Monday, 20 May 2024

 

 

ਖ਼ਾਸ ਖਬਰਾਂ ਸਮਾਣਾ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ: ਸੁਰਜੀਤ ਸਿੰਘ ਰੱਖੜਾ ਖੰਨਾ ਵੱਲੋਂ ਲੋਕਾਂ ਤੋਂ ਭਾਜਪਾ ਦੇ ਪੱਖ ਵਿਚ ਵੋਟਾਂ ਭੁੱਗਤਣ ਦੀ ਅਪੀਲ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਰੀਦਕੋਟ ਤੋਂ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਲਈ ਜੈਤੋ ਅਤੇ ਮੋਗਾ ਵਿਖੇ ਕੀਤਾ ਚੋਣ ਪ੍ਰਚਾਰ, ਅਨਮੋਲ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ ਪੰਜਾਬ 'ਚ ਲਗਾਤਾਰ ਵਧਦਾ ਜਾ ਰਿਹਾ ਹੈ ਆਮ ਆਦਮੀ ਪਾਰਟੀ ਦਾ ਕੁਨਬਾ, ਕਈ ਵੱਡੇ ਨੇਤਾ 'ਆਪ' 'ਚ ਸ਼ਾਮਲ ਰਾਜਪੁਰਾ ਵਿੱਚ ਪੰਜਾਬ ਦਾ ਮੁੱਖ ਉਦਯੋਗਿਕ ਕੇਂਦਰ ਬਣਨ ਦੀਆਂ ਸਾਰੀਆਂ ਵਿਸ਼ੇਸ਼ਤਾਵਾਂ : ਪ੍ਰਨੀਤ ਕੌਰ ਸ੍ਰੀ ਆਨੰਦਪੁਰ ਸਾਹਿਬ ਵਿੱਚ ਕਪਾਹ ਉਦਯੋਗ ਦਾ ਵੱਡਾ ਪ੍ਰੋਜੈਕਟ ਲੈ ਕੇ ਆਵਾਂਗਾ : ਡਾ.ਸੁਭਾਸ਼ ਸ਼ਰਮਾ ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਵਾਂਗੇ, ਸਿਖਰਾਂ 'ਤੇ ਪਹੁੰਚਾਵਾਂਗੇ: ਵਿਜੇ ਇੰਦਰ ਸਿੰਗਲਾ ਕਾਂਗਰਸ ਪਾਰਟੀ ਦੇ ਲੋਕ ਸਭਾ ਉਮੀਦਵਾਰ ਵਿਜੇ ਇੰਦਰ ਸਿੰਗਲਾ ਦੀ ਜਿੱਤ ਨੂੰ ਯਕੀਨੀ ਬਣਿਆ ਜਾਵੇਗਾ : ਗੁਰਪ੍ਰਤਾਪ ਪੰਡਿਆਲਾ 2024 ਚੋਣਾਂ ਇਤਿਹਾਸਿਕ : ਪਵਨ ਖੇੜਾ ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਨੂੰ ਧਮਕੀਆਂ ਦੇਣ ਲਈ ਹੰਸ ਰਾਜ ਹੰਸ ਦੇ ਖਿਲਾਫ ਕਾਰਵਾਈ ਮੰਗੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਤਬਦੀਲੀ ਲਈ 'ਡਰਾਈਵ ਇਟ' ਵਿਜ਼ਨ ਡਾਕੂਮੈਂਟ ਪੇਸ਼ ਕੀਤਾ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ

 

ਅਧਿਆਪਕ-ਮਾਪੇ ਮਿਲਣੀ ਨੂੰ ਮਿਲਿਆ ਵੱਡਾ ਹੁੰਗਾਰਾ, ਸੂਬੇ ਦੇ 20 ਹਜ਼ਾਰ ਸਰਕਾਰੀ ਸਕੂਲਾਂ ਵਿੱਚ 15 ਲੱਖ ਤੋਂ ਵੱਧ ਮਾਪੇ ਹੋਏ ਸ਼ਾਮਲ

ਭਵਿੱਖ ਦੇ ਆਗੂ ਅਤੇ ਕੌਮੀ ਨਿਰਮਾਤਾ ਤਿਆਰ ਕਰਨਗੇ ਸਰਕਾਰੀ ਸਕੂਲ- ਮੁੱਖ ਮੰਤਰੀ

Bhagwant Mann, Harjot Singh Bains, Manish Sisodia, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab

Web Admin

Web Admin

5 Dariya News

ਪਟਿਆਲਾ , 24 Dec 2022

ਸੂਬੇ ਦੇ 20,000 ਸਰਕਾਰੀ ਸਕੂਲਾਂ ਵਿਚ ਅੱਜ ਕਰਵਾਈ ਗਈ ਅਧਿਆਪਕ-ਮਾਪੇ ਮਿਲਣੀ ਵਿੱਚ 15 ਲੱਖ ਤੋਂ ਮਾਪਿਆਂ ਦੇ ਸ਼ਾਮਲ ਹੋਣ ’ਤੇ ਤਸੱਲੀ ਜ਼ਾਹਰ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਸੂਬੇ ਦੇ ਆਧੁਨਿਕ ਸਰਕਾਰੀ ਸਕੂਲ ਹਰ ਖੇਤਰ ਵਿੱਚ ਅਜਿਹੇ ਆਗੂ ਪੈਦਾ ਕਰਨਗੇ, ਜੋ ਦੇਸ਼ ਨੂੰ ਸਿਖਰ ’ਤੇ ਲੈ ਜਾਣਗੇ।

ਇੱਥੇ ਸੂਬਾ ਸਰਕਾਰ ਵੱਲੋਂ ਵੱਡੇ ਪੱਧਰ ਉਤੇ ਕਰਵਾਈ ਅਧਿਆਪਕ-ਮਾਪੇ ਮਿਲਣੀ (ਪੀ.ਟੀ.ਐਮ.) ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਸਰਕਾਰੀ ਸਕੂਲ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰ ਰਹੇ ਹਨ, ਜਿਸ ਨਾਲ ਉਹ ਹਰ ਖੇਤਰ ਵਿੱਚ ਮੱਲਾਂ ਮਾਰਨ ਦੇ ਯੋਗ ਬਣ ਰਹੇ ਹਨ। ਉਨ੍ਹਾਂ ਕਿਹਾ ਕਿ ਇੱਥੋਂ ਸਿੱਖਿਆ ਹਾਸਲ ਕਰਨ ਵਾਲੇ ਵਿਦਿਆਰਥੀ ਆਉਣ ਵਾਲੇ ਸਮੇਂ ਵਿੱਚ ਦੇਸ਼ ਦੇ ਨਿਰਮਾਤਾ ਹੋਣਗੇ। 

ਭਗਵੰਤ ਮਾਨ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ, ਜਦੋਂ ਇਹ ਵਿਦਿਆਰਥੀ ਆਪਣੀ ਮਿਹਨਤ ਅਤੇ ਸਫ਼ਲਤਾ ਨਾਲ ਸੂਬੇ ਅਤੇ ਦੇਸ਼ ਦਾ ਨਾਂ ਰੌਸ਼ਨ ਕਰਨਗੇ।ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਇਨ੍ਹਾਂ ਵਿਦਿਆਰਥੀਆਂ ਨੂੰ ਬਹੁਤ ਸਾਰੀਆਂ ਯੋਗਤਾਵਾਂ ਦੀ ਬਖਸ਼ਿਸ਼ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਉਨ੍ਹਾਂ ਦੀ ਬੇਅੰਤ ਊਰਜਾ ਨੂੰ ਉਸਾਰੂ ਪਾਸੇ ਲਾਉਣ ਅਤੇ ਉਨ੍ਹਾਂ ਨੂੰ ਦੇਸ਼ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਭਾਈਵਾਲ ਬਣਾਉਣ ਲਈ ਠੋਸ ਉਪਰਾਲੇ ਕਰ ਰਹੀ ਹੈ। 

ਭਗਵੰਤ ਮਾਨ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ, ਜਦੋਂ ਇਹ ਨੌਜਵਾਨ ਦੇਸ਼ ਲਈ ਸਫ਼ਲਤਾ ਦੀ ਨਵੀਂ ਇਬਾਰਤ ਲਿਖਣਗੇ।ਮੁੱਖ ਮੰਤਰੀ ਨੇ ਕਿਹਾ ਕਿ ਇਹ ਸਰਕਾਰੀ ਸਕੂਲ ਪੰਜਾਬ ਦੀ ਸਫ਼ਲਤਾ ਦੀਆਂ ਕਹਾਣੀਆਂ ਆਪ ਬਿਆਨ ਕਰਦੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਸਕੂਲਾਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਦਾ ਸੁਪਨਾ ਨੌਕਰਸ਼ਾਹ, ਡਾਕਟਰ, ਇੰਜਨੀਅਰ ਅਤੇ ਹੋਰ ਕਿੱਤਿਆਂ ਵਿੱਚ ਸਫ਼ਲ ਹੋਣ ਦਾ ਹੈ। 

ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਉਨ੍ਹਾਂ ਦੇ ਸੁਪਨਿਆਂ ਨੂੰ ਖੰਭ ਲਾਉਣ ਲਈ ਵਚਨਬੱਧ ਹੈ, ਜਿਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਨੌਜਵਾਨਾਂ ਵਿੱਚ ਹਰ ਖੇਤਰ ਵਿੱਚ ਮੱਲਾਂ ਮਾਰਨ ਦੇ ਗੁਣ ਮੌਜੂਦ ਹਨ। ਉਨ੍ਹਾਂ ਕਿਹਾ ਕਿ ਇਹ ਵਿਦਿਆਰਥੀ ਕੱਚੀ ਮਿੱਟੀ ਦੇ ਖਿਡੌਣਿਆਂ ਵਾਂਗ ਹਨ ਅਤੇ ਸੂਬਾ ਸਰਕਾਰ ਇਨ੍ਹਾਂ ਨੂੰ ਜ਼ਿੰਦਗੀ ਵਿੱਚ ਅੱਗੇ ਵਧਣ ਲਈ ਆਧਾਰ ਮੁਹੱਈਆ ਕਰਵਾਏਗੀ। 

ਭਗਵੰਤ ਮਾਨ ਨੇ ਸਪੱਸ਼ਟ ਕਿਹਾ ਕਿ ਉਹ ਉਦੋਂ ਤੱਕ ਆਰਾਮ ਨਾਲ ਨਹੀਂ ਬੈਠਣਗੇ, ਜਦੋਂ ਤੱਕ ਪੰਜਾਬ ਦੇ ਵਿਦਿਆਰਥੀ ਆਪਣੇ ਮਿੱਥੇ ਟੀਚੇ ਪ੍ਰਾਪਤ ਨਹੀਂ ਕਰ ਲੈਂਦੇ।ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਪਹਿਲਾਂ ਹੀ ਪੰਜਾਬ ਵਿੱਚ ਯੂਨਿਟ ਸਥਾਪਤ ਕਰਨ ਲਈ ਕਈ ਉਦਯੋਗਿਕ ਕਾਰੋਬਾਰੀਆਂ ਨਾਲ ਰਾਬਤਾ ਤੇ ਸਹਿਯੋਗ ਕਰ ਰਹੀ ਹੈ। 

ਉਨ੍ਹਾਂ ਕਿਹਾ ਕਿ ਇਨ੍ਹਾਂ ਉਦਯੋਗਾਂ ਨਾਲ ਨੌਜਵਾਨਾਂ ਲਈ ਰੁਜ਼ਗਾਰ ਦੇ ਕਈ ਮੌਕੇ ਪੈਦਾ ਹੋਣਗੇ। ਭਗਵੰਤ ਮਾਨ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ, ਜਦੋਂ ਇਹ ਵਿਦਿਆਰਥੀ ਸੂਬੇ ਵਿੱਚ ਸਥਾਪਤ ਹੋਣ ਵਾਲੀਆਂ ਵੱਡੀਆਂ ਉਦਯੋਗਿਕ ਇਕਾਈਆਂ ਨੂੰ ਚਲਾਉਣਗੇ।ਮੁੱਖ ਮੰਤਰੀ ਨੇ ਵਿਅੰਗ ਕਰਦਿਆਂ ਕਿਹਾ ਕਿ ਪਹਿਲਾਂ ਉਦਯੋਗ ਸੱਤਾ ਵਿੱਚ ਰਹਿੰਦੇ ਪਰਿਵਾਰਾਂ ਨਾਲ ਸਮਝੌਤਿਆਂ ’ਤੇ ਦਸਤਖਤ ਕਰਦੇ ਸਨ ਪਰ ਜਦੋਂ ਤੋਂ ਉਨ੍ਹਾਂ ਨੇ ਸਰਕਾਰ ਦਾ ਅਹੁਦਾ ਸੰਭਾਲਿਆ ਹੈ, ਪੰਜਾਬ ਲਈ ਸਮਝੌਤਿਆਂ ’ਤੇ ਦਸਤਖਤ ਕੀਤੇ ਗਏ ਹਨ। 

ਉਨ੍ਹਾਂ ਕਿਹਾ ਕਿ ਪਹਿਲਾਂ ਮਹਾਰਾਜਿਆਂ ਜਾਂ ਬਾਦਲਾਂ ਨੂੰ ਇਨ੍ਹਾਂ ਸਮਝੌਤਿਆਂ ਦਾ ਲਾਭ ਮਿਲਦਾ ਸੀ ਪਰ ਹੁਣ ਇਸ ਦਾ ਫਲ ਪੰਜਾਬੀਆਂ ਨੂੰ ਮਿਲੇਗਾ। ਭਗਵੰਤ ਮਾਨ ਨੇ ਕਿਹਾ ਕਿ ਅਜਿਹਾ ਇਸ ਲਈ ਹੈ ਕਿਉਂਕਿ ਉਨ੍ਹਾਂ ਦੀ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਅਣਥੱਕ ਕੰਮ ਕਰ ਰਹੀ ਹੈ।ਵਿਰੋਧੀ ਧਿਰਾਂ ਉੱਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੇ ਪੰਜਾਬ ਪੱਖੀ ਰੁਖ਼ ਕਾਰਨ ਵਿਰੋਧੀ ਧਿਰ ਦੇ ਆਗੂ ਉਨ੍ਹਾਂ ਨੂੰ ਨਿਸ਼ਾਨਾ ਬਣਾਉਣ ਦਾ ਕੋਈ ਮੌਕਾ ਨਹੀਂ ਛੱਡਦੇ। 

ਉਨ੍ਹਾਂ ਕਿਹਾ ਕਿ ਇਹ ਆਲੋਚਨਾ ਪੂਰੀ ਤਰ੍ਹਾਂ ਤਰਕਹੀਣ ਹੈ ਅਤੇ ਵਿਰੋਧੀਆਂ ਦੀਆਂ ਸਾਜ਼ਿਸ਼ਾਂ ਤੇ ਮਨਸੂਬਿਆਂ ਉੱਤੇ ਆਧਾਰਿਤ ਹੈ। ਭਗਵੰਤ ਮਾਨ ਨੇ ਸਪੱਸ਼ਟ ਕਿਹਾ ਕਿ ਅਜਿਹਾ ਕਰਨ ਨਾਲ ਉਹ ਉਨ੍ਹਾਂ ਨੂੰ ਆਪਣੀ ਜ਼ਿਮੇਵਾਰੀ ਚੰਗੀ ਤਰ੍ਹਾਂ ਨਿਭਾਉਣ ਤੋਂ ਨਹੀਂ ਰੋਕ ਸਕਦੇ।ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨਾਲ ਪੀ.ਟੀ.ਐਮ. ਵਿੱਚ ਵਿਦਿਆਰਥੀਆਂ ਨਾਲ ਵਿਸਥਾਰ ਵਿੱਚ ਗੱਲਬਾਤ ਕੀਤੀ।  

ਉਨ੍ਹਾਂ ਨੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਜੀਵਨ ਦੇ ਟੀਚਿਆਂ ਬਾਰੇ ਪੁੱਛਿਆ ਅਤੇ ਉਨ੍ਹਾਂ ਦੇ ਭਵਿੱਖ ਲਈ ਸ਼ੁਭ ਕਾਮਨਾਵਾਂ ਦਿੱਤੀਆਂ।  ਭਗਵੰਤ ਮਾਨ ਨੇ ਕਿਹਾ ਕਿ ਮੈਗਾ ਪੀਟੀਐਮ ਕਰਵਾਉਣ ਦੀ ਇਸ ਕਵਾਇਦ ਦਾ ਵਿਦਿਆਰਥੀਆਂ ਨੂੰ ਬਹੁਤ ਫਾਇਦਾ ਹੋਵੇਗਾ।ਇਸ ਦੌਰਾਨ ਸੂਬਾ ਸਰਕਾਰ ਵੱਲੋਂ ਵਿਦਿਆਰਥੀਆਂ ਦੇ ਮਾਪਿਆਂ ਵੱਲੋਂ ਕੀਤੇ ਗਏ ਉਪਰਾਲੇ ਪ੍ਰਤੀ ਹਾਂ-ਪੱਖੀ ਹੁੰਗਾਰਾ ਭਰਦਿਆਂ ਮੁੱਖ ਮੰਤਰੀ ਦੇ ਇਸ ਕਦਮ ਦੀ ਸ਼ਲਾਘਾ ਕੀਤੀ। 

ਉਨ੍ਹਾਂ ਕਿਹਾ ਕਿ ਇਹ ਉਪਰਾਲਾ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਮੁਕਾਬਲੇ ਦੇ ਹਾਣ ਦਾ ਬਣਾਉਣ ਵਿੱਚ ਸਹਾਈ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਨਾਲ ਉਨ੍ਹਾਂ ਨੂੰ ਆਪਣੇ ਬੱਚੇ ਦੀ ਰੁਚੀ ਬਾਰੇ ਵੀ ਕਾਫੀ ਕੁਝ ਪਤਾ ਲੱਗਾ ਹੈ।ਉਨ੍ਹਾਂ ਸਰਕਾਰੀ ਸਕੂਲ ਵਿੱਚ ਮੁਹੱਈਆ ਕਰਵਾਈ ਜਾ ਰਹੀ ਮਿਆਰੀ ਸਿੱਖਿਆ ਦੀ ਵੀ ਸ਼ਲਾਘਾ ਕੀਤੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸਕੂਲਾਂ ਵਿੱਚ ਪੜ੍ਹਾਈ ਪ੍ਰਾਈਵੇਟ ਸਕੂਲਾਂ ਦੇ ਮੁਕਾਬਲੇ ਬਹੁਤ ਵਧੀਆ ਹੈ। ਉਨ੍ਹਾਂ ਕਿਹਾ ਕਿ ਇੱਥੇ ਕਰਵਾਈ ਜਾਂਦੀ ਪੜ੍ਹਾਈ ਨੇ ਉਨ੍ਹਾਂ ਦੇ ਬੱਚਿਆਂ ਨੂੰ ਆਪਣੇ ਕਾਨਵੈਂਟ ਦੇ ਪੜ੍ਹਦੇ ਸਾਥੀਆਂ ਦਾ ਮੁਕਾਬਲਾ ਕਰਨ ਦੇ ਯੋਗ ਬਣਾਇਆ ਹੈ।

 

Tags: Bhagwant Mann , Harjot Singh Bains , Manish Sisodia , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD