪ੍ਰਦਰਸ਼ਿਤ ਕੀਤਾ ਗਿਆ।  

ਪ੍ਰੋਗਰਾਮ ਨੇ ਅਸਲ ਵਿੱਚ ਹਰੇਕ ਵਿਦਿਆਰਥੀ ਨੂੰ ਵੱਖ-ਵੱਖ ਮਸਾਲਿਆਂ ਦਾ ਗਿਆਨ ਪ੍ਰਾਪਤ ਕਰਨ, ਟੀਮ ਭਾਵਨਾ ਬਾਰੇ ਸਿੱਖਣ, ਕਲਾਤਮਕ ਪ੍ਰਗਟਾਵੇ ਦਾ ਮੌਕਾ, ਅਤੇ ਸਟੇਜ ਦੇ ਡਰ ਨੂੰ ਦੂਰ ਕਰਨ ਦਾ ਇੱਕ ਵਧੀਆ ਮੌਕਾ ਪ੍ਰਦਾਨ ਕੀਤਾ।ਮਨੋਰੰਜਨ ਨਾਲ ਭਰਪੂਰ ਪ੍ਰੋਗਰਾਮ ਤੇ ਆਪਣੀ ਖੁਸ਼ੀ ਜ਼ਾਹਰ ਕਰਦੇ ਹੋਏ, ਡਾ. ਨਿਯਤੀ ਚਿਤਕਾਰਾ ਨੇ ਕਿਹਾ, ‘‘ਕਿ ਮੈਂ ਮੁੱਖ ਅਤੇ ਸਨਮਾਨਿਤ ਮਹਿਮਾਨਾਂ ਦੀ ਤਹਿ ਦਿਲੋਂ ਧੰਨਵਾਦ ਕਰਦੀ ਹਾਂ ਕਿ ਉਹ ਪ੍ਰੋਗਰਾਮ ਵਿਸ਼ ਸ਼ਾਮਿਲ ਹੋਣ ਲਈ ਸਮਾਂ ਕੱਢ ਕੇ ਆਏ। 

ਉਨ੍ਹਾਂ ਕੇਹਾ ਕਿ ਅਸੀਂ ਸਕੂਲ ਵਿੱਚ ਨੌਜਵਾਨ ਦਿਮਾਗ਼ਾਂ ਦੇ ਸੰਪੂਰਨ ਵਿਕਾਸ ਤੇ ਧਿਆਨ ਕੇਂਦਰਿਤ ਕਰਦੇ ਹਾਂ ਕਿਉਂਕਿ ਅਸੀਂ ਮਹਿਸੂਸ ਕਰਦੇ ਹਾਂ ਕਿ ਬੱਚੇ ਜਿਸ ਤਰ੍ਹਾਂ ਦੀ ਸਿੱਖਿਆ ਪ੍ਰਾਪਤ ਕਰਦੇ ਹਨ, ਉਹ ਉਨ੍ਹਾਂ ਦੀ ਸਫ਼ਲਤਾ ਨੂੰ ਨਿਰਧਾਰਤ ਕਰਦੀ ਹੈ। ਉਨ੍ਹਾਂ ਨੇ ਸਾਰੇ ਪ੍ਰਤੀਭਾਗੀਆਂ ਦੁਆਰਾ ਪੇਸ਼ ਕੀਤੇ ਗਏ ਬੇਮਿਸਾਲ ਪ੍ਰਦਰਸ਼ਨ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਉਹ ਵਿਦਿਆਰਥੀਆਂ ਦੀ ਪ੍ਰਤਿਭਾ ਅਤੇ ਉਤਸ਼ਾਹ ਨੂੰ ਦੇਖ ਕੇ ਬਹੁਤ ਖੁਸ਼ ਹਨ। 

ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਤੁਸੀਂ ਸਾਰੇ ਪ੍ਰਤਿਭਾਸ਼ਾਲੀ ਅਤੇ ਸਿਰਜਣਾਤਮਕ ਹੋ ਅਤੇ ਮੈਨੂੰ ਕੋਈ ਸ਼ੱਕ ਨਹੀਂ ਹੈ ਕਿ ਤੁਸੀਂ ਭਵਿੱਖ ਵਿੱਚ ਵੀ ਆਪਣੇ ਸਾਰੇ ਯਤਨਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਰਹੋਗੇ।"

  

 

Tags: Chitkara International School , Dr. Ashok K Chitkara , Chitkara Business School , Dr. Madhu Chitkara , Dr Vijay Namdeorao Zade , Vikas Khanna

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD