Thursday, 04 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ ਭਗਵੰਤ ਸਿੰਘ ਮਾਨ ਸਰਕਾਰ ਦਾ ਲੁਧਿਆਣਾ ਦੇ ਲੋਕਾਂ ਨੂੰ ਵੱਡਾ ਤੋਹਫਾ ਪ੍ਰਧਾਨ ਮੰਤਰੀ ਮੋਦੀ ਦੇ ਨਿਆਂ ਵਿਜ਼ਨ ਨੂੰ ਹਰਿਆਣਾ ਵਿੱਚ ਸਾਕਾਰ ਕਰ ਰਹੀ ਹੈ ਸਰਕਾਰ : ਨਾਇਬ ਸਿੰਘ ਸੈਣੀ ਹਰਿਆਣਾ ਦੀਆਂ ਖੰਡ ਮਿੱਲਾਂ ਨੂੰ ਇੱਕ ਸਾਲ ਵਿੱਚ ਘਾਟੇ ਤੋਂ ਮੁਨਾਫ਼ੇ ਵਿੱਚ ਲਿਆਉਣਾ ਯਕੀਨੀ ਕਰਨ : ਨਾਇਬ ਸਿੰਘ ਸੈਣੀ

 

ਗੁਰਦਾਸਪੁਰ ਪੁਲਿਸ ਤੇ ਬੀ.ਐੱਸ.ਐੱਫ ਨੇ ਸਾਂਝੇ ਓਪਰੇਸ਼ਨ ਤਹਿਤ ਪਾਕਿਸਤਾਨ ਤੋਂ ਡਰੋਨ ਰਾਹੀਂ ਹੈਰੋਇਨ ਮੰਗਵਾਉਣ ਵਾਲੇ ਸਮਗਲਰ ਨੂੰ ਗ੍ਰਿਫਤਾਰ ਕੀਤਾ

ਫੜੇ ਗਏ ਸਮੱਗਲਰ ਕੋਲੋਂ ਡਰੱਗ ਮਨੀਂ ਬਰਾਮਦ ਹੋਈ, ਅਜੇ ਹੋਰ ਪੁੱਛਗਿੱਛ ਜਾਰੀ

Crime News Punjab, Punjab Police, Police, Crime News, Gurdaspur Police, Gurdaspur

Web Admin

Web Admin

5 Dariya News

ਗੁਰਦਾਸਪੁਰ , 26 Dec 2022

Last updated on: Dec 26, 2022, 00:00 IST

ਗੁਰਦਾਸਪੁਰ ਪੁਲਿਸ ਅਤੇ ਬੀ.ਐੱਸ.ਐੱਫ ਵੱਲੋਂ ਸਾਂਝੇ ਓਪਰੇਸ਼ਨ ਤਹਿਤ ਪਾਕਿਸਤਾਨ ਤੋਂ ਹੈਰੋਇਨ ਮੰਗਬਾਉਣ ਵਾਲੇ ਸਮੱਗਲਰ ਨੂੰ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕੀਤਾ ਹੈ। ਸ੍ਰੀ ਦੀਪਕ ਹਿਲੋਰੀ, ਆਈ.ਪੀ.ਐੱਸ. ਸੀਨੀਅਰ ਪੁਲਿਸ ਕਪਤਾਨ, ਗੁਰਦਾਸਪੁਰ ਨੇ ਅੱਜ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੰਜਾਬ ਸਰਕਾਰ ਅਤੇ ਮਾਨਯੋਗ ਡਾਇਰੈਕਟਰ ਜਨਰਲ ਪੁਲਿਸ, ਪੰਜਾਬ ਵੱਲੋਂ ਦਿੱਤੇ ਗਏ ਦਿਸ਼ਾ ਨਿਰਦੇਸ਼ਾਂ ਤਹਿਤ ਗੁਰਦਾਸਪੁਰ ਪੁਲਿਸ ਵੱਲੋਂ ਨਸ਼ਿਆਂ ਖਿਲਾਫ ਵਿੱਡੀ ਗਈ ਮੁਹਿੰਮ ਤਹਿਤ ਗੁਰਦਾਸਪੁਰ ਪੁਲਿਸ ਅਤੇ ਬੀ.ਐਸ.ਐਫ ਵੱਲੋਂ ਸਾਂਝੇ ਉਪਰੇਸ਼ਨ ਦੌਰਾਨ ਗੁਪਤ ਸੂਚਨਾ ਸੀ ਮਿਲੀ ਕਿ ਗੁਰਵਿੰਦਰ ਚੰਦ ਉਰਫ ਕੇਵਰਾ ਪੁੱਤਰ ਸੁੱਚਾ ਚੰਦ ਵਾਸੀ ਸਰਜੇਚੱਕ, ਅਜੈ ਮਸੀਹ ਪੁੱਤਰ ਲਿਆਕਤ ਮਸੀਹ ਵਾਸੀ ਲੋਪਾ ਪਕੀਵਾ ਅਤੇ ਮਲਕੀਤ ਸਿੰਘ ਪੁੱਤਰ ਤਰਸੇਮ ਚੌਂਕੀਦਾਰ ਵਾਸੀ ਨਾਹਰ ਥਾਣਾ ਕਲਾਨੌਰ ਜ਼ਿਲ੍ਹਾ ਗੁਰਦਾਸਪੁਰ ਜਿਹਨਾਂ ਦੇ ਪਾਕਿਸਤਾਨ ਸਮੱਗਲਰਾਂ ਨਾਲ ਸਬੰਧ ਹਨ ਤੇ ਉਹ ਪਾਕਿਸਤਾਨ ਤੋਂ ਡਰੋਨ ਰਾਂਹੀ ਹੈਰੋਇਨ ਮੰਗਵਾਉਂਦੇ ਹਨ।

ਸੂਚਨਾ ਦੌਰਾਨ ਇਹ ਵੀ ਪਤਾ ਲੱਗਾ ਸੀ ਕਿ ਇਨ੍ਹਾਂ ਨੇ ਕੁੱਲ 08 ਕਿੱਲੋਗ੍ਰਾਮ ਹੈਰੋਇਨ ਪਾਕਿਸਤਾਨ ਤੋਂ ਬਿੱਟੂ ਨਾਮ ਦੇ ਸਮੱਗਲਰ ਕੋਲੋਂ ਡਰੋਨ ਰਾਹੀਂ ਮੰਗਵਾਈ ਹੈ ਜੋ ਪਿੰਡ ਲਾਲਪੁਰ ਦੇ ਖੇਤਾਂ ਵਿੱਚ ਇੱਕ ਬੰਬੀ ’ਤੇ ਸੁੱਟੀ ਗਈ ਸੀ ਜਿਸਨੂੰ ਇਨ੍ਹਾਂ ਸਮੱਗਲਰਾਂ ਵੱਲੋਂ ਚੁੱਕ ਕੇ ਅੱਗੇ ਕਿਸੇ ਨਾਮਾਲੂਮ ਵਿਅਕਤੀ ਨੂੰ ਦਿੱਤੀ ਗਈ ਹੈ। ਪਤਾ ਲੱਗਾ ਕਿ ਇਨ੍ਹਾਂ ਸਮੱਗਲਰਾਂ ਨੂੰ ਇਸ ਕੰਮ ਦੇ ਬਦਲੇ ਪ੍ਰਤੀ  ਪੈਕਟ 2 ਲੱਖ ਰੁਪਏ ਦੇ ਹਿਸਾਬ ਨਾਲ ਕੁੱਲ 16 ਲੱਖ ਰੁਪਏ ਮਿਲਣੇ ਸਨ, ਜਿਸ ਵਿੱਚੋਂ 06 ਲੱਖ ਰੁਪਏ ਇਨ੍ਹਾਂ ਨੂੰ ਮਿਲ ਚੁੱਕੇ ਹਨ।

ਐੱਸ.ਐੱਸ.ਪੀ. ਗੁਰਦਾਸਪੁਰ ਨੇ ਦੱਸਿਆ ਕਿ ਸੀ.ਆਈ.ਏ ਸਟਾਫ ਗੁਰਦਾਸਪੁਰ ਅਤੇ ਥਾਣਾ ਕਲਾਨੌਰ ਦੀ ਪੁਲਿਸ ਵੱਲੋਂ ਗੁਪਤ ਸੂਚਨਾ ਦੇ ਅਧਾਰ ’ਤੇ ਕੋਟਲੀ ਰੋਡ ਕਲਾਨੌਰ ਵਿਖੇ ਸਪੈਸ਼ਲ ਨਾਕਾਬੰਦੀ ਕਰਕੇ ਦੋਸ਼ੀ ਗੁਰਵਿੰਦਰ ਚੰਦ ਉਰਫ ਕੇਵਰਾ ਪੁੱਤਰ ਸੁੱਚਾ ਚੰਦ ਵਾਸੀ ਸਰਜੇਚੱਕ ਨੂੰ ਮੋਟਰ ਸਾਈਕਲ ਸਪਲੈਂਡਰ ਬਿਨਾਂ ਨੰਬਰੀ ਸਮੇਤ ਗ੍ਰਿਫਤਾਰ ਕਰਕੇ ਉਸ ਪਾਸੋਂ ਮੌਕੇ ’ਤੇ (03 ਲੱਖ ਰੁਪਏ ਭਾਰਤੀ ਕਰੰਸੀ, ਇੱਕ ਮੋਬਾਇਲ ਫੋਨ ਅਤੇ 02 ਰਸਾਇਨਕ ਸਟਿਕ (ਲਾਈਟਾਂ) ਨੂੰ ਬ੍ਰਾਮਦ ਕਰਕੇ ਮੁਕੱਦਮਾ ਨੰਬਰ 121 ਮਿਤੀ 25.12.2022 ਜੁਰਮ 21,23,27-ਏ.29/61/85 ਐਨ.ਡੀ.ਪੀ.ਐਸ ਐਕਟ ਥਾਣਾ ਕਲਾਨੌਰ ਵਿਖੇ ਦਰਜ ਰਜਿਸਟਰ ਕੀਤਾ ਗਿਆ।

ਐੱਸ.ਐੱਸ.ਪੀ. ਦੀਪਕ ਹਿਲੋਰੀ ਨੇ ਦੱਸਿਆ ਕਿ ਦੋਸ਼ੀ ਗੁਰਵਿੰਦਰ ਚੰਦ ਦੀ ਨਿਸ਼ਾਨਦੇਹੀ ਤੇ ਅਜੈ ਮਸੀਹ ਪੁੱਤਰ ਲਿਆਕਤ ਮਸੀਹ ਵਾਸੀ ਲੋਪਾ ਪਕੀਵਾ ਦੇ ਘਰ ਤੋਂ 01 ਲੱਖ ਰੁਪਏ ਭਾਰਤੀ ਕਰੰਸੀ ਅਤੇ ਮਲਕੀਤ ਸਿੰਘ ਪੁੱਤਰ ਤਰਸੇਮ ਚੌਂਕੀਦਾਰ ਵਾਸੀ ਨਾਹਰ ਥਾਣਾ ਕਲਾਨੌਰ ਦੇ ਘਰ ਤੋਂ 1,54,000/- ਰੁਪਏ ਭਾਰਤੀ ਕਰੰਸੀ, ਕੁੱਲ 5,54,000/- ਰੁਪਏ ਡਰੱਗ ਮਨੀ ਬ੍ਰਾਮਦ ਕੀਤੀ ਹੈ। ਦੋਸ਼ੀ ਗੁਰਵਿੰਦਰ ਚੰਦ ਵੱਲੋਂ ਦੌਰਾਨੇ ਪੁੱਛਗਿੱਛ ਦੱਸਿਆ ਹੈ ਕਿ ਇਸ ਮਹੀਨੇ ਵਿੱਚ ਉਹਨਾਂ ਨੇ ਮਿਤੀ 14.12.2022 ਨੂੰ 02 ਕਿਲੋਗ੍ਰਾਮ ਹੈਰੋਇਨ, 16.12.2022 ਨੂੰ 02 ਕਿਲੋਗ੍ਰਾਮ ਹੈਰੋਇਨ, 17.12.2022 ਨੂੰ 02 ਕਿਲੋਗ੍ਰਾਮ ਹੈਰੋਇਨ ਅਤੇ 18.12.2022 ਨੂੰ 02 ਕਿਲੋਗ੍ਰਾਮ ਹੈਰੋਇਨ (ਕੁੱਲ 08 ਕਿਲੋਗ੍ਰਾਮ ਹੈਰੋਇਨ) ਪਾਕਿਸਤਾਨ ਤੋਂ ਮੰਗਵਾਈ ਸੀ।

ਦੋਸ਼ੀ ਗੁਰਵਿੰਦਰ ਚੰਦ ਨੇ ਇਹ ਵੀ ਖੁਲਾਸਾ ਕੀਤਾ ਹੈ ਕਿ ਉਹਨਾਂ ਤਿੰਨਾਂ ਨੇ ਪਾਕਿਸਤਾਨ ਤੋਂ 14 ਕਿਲੋਗ੍ਰਾਮ ਹੈਰੋਇਨ ਤੇ 02 ਪਿਸਟਲ ਮੰਗਵਾਏ ਸਨ, ਜਿਸ ਸਬੰਧੀ ਉਹਨਾਂ ’ਤੇ ਮੁਕੱਦਮਾ ਨੰਬਰ 188 ਮਿਤੀ 25.11.2020 ਜੁਰਮ 25/54/59 ਅਸਲਾ ਐਕਟ ਥਾਣਾ ਡੇਰਾ ਬਾਬਾ ਨਾਨਕ, ਪੁਲਿਸ ਜਿਲਾ ਬਟਾਲਾ ਵਿਖੇ ਦਰਜ ਹੋਇਆ ਸੀ, ਜਿਸ ਵਿੱਚ ਪਿਸਟਲ ਦੀ ਬ੍ਰਾਮਦਗੀ ਹੋਈ ਸੀ ਪਰ 14 ਕਿਲੋਗ੍ਰਾਮ ਹੈਰੋਇਨ ਇਹਨਾਂ ਨੇ ਪਾਸਿਕਤਾਨ ਸਮੱਗਲਰ ਬਿੱਟੂ ਉਕਤ ਦੇ ਕਹਿਣ ਤੇ ਕਿਸੇ ਅਣਪਛਾਤੇ ਵਿਅਕਤੀ ਨੂੰ ਦੇ ਦਿੱਤੀ ਸੀ।    

ਐੱਸ.ਐੱਸ.ਪੀ. ਗੁਰਦਾਸਪੁਰ ਨੇ ਦੱਸਿਆ ਕਿ ਫੜ੍ਹੇ ਗਏ ਦੋਸ਼ੀ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਉਸ ਵੱਲੋਂ ਦੱਸੇ ਹੋਰ ਦੋਸ਼ੀਆਂ ਦੀ ਨਿਸ਼ਾਨਦੇਹੀ ਕਰਕੇ ਉਨ੍ਹਾਂ ਨੂੰ ਵੀ ਜਲਦ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ।

 

Tags: Crime News Punjab , Punjab Police , Police , Crime News , Gurdaspur Police , Gurdaspur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD