Thursday, 04 June 2026

 

 

ਖ਼ਾਸ ਖਬਰਾਂ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ

 

ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ ਨੇ ਸਰਕਾਰ ਵੱਲੋਂ ਗਠਿਤ ਕਮੇਟੀਆਂ ਦੇ ਮੈਂਬਰਾਂ ਨਾਲ ਕੀਤੀ ਮੀਟਿੰਗ

ਕਮੇਟੀ ਮੈਂਬਰ ਪਿੰਡਾਂ, ਧਰਨੇ ਵਾਲੀ ਥਾਂ ਤੇ ਜਾ ਕੇ ਕਿਸਾਨਾਂ/ਲੋਕਾਂ ਦੀ ਗੱਲਬਾਤ ਸੁਣਨ

DC Ferozepur, Deputy Commissioner Ferozepur, Ferozepur, Amrit Singh

5 Dariya News

5 Dariya News

5 Dariya News

ਫਿਰੋਜ਼ਪੁਰ , 25 Dec 2022

Last updated on: Dec 25, 2022, 00:00 IST

ਜ਼ੀਰਾ ਵਿਖੇ ਸਥਿਤ ਸ਼ਰਾਬ ਫੈਕਟਰੀ (ਮਾਲਬਰੋਜ ਇੰਟਰਨੈਸ਼ਨਲ ਪ੍ਰਾਈਵੇਟ ਲਿਮਿਟਡ) ਦੇ ਮਸਲੇ ਸਬੰਧੀ ਸਰਕਾਰ ਵੱਲੋਂ ਬਣਾਈਆਂ ਗਈਆਂ ਕਮੇਟੀਆਂ ਦੇ ਮੈਂਬਰਾਂ ਦੀ ਮੀਟਿੰਗ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਅੰਮ੍ਰਿਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਐਸਐਸਪੀ ਫਿਰੋਜ਼ਪੁਰ ਕੰਵਰਦੀਪ ਕੌਰ ਵੀ ਹਾਜ਼ਰ ਸਨ।ਡਿਪਟੀ ਕਮਿਸ਼ਨਰ ਅੰਮ੍ਰਿਤ ਸਿੰਘ ਨੇ ਦੱਸਿਆ ਕਿ ਸਰਕਾਰ ਵੱਲੋਂ ਫੈਕਟਰੀ ਦੇ ਮਸਲੇ ਸਬੰਧੀ ਜਾਂਚ ਲਈ ਜੋ ਕਮੇਟੀਆਂ ਬਣਾਈਆਂ ਗਈਆਂ ਹਨ, ਉਨ੍ਹਾਂ ਵੱਲੋਂ ਫ਼ੈਕਟਰੀ ਦੇ ਲਾਗਲੇ ਲਗਭਗ 44 ਪਿੰਡਾਂ ਵਿਚ ਪਾਣੀ, ਸਿਹਤ, ਪਸ਼ੂਆਂ ਅਤੇ ਫਸਲਾਂ ਆਦਿ ਸਮੱਸਿਆਵਾਂ ਸਬੰਧੀ ਜਾਂਚ ਪੜਤਾਲ ਜਾਰੀ ਹੈ।

ਉਨ੍ਹਾਂ ਕਮੇਟੀ ਦੇ ਮੈਂਬਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਜਿਹੜੇ ਵੀ ਪਿੰਡਾਂ ਵਿਚ ਜਾਂਚ ਲਈ ਜਾਂਦੇ ਹਨ ਪਹਿਲਾ ਉਥੋਂ ਦੇ ਕਿਸਾਨਾਂ/ਲੋਕਾਂ ਦੀ ਚੰਗੀ ਤਰ੍ਹਾਂ ਗੱਲਬਾਤ ਸੁਣਨ ਅਤੇ ਫਿਰ ਉਸ ਸਬੰਧੀ ਆਪਣੀ ਰਿਪੋਰਟ ਸਰਕਾਰ ਨੂੰ ਦੇਣ।ਇਸ ਦੌਰਾਨ ਐਸਐਸਪੀ ਕੰਵਰਦੀਪ ਕੌਰ ਨੇ ਵੀ ਕਮੇਟੀ ਮੈਂਬਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਮੇਟੀ ਮੈਂਬਰ ਆਪਣਾ ਕੰਮ ਇਸ ਤਰ੍ਹਾਂ ਕਰਨ ਕਿ ਪਿੰਡਾਂ ਦੇ ਕਿਸਾਨਾਂ/ਲੋਕਾਂ ਦਾ ਵਿਸ਼ਵਾਸ ਬਣੇ ਕਿ ਉਹ ਉਨ੍ਹਾਂ ਦੇ ਲਈ ਹੀ ਇੱਥੇ ਆਏ ਹਨ ਅਤੇ ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਇਸ ਮਸਲੇ ਦੇ ਹੱਲ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। 

ਉਨ੍ਹਾਂ ਕਿਹਾ ਕਿ ਜੇਕਰ ਪਿੰਡਾਂ ਦੇ ਲੋਕ ਉਨ੍ਹਾਂ ਨੂੰ ਕਿਸੇ ਨਿਸ਼ਚਿਤ ਸਥਾਨ ਤੇ ਗੰਦੇ ਪਾਣੀ ਜਾਂ ਕੋਈ ਬਿਮਾਰੀ ਬਾਰੇ ਦੱਸਦੇ ਹਨ ਤਾਂ ਉਹ ਉਨ੍ਹਾਂ ਵੱਲੋਂ ਦਸੀ ਜਗ੍ਹਾਂ ਤੇ ਜਾ ਕੇ ਜਾਂਚ ਪੜਤਾਲ ਕਰਨ। ਇਸ ਤੋਂ ਇਲਾਵਾ ਜਿਥੇ ਕੋਈ ਘਰ ਵਿਚ ਕੈਂਸਰ, ਹੈਪੇਟਾਈਟਜ ਆਦਿ ਬਿਮਾਰੀ ਨਾਲ ਪੀੜਿਤ ਹੈ ਉਸ ਘਰ ਆਦਿ ਵਿਚ ਜਾ ਕੇ ਪਾਣੀ ਆਦਿ ਦੇ ਸੈਂਪਲ ਲੈਣ। ਉਨ੍ਹਾਂ ਕਿਹਾ ਕਿ ਬੜੇ ਸਹਿਜ ਸੁਭਾਅ ਅਤੇ ਵਧੀਆ ਢੰਗ ਨਾਲ ਲੋਕਾਂ ਦੀਆਂ ਸ਼ਿਕਾਇਤਾਂ/ਮੁਸ਼ਕਲਾਂ ਸੁਣਨ ਤਾਂ ਜੋ ਅਮਨ ਸ਼ਾਤੀ ਬਣੀ ਰਹੇ ਅਤੇ ਇਸ ਮਸਲੇ ਦਾ ਜਲਦੀ ਹੱਲ ਹੋ ਸਕੇ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਅਰੁਣ ਕੁਮਾਰ ਸਮੇਤ ਸਮੂਹ ਕਮੇਟੀਆਂ ਦੇ ਅਧਿਕਾਰੀ ਅਤੇ ਮੈਂਬਰ ਹਾਜ਼ਰ ਵੀ ਹਾਜ਼ਰ ਸਨ।

 

Tags: DC Ferozepur , Deputy Commissioner Ferozepur , Ferozepur , Amrit Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD