Thursday, 30 May 2024

 

 

ਖ਼ਾਸ ਖਬਰਾਂ ਸੁਖਬੀਰ ਸਿੰਘ ਬਾਦਲ ਨੇ ਪਵਿੱਤਰ ਨਗਰੀ ਵਿਚ ਪਿਛਲੇ ਸਾਰੇ ਰਿਕਾਰਡ ਤੋੜਦਿਆਂ ਵਿਸ਼ਾਲ ਰੋਡ ਸ਼ੋਅ ਦੀ ਕੀਤੀ ਅਗਵਾਈ ਦੇਸ਼ ਦੀ ਸੁਰੱਖਿਆ ਲਈ ਮਜ਼ਬੂਤ ਨੇਤਾ ਅਤੇ ਪੂਰਨ ਵਿਕਾਸ ਲਈ ਸਥਿਰ ਸਰਕਾਰ ਜ਼ਰੂਰੀ: ਅਨੁਰਾਗ ਠਾਕੁਰ ਮੋਦੀ ਰਾਮ ਨੂੰ ਅਯੁੱਧਿਆ ਲੈ ਆਏ ਹਨ, ਹੁਣ ਮੋਦੀ ਨੂੰ ਵਾਪਸ ਲਿਆਉਣਾ ਸਾਡਾ ਫਰਜ਼ : ਮਨੋਜ ਤਿਵਾਡ਼ੀ ਸਵਾਤੀ ਮਾਲੀਵਾਲ ਨੂੰ ਲੈ ਕੇ ਹੋਇਆ ਰੋਸ ਪ੍ਰਦਰਸ਼ਨ, ਭਾਜਪਾ ਦੇ ਯੁਵਾ ਮੋਰਚਾ ਨੇ ਕੇਜਰੀਵਾਲ ਨੂੰ ਕੀਤੇ ਸਵਾਲ ਚੰਡੀਗਡ਼੍ਹ ਅਤੇ ਹਿਮਾਚਲ ਦੇ ਸਹਿਜਧਾਰੀ ਸਿੱਖਾਂ ਵੱਲੋਂ ਭਾਜਪਾ ਦੇ ਸਮਰਥਨ ਦਾ ਐਲਾਨ ਕਾਲੇਵਾਲ ਪਿੰਡ ‘ਚ ਅਕਾਲੀ ਦਲ ਨੂੰ ਵੱਡਾ ਝਟਕਾ, ਸਰਪੰਚ ਸਮੇਤ ਕਈ ਪੰਚਾਇਤ ਮੈਂਬਰ ਹੋਏ ਆਮ ਆਦਮੀ ਪਾਰਟੀ ‘ਚ ਸ਼ਾਮਲ ਚੰਡੀਗੜ੍ਹ ਵਿੱਚ ਬੋਲੇ ਅਰਵਿੰਦ ਕੇਜਰੀਵਾਲ - ਚੰਗੇ ਦਿਨ ਆਉਣ ਵਾਲੇ ਹਨ, ਮੋਦੀ ਜੀ ਜਾਣ ਵਾਲੇ ਹਨ ਭਾਜਪਾ ਦੀ ਜ਼ਬਰਦਸਤ ਚੋਣ ਮਸ਼ੀਨ ਪਹਿਲੀ ਜੂਨ ਨੂੰ ਤਿਵਾਡ਼ੀ ਨੂੰ ਪਾਸੇ ਕਰ ਦੇਵੇਗੀ: ਸੰਜੇ ਟੰਡਨ ਸਰਵੇਖਣ ਆ ਗਏ ਹਨ, ਲੋਕਾਂ ਨੇ ਫ਼ੈਸਲਾ ਕਰ ਲਿਆ, 'ਆਪ' 13-0 ਨਾਲ ਜਿੱਤ ਰਹੀ ਹੈ : ਭਗਵੰਤ ਮਾਨ ਪੰਜਾਬ ਦੇ ਲੋਕ 1 ਜੂਨ ਨੂੰ ਅਮਿਤ ਸ਼ਾਹ ਦੀ ਧਮਕੀ ਦਾ ਜਵਾਬ ਦੇਣਗੇ, ਭਾਜਪਾ ਦੀ ਜ਼ਮਾਨਤ ਹੋਵੇਗੀ ਜ਼ਬਤ : ਅਰਵਿੰਦ ਕੇਜਰੀਵਾਲ ਆਪ ਸਰਕਾਰ ਵਿੱਚ ਪਹਿਲੀ ਵਾਰ ਪੰਜਾਬ ਵਿੱਚ ਨੌਜਵਾਨਾਂ ਨੂੰ ਬਿਨਾਂ ਕਿਸੇ ਸਿਫ਼ਾਰਿਸ਼ ਤੇ ਰਿਸ਼ਵਤ ਦੇ ਸਰਕਾਰੀ ਨੌਕਰੀਆਂ ਮਿਲੀਆਂ ਹਨ : ਅਰਵਿੰਦ ਕੇਜਰੀਵਾਲ ਜਦੋਂ ਪੰਜਾਬ ਦੇ ਲੋਕ ਨਾਦਰ ਸ਼ਾਹ ਅੱਗੇ ਨਹੀਂ ਝੁਕੇ ਤਾਂ ਅਮਿਤ ਸ਼ਾਹ ਕੀ ਚੀਜ਼ ਹੈ : ਸੰਜੇ ਸਿੰਘ ਪੰਜਾਬ ਦੀ ਸ਼ਾਂਤੀ ਕਿਸੇ ਵੀ ਕੀਮਤ ’ਤੇ ਭੰਗ ਨਹੀਂ ਹੋਣ ਦਿਆਂਗੇ: ਸੁਖਬੀਰ ਸਿੰਘ ਬਾਦਲ ਰਾਹੁਲ ਨੇ ਕਿਸਾਨਾਂ ਦੇ ਕਰਜ਼ਾ ਮੁਆਫੀ, ਐੱਮਐੱਸਪੀ 'ਤੇ ਕਾਨੂੰਨੀ ਗਾਰੰਟੀ ਦਾ ਐਲਾਨ ਕੀਤਾ ਅੱਛੇ ਦਿਨ ਨਹੀਂ ਪੁਰਾਣੇ ਦਿਨ ਵਾਪਿਸ ਲਿਆਏਗੀ ਕਾਂਗਰਸ : ਗੁਰਜੀਤ ਸਿੰਘ ਔਜਲਾ ਗੁਰਜੀਤ ਸਿੰਘ ਔਜਲਾ ਨੇ ਕੀਤਾ ਸਿੱਧੂ ਮੂਸੇਆਲੇ ਨੂੰ ਯਾਦ ਜੇਕਰ ਪੰਜਾਬ 'ਚ ਕ੍ਰਾਈਮ ਕੰਟਰੋਲ ਹੁੰਦਾ ਤਾਂ ਅੱਜ ਸਿੱਧੂ ਮੂਸੇਵਾਲਾ ਜ਼ਿੰਦਾ ਹੁੰਦਾ: ਵਿਜੇ ਇੰਦਰ ਸਿੰਗਲਾ ਭਗਵੰਤ ਜੀ ਤੁਸੀਂ ਲੋਕਾਂ ਦੇ ਕੰਮ ਕਰੋ ਕਿੱਕਲੀਆਂ ਨਾ ਸੁਣਾਓ, ਤੁਹਾਨੂੰ ਲੋਕਾਂ ਨੇ ਇਸ ਕੰਮ ਲਈ ਮੁੱਖ ਮੰਤਰੀ ਨਹੀਂ ਬਣਾਇਆ ਮੀਤ ਹੇਅਰ ਨੇ ਕੈਬਨਿਟ ਮੰਤਰੀ ਵਜੋਂ ਕੀਤੇ ਕੰਮਾਂ ਦੇ ਸਿਰ ਉੱਤੇ ਮੰਗੀਆਂ ਵੋਟਾਂ ਅਕਾਲੀ ਦੱਲ ਨੂੰ ਵੱਡਾ ਝੱਟਕਾ , ਕਾੰਗਰੇਸ ਨੂੰ ਮਿਲਿਆ ਬੱਲ ਭਗਵੰਤ ਮਾਨ ਦੀ ਸ੍ਰੀ ਆਨੰਦਪੁਰ ਸਾਹਿਬ ਦੇ ਲੋਕਾਂ ਨੂੰ ਅਪੀਲ: ਹੁਣ ਜ਼ੁਲਮ ਦੇ ਖ਼ਿਲਾਫ਼ ਲੜਾਈ ਤਲਵਾਰਾਂ ਦੀ ਬਜਾਏ ਵੋਟਾਂ ਨਾਲ ਲੜੀ ਜਾ ਰਹੀ ਹੈ, ਤੁਸੀਂ ਸਾਡਾ ਸਾਥ ਦਿਓ!

 

ਛੋਟੇ ਸਾਹਿਬਜ਼ਾਦਿਆਂ ਦੀ ਅਦੁੱਤੀ ਕੁਰਬਾਨੀ ਮਨੁੱਖਤਾ ਨੂੰ ਜਬਰ-ਜ਼ੁਲਮ, ਦਮਨ ਤੇ ਬੇਇਨਸਾਫ਼ੀ ਖ਼ਿਲਾਫ਼ ਲੜਨ ਲਈ ਪ੍ਰੇਰਨਾ ਦਿੰਦੀ ਰਹੇਗੀ-ਭਗਵੰਤ ਮਾਨ

ਮਨੁੱਖਤਾ ਦੇ ਇਤਿਹਾਸ ਵਿੱਚ ਛੋਟੇ ਸਾਹਿਬਜ਼ਾਦਿਆਂ ਦੀ ਕੁਰਬਾਨੀ ਬੇਮਿਸਾਲ, ਮੇਜਰ ਧਿਆਨ ਚੰਦ ਸਟੇਡੀਅਮ, ਨਵੀਂ ਦਿੱਲੀ ਵਿਖੇ ਹੋਏ ਸਮਾਗਮ 'ਚ ਛੋਟੇ ਸਾਹਿਬਜ਼ਾਦਿਆਂ ਨੂੰ ਸ਼ਰਧਾਂਜਲੀ ਭੇਟ ਕੀਤੀ

Bhagwant Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab

Web Admin

Web Admin

5 Dariya News

ਨਵੀਂ ਦਿੱਲੀ , 26 Dec 2022

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਖਿਆ ਕਿ ਛੋਟੇ ਸਾਹਿਬਜ਼ਾਦਿਆਂ ਦੀ ਮਹਾਨ ਤੇ ਅਦੁੱਤੀ ਕੁਰਬਾਨੀ ਮਨੁੱਖਤਾ ਨੂੰ ਜਬਰ-ਜ਼ੁਲਮ, ਦਮਨ ਤੇ ਬੇਇਨਸਾਫ਼ੀ ਖ਼ਿਲਾਫ਼ ਜੂਝਣ ਲਈ ਪ੍ਰੇਰਿਤ ਕਰਦੀ ਰਹੇਗੀ।ਇੱਥੇ ਮੇਜਰ ਧਿਆਨ ਚੰਦ ਸਟੇਡੀਅਮ ਵਿਖੇ ਹੋਏ ਸਮਾਰੋਹ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਹਿ ਸਿੰਘ ਨੇ ਨਿੱਕੀ ਉਮਰੇ ਸ਼ਹੀਦੀ ਪ੍ਰਾਪਤ ਕਰ ਕੇ ਸਰਹਿੰਦ ਦੇ ਸੂਬੇ ਦੇ ਅੱਤਿਆਚਾਰ ਖ਼ਿਲਾਫ਼ ਬੇਮਿਸਾਲ ਸਾਹਸ ਅਤੇ ਨਿਡਰਤਾ ਦਾ ਸਬੂਤ ਦਿੱਤਾ। 

ਉਨ੍ਹਾਂ ਕਿਹਾ ਕਿ ਸਾਹਿਬਜ਼ਾਦਿਆਂ ਨੂੰ ਦਸਮੇਸ਼ ਪਿਤਾ, ਜਿਨ੍ਹਾਂ ਮਨੁੱਖਤਾ ਦੀ ਭਲਾਈ ਲਈ ਆਪਣਾ ਸਭ ਕੁੱਝ ਕੁਰਬਾਨ ਕਰ ਦਿੱਤਾ, ਤੋਂ ਸਾਹਸ ਅਤੇ ਕੁਰਬਾਨੀ ਦਾ ਜਜ਼ਬਾ ਵਿਰਸੇ ਵਿੱਚ ਮਿਲਿਆ ਸੀ। ਭਗਵੰਤ ਮਾਨ ਨੇ ਕਿਹਾ ਕਿ ਅੱਜ ਸਮੁੱਚੀ ਦੁਨੀਆ ਛੋਟੇ ਸਾਹਿਬਜ਼ਾਦਿਆਂ ਦੇ ਇਸ ਮਹਾਨ ਬਲੀਦਾਨ ਅੱਗੇ ਸਿਰ ਝੁਕਾ ਰਹੀ ਹੈ, ਜਿਸ ਦੀ ਵਿਸ਼ਵ ਦੇ ਇਤਿਹਾਸ ਵਿੱਚ ਕੋਈ ਹੋਰ ਮਿਸਾਲ ਨਹੀਂ ਹੈ।

ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਕੁਰਬਾਨੀ ਨੂੰ ਨਤਮਸਤਕ ਹੁੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮਨੁੱਖਤਾ ਦੇ ਇਤਿਹਾਸ ਵਿੱਚ ਇਹ ਕੁਰਬਾਨੀ ਲਾਮਿਸਾਲ ਹੈ। ਉਨ੍ਹਾਂ ਕਿਹਾ ਕਿ ਅੱਜ ਸਮੁੱਚਾ ਵਿਸ਼ਵ ਇਸ ਅਦੁੱਤੀ ਕੁਰਬਾਨੀ ਉਤੇ ਮਾਣ ਮਹਿਸੂਸ ਕਰ ਰਿਹਾ ਹੈ ਅਤੇ ਇਹ ਨਾ ਸਿਰਫ਼ ਪੰਜਾਬੀਆਂ ਤੇ ਸਾਡੇ ਦੇਸ਼ ਵਾਸੀਆਂ, ਸਗੋਂ ਦੁਨੀਆ ਦੇ ਕੋਨੇ-ਕੋਨੇ ਵਿੱਚ ਬੈਠੇ ਲੋਕਾਂ ਲਈ ਮਾਣ ਵਾਲੀ ਗੱਲ ਹੈ। 

ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦਾ ਇਤਿਹਾਸ ਅਣਗਿਣਤ ਕੁਰਬਾਨੀਆਂ ਨਾਲ ਭਰਿਆ ਪਿਆ ਹੈ ਅਤੇ ਇਨ੍ਹਾਂ ਕੁਰਬਾਨੀਆਂ ਦਾ ਦੌਰ ਸ੍ਰੀ ਗੁਰੂ ਅਰਜਨ ਦੇਵ ਜੀ, ਸ੍ਰੀ ਗੁਰੂ ਤੇਗ ਬਹਾਦਰ ਜੀ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਤੋਂ ਸ਼ੁਰੂ ਹੁੰਦਾ ਹੈ, ਜਿਨ੍ਹਾਂ ਮਨੁੱਖਤਾ ਦੀ ਰਾਖੀ ਲਈ ਆਪਣੀਆਂ ਜਾਨਾਂ ਨਿਛਾਵਰ ਕਰ ਦਿੱਤੀਆਂ।ਮੁੱਖ ਮੰਤਰੀ ਨੇ ਕਿਹਾ ਕਿ ਜਿੱਥੇ ਇਕ ਪਾਸੇ ਲੱਖਾਂ ਦੀ ਗਿਣਤੀ ਵਿਚ ਸੰਗਤ ਛੋਟੇ ਸਾਹਿਬਜ਼ਾਦਿਆਂ ਨੂੰ ਨਮਨ ਕਰਨ ਲਈ ਫਤਹਿਗੜ੍ਹ ਸਾਹਿਬ ਵਿਖੇ ਜਾ ਰਹੀ ਹੈ, ਉਥੇ ਹੀ ਪੰਜਾਬੀਆਂ ਵੱਲੋਂ ਇਹ ਮਹੀਨਾ ‘ਸੋਗ ਦੇ ਮਹੀਨੇ’ ਵਜੋਂ ਮਨਾਇਆ ਜਾ ਰਿਹਾ ਹੈ। 

ਭਗਵੰਤ ਮਾਨ ਨੇ ਚੇਤੇ ਕਰਦਿਆਂ ਦੱਸਿਆ ਕਿ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੇ ਸ਼ਹਾਦਤ ਦੇ ਸੋਗ ਵਜੋਂ ਏਨਾ ਦਿਨਾਂ ਵਿਚ ਉਨ੍ਹਾਂ ਦੇ ਦਾਦਾ-ਦਾਦੀ ਜ਼ਮੀਨ ਉਤੇ ਸੌਂਦੇ ਹੁੰਦੇ ਸਨ। ਉਨ੍ਹਾਂ ਕਿਹਾ ਕਿ ਨਵੀਂ ਪੀੜ੍ਹੀ ਨੂੰ ਇਸ ਲਾਸਾਨੀ ਸ਼ਹਾਦਤ ਬਾਰੇ ਜਾਗਰੂਕ ਕਰਨ ਦੀ ਲੋੜ ਹੈ ਤਾਂ ਕਿ ਉਨ੍ਹਾਂ ਨੂੰ ਮੁਲਕ ਲਈ ਆਪਾ ਵਾਰਨ ਪ੍ਰਤੀ ਪ੍ਰੇਰਿਤ ਕੀਤਾ ਜਾ ਸਕੇ।ਅੱਜ ਦੇ ਇਹ ਸਮਾਗਮ ਕਰਵਾਉਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਉਪਰਾਲਾ ਸਾਡੀ ਨੌਜਵਾਨ ਪੀੜ੍ਹੀ ਨੂੰ ਛੋਟੇ ਸਾਹਿਬਜ਼ਾਦਿਆਂ ਦੀ ਮਹਾਨ ਵਿਰਾਸਤ ਬਾਰੇ ਜਾਣੂੰ ਕਰਵਾਉਣ ਵਿਚ ਸਹਾਈ ਸਾਬਤ ਹੋਵੇਗਾ। 

ਉਨ੍ਹਾਂ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਦੀ ਮਹਾਨ ਕੁਰਬਾਨੀ ਨੂੰ ਯਾਦ ਕਰਨਾ ਸਮੇਂ ਦੀ ਲੋੜ ਹੈ ਤਾਂ ਕਿ ਮਨੁੱਖੀ ਹੱਕਾਂ ਦੀਆਂ ਕਦਰਾਂ-ਕੀਮਤਾਂ ਨੂੰ ਹੋਰ ਮਜ਼ਬੂਤ  ਕੀਤਾ ਜਾ ਸਕੇ। ਭਗਵੰਤ ਮਾਨ ਨੇ ਕਿਹਾ ਕਿ ਇਹ ਉਪਰਾਲਾ ਛੋਟੇ ਸਾਹਿਬਜ਼ਾਦਿਆਂ ਦੀ ਲਾਸਾਨੀ ਕੁਰਬਾਨੀ ਬਾਰੇ ਪ੍ਰੇਰਿਤ ਕਰਦਾ ਰਹੇਗਾ।ਭਗਵੰਤ ਮਾਨ ਨੇ ਪਾਵਨ ਨਗਰੀ ਅੰਮ੍ਰਿਤਸਰ ਵਿਖੇ ਸਿੱਖਿਆ ਤੇ ਕਿਰਤ ਉਤੇ ਵੱਕਾਰੀ ਜੀ-20 ਸੰਮੇਲਨ ਦੇ ਦੋ ਸੈਸ਼ਨ ਉਲੀਕਣ ਲਈ ਪ੍ਰਧਾਨ ਮੰਤਰੀ ਦਾ ਧੰਨਵਾਦ ਕੀਤਾ। 

ਉਨ੍ਹਾਂ ਕਿਹਾ ਕਿ ਪੰਜਾਬ ਨੂੰ ਦੁਨੀਆ ਭਰ ਵਿਚ ਉਸ ਦੀ ਨਿੱਘੀ ਮੇਜ਼ਬਾਨੀ ਕਰਕੇ ਜਾਣਿਆ ਜਾਂਦਾ ਹੈ ਅਤੇ ਇਸ ਸੰਮੇਲਨ ਵਿਚ ਸ਼ਿਰਕਤ ਕਰਨ ਲਈ ਬਾਹਰੀ ਮੁਲਕ ਤੋਂ ਪੰਜਾਬ ਆਉਣ ਵਾਲੇ ਪੰਤਵੰਤਿਆਂ ਦੇ ਸਵਾਗਤ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਇਹ ਸੈਸ਼ਨ ਅੰਮ੍ਰਿਤਸਰ ਦੀ ਪਾਵਨ ਧਰਤੀ ਉਤੇ ਕਰਵਾਏ ਜਾਣਗੇ ਜਿੱਥੇ ਲੱਖਾਂ ਸ਼ਰਧਾਲੂ ਸ੍ਰੀ ਦਰਬਾਰ ਸਾਹਿਬ, ਦੁਰਗਿਆਣਾ ਮੰਦਿਰ, ਸ੍ਰੀ ਰਾਮ ਤੀਰਥ, ਜਲ੍ਹਿਆਵਾਲਾ ਬਾਗ ਆਦਿ ਦੇ ਦਰਸ਼ਨਾਂ ਲਈ ਆਉਂਦੇ ਹਨ।    

 

Tags: Bhagwant Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD