Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸ਼ਹੀਦੀ ਜੋੜ ਮੇਲ ਦੇ ਦੂਜੇ ਦਿਨ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਮੁੱਖ ਮੰਤਰੀ

ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਕੀਤੀ ਅਕੀਦਤ ਭੇਟ

Bhagwant Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab,Sri Fatehgarh Sahib

Web Admin

Web Admin

5 Dariya News

ਫਤਹਿਗੜ੍ਹ ਸਾਹਿਬ , 27 Dec 2022

Last updated on: Dec 27, 2022, 00:00 IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮੰਗਲਵਾਰ ਨੂੰ ਸ਼ਹੀਦੀ ਜੋੜ ਮੇਲ ਦੇ ਦੂਜੇ ਦਿਨ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਅਕੀਦਤ ਭੇਟ ਕੀਤੀ।ਮੁੱਖ ਮੰਤਰੀ ਨੇ ਕਿਹਾ ਕਿ ਜ਼ਾਲਮ ਮੁਗ਼ਲ ਸ਼ਾਸਨ ਖ਼ਿਲਾਫ਼ ਜੂਝਦਿਆਂ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਤੇ ਬਾਬਾ ਫਤਹਿ ਸਿੰਘ ਨੇ ਇਸ ਸਥਾਨ ਉਤੇ ਮਾਤਾ ਗੁਜਰੀ ਜੀ ਸਮੇਤ ਸ਼ਹਾਦਤ ਦਿੱਤੀ। ਉਨ੍ਹਾਂ ਕਿਹਾ ਕਿ ਇਹ ਪਵਿੱਤਰ ਸਥਾਨ ਨਾ ਸਿਰਫ਼ ਸਿੱਖ ਭਾਈਚਾਰੇ ਲਈ, ਸਗੋਂ ਸਮੁੱਚੀ ਮਾਨਵਤਾ ਲਈ ਪ੍ਰੇਰਨਾ ਦਾ ਸਰੋਤ ਹੈ। 

ਭਗਵੰਤ ਮਾਨ ਨੇ ਕਿਹਾ ਕਿ ਇਸ ਮਹੀਨੇ ਨੂੰ ਸਮੁੱਚੇ ਪੰਜਾਬ ਵਿੱਚ ‘ਸੋਗ ਦੇ ਮਹੀਨੇ’ ਵਜੋਂ ਮਨਾਇਆ ਜਾਂਦਾ ਹੈ ਕਿਉਂਕਿ ਇਨ੍ਹਾਂ ਦਿਨਾਂ ਦੌਰਾਨ ਛੋਟੇ ਸਾਹਿਬਜ਼ਾਦਿਆਂ ਨੂੰ ਜ਼ਿੰਦਾ ਦੀਵਾਰਾਂ ਵਿੱਚ ਚਿਣਿਆ ਗਿਆ ਸੀ।ਮੁੱਖ ਮੰਤਰੀ ਨੇ ਕਿਹਾ ਕਿ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਹਿ ਸਿੰਘ ਨੇ ਨਿੱਕੀ ਉਮਰੇ ਸ਼ਹਾਦਤ ਦਿੱਤੀ। ਉਨ੍ਹਾਂ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਇਸ ਅਦੁੱਤੀ ਕੁਰਬਾਨੀ ਨੂੰ ਸਿਜਦਾ ਕਰਨ ਲਈ ਸਮਾਜ ਦੇ ਹਰੇਕ ਵਰਗ ਦੇ ਲੋਕ ਇਨ੍ਹੀਂ ਦਿਨੀਂ ਫਤਹਿਗੜ੍ਹ ਸਾਹਿਬ ਜਾਂਦੇ ਹਨ। 

ਭਗਵੰਤ ਮਾਨ ਨੇ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਵੱਲੋਂ ਇੰਨੀ ਛੋਟੇ ਉਮਰੇ ਦਿੱਤੀ ਕੁਰਬਾਨੀ ਦੀ ਦੁਨੀਆ ਦੇ ਇਤਿਹਾਸ ਵਿੱਚ ਕਿਤੇ ਕੋਈ ਹੋਰ ਮਿਸਾਲ ਨਹੀਂ ਮਿਲਦੀ।ਮੁੱਖ ਮੰਤਰੀ ਨੇ ਕਿਹਾ ਕਿ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਤੇ ਸਾਹਿਬਜ਼ਾਦਾ ਫਤਹਿ ਸਿੰਘ ਤੇ ਮਾਤਾ ਗੁਜਰੀ ਜੀ ਵੱਲੋਂ ਇਸ ਸਥਾਨ ਉਤੇ ਦਿੱਤੀ ਸ਼ਹਾਦਤ ਸਦੀਆਂ ਤੋਂ ਪੰਜਾਬੀਆਂ ਨੂੰ ਜਬਰ-ਜ਼ੁਲਮ ਤੇ ਬੇਇਨਸਾਫ਼ੀ ਵਿਰੁੱਧ ਜੂਝਣ ਲਈ ਪ੍ਰੇਰਦੀ ਰਹੀ ਹੈ। ਉਨ੍ਹਾਂ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਨੇ ਸਰਹਿੰਦ ਦੇ ਸੂਬੇ ਖ਼ਿਲਾਫ਼ ਮਿਸਾਲੀ ਸਾਹਸ ਤੇ ਨਿਡਰਤਾ ਦੀ ਮਹਾਨ ਪ੍ਰੰਪਰਾ ਦਾ ਸਬੂਤ ਦਿੱਤਾ। ਭਗਵੰਤ ਮਾਨ ਨੇ ਕਿਹਾ ਕਿ ਨੌਜਵਾਨ ਪੀੜ੍ਹੀਆਂ ਨੂੰ ਇਸ ਲਾਮਿਸਾਲ ਕੁਰਬਾਨੀ ਬਾਰੇ ਜਾਨਣਾ ਅਤੇ ਇਸ ਤੋਂ ਦੇਸ਼ ਦੀ ਸੇਵਾ ਲਈ ਆਪਾ ਵਾਰਨ ਦੀ ਪ੍ਰੇਰਨਾ ਲੈਣੀ ਚਾਹੀਦੀ ਹੈ।

ਇਸ ਮੌਕੇ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਲਖਵੀਰ ਸਿੰਘ ਰਾਏ, ਬਸੀ ਪਠਾਣਾ ਦੇ ਵਿਧਾਇਕ ਰੁਪਿੰਦਰ ਸਿੰਘ ਹੈਪੀ, ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ, ਆਮ ਆਦਮੀ ਪਾਰਟੀ ਜਿਲਾ ਪ੍ਰਧਾਨ ਅਜੈ ਸਿੰਘ ਲਿਬੜਾ, ਡਿਪਟੀ ਕਮਿਸ਼ਨਰ ਫਤਿਹਗੜ੍ਹ ਸਾਹਿਬ ਪਰਨੀਤ ਸ਼ੇਰਗਿੱਲ, ਜਿਲ੍ਹਾ ਪੁਲਿਸ ਮੁਖੀ ਡਾ. ਰਵਜੋਤ ਗਰੇਵਾਲ, ਜਗਜੀਤ ਸਿੰਘ ਰਿਓਣਾ, ਗੱਜਣ ਸਿੰਘ ਜਲਵੇੜਾ, ਦੀਪਕ ਵਾਤਿਸ਼, ਗੁਰਵਿੰਦਰ ਸਿੰਘ ਢਿੱਲੋਂ, ਗੌਰਵ ਅਰੋੜਾ, ਸਿਮਰਨ ਚਰਨਾਥਲ ਪੀਏ, ਗੁਰ ਸਤਿੰਦਰ ਜੱਲਾ, ਪ੍ਰਦੀਪ ਮਲਹੋਤਰਾ, ਰਮੇਸ਼ ਕੁਮਾਰ ਸੋਨੂੰ, ਬਲਜਿੰਦਰ ਸਿੰਘ ਖਰੋੜੀ, ਪ੍ਰਿਤਪਾਲ ਜੱਸੀ, ਅਮਰਿੰਦਰ ਮੰਡੋਫਲ, ਸਤੀਸ਼ ਲਟੋਰ, ਗੁਰਵਿੰਦਰ ਸਿੰਘ ਮਾਨਵ ਟਿਵਾਣਾ, ਹਰਜੀਤ ਸਿੰਘ ਡਡਿਆਣਾ, ਰਜਵਿੰਦਰ ਸਿੰਘ ਰਾਜੂ ਆਦਿ ਵੀ ਹਾਜਰ ਸਨ।

 

Tags: Bhagwant Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Sri Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD