Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਰਾਘਵ ਚੱਢਾ ਨੇ ਸੰਸਦ ਵਿੱਚ ਚਾਰ ਸਾਹਿਬਜ਼ਾਦੇ ਅਤੇ ਮਾਤਾ ਗੁਜਰੀ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਦੀ ਮੰਗ ਉਠਾਈ

ਕਿਹਾ- ਦੇਸ਼ ਦੇ ਸਾਰੇ ਸਕੂਲ ਸਿੱਖਿਆ ਬੋਰਡ ਦੇਸ਼ ਅਤੇ ਧਰਮ ਦੀ ਰੱਖਿਆ ਲਈ ਦਿੱਤੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਅਤੇ ਉਨ੍ਹਾਂ ਦੇ ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਦਾ ਇਤਿਹਾਸ ਪੜ੍ਹਾਉਣ

Raghav Chadha, AAP, Aam Aadmi Party, Aam Aadmi Party Punjab, AAP Punjab, Jagdeep Dhankhar

Web Admin

Web Admin

5 Dariya News

ਨਵੀਂ ਦਿੱਲੀ , 23 Dec 2022

Last updated on: Dec 23, 2022, 00:00 IST

ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਸੰਸਦ ਵਿੱਚ ਹਰ ਸਾਲ ਸ਼ਹੀਦੀ ਹਫ਼ਤੇ ਦੌਰਾਨ ਸਿੱਖ ਧਰਮ ਦੇ 10ਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਅਤੇ ਉਨ੍ਹਾਂ ਦੀ ਮਾਤਾ, ਮਾਤਾ ਗੁਜਰੀ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਦੀ ਮੰਗ ਕੀਤੀ। ਰਾਘਵ ਚੱਢਾ ਨੇ ਸ਼ੁੱਕਰਵਾਰ ਨੂੰ ਉਪ ਰਾਸ਼ਟਰਪਤੀ ਜਗਦੀਪ ਧਨਖੜ ਨੂੰ ਇੱਕ ਮੰਗ ਪੱਤਰ ਸੌਂਪਿਆ। ਆਪਣੇ ਪੱਤਰ ਵਿੱਚ ਚੱਢਾ ਨੇ ਲਿਖਿਆ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਸੰਸਾਰ ਦੇ ਇਤਿਹਾਸ ਵਿੱਚ ਸਭ ਤੋਂ ਦਰਦਨਾਕ ਅਤੇ ਦਿਲ ਪਸੀਜ ਦੇਣ ਵਾਲੀ ਘਟਨਾ ਹੈ।

 ਇੱਕ ਪਾਸੇ ਇਹ ਘਟਨਾ ਜ਼ੁਲਮ ਦੀ ਘਿਣਾਉਣੀ ਤਸਵੀਰ ਪੇਸ਼ ਕਰਦੀ ਹੈ, ਦੂਜੇ ਪਾਸੇ ਸਾਹਿਬਜ਼ਾਦਿਆਂ ਦੇ ਜੁਝਾਰੂਪਣ, ਬਹਾਦਰੀ ਅਤੇ ਸਿੱਖੀ ਸਿਦਕ ਦੀ ਭਾਵਨਾ ਨੂੰ ਉਜਾਗਰ ਕਰਦੀ ਹੈ। ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਦੋ ਵੱਡੇ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ ਜੀ ਅਤੇ ਬਾਬਾ ਜੁਝਾਰ ਸਿੰਘ ਜੀ ਸ੍ਰੀ ਚਮਕੌਰ ਸਾਹਿਬ ਦੀ ਜੰਗ ਵਿੱਚ ਸ਼ਹੀਦ ਹੋਏ ਅਤੇ ਦੋ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਜੀ ਅਤੇ ਬਾਬਾ ਫਤਹਿ ਸਿੰਘ ਜੀ ਨੂੰ ਹਕੂਮਤ ਨੇ ਨੀਂਹਾਂ ਵਿੱਚ ਚਿਣ ਕੇ ਸ਼ਹੀਦ ਕਰ ਦਿੱਤਾ।

 ਮੈਥਿਲੀ ਸ਼ਰਨ ਗੁਪਤ ਨੇ ਇਸ ਮਹਾਨ ਸ਼ਹਾਦਤ ਬਾਰੇ ਲਿਖਿਆ ਹੈ... ਜਿਸ ਕੁਲ ਜਾਤੀ ਦੇਸ਼ ਕੇ ਬੱਚੇ ਦੇ ਸਕਤੇ ਹੈਂ ਜੋ ਬਲਿਦਾਨ…

ਉਸ ਕਾ ਵਰਤਮਾਨ ਕੁਛ ਭੀ ਹੋ ਭਵਿਸ਼ਯ ਹੈ ਮਹਾਂ ਮਹਾਨ।

ਸਾਹਿਬਜ਼ਾਦਿਆਂ ਨੇ ਕੁਰਬਾਨੀਆਂ ਦੇ ਕੇ ਸਿੱਖ ਕੌਮ ਅਤੇ ਦੇਸ਼ ਦਾ ਨਾਮ ਉੱਚਾ ਕੀਤਾ। ਸਾਹਿਬਜ਼ਾਦਿਆਂ 'ਤੇ ਤਰ੍ਹਾਂ-ਤਰ੍ਹਾਂ ਦੇ ਜ਼ੁਲਮ ਕੀਤੇ ਗਏ ਅਤੇ ਉਨ੍ਹਾਂ ਨੂੰ ਤਸੀਹੇ ਦੇ ਕੇ ਸ਼ਹੀਦ ਕਰ ਦਿੱਤਾ ਗਿਆ। ਰਾਘਵ ਚੱਢਾ ਨੇ ਰਾਜ ਸਭਾ ਚੇਅਰਮੈਨ ਤੋਂ ਮੰਗ ਕੀਤੀ ਕਿ ਦੇਸ਼ ਦੇ ਸਾਰੇ ਸਕੂਲ ਸਿੱਖਿਆ ਬੋਰਡ ਬੱਚਿਆਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਅਤੇ ਉਨ੍ਹਾਂ ਦੇ ਚਾਰ ਸਾਹਿਬਜ਼ਾਦਿਆਂ ਵੱਲੋਂ ਦੇਸ਼ ਅਤੇ ਧਰਮ ਦੇ ਹਿੱਤ 'ਚ ਦਿੱਤੀ ਸ਼ਹਾਦਤ ਬਾਰੇ ਪੜ੍ਹਾਉਣ।

ਇਸ ਨਾਲ ਬੱਚਿਆਂ ਨੂੰ ਨਾ ਸਿਰਫ ਗੁਰੂ ਸਾਹਿਬ ਜੀ ਦੀ ਬਹਾਦਰੀ ਦੀ ਗਾਥਾ ਦਾ ਪਤਾ ਲੱਗੇਗਾ, ਸਗੋਂ ਉਹਨਾਂ ਵਿਚ ਦੇਸ਼ ਭਗਤੀ ਦੀ ਭਾਵਨਾ ਵੀ ਪੈਦਾ ਹੋਵੇਗੀ।

 

Tags: Raghav Chadha , AAP , Aam Aadmi Party , Aam Aadmi Party Punjab , AAP Punjab , Jagdeep Dhankhar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD