Thursday, 04 June 2026

 

 

ਖ਼ਾਸ ਖਬਰਾਂ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ

 

ਪੰਜਾਬ ਦੇ ਲੋਕਪਾਲ ਵੱਲੋਂ ਕਲਾ ਦੇ ਉੱਚਤਮ ਮਾਪਦੰਡ ਅਪਨਾਉਣ ਦੀ ਕਲਾਕਾਰਾਂ ਨੂੰ ਅਪੀਲ

ਮਨੁੱਖ ਦੇ ਵਿਕਾਸ ਵਿੱਚ ਕਲਾ ਦੀ ਭੂਮਿਕਾ ਅਹਿਮ- ਜਸਟਿਸ ਵਿਨੋਦ ਕੁਮਾਰ ਸ਼ਰਮਾ

Aryans Group of Colleges, Aryan College, Rajpura, Aryans Group of Colleges Rajpura, Dr. Parveen Kataria, Dr. Anshu Kataria, Bharat Ratan Shri Atal Bihari Vajpayee , Sargam Society of Indian Music & Art, Satya Pal Jain, Satypal Jain, Punjab Kala Bhawan

Web Admin

Web Admin

5 Dariya News

ਚੰਡੀਗੜ੍ਹ , 23 Dec 2022

Last updated on: Dec 23, 2022, 00:00 IST

ਪੰਜਾਬ ਦੇ ਲੋਕਪਾਲ ਜਸਟਿਸ (ਸੇਵਾਮੁਕਤ) ਵਿਨੋਦ ਕੁਮਾਰ ਸ਼ਰਮਾ ਨੇ ਕਲਾ ਦੇ ਉੱਚਤਮ ਮਾਪਦੰਡ ਅਪਨਾਉਣ ਅਤੇ ਲੋਕਾਂ ਨੂੰ ਮਿਆਰੀ ਕਲਾ ਮੁਹੱਈਆ ਕਰਵਾਉਣ ਦੀ ਕਲਾਕਾਰਾਂ ਨੂੰ ਅਪੀਲ ਕੀਤੀ ਹੈ ਤਾਂ ਜੋ ਲੋਕਾਂ ਦੇ ਬੌਧਿਕ ਪੱਧਰ ਨੂੰ ਹੋਰ ਉੱਚ ਉਠਾਇਆ ਜਾ ਸਕੇ।ਸਾਬਕਾ ਪ੍ਰਧਾਨ ਮੰਤਰੀ ਸ੍ਰੀ ਅਟਲ ਬਿਹਾਰੀ ਵਾਜਪਾਈ ਦੇ ਜਨਮ ਦਿਨ ਉਨ੍ਹਾਂ ਨੂੰ ਸ਼ਰਧਾਂਜਲੀ ਦੇਣ ਲਈ ਸਰਗਮ ਸੋਸਾਇਟੀ ਆਫ ਇੰਡੀਅਨ ਮਿਊਜਕਿ ਐਂਡ ਆਰਟ (ਰਜਿ.) ਅਤੇ ਆਰੀਅਨਜ ਗਰੁੱਪ ਆਫ ਕਾਲਜਿਜ ਵੱਲੋਂ ਬੀਤੀ ਸ਼ਾਮ ਪੰਜਾਬ ਕਲਾ ਭਵਨ ਵਿੱਚ ਇੱਕ ਸੰਗੀਤਕ ਸਮਾਗਮ ਨੂੰ ਸੰਬੋਧਨ ਕਰਦੇ ਹੋਏ ਜਸਟਿਸ ਸ਼ਰਮਾ ਨੇ ਕਿਹਾ ਕਿ ਮਨੁੱਖ ਦਾ ਸਾਹਿਤ ਅਤੇ ਕਲਾ ਨਾਲ ਅਨਿੱੜਵਾਂ ਰਿਸ਼ਤਾ ਹੈ ਅਤੇ ਇਹ ਮਨੁੱਖ ਦੇ ਵਿਕਾਸ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। 

ਇਸ ਕਰਕੇ ਆਵਾਮ ਨੂੰ ਉਚਤਮ ਕਲਾਕ੍ਰਿਤਾ ਮੁਹੱਈਆ ਕਰਵਾਉਣ ਦੇ ਵਾਸਤੇ ਸਾਹਿਤਕਾਰਾਂ ਅਤੇ ਕਲਾਕਾਰਾਂ ਦੀ ਜ਼ਿੰਮੇਂਵਾਰੀ ਹੋਰ ਵੀ ਵਧ ਜਾਂਦੀ ਹੈ। ਇਸ ਦੌਰਾਨ ਉਨ੍ਹਾਂ ਨੇ ਸ੍ਰੀ ਅਟਲ ਬਿਹਾਰੀ ਵਾਜਪਾਈ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਕਿਹਾ ਕਿ  ਉਹ ਇੱਕ ਉੱਤਮ ਭਾਸ਼ਣਕਾਰ ਸਨ ਜਿਨ੍ਹਾਂ ਨੂੰ ਆਪਣੀਆਂ ਕਵਿਤਾਵਾਂ ਲਈ ਵੀ ਯਾਦ ਕੀਤਾ ਜਾਂਦਾ ਹੈ।ਐਡਵੋਕੇਟ ਸਤਿਆ ਪਾਲ ਜੈਨ ਨੇ ਸਰਗਮ ਸੋਸਾਇਟੀ ਦੀ ਸਮੁੱਚੀ ਟੀਮ ਨੂੰ ਵਧਾਈ ਦਿੱਤੀ ਅਤੇ ਅਟਲ ਜੀ ਨੂੰ ਸਰਧਾਂਜਲੀ ਭੇਟ ਕਰਦੇ ਹੋਏ ਕਿਹਾ ਕਿ ਉਨ੍ਹਾਂ ਨੇ ਭਾਰਤ ਨੂੰ ਮਜ਼ਬੂਤ ਅਤੇ ਵਿਕਸਤ ਬਣਾਉਣ ਲਈ ਆਪਣਾ ਜੀਵਨ ਸਮਰਪਿਤ ਕਰ ਦਿੱਤਾ। ਇਸ ਮੌਕੇ ਤਿੰਨ ਗਾਇਕਾਂ ਨੇ ਅਟਲ ਜੀ ਦੀ ਯਾਦ ਵਿੱਚ ਕਵਿਤਾਵਾਂ ਸੁਣਾਈਆਂ।

ਇਸ ਮੌਕੇ ਐਡਵੋਕੇਟ ਸੱਤਿਆ ਪਾਲ ਜੈਨ, ਵਧੀਕ ਸਾਲਿਸਟਰ ਜਨਰਲ, ਭਾਰਤ ਸਰਕਾਰ, ਸ੍ਰੀਮਤੀ ਸ਼ਸ਼ੀ ਪ੍ਰਭਾ, ਏ.ਡੀ.ਜੀ.ਪੀ., ਪੰਜਾਬ ਅਤੇ ਸ੍ਰੀ ਐਸ.ਕੇ ਪਾਨੀਗ੍ਰਹੀ, ਫੀਲਡ ਜਨਰਲ ਮੈਨੇਜਰ, ਪੰਜਾਬ ਨੈਸ਼ਨਲ ਬੈਂਕ, ਡਾ: ਅੰਸੂ ਕਟਾਰੀਆ, ਪ੍ਰਧਾਨ, ਸਰਗਮ ਸੁਸਾਇਟੀ ਅਤੇ ਚੇਅਰਮੈਨ, ਆਰੀਅਨਜ ਗਰੁੱਪ ਆਫ ਕਾਲਜਿਜ, ਰਾਜਪੁਰਾ ਨੇ ਸਮਾਗਮ ਦੀ ਪ੍ਰਧਾਨਗੀ ਕੀਤੀ। ਡਾ: ਅੰਸੂ ਕਟਾਰੀਆ ਨੇ ਸਾਰਿਆਂ ਦਾ ਧੰਨਵਾਦ ਕੀਤਾ।

 

Tags: Aryans Group of Colleges , Aryan College , Rajpura , Aryans Group of Colleges Rajpura , Dr. Parveen Kataria , Dr. Anshu Kataria , Bharat Ratan Shri Atal Bihari Vajpayee , Sargam Society of Indian Music & Art , Satya Pal Jain , Satypal Jain , Punjab Kala Bhawan

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD