Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਾਹਿਬਜ਼ਾਦਿਆਂ ਦੀਆਂ ਸ਼ਹਾਦਤਾਂ ਤੋਂ ਸੇਧ ਲੈਕੇ ਹੱਕ ਸੱਚ ਲਈ ਪਹਿਰਾ ਦੇਣ ਦੀ ਲੋੜ: ਮਨਵਿੰਦਰ ਸਿੰਘ ਗਿਆਸਪੁਰਾ

ਗੁਰਦੁਆਰਾ ਕੋਤਵਾਲੀ ਸਾਹਿਬ, ਮੋਰਿੰਡਾ ਤੋਂ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੱਕ ਸਜਾਏ ਨਗਰ ਕੀਰਤਨ ਵਿੱਚ ਹੋਏ ਸ਼ਾਮਲ

Manwinder Singh Giaspura, Payal, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਰੂਪਨਗਰ , 25 Dec 2022

Last updated on: Dec 25, 2022, 00:00 IST

ਸਾਹਿਬਜ਼ਾਦਿਆਂ ਨੇ ਸੱਚ ਦੀ ਖ਼ਾਤਰ ਸ਼ਹਾਦਤਾਂ ਦਿੱਤੀਆਂ ਤੇ ਅੱਜ ਲੋੜ ਹੈ ਕਿ ਸਾਹਿਬਜ਼ਾਦਿਆਂ ਦੀਆਂ ਸ਼ਹਾਦਤਾਂ ਤੋਂ ਸੇਧ ਲੈ ਕੇ ਹੱਕ ਸੱਚ ਲਈ ਪਹਿਰਾ ਦਿੱਤਾ ਜਾਵੇ।ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਹਲਕਾ ਪਾਇਲ ਦੇ ਵਿਧਾਇਕ ਸ. ਮਨਵਿੰਦਰ ਸਿੰਘ ਨੇ ਸਫ਼ਰ ਏ ਸ਼ਹਾਦਤ ਤਹਿਤ ਗੁਰਦੁਆਰਾ ਕੋਤਵਾਲੀ ਸਾਹਿਬ, ਮੋਰਿੰਡਾ ਤੋਂ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੱਕ ਸਜਾਏ ਨਗਰ ਕੀਰਤਨ ਵਿੱਚ ਸ਼ਾਮਲ ਹੋਣ ਮੌਕੇ ਸਾਂਝੇ ਕੀਤੇ। ਇਸ ਉਪਰੰਤ ਉਹ ਗੁਰਦੁਆਰਾ ਸ੍ਰੀ ਠੰਢਾ ਬੁਰਜ ਸਾਹਿਬ ਵਿਖੇ ਨਤਮਸਤਕ ਵੀ ਹੋਏ। 

ਸ. ਗਿਆਸਪੁਰਾ ਨੇ ਕਿਹਾ ਕਿ ਗੁਰੂ ਸਾਹਿਬ ਵਲੋਂ ਦਰਸਾਏ ਮਾਰਗ ਉੱਤੇ ਚੱਲ ਕੇ ਸਬਰ ਸੰਤੋਖ ਵਾਲਾ ਜੀਵਨ ਬਤੀਤ ਕਰਨਾ ਚਾਹੀਦਾ। ਉਹਨਾਂ ਕਿਹਾ ਕਿ ਉਹ ਇਕ ਨਿਮਾਣੇ ਸਿੱਖ ਵਜੋਂ ਇਸ ਨਗਰ ਕੀਰਤਨ ਵਿੱਚ ਸ਼ਾਮਲ ਹੋ ਰਹੇ ਹਨ। ਇਸ ਮੌਕੇ ਹਲਕਾ ਬੱਸੀ ਪਠਾਣਾਂ ਦੇ ਵਿਧਾਇਕ ਸ. ਰੁਪਿੰਦਰ ਸਿੰਘ ਹੈਪੀ ਨੇ ਨਗਰ ਕੀਰਤਨ ਵਿੱਚ ਸ਼ਾਮਲ ਹੁੰਦਿਆਂ ਕਿਹਾ ਕਿ ਗੁਰੂ ਸਾਹਿਬ ਨੇ ਸਬਰ ਰੱਖ ਕੇ ਜ਼ੁਲਮ ਦਾ ਟਾਕਰਾ ਕੀਤਾ ਤੇ ਅੱਜ ਕੁਲ ਲੋਕਾਈ ਉਹਨਾਂ ਨੂੰ ਯਾਦ ਕਰਦੀ ਹੈ। 

ਉਹਨਾਂ ਨੇ ਗੁਰੂ ਸਾਹਿਬ ਮਾਲ ਸਬੰਧਤ ਇਤਿਹਾਸਕ ਘਟਨਾਵਾਂ ਦਾ ਵਰਨਣ ਕਰਦਿਆਂ ਸੰਗਤ ਨੂੰ ਸ਼ਹੀਦੀ ਦਿਹਾੜੇ ਬਹੁਤ ਹੀ ਸਾਦੇ ਢੰਗ ਨਾਲ ਮਨਾਉਣ ਦੀ ਅਪੀਲ ਕੀਤੀ। ਉਹਨਾਂ ਕਿਹਾ ਕਿ ਇਹਨਾਂ ਸਮਾਗਮਾਂ ਵਿੱਚ ਸ਼ਾਮਲ ਹੋ ਕੇ ਜੀਵਨ ਵਿਚ ਸਕਾਰਾਤਮਕ ਬਦਲਾਅ ਲੈਕੇ ਆਉਣ ਦਾ ਯਤਨ ਕੀਤਾ ਜਾਵੇ। 

ਉਨ੍ਹਾਂ ਕਿਹਾ ਕਿ ਨੌਜਵਾਨ ਨੂੰ ਆਪਣੀ ਵਿਰਾਸਤ ਨਾਲ ਜੋੜਨ ਲਈ ਵੱਧ ਤੋਂ ਵੱਧ ਉਪਰਾਲੇ ਕੀਤੇ ਜਾਣੇ ਚਾਹੀਦੇ ਹਨ। ਇਹ ਨਗਰ ਕੀਰਤਨ ਉਹਨਾਂ ਸਥਾਨਾਂ ਤੋਂ ਲੰਘਿਆ ਹੈ, ਜਿਥੋਂ ਜਿੱਥੋਂ ਛੋਟੇ ਸਾਹਿਬਜ਼ਾਦੇ ਤੇ ਮਾਤਾ ਗੁਜਰੀ ਜੀ ਲੰਘੇ ਸਨ। ਇਸ ਵਿੱਚ ਸ਼ਾਮਲ ਹੋ ਕੇ ਇਤਿਹਾਸ ਦੇ ਉਹਨਾਂ ਪਲਾਂ ਨੂੰ ਮਹਿਸੂਸ ਕਰਨ ਦਾ ਯਤਨ ਕੀਤਾ ਗਿਆ ਹੈ, ਜਿਨ੍ਹਾਂ ਵਿੱਚੋਂ ਲੰਘ ਕੇ ਮਾਤਾ ਗੁਜਰੀ ਜੀ ਤੇ ਛੋਟੇ ਸਾਹਿਬਜ਼ਾਦੇ ਸਰਹੰਦ ਪੁੱਜੇ ਸਨ। 

ਇਸ ਮੌਕੇ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਵਿਧਾਇਕ ਡਾ. ਚਰਨਜੀਤ ਸਿੰਘ, ਹਲਕਾ ਲੁਧਿਆਣਾ ਦੱਖਣੀ ਦੇ ਵਿਧਾਇਕਾ ਰਜਿੰਦਰਪਾਲ ਕੌਰ, ਨਗਰ ਕੌਂਸਲ ਦੋਰਾਹਾ ਪ੍ਰਧਾਨ ਸੁਦਰਸ਼ਨ ਕੁਮਾਰ ਪੱਪੂ, ਏ ਪੀ ਜੱਲਾ, ਰਾਜਾ ਸੰਧੂ, ਹਰਨੇਕ ਸਿੰਘ, ਮਨਜੀਤ ਸਿੰਘ, ਯਾਦਵਿੰਦਰ ਧਮੋਤ, ਕੁਲਜਿੰਦਰ ਦਹੇੜੂ, ਮਿੱਠਾ ਧਮੋਟ ਆਦਿ ਹਾਜ਼ਰ ਸਨ।

 

Tags: Manwinder Singh Giaspura , Payal , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD