Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਚੇਅਰਮੈਨ ਰਮਨ ਬਹਿਲ ਨੇ ਪੂਰੋਵਾਲ ਜੱਟਾਂ, ਮੀਰਪੁਰ ਅਤੇ ਗੁਰਦਾਸਪੁਰ ਦੇ ਸਰਕਾਰੀ ਸਕੂਲਾਂ ਵਿੱਚ ‘ਮੈਗਾ ਮਾਪੇ-ਅਧਿਆਪਕ ਮਿਲਣੀ` ਵਿੱਚ ਹਾਜ਼ਰੀ ਭਰੀ

ਬੱਚਿਆਂ ਦੀ ਪ੍ਰਤੀਭਾ ਨੂੰ ਨਿਖਾਰਨ ਲਈ ਅਧਿਆਪਕਾਂ ਅਤੇ ਵਿਦਿਆਰਥੀਆਂ ਦੇ ਮਾਪਿਆਂ ਦਾ ਆਪਸ ਵਿੱਚ ਨਿਰੰਤਰ ਤਾਲਮੇਲ ਹੋਣਾ ਬਹੁਤ ਜਰੂਰੀ - ਚੇਅਰਮੈਨ ਬਹਿਲ

Raman Bahl, Gurdaspur, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਗੁਰਦਾਸਪੁਰ , 24 Dec 2022

Last updated on: Dec 24, 2022, 00:00 IST

ਸਿੱਖਿਆ ਤੇ ਸਿਹਤ ਪੰਜਾਬ ਸਰਕਾਰ ਦੇ ਤਰਜੀਹੀ ਖੇਤਰ ਹਨ ਅਤੇ ਇਨ੍ਹਾਂ ਦੋਵਾਂ ਮਹੱਤਵਪੂਰਨ ਖੇਤਰਾਂ ਵਿੱਚ ਕ੍ਰਾਂਤੀਕਾਰੀ ਸੁਧਾਰ ਲਿਆਉਣ ਲਈ ਸੂਬਾ ਸਰਕਾਰ ਵੱਲੋਂ ਉਪਰਾਲੇ ਲਗਾਤਾਰ ਜਾਰੀ ਹਨ। ਰਾਜ ਸਰਕਾਰ ਦੀਆਂ ਕੋਸ਼ਿਸ਼ਾਂ ਸਦਕਾ ਇਨ੍ਹਾਂ ਦੋਵਾਂ ਖੇਤਰਾਂ ਵਿੱਚ ਚੰਗੇ ਨਤੀਜੇ ਆਉਣੇ ਸ਼ੁਰੂ ਹੋ ਗਏ ਹਨ। 

ਇਹ ਪ੍ਰਗਟਾਵਾ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਨੇ ਅੱਜ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਤਹਿਤ ਸਰਕਾਰੀ ਸਕੂਲਾਂ ਵਿੱਚ ‘ਮੈਗਾ ਮਾਪੇ-ਅਧਿਆਪਕ ਮਿਲਣੀ` ਪ੍ਰੋਗਰਾਮ ਵਿੱਚ ਹਾਜ਼ਰੀ ਭਰਨ ਦੌਰਾਨ ਸਕੂਲਾਂ ਵਿੱਚ ਹਾਜ਼ਰ ਮਾਪਿਆਂ ਨਾਲ ਗੱਲਬਾਤ ਦੌਰਾਨ ਕੀਤਾ। 

ਸ੍ਰੀ ਬਹਿਲ ਨੇ ਅੱਜ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਸਰਕਾਰੀ ਹਾਈ ਸਕੂਲ ਪੂਰੋਵਾਲ ਜੱਟਾਂ, ਸਰਕਾਰੀ ਪ੍ਰਾਇਮਰੀ ਸਕੂਲ ਮੀਰਪੁਰ ਅਤੇ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ (ਲੜਕੇ) ਗੁਰਦਾਸਪੁਰ ਵਿਖੇ ‘ਮੈਗਾ ਮਾਪੇ-ਅਧਿਆਪਕ ਮਿਲਣੀ` ਵਿੱਚ ਹਾਜ਼ਰੀ ਭਰੀ।

ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਵੱਲੋਂ ਸਕੂਲ ਸਿੱਖਿਆ ਪ੍ਰਣਾਲੀ ਨੂੰ ਹਰ ਪੱਖੋਂ ਮਜ਼ਬੂਤ ਕਰਕੇ ਵਿਸ਼ਵ ਪੱਧਰੀ ਸਿੱਖਿਆ ਪ੍ਰਣਾਲੀ ਦੇ ਬਰਾਬਰ ਕਰਨ ਦਾ ਟੀਚਾ ਮਿੱਥਿਆ ਗਿਆ ਹੈ ਅਤੇ ਇਸ ਉਦੇਸ਼ ਦੀ ਪੂਰਤੀ ਕਰਨ ਲਈ ਅਧਿਆਪਕਾਂ, ਮਾਪਿਆਂ ਅਤੇ ਵਿਦਿਆਰਥੀਆਂ ਦਾ ਯੋਗਦਾਨ ਬੇਹੱਦ ਜ਼ਰੂਰੀ ਹੈ। 

ਉਨ੍ਹਾਂ ਕਿਹਾ ਕਿ ਪੰਜਾਬ ਦੇ ਮਿਹਨਤੀ ਅਧਿਆਪਕ ਵਿਦਿਆਰਥੀਆਂ ਦੇ ਜੀਵਨ ਵਿੱਚ ਭਰਪੂਰ ਨਿਖਾਰ ਲਿਆਉਣ ਲਈ ਯਤਨਸ਼ੀਲ ਹਨ ਅਤੇ ਮਾਪਿਆਂ ਨੂੰ ਵੀ ਪੂਰੀ ਜ਼ਿੰਮੇਵਾਰੀ ਨਾਲ ਅਧਿਆਪਕਾਂ ਨਾਲ ਲਗਾਤਾਰ ਸੰਪਰਕ ਰੱਖਦੇ ਹੋਏ ਬੱਚਿਆਂ ਦੀ ਸ਼ਖ਼ਸੀਅਤ ਵਿੱਚ ਸੁਧਾਰ ਲਿਆਉਣ ਲਈ ਉਪਰਾਲੇ ਕਰਨੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਉਸਾਰੂ ਮਾਹੌਲ ਪ੍ਰਦਾਨ ਕਰਦੇ ਹੋਏ ਜਿੰਨਾ ਸਮਾਂ ਅਤੇ ਸਾਰਥਕ ਯਤਨ ਅਮਲ ਵਿੱਚ ਲਿਆਂਦੇ ਜਾਣਗੇ, ਬੱਚਿਆਂ ਦੀ ਪ੍ਰਤਿਭਾ ਵਿੱਚ ਓਨਾ ਹੀ ਨਿਖਾਰ ਆਵੇਗਾ।

ਚੇਅਰਮੈਨ ਸ੍ਰੀ ਬਹਿਲ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਕੂਲਾਂ ਵਿੱਚ ਬਿਹਤਰੀਨ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣ ਦੇ ਨਾਲ-ਨਾਲ ਅਧਿਆਪਕਾਂ ਦੀ ਘਾਟ ਨੂੰ ਪੂਰਾ ਕਰਨ, ਅਤਿ-ਆਧੁਨਿਕ ਸਿੱਖਿਆ ਪ੍ਰਣਾਲੀ ਨੂੰ ਮਜ਼ਬੂਤ ਕਰਨ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ ਤਾਂ ਜੋ ਸਾਡੇ ਬੱਚੇ ਅਕਾਦਮਿਕ ਖੇਤਰ ਵਿੱਚ ਬੇਮਿਸਾਲ ਪ੍ਰਾਪਤੀਆਂ ਦਰਜ ਕਰ ਸਕਣ। 

ਉਨ੍ਹਾਂ ਕਿਹਾ ਕਿ ਮਾਪਿਆਂ ਤੇ ਅਧਿਆਪਕਾਂ ਨੂੰ ਇੱਕ ਸਾਂਝਾ ਮੰਚ ਪ੍ਰਦਾਨ ਕਰਨ ਲਈ ਹੀ ਮੈਗਾ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ ਹੈ ਜੋ ਕਿ ਸਰਕਾਰ ਦਾ ਇੱਕ ਬਹੁਤ ਵਧੀਆ ਉਪਰਾਲਾ ਹੈ। ਇਸ ਮੌਕੇ ਵਿਦਿਆਰਥੀਆਂ ਦੇ ਮਾਪਿਆਂ ਤੇ ਅਧਿਆਪਕਾਂ ਵੱਲੋਂ ਵੀ ਆਪਣੇ ਸੁਝਾਅ ਵੀ ਸਾਂਝੇ ਕੀਤੇ ਗਏ।

ਇਸ ਮੌਕੇ ਅਕਾਦਮਿਕ ਅਤੇ ਖੇਡਾਂ ਦੇ ਖੇਤਰ ਵਿੱਚ ਵਧੀਆ ਪ੍ਰਾਪਤੀਆਂ ਕਰਨ ਵਾਲੇ ਬੱਚਿਆਂ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਸ੍ਰੀ ਬਹਿਲ ਦੇ ਨਾਲ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਸ. ਹਰਪਾਲ ਸਿੰਘ ਸੰਧਾਵਾਲੀਆ, ਜ਼ਿਲ੍ਹਾ ਸਿੱਖਿਆ ਅਫ਼ਸਰ (ਅ.ਸਿ) ਸ. ਅਮਰਜੀਤ ਸਿੰਘ ਭਾਟੀਆ ਅਤੇ ਸਕੂਲਾਂ ਦੇ ਪ੍ਰਿੰਸੀਪਲ, ਮੁੱਖ ਅਧਿਆਪਕ ਅਤੇ ਅਧਿਆਪਕ ਸਾਹਿਬਾਨ ਵੀ ਹਾਜ਼ਰ ਸਨ।

 

Tags: Raman Bahl , Gurdaspur , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD