Thursday, 04 June 2026

 

 

ਖ਼ਾਸ ਖਬਰਾਂ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ

 

ਕਿਸੇ ਵੀ ਪ੍ਰਾਈਵੇਟ ਸਕੂਲ ਨੂੰ ਵਿਦਿਆਰਥੀਆਂ ਦੀ ਲੁੱਟ ਅਤੇ ਮਨਮਾਨੀਆਂ ਕਰਨ ਦੀ ਆਗਿਆ ਨਹੀਂ ਦੇਵਾਂਗੇ: ਹਰਜੋਤ ਸਿੰਘ ਬੈਂਸ

ਪਟਿਆਲਾ ਜ਼ਿਲ੍ਹੇ ਦੇ ਦੋ ਪ੍ਰਾਈਵੇਟ ਸਕੂਲਾਂ ਨੂੰ ਵਾਧੂ ਵਸੂਲੀ ਫੀਸ ਵਿਦਿਆਰਥੀਆਂ ਨੂੰ ਵਾਪਸ ਕਰਨ ਦੀ ਹਦਾਇਤ

Harjot Singh Bains, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਚੰਡੀਗੜ੍ਹ , 26 Dec 2022

Last updated on: Dec 26, 2022, 00:00 IST

ਪੰਜਾਬ ਸਰਕਾਰ ਸੂਬੇ ਦੇ ਕਿਸੇ ਵੀ ਪ੍ਰਾਈਵੇਟ ਸਕੂਲ ਨੂੰ ਵਿਦਿਆਰਥੀਆਂ ਤੇ ਉਹਨਾਂ ਦੇ ਮਾਪਿਆਂ ਦੀ ਲੁੱਟ ਕਰਨ ਦੀ ਆਗਿਆ ਨਹੀਂ ਦੇਵੇਗੀ ਅਤੇ ਜੋ ਵੀ ਪ੍ਰਾਈਵੇਟ ਅਦਾਰਾ ਨਿਯਮਾਂ ਦੀ ਉਲ਼ੰਘਣਾ ਕਰੇਗਾ ਉਸ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਹ ਪ੍ਰਗਟਾਵਾ ਅੱਜ ਇੱਥੇ ਸਿੱਖਿਆ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਨੇ ਕੀਤਾ।

 ਸ. ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਜੀ ਦੀਆਂ ਇਸ ਮਾਮਲੇ ਵਿੱਚ ਬਹੁਤ ਹੀ ਸਪੱਸ਼ਟ ਹਦਾਇਤਾਂ ਹਨ ਕਿ ਉਹ ਪੰਜਾਬ ਵਿੱਚ ਸਿੱਖਿਆ ਨੂੰ ਵਪਾਰ ਨਹੀਂ ਬਣਨ ਦੇਣਗੇ। ਵਿਭਾਗ ਦੇ ਨਿਰਧਾਰਿਤ ਨਿਯਮਾਂ ਅਨੁਸਾਰ ਕੰਮ ਕਰਨ ਵਾਲੇ ਹਰ ਪ੍ਰਾਈਵੇਟ ਅਦਾਰੇ ਨੂੰ ਪੂਰੀ ਖੁੱਲ ਹੋਵੇਗੀ ਪਰ ਮਨਮਾਨੀਆਂ ਤੇ ਬੇਨਿਯਮੀਆਂ ਕਰਨ ਵਾਲਿਆਂ ਤੇ ਪੂਰੀ ਸਖ਼ਤੀ ਕੀਤੀ ਜਾਵੇਗੀ। 

ਸਿੱਖਿਆ ਮੰਤਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ  ਫੀਸ ਰੈਗੂਲੇਟਰੀ ਬਾਡੀ ਪਟਿਆਲਾ ਵੱਲੋਂ ਜ਼ਿਲ੍ਹੇ ਦੇ ਦੋ ਪ੍ਰਾਈਵੇਟ ਸਕੂਲਾਂ ਨੂੰ ਵਿੱਦਿਅਕ ਸਾਲ 2022-23 ਦੌਰਾਨ ਵਸੂਲੀ ਗਈ ਵੱਧ ਫੀਸ ਵਿਦਿਆਰਥੀਆਂ ਨੂੰ ਵਾਪਸ ਕਰਨ ਦੀ ਹਦਾਇਤ ਕੀਤੀ ਗਈ ਹੈ। ਇਸ ਦੇ ਨਾਲ ਹੀ ’ਦਾ ਪੰਜਾਬ ਰੈਗੂਲੇਸ਼ਨ ਆਫ਼ ਫੀ ਆਫ਼ ਅਨ-ਏਡਿਡ ਐਜੂਕੇਸ਼ਨਲ ਇੰਸਟੀਟਿਊਸ਼ਨਲ ਐਕਟ’ ਦੀ ਉਲੰਘਣਾ ਕਰਨ ਤੇ ਦੋਵਾਂ ਸਕੂਲਾਂ ਨੂੰ ਜੁਰਮਾਨਾ ਵੀ ਲਗਾਇਆ ਗਿਆ ਹੈ।

ਸ. ਬੈਂਸ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਾਲ 2022-23 ਦੀਆਂ ਫੀਸਾਂ ਸਬੰਧੀ ਜਾਰੀ ਹਦਾਇਤਾਂ ਦੇ ਮੱਦੇਨਜ਼ਰ ਜ਼ਿਲ੍ਹਾ ਪਟਿਆਲਾ ਵਿਚ ਵੱਖ ਵੱਖ ਸਕੂਲਾਂ ਦੀਆਂ ਸ਼ਿਕਾਇਤਾਂ ਮਿਲਣ ’ਤੇ ਪੜਤਾਲ ਕਰਵਾਈ ਗਈ ਸੀ ਜਿਸ ਦੇ ਆਧਾਰ ’ਤੇ ਫੀਸ ਰੈਗੂਲੇਟਰੀ ਬਾਡੀ ਜ਼ਿਲ੍ਹਾ ਪਟਿਆਲਾ ਦੇ ਚੇਅਰਪਰਸਨ ਵੱਲੋਂ ਪਟਿਆਲਾ ਦੇ ਰਿਆਨ ਇੰਟਰਨੈਸ਼ਨਲ ਸਕੂਲ, ਅਰਬਨ ਅਸਟੇਟ ਫੇਜ-2 ਤੇ ਕੇ.ਐਸ.ਬੀ. ਵਰਲਡ ਸਕੂਲ ਬੂਰੜ ਜ਼ਿਲ੍ਹਾ ਪਟਿਆਲਾ ਨੂੰ ਵਿਦਿਅਕ ਸਾਲ 2022-23 ਦੌਰਾਨ ਵਿਦਿਆਰਥੀਆਂ ਪਾਸੋਂ ਵਸੂਲੀ ਵੱਧ ਫੀਸ ਵਾਪਸ ਕਰਨ ਅਤੇ ਨਿਯਮਾਂ ਦੀ ਉਲੰਘਣਾ ਕਰਨ ’ਤੇ ਕ੍ਰਮਵਾਰ ਦੋ ਲੱਖ ਤੇ ਇੱਕ ਲੱਖ ਦਾ ਜੁਰਮਾਨਾ ਵੀ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਇਨ੍ਹਾਂ ਸਕੂਲਾਂ ਸਬੰਧੀ ਫੀਸ ਰੈਗੂਲੇਟਰੀ ਬਾਡੀ ਵੱਲੋਂ ਕੀਤੇ ਗਏ ਅਚਨਚੇਤ ਨਿਰੀਖਣ ਦੌਰਾਨ ਤਰੁੱਟੀਆਂ ਪਾਈਆਂ ਗਈ ਸਨ ਜਿਸ ਲਈ ਉਕਤ ਸਕੂਲਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਸਨ। ਉਨ੍ਹਾਂ ਦੱਸਿਆ ਕਿ ਉਕਤ ਦੋਵੇ ਸਕੂਲਾਂ ਨੇ ਜੋ ਫੀਸ ਦਾ ਵਾਧਾ ਕੀਤਾ ਸੀ ਉਸ ਸਬੰਧੀ ਕੋਈ ਢੁਕਵਾਂ ਜਵਾਬ ਨਾ ਦੇਣ ਕਾਰਨ ਉਨ੍ਹਾਂ ’ਤੇ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ।

ਉਨ੍ਹਾਂ ਦੱਸਿਆ ਕਿ ਉਕਤ ਦੋਵੇਂ ਸਕੂਲਾਂ ਨੂੰ ਨੋਟਿਸ ਜਾਰੀ ਕੀਤੇ ਗਏ ਹਨ ਤੇ ਇੱਕ ਹਫ਼ਤੇ ਅੰਦਰ ਅੰਦਰ ਹੁਕਮਾਂ ਦੀ ਪਾਲਣਾ ਕਰਨ ਦੀ ਹਦਾਇਤ ਕੀਤੀ ਗਈ ਹੈ। ਹੁਕਮਾਂ ਦੀ ਪਾਲਣਾ ਨਾ ਕਰਨ ਦੀ ਸੂਰਤ ਵਿਚ ਸਕੂਲ ਵਿਰੁੱਧ ਫੀਸ ਐਕਟ 2016 ਦੇ ਸੈਕਸ਼ਨ 14 ਤਹਿਤ ਫੀਸ ਰੈਗੂਲੇਟਰੀ ਬਾਡੀ ਪਟਿਆਲਾ ਵੱਲੋਂ ਅਗਲੇਰੀ ਕਾਰਵਾਈ ਵੀ ਅਮਲ ਵਿਚ ਲਿਆਂਦੀ ਜਾਵੇਗੀ।

 

Tags: Harjot Singh Bains , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD