Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਕਾਂਗਰਸ ਦੇ ਡਰੋਂ ਭਾਜਪਾ ਦਾ ਸਮਰਥਨ ਕਰ ਰਹੀ 'ਆਪ': ਅਮਰਿੰਦਰ ਸਿੰਘ ਰਾਜਾ ਵੜਿੰਗ

Amrinder Singh Raja Warring, Congress, Punjab Congress, Punjab Transport Minister, Transport Minister of Punjab, Amarinder Singh Raja Warring

Web Admin

Web Admin

5 Dariya News

ਚੰਡੀਗੜ੍ਹ , 24 Dec 2022

Last updated on: Dec 24, 2022, 00:00 IST

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਭਾਰਤੀ ਜਨਤਾ ਪਾਰਟੀ ਅਤੇ ਆਮ ਆਦਮੀ ਪਾਰਟੀ ਵੱਲੋਂ ਦਿੱਲੀ ਵਿੱਚ ਰਾਹੁਲ ਗਾਂਧੀ ਦੀ ਅਗਵਾਈ ਵਾਲੀ ਭਾਰਤ ਜੋੜੋ ਯਾਤਰਾ ਨੂੰ ਰੋਕਣ ਦੇ ਸਾਂਝੇ ਯਤਨਾਂ ਦੀ ਨਿਖੇਧੀ ਕੀਤੀ ਹੈ।ਇੱਕ ਬਿਆਨ ਵਿੱਚ, ਵੜਿੰਗ ਨੇ ਕਿਹਾ ਕਿ ਕਾਂਗਰਸ ਨੂੰ ਮਿਲ ਰਹੇ ਭਾਰੀ ਸਮਰਥਨ ਤੋਂ ਡਰੀ 'ਆਪ' ਨੇ ਭਾਜਪਾ ਦੇ ਸਹਿਯੋਗੀ ਵਜੋਂ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ।  

ਦਿੱਲੀ 'ਚ ਯਾਤਰਾ ਨੂੰ ਮਿਲੇ ਜ਼ਬਰਦਸਤ ਸਮਰਥਨ ਤੋਂ ਹੈਰਾਨ ਅਤੇ ਘਬਰਾ ਕੇ ਭਾਜਪਾ ਅਤੇ 'ਆਪ' ਨੇ ਇਕੱਠੇ ਹੋ ਕੇ ਕੋਰੋਨਾ ਦੇ ਨਾਂ 'ਤੇ ਰੁਕਾਵਟਾਂ ਖੜ੍ਹੀਆਂ ਕਰਨੀਆਂ ਸ਼ੁਰੂ ਕਰ ਦਿੱਤੀਆਂ ਹਨ।ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਇਸ ਤੋਂ ਪਹਿਲਾਂ ਕੇਂਦਰੀ ਸਿਹਤ ਮੰਤਰੀ ਮਨਸੁਖ ਮੰਡਾਵੀਆ ਨੇ ਬਿਨਾਂ ਕਿਸੇ ਵਿਗਿਆਨਕ ਕਾਰਨ ਤੋਂ ਯਾਤਰਾ ਦਾ ਵਿਰੋਧ ਕੀਤਾ ਸੀ।  

ਜਦਕਿ ਇਸ ਵਾਰ 'ਆਪ' ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਵੀ ਯਾਤਰਾ ਰੋਕਣ ਦਾ ਸਮਰਥਨ ਕੀਤਾ ਹੈ।  ਜਿਸ 'ਤੇ ਉਨ੍ਹਾਂ ਸਵਾਲ ਕੀਤਾ ਕਿ ਇਸ ਤੋਂ ਵੱਧ ਹੋਰ ਕੀ ਸਬੂਤ ਚਾਹੀਦਾ ਹੈ ਕਿ ਦੋਵੇਂ ਪਾਰਟੀਆਂ ਕਾਂਗਰਸ ਤੋਂ ਡਰ ਕੇ ਇਕੱਠੇ ਕੰਮ ਕਰ ਰਹੀਆਂ ਹਨ?ਵੜਿੰਗ ਨੇ ਕਿਹਾ ਕਿ ਚੀਨ ਵਿਚ ਕੋਰੋਨਾ ਦੇ ਮਾਮਲਿਆਂ ਬਾਰੇ ਸਿਹਤ ਮਾਹਿਰ ਇਕਮਤ ਹਨ ਕਿ ਭਾਰਤ 'ਤੇ ਇਸ ਦਾ ਕੋਈ ਅਸਰ ਨਹੀਂ ਪਵੇਗਾ, ਕਿਉਂਕਿ ਦੇਸ਼ ਪੂਰੀ ਤਰ੍ਹਾਂ ਵੇਕਸੀਨੇਟਿਡ ਅਤੇ ਸੁਰੱਖਿਅਤ ਹੈ। 

ਜਦੋਂ ਕਿ ਅਚਾਨਕ ਹੀ ਦੋਵੇਂ ਪਾਰਟੀਆਂ ਭਾਜਪਾ ਅਤੇ 'ਆਪ' ਨੂੰ ਕੋਰੋਨਾ ਤੋਂ ਡਰ ਸਤਾਉਣ ਸਲੱਗ ਪਿਆ ਹੈ, ਜੋ ਅਸਲ ਵਿੱਚ ਹੈ ਹੀ ਨਹੀਂ ਹੈ।ਉਨ੍ਹਾਂ ਕਿਹਾ ਕਿ ਭਾਜਪਾ ਅਤੇ 'ਆਪ' ਆਪੋ-ਆਪਣੇ ਪ੍ਰੋਗਰਾਮ ਕਰ ਰਹੇ ਹਨ, ਜਿਨ੍ਹਾਂ ਨੂੰ ਕਾਂਗਰਸ ਅਤੇ ਉਸਦੇ ਆਗੂ ਰਾਹੁਲ ਗਾਂਧੀ ਨਾਲ ਹੀ ਸਮੱਸਿਆ ਹੈ।  ਇਸ ਸਬੰਧ ਵਿੱਚ ਉਨ੍ਹਾਂ ਅੱਜ ਪੰਜਾਬ ਵਿੱਚ ‘ਆਪ’ ਸਰਕਾਰ ਵੱਲੋਂ ਕਰਵਾਈ ਗਈ ਪਰੰਟਸ ਟੀਚਰ ਮੀਟਿੰਗ ਦਾ ਜ਼ਿਕਰ ਕੀਤਾ।

ਉਨ੍ਹਾਂ ਸਵਾਲ ਕੀਤਾ ਕਿ ਜੇਕਰ ਸਥਿਤੀ ਇੰਨੀ ਹੀ ਗੰਭੀਰ ਹੈ, ਜਿਸ 'ਤੇ ਚੱਢਾ ਨੇ ਸਾਨੂੰ ਰਾਹੁਲ ਜੀ ਦੀ ਭਾਰਤ ਜੋੜੋ ਯਾਤਰਾ ਨੂੰ ਦਿੱਲੀ 'ਚ ਰੋਕਣ ਲਈ ਕਿਹਾ, ਤਾਂ ਉਨ੍ਹਾਂ ਦੀ ਪਾਰਟੀ ਦੀ ਸਰਕਾਰ ਨੇ ਅੱਜ ਪੰਜਾਬ 'ਚ ਪੀ.ਟੀ.ਐੱਮ. ਦਾ ਆਯੋਜਨ ਕਿਉਂ ਕੀਤਾ। ਉਨ੍ਹਾਂ ਕਿਹਾ ਕਿ ‘ਆਪ’ ਸਿਰਫ਼ ਭਾਜਪਾ ਦੀ ਭਾਈਵਾਲ ਵਜੋਂ ਕੰਮ ਕਰ ਰਹੀ ਹੈ, ਜੋ ਕੌਮੀ ਰਾਜਧਾਨੀ ਵਿੱਚ ਕਾਂਗਰਸ ਨੂੰ ਮਿਲੇ ਭਾਰੀ ਸਮਰਥਨ ਤੋਂ ਡਰੀ ਹੋਈ ਹੈ।

 

Tags: Amrinder Singh Raja Warring , Congress , Punjab Congress , Punjab Transport Minister , Transport Minister of Punjab , Amarinder Singh Raja Warring

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD