Thursday, 04 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ ਭਗਵੰਤ ਸਿੰਘ ਮਾਨ ਸਰਕਾਰ ਦਾ ਲੁਧਿਆਣਾ ਦੇ ਲੋਕਾਂ ਨੂੰ ਵੱਡਾ ਤੋਹਫਾ ਪ੍ਰਧਾਨ ਮੰਤਰੀ ਮੋਦੀ ਦੇ ਨਿਆਂ ਵਿਜ਼ਨ ਨੂੰ ਹਰਿਆਣਾ ਵਿੱਚ ਸਾਕਾਰ ਕਰ ਰਹੀ ਹੈ ਸਰਕਾਰ : ਨਾਇਬ ਸਿੰਘ ਸੈਣੀ ਹਰਿਆਣਾ ਦੀਆਂ ਖੰਡ ਮਿੱਲਾਂ ਨੂੰ ਇੱਕ ਸਾਲ ਵਿੱਚ ਘਾਟੇ ਤੋਂ ਮੁਨਾਫ਼ੇ ਵਿੱਚ ਲਿਆਉਣਾ ਯਕੀਨੀ ਕਰਨ : ਨਾਇਬ ਸਿੰਘ ਸੈਣੀ

 

ਸਰਕਾਰੀ ਸੀ.ਸੈ.ਸਕੂਲ ਲੜਕੀਆਂ ਸਕੂਲ ਰੂਪਨਗਰ ਵਿਖੇ ਮਾਪੇ ਅਧਿਆਪਕ ਮਿਲਣੀ ਸਮਾਰੋਹ ਆਯੋਜਿਤ

ਬੱਚਿਆਂ ਨਾਲ ਦੋਸਤਾਨਾ ਵਿਵਹਾਰ ਕਰਕੇ ਅਸੀਂ ਉਨ੍ਹਾਂ ਦੀਆਂ ਹਰ ਤਰ੍ਹਾਂ ਸਮੱਸਿਆਵਾਂ ਨੂੰ ਨਿਪਟਾ ਸਕਦੇ: ਡਾ. ਪ੍ਰੀਤੀ ਯਾਦਵ

DC Ropar, Preeti Yadav, Deputy Commissioner Ropar, Rupnagar, Ropar

Web Admin

Web Admin

5 Dariya News

ਰੂਪਨਗਰ , 24 Dec 2022

Last updated on: Dec 24, 2022, 00:00 IST

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਕੂਲ ਸਿੱਖਿਆ ਵਿਭਾਗ ਵਲੋਂ ਸਕੂਲ ਸਿੱਖਿਆ ਵਿੱਚ ਗੁਣਾਤਮਿਕ ਸੁਧਾਰ ਅਤੇ ਕ੍ਰਾਂਤੀਕਾਰੀ ਤਬਦੀਲੀ ਲਿਆਉਣ ਲਈ ਯਤਨ ਕੀਤੇ ਜਾ ਰਹੇ ਹਨ। ਇਸੇ ਉਪਰਾਲੇ ਤਹਿਤ ਸਰਕਾਰੀ (ਕੰਨਿਆ) ਸੀਨੀਅਰ ਸੈਕੰਡਰੀ ਸਮਾਰਟ ਸਕੂਲ ਰੂਪਨਗਰ ਵਿਖੇ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਮਾਪੇ ਅਧਿਆਪਕ ਮਿਲਣੀ ਦਾ ਆਯੋਜਨ ਕੀਤਾ ਗਿਆ।

ਇਸ ਪ੍ਰੋਗਰਾਮ ਡਿਪਟੀ ਕਮਿਸ਼ਨਰ ਡਾ.ਪ੍ਰੀਤੀ ਯਾਦਵ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸਕੂਲ ਪ੍ਰਿੰਸੀਪਲ ਸੰਦੀਪ ਕੌਰ ਵੱਲੋਂ ਆਏ ਮੁੱਖ ਮਹਿਮਾਨ ਡਾ.ਪ੍ਰੀਤੀ ਯਾਦਵ ਅਤੇ ਵਿਦਿਆਰਥਣਾਂ ਦੇ ਮਾਪਿਆਂ ਦਾ ਨਿੱਘਾ ਸਵਾਗਤ ਕੀਤਾ।ਡਾ.ਪ੍ਰੀਤੀ ਯਾਦਵ ਨੇ ਵਿਦਿਆਰਥਣਾਂ ਦੇ ਮਾਪਿਆਂ ਨਾਲ ਗੱਲ ਬਾਤ ਕਰਦੇ ਹੋਏ ਮਿਸ਼ਨ 100 ਫ਼ੀਸਦ ਬਾਰੇ ਜਾਣਕਾਰੀ ਦਿੱਤੀ ਅਤੇ ਵਿਦਿਆਰਥਣਾਂ ਨੂੰ ਹਰ ਰੋਜ਼ ਸਕੂਲ ਆਉਣ ਤੇ ਪ੍ਰੀਖਿਆ ਵਿੱਚ ਸ਼ਾਨਦਾਰ ਕਾਰਗੁਜ਼ਾਰੀ ਦਿਖਾਉਣ ਦੀ ਸਹੁੰ ਚੁਕਾਈ। 

ਉਨ੍ਹਾਂ ਕਿਹਾ ਕਿ ਅੱਜ ਦਾ ਸਮਾਂ ਆਧੁਨਿਕ ਤਕਨੀਕਾਂ ਦਾ ਭਰਿਆ ਹੋਇਆ ਹੈ ਮੋਬਾਇਲ ਫੋਨ ਜ਼ਿੰਦਗੀ ਦਾ ਅਹਿਮ ਹਿੱਸਾ ਬਣ ਗਿਆ ਹੈ ਪਰੰਤੂ ਬਚਿਆਂ ਨੂੰ ਇਸ ਦਾ ਆਦਿ ਹੋ ਜਾਣਾ ਉਸ ਦੀ ਜ਼ਿੰਦਗੀ ਵਿੱਚ ਬਹੁਤ ਬੁਰਾ ਅਸਰ ਪਾਉਂਦਾ ਹੈ। ਇਸ ਦੀ ਵਰਤੋਂ ਬਹੁਤ ਸੁਚੱਜੇ ਢੰਗ ਨਾਲ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਮਾਪਿਆਂ ਨੂੰ ਆਪਣੇ ਬੱਚਿਆਂ ਨਾਲ ਵੱਧ ਤੋਂ ਵੱਧ ਤਾਲਮੇਲ ਰੱਖਣਾ ਚਾਹੀਦਾ ਹੈ ਉਨ੍ਹਾਂ ਨਾਲ ਦੋਸਤਾਨਾ ਵਿਵਹਾਰ ਕਰਕੇ ਅਸੀਂ ਉਨ੍ਹਾਂ ਦੀਆਂ ਹਰ ਤਰ੍ਹਾਂ ਸਮੱਸਿਆਵਾਂ ਨੂੰ ਨਿਪਟਾ ਸਕਦੇ ਹਾਂ।

ਡਿਪਟੀ ਕਮਿਸ਼ਨਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਆਪਣੇ ਆਤਮ ਵਿਸ਼ਵਾਸ ਨੂੰ ਉੱਚ ਪੱਧਰ ਉੱਤੇ ਰੱਖਣਾ ਚਾਹੀਦਾ ਹੈ ਕਦੇ ਵੀ ਆਪਣੇ ਆਪ ਕਿਸੇ ਵੀ ਪੱਧਰ ਵਿੱਚ ਨੀਵਾ ਨਹੀਂ ਸਮਝਣਾ ਚਾਹੀਦਾ। ਉਨ੍ਹਾਂ ਕਿਹਾ ਸੱਭ ਦੇ ਅੰਦਰ ਕੋਈ ਨਾ ਕੋਈ ਹੁਨਰ ਜਰੂਰ ਹੁੰਦਾ ਹੈ ਉਨ੍ਹਾਂ ਮਾਪਿਆ ਤੇ ਅਧਿਆਪਕ ਨੂੰ ਉਨ੍ਹਾਂ ਦੇ ਹੁਨਰ ਨੂੰ ਪਰਖ ਕੇ ਉਨ੍ਹਾਂ ਨੂੰ ਹਰ ਤਰ੍ਹਾਂ ਦੀ ਸਹੂਲਤ ਮਹੁੱਈਆ ਕਰਵਾਉਣੀ ਚਾਹੀਦੀ ਹੈ।

ਪ੍ਰਿੰਸੀਪਲ ਸ਼੍ਰੀਮਤੀ ਸੰਦੀਪ ਕੌਰ ਵਿਦਿਆਰਥਣਾਂ ਦੇ ਸਰਵ ਪੱਖੀ ਵਿਕਾਸ ਤੇ ਮਿਸ਼ਨ 100 ਫ਼ੀਸਦ ਲੈ ਕੇ ਮਾਪਿਆਂ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਅਧਿਆਪਕਾਂ ਵੱਲੋਂ ਵਿਦਿਆਰਥਣਾਂ ਦੀ ਕਾਰਗੁਜ਼ਾਰੀ ਨੂੰ ਹੋਰ ਬਿਹਤਰ ਬਣਾਉਣ ਲਈ ਵਿਸ਼ਵਾਸ ਦਿਵਾਇਆ ਗਿਆ ਤੇ ਮਾਪਿਆਂ ਵੱਲੋਂ ਦਿੱਤੇ ਗਏ ਸੁਝਾਵਾ ਨੂੰ ਵੀ ਖਿੜੇ ਮੱਥੇ ਸਵੀਕਾਰ ਕੀਤਾ ਗਿਆ।ਉਨ੍ਹਾਂ ਕਿਹਾ ਕਿ ਮਾਪਿਆਂ ਨੂੰ ਆਪਣੇ ਬੱਚਿਆਂ ਦੀ ਸਿੱਖਿਆ ਉੱਤੇ ਨਿਗਰਾਨੀ ਰੱਖਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਮਾਪੇ ਅਧਿਆਪਕਾਂ ਨਾਲੋਂ ਪਹਿਲਾਂ ਬੱਚਿਆਂ ਦੇ ਅਧਿਆਪਕ ਹੁੰਦੇ ਹਨ। 

ਉਨ੍ਹਾਂ ਦੇ ਵਿਕਾਸ ਦਾ ਉੱਚੇਚੇ ਤੌਰ ਉੱਤੇ ਧਿਆਨ ਰੱਖਣਾ ਚਾਹੀਦਾ ਹੈ।ਪੰਜਾਬੀ ਲੈਕਚਰਾਰ ਸ਼੍ਰੀਮਤੀ ਹਰਪ੍ਰੀਤ ਕੌਰ ਵੱਲੋਂ ਦੱਸਿਆ ਗਿਆ ਮਾਪੇ ਅਧਿਆਪਕ ਮਿਲਣੀ  ਵਿੱਚ ਵਿਦਿਆਰਥਣਾਂ ਦੇ ਮਾਪਿਆਂ ਨੇ ਭਾਰੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ ਅਤੇ ਮਾਪਿਆਂ ਵੱਲੋਂ ਸਫੇਦ ਸੀਟ ਤੇ ਹੱਥ ਦੇ ਨਿਸ਼ਾਨ ਲਗਾ ਕੇ ਸਹੁੰ ਚੁੱਕਦੇ ਹੋਏ ਦ੍ਰਿੜ ਨਿਸ਼ਚਾ ਕੀਤਾ ਗਿਆ ਕਿ ਅੱਜ ਤੋਂ ਅਸੀਂ ਆਪਣੇ ਬੱਚਿਆਂ ਨੂੰ ਹਰ ਰੋਜ਼ ਸਕੂਲ ਭੇਜਾਗੇ। ਮਾਪਿਆਂ ਵੱਲੋਂ ਸਕੂਲ ਦੀ ਦਿੱਖ ਅਤੇ ਵਿਦਿਅਕ ਕਾਰਗੁਜਾਰੀ ਪ੍ਰਤੀ ਸਕਾਰਾਤਮਕ ਹੁੰਗਾਰਾ ਪ੍ਰਾਪਤ ਹੋਇਆ। 

ਸਕੂਲ ਵਿੱਚ ਇੰਨਰਵੀਲ ਕਲੱਬ ਵੱਲੋਂ ਪਿਛਲੇ 10 ਦਿਨਾਂ ਤੋਂ ਸੈਲਫ ਡਿਫੈਂਸ ਟਰੇਨਿੰਗ ਚਲਾਈ ਜਾ ਰਹੀ ਸੀ ਅੱਜ ਇਸ ਟਰੇਨਿੰਗ ਦਾ ਅੰਤਿਮ ਦਿਨ ਸੀ। ਇਸ ਮੌਕੇ ਇੰਨਰਵੀਲ ਕਲੱਬ ਦੇ ਮੈਂਬਰਾਂ ਵਲੋਂ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ ਗਈ ਤੇ ਵਿਦਿਆਰਥਣਾਂ ਨੂੰ ਰਿਫਰੈਸ਼ਮੈਂਟ ਵੀ ਦਿੱਤੀ ਗਈ। 

ਇਸ ਮੌਕੇ ਸਮੂਹ ਸਟਾਫ ਮੈਂਬਰ, ਵਿਦਿਆਰਥੀ, ਐਸ.ਐਮ.ਸੀ ਮੈਂਬਰ ਹਾਜ਼ਰ ਸਨ।

 

Tags: DC Ropar , Preeti Yadav , Deputy Commissioner Ropar , Rupnagar , Ropar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD