Thursday, 04 June 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ

 

ਸ਼ਹੀਦੀ ਸਭਾ ਮੌਕੇ ਆਮ ਖਾਸ ਬਾਗ ਵਿਖੇ ਇਤਿਹਾਸਕ ਨਾਟਕ " ਜਿੰਦਾਂ ਨਿੱਕੀਆਂ " ਦੀ ਹੋਵੇਗੀ ਪੇਸ਼ਕਾਰੀ

ਬਜੁਰਗਾਂ, ਔਰਤਾਂ, ਬੱਚਿਆਂ ਤੇ ਦਿਵਿਆਂਗ ਵਿਅਕਤੀਆਂ ਲਈ ਚਲਾਈਆਂ ਜਾਣਗੀਆਂ ਮੁਫਤ ਬੱਸਾਂ ਤੇ ਈ. ਰਿਕਸ਼ਾ

DC Fatehgarh Sahib, Parneet Shergill, Fatehgarh Sahib, Deputy Commissioner Fatehgarh Sahib

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 24 Dec 2022

Last updated on: Dec 24, 2022, 00:00 IST

ਦਸਮਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਅਤੇ ਮਾਤਾ ਗੁਜ਼ਰੀ ਜੀ ਦੀ ਲਾਸਾਨੀ ਸ਼ਹਾਦਤ ਦੀ ਯਾਦ ਵਿੱਚ 26 ਤੋਂ 28 ਦਸੰਬਰ ਤੱਕ ਆਯੋਜਿਤ ਕੀਤੀ ਜਾਣ ਵਾਲੀ ਸ਼ਹੀਦੀ ਸਭਾ ਦੌਰਾਨ ਦੇਸ਼ ਵਿਦੇਸ਼ ਤੋਂ ਆਉਣ ਵਾਲੇ ਸ਼ਰਧਾਲੂਆਂ ਨੂੰ ਇਤਿਹਾਸ ਦੀ ਜਾਣਕਾਰੀ ਦੇਣ ਲਈ ਆਮ ਖਾਸ ਬਾਗ ਵਿਖੇ 25 ਤੇ 26 ਦਸੰਬਰ ਨੂੰ ਵਿਸ਼ਵ ਪ੍ਰਸਿੱਧ ਇਤਿਹਾਸਕ ਨਾਟਕ " ਜਿੰਦਾਂ ਨਿੱਕੀਆਂ" ਦੀ ਪੇਸ਼ਕਾਰੀ ਕੀਤੀ ਜਾਵੇਗੀ। 

ਨਾਟਕਕਾਰ ਹਰਬਕਸ਼ ਲਾਟਾ ਵੱਲੋਂ ਨਿਰਦੇਸ਼ਤ ਕੀਤਾ ਗਿਆ ਇਹ ਇਤਿਹਾਸਕ ਨਾਟਕ ਸ਼ਾਮ 6:00 ਵਜੇ ਸ਼ੁਰੂ ਹੋਵੇਗਾ ਅਤੇ ਰਾਤ 08:00 ਵਜੇ ਤੱਕ ਜਾਰੀ ਰਹੇਗਾ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਸ਼ਹੀਦੀ ਸਭਾ ਦੌਰਾਨ ਸ਼ਰਧਾਲੂਆਂ ਦੀ ਸਹੂਲਤ ਲਈ ਬਣਾਏ ਗਏ ਸਮਾਧਾਨ ਕੇਂਦਰਾਂ ਦਾ ਜਾਇਜ਼ਾ ਲੈਣ ਮੌਕੇ ਦਿੱਤੀ। 

ਉਨ੍ਹਾਂ ਕਿਹਾ ਕਿ ਨੌਜਵਾਨ ਵਰਗ ਨੂੰ ਸਿੱਖ ਇਤਿਹਾਸ ਦੀ ਇਸ ਮਹਾਨ ਘਟਨਾ ਤੋਂ ਜਾਣੂ ਕਰਵਾਉਣ ਵਾਲਾ ਇਹ ਨਾਟਕ ਪ੍ਰੇਰਨਾ ਸਰੋਤ ਹੋਵੇਗਾ ਅਤੇ ਨੌਜਵਾਨ ਵਰਗ ਨੂੰ ਇਸ ਤੋਂ ਸੇਧ ਲੈ ਕੇ ਮਹਾਨ ਸ਼ਹੀਦਾਂ ਵੱਲੋਂ ਵਿਖਾਏ ਮਾਰਗ ਤੇ ਚੱਲਣਾ ਚਾਹੀਦਾ ਹੈ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸ਼ਰਧਾਲੂਆਂ ਨੂੰ ਪੁਲਿਸ ਸਹਾਇਤਾ, ਮੈਡੀਕਲ ਸਹਾਇਤਾ ਅਤੇ ਕਿਸੇ ਤਰ੍ਹਾਂ ਦੀ ਗੁੰਮਸ਼ੁਦਗੀ, ਜੇਬ ਕੱਟਣ ਆਦਿ ਬਾਰੇ ਸੂਚਨਾ ਦੇਣ ਲਈ ਪਹਿਲੀ ਵਾਰ 05 ਸਮਾਧਾਨ ਕੇਂਦਰ ਬਣਾਏ ਗਏ ਹਨ ਜਿਥੋਂ ਕਿ ਕਿਸੇ ਵੀ ਐਮਰਜੰਸੀ ਦੀ ਹਾਲਤ ਵਿੱਚ ਸੇਵਾਵਾਂ ਹਾਸਲ ਕੀਤੀਆਂ ਜਾ ਸਕਦੀਆਂ ਹਨ। 

ਇਹ ਸਮਾਧਾਨ ਕੇਂਦਰ ਆਰਜੀ ਪੁਲਿਸ ਲਾਈਨ ਦੇ ਸਾਹਮਣੇ, ਫ਼ਤਹਿਗੜ੍ਹ ਸਾਹਿਬ ਵਿਖੇ ਨਾਰਕੋਟਿਕਸ ਸੈੱਲ ਦੇ ਸਾਹਮਣੇ, ਗੁਰਦੁਆਰਾ ਜੋਤੀ ਸਰੂਪ ਸਾਹਿਬ, ਟੀ. ਪੁਆਂਇੰਟ ਜੋਤੀ ਸਰੂਪ ਮੋੜ (ਬਾਬਾ ਬੰਦਾ ਸਿੰਘ ਬਹਾਦਰ ਚੌਂਕ), ਸਰਹਿੰਦ ਮੰਡੀ 4 ਨੰਬਰ ਚੁੰਗੀ ਨੇੜੇ ਬਣਾਏ ਗਏ ਹਨ। ਇਸ ਤੋਂ ਇਲਾਵਾ ਬਾਬਾ ਬੰਦਾ ਸਿੰਘ ਬਹਾਦਰ ਪੋਲੀਟੈਕਨਿਕ ਕਾਲਜ ਅਤੇ ਸਿਵਲ ਹਸਪਤਾਲ ਨੇੜੇ ਪੁੱਛਗਿੱਛ ਕੇਂਦਰ ਵੀ ਸਥਾਪਤ ਕੀਤੇ ਜਾਣਗੇ ਜਿਥੋਂ ਸ਼ਰਧਾਲੂ ਸੂਚਨਾਂ ਪ੍ਰਾਪਤ ਕਰ ਸਕਣਗੇ।

ਪਰਨੀਤ ਸ਼ੇਰਗਿੱਲ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਸ਼ਰਧਾਲੂਆਂ ਦੀ ਸਹੂਲਤ ਲਈ ਅੱਤੇਵਾਲੀ ਨੇੜੇ ਅੰਬਰ ਕਲੌਨੀ ਵਿਖੇ, ਸਰਹਿੰਦ-ਚੰਡੀਗੜ੍ਹ ਬਾਈਪਾਸ ਰੋਡ ਵਿਕਟੋਰੀਆ ਸਟਰੀਟ (ਸਮਸ਼ੇਰ ਨਗਰ ਚੌੱਕ ਅਤੇ ਪਿੰਡ ਮੰਡੋਫਲ ਵਿਚਕਾਰ), ਮਾਡਰਨ ਰਿਜੋਰਟ ਬਹਾਦਰਗੜ੍ਹ ਅਤੇ ਜੀ.ਟੀ. ਰੋਡ ਵਿਖੇ ਸਥਿਤ ਅਨਾਜ ਮੰਡੀ ਵਿਖੇ ਆਰਜੀ ਬੱਸ ਸਟੈਂਡ ਵੀ ਬਣਾਏ ਗਏ ਹਨ ਜਿਥੋਂ ਕਿ 30 ਮੁਫਤ ਬੱਸਾਂ ਤੇ ਈ. ਰਿਕਸ਼ਾ ਸ਼ਰਧਾਲੂਆਂ ਨੂੰ ਗੁਰਦੁਆਰਾ ਸ਼੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਲੈ ਕੇ ਆਉਣਗੇ। 

ਉਨ੍ਹਾਂ ਹੋਰ ਦੱਸਿਆ ਕਿ ਇਸ ਤੋਂ ਇਲਾਵਾ ਚੁੰਗੀ ਨੰਬਰ 4, ਮੋਤੀ ਰਾਮ ਮਹਿਰਾ ਯਾਦਗਾਰੀ ਗੇਟ, ਰਾਧਾ ਕ੍ਰਿਸ਼ਨ ਗਊਸ਼ਾਲਾ ਅਤੇ ਵਿਸ਼ਵ ਯੂਨੀਵਰਸਿਟੀ ਤੋਂ ਮੁਫਤ ਬੱਸਾਂ ਵੀ ਚਲਾਈਆਂ ਜਾਣਗੀਆਂ ਜੋ ਕਿ ਸ਼ਹਿਰ ਤੋਂ ਬਾਹਰ ਜਾਣ ਲਈ ਵਰਤੀਆਂ ਜਾ ਸਕਣਗੀਆਂ।ਡਿਪਟੀ ਕਮਿਸ਼ਨਰ ਨੇ ਸ਼ਰਧਾਲੂਆਂ ਨੂੰ ਅਪੀਲ ਕੀਤੀ ਕਿ ਸ਼ਹੀਦੀ ਸਭਾ ਦੌਰਾਨ ਟਰੈਫਿਕ ਨਿਯਮਾਂ ਦੀ ਪਾਲਣਾ ਕਰਨੀ ਯਕੀਨੀ ਬਣਾਈ ਜਾਵੇ ਤਾਂ ਜੋ ਆਵਾਜਾਈ ਵਿੱਚ ਵਿਘਨ ਨਾ ਪਵੇ।

ਉਨ੍ਹਾਂ ਇਹ ਵੀ ਕਿਹਾ ਕਿ ਸੜਕਾਂ ਦੀਆਂ ਬਰਮ੍ਹਾਂ ਤੇ ਵਾਹਨ ਪਾਰਕ ਨਾ ਕੀਤੇ ਜਾਣ ਤਾਂ ਜੋ ਪੈਦਲ ਚੱਲਣ ਵਾਲੀ ਸੰਗਤ ਆਰਾਮ ਨਾਲ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋ ਸਕੇ। ਉਨ੍ਹਾਂ ਇਹ ਵੀ ਕਿਹਾ ਕਿ ਸੜਕਾਂ ਕਿਨਾਰੇ ਰੇਹੜੀਆਂ, ਫੜੀਆਂ ਜਾਂ ਦੁਕਾਨਾਂ ਨਾ ਲਗਾਈਆਂ ਜਾਣ ਤਾਂ ਜੋ ਟਰੈਫਿਕ ਵਿਵਸਥਾ ਨੂੰ ਸੁਚਾਰੂ ਢੰਗ ਨਾਲ ਚਲਾਇਆ ਜਾ ਸਕੇ। ਉਨ੍ਹਾਂ ਦੇ ਨਾਲ ਐਸ.ਡੀ.ਐਮ. ਹਰਪ੍ਰੀਤ ਸਿੰਘ ਅਟਵਾਲ ਤੇ ਤਹਿਸੀਲਦਾਰ ਬਾਦਲਦੀਨ ਤੋਂ ਇਲਾਵਾ ਹੋਰ ਅਧਿਕਾਰੀ ਵੀ ਮੌਜ਼ੂਦ ਸਨ।

 

Tags: DC Fatehgarh Sahib , Parneet Shergill , Fatehgarh Sahib , Deputy Commissioner Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD