Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਕਾਮੇਡੀ ਪਰਿਵਾਰਕ ਡਰਾਮਾ ਫਿਲਮ ਕੰਜੂਸ ਮਜਨੂੰ ਖਰਚੀਲੀ ਲੈਲਾ ਦਾ ਟ੍ਰੇਲਰ ਹੋਇਆ ਰਿਲੀਜ਼; ਫਿਲਮ 13 ਜਨਵਰੀ 2023 ਨੂੰ ਹੋ ਰਹੀ ਹੈ ਰਿਲੀਜ਼

Pollywood, Entertainment, Actress, Cinema, Punjabi Films, Movie, Kanjoos Majnu Kharchili Laila, Blockbuster Moviesss production, Gurmeet Singh, Bharathi Reddy, Rajiv Thakur,  Shehnaz Sehar

Web Admin

Web Admin

5 Dariya News

ਚੰਡੀਗੜ੍ਹ , 27 Dec 2022

Last updated on: Dec 27, 2022, 00:00 IST

ਜਾਣੋ, ਕਿਵੇਂ ਪਈ ਖਰਚੀਲੀ ਲੈਲਾ ਕੰਜੂਸ ਮਜਨੂੰ ਦੇ ਪਿਆਰ 'ਚ? ਕਾਮੇਡੀ ਪਰਿਵਾਰਕ ਫਿਲਮ ਕੰਜੂਸ ਮਜਨੂੰ, ਖਰਚੀਲੀ ਲੈਲਾ ਦਾ ਟ੍ਰੇਲਰ ਰਿਲੀਜ਼ ਹੋ ਗਿਆ ਹੈ ਅਤੇ ਆਪਣੀ ਵਿਲੱਖਣਤਾ ਨਾਲ ਦਰਸ਼ਕਾਂ ਦਾ ਧਿਆਨ ਆਪਣੇ ਵੱਲ ਖਿੱਚਦਾ ਹੈ। ਫਿਲਮ 13 ਜਨਵਰੀ 2023 ਨੂੰ ਰਿਲੀਜ਼ ਹੋ ਰਹੀ ਹੈ ਜਿਸਨੂੰ ਬਲਾਕਬਸਟਰ ਮੂਵੀਜ਼ ਦੁਆਰਾ ਪੇਸ਼ ਕੀਤਾ ਗਿਆ ਹੈ। ਫਿਲਮ ਗੁਰਮੀਤ ਸਿੰਘ ਅਤੇ ਭਾਰਤੀ ਰੈੱਡੀ ਦੁਆਰਾ ਨਿਰਮਿਤ ਹੈ ਅਤੇ  ਅਵਤਾਰ ਸਿੰਘ ਦੁਆਰਾ ਨਿਰਦੇਸ਼ਤ ਕੀਤੀ ਗਈ ਹੈ। ਫਿਲਮ ਵਿੱਚ ਕਾਮੇਡੀਅਨ ਅਦਾਕਾਰ ਰਾਜੀਵ ਠਾਕੁਰ ਅਤੇ ਅਦਾਕਾਰਾ ਸ਼ਹਿਨਾਜ਼ ਸਹਿਰ ਮੁੱਖ ਭੂਮਿਕਾਵਾਂ ਵਿੱਚ ਦਿਖਾਈ ਦੇਣਗੇ।

ਫਿਲਮ ਦੀ ਕਹਾਣੀ ਜਿਆਦਾਤਰ ਮਿਡਲ ਕਲਾਸ ਘਰਾਂ ਦੇ ਮੁੱਦਿਆਂ ਨਾਲ ਸੰਬੰਧਤ ਹੈ। ਸ਼ਹਿਨਾਜ਼ ਸਹਿਰ, "ਖ਼ਰਚੀਲੀ ਲੈਲਾ" ਨੂੰ "ਕੰਜੂਸ ਮਜਨੂੰ" ਰਾਜੀਵ ਠਾਕੁਰ ਨਾਲ ਪਿਆਰ ਹੋ ਜਾਂਦਾ ਹੈ ਅਤੇ ਆਖਰਕਾਰ ਦੋਵੇਂ ਵਿਆਹ ਕਰਵਾ ਲੈਂਦੇ ਹਨ ਪਰ ਉਸਨੂੰ ਪਤਾ ਲੱਗਦਾ ਹੈ ਕਿ ਉਸਦੇ ਪਤੀ ਦੇ ਨਾਲ-ਨਾਲ ਉਸਦਾ ਪਰਿਵਾਰ ਵੀ 'ਕੰਜੂਸ' ਹੀ ਹੈ। ਇਹ ਦੇਖਣਾ ਦਿਲਚਸਪ ਹੋਵੇਗਾ ਕਿ ਉਹ ਆਪਣੇ ਸਹੁਰੇ ਘਰ ਵਿੱਚ ਕੀ ਚਾਲ ਚੱਲਦੀ ਹੈ।

ਕੰਜੂਸ ਮਜਨੂੰ ਖਰਚਲੀ ਲੈਲਾ ਵਿੱਚ ਕਾਮੇਡੀ ਤੱਤਾਂ ਦਾ ਮੇਲ ਦਰਸ਼ਕਾਂ ਨੂੰ ਹੱਸਣ ਤੇ ਮਜਬੂਰ ਕਰ ਦੇਵੇਗਾ। ਇਸਦੇ ਦੋ ਮੁੱਖ ਕਿਰਦਾਰਾਂ ਦੇ ਨਾਲ, ਫਿਲਮ ਵਿੱਚ ਨਿਰਮਲ ਰਿਸ਼ੀ, ਬ੍ਰਿਜੇਂਦਰ ਕਾਲਾ, ਸੁਦੇਸ਼ ਸ਼ਰਮਾ, ਸੀਮਾ ਕੌਸ਼ਲ, ਅਮਨ ਸਿੱਧੂ, ਅਤੇ ਅਨੂਪ ਸ਼ਰਮਾ ਵੀ ਹਨ। ਫਿਲਮ ਦਾ ਸਿਰਲੇਖ ਅਤੇ ਟ੍ਰੇਲਰ, ਜੋ ਕਿ ਇੱਕ ਮਜ਼ਾਕੀਆ, ਕਾਮੇਡੀ ਕਹਾਣੀ ਨੂੰ ਪ੍ਰਦਰਸ਼ਿਤ ਕਰੇਗਾ ਅਤੇ ਜਿਸ ਵਿੱਚ ਹਰੇਕ ਪਰਿਵਾਰ ਦਾ 'ਮੁੱਦਾ' ਆਧੁਨਿਕ ਯੁੱਗ ਵਿੱਚ ਖਰਚੇ ਵਧਣ ਦੇ ਨਾਲ ਰਹਿਣ-ਸਹਿਣ ਲਈ ਵੱਧ ਰਹੀਆਂ ਲੋੜਾਂ ਉੱਪਰ ਨਿਰਧਾਰਿਤ ਹੈ।

ਫਿਲਮ ਦੇ ਟ੍ਰੇਲਰ ਦੇ ਰਿਲੀਜ਼ ਹੋਣ ਬਾਰੇ ਨਿਰਦੇਸ਼ਕ ਅਵਤਾਰ ਸਿੰਘ ਨੇ ਕਿਹਾ, ''ਫਿਲਮ ਦੇ ਮਾਧਿਅਮ ਨਾਲ ਪਰਿਵਾਰਕ ਡਰਾਮੇ ਨੂੰ ਪੇਸ਼ ਕਰਦਿਆਂ ਮੈਨੂੰ ਬੇਹੱਦ ਖੁਸ਼ੀ ਹੋ ਰਹੀ ਹੈ। ਦਰਸ਼ਕਾਂ ਦੇ ਪਿਆਰ ਅਤੇ ਉਤਸ਼ਾਹ ਦੀ ਬਦੌਲਤ ਅਸੀਂ ਫਿਲਮ ਦਾ ਟ੍ਰੇਲਰ ਰਿਲੀਜ਼ ਕੀਤਾ ਹੈ। ਫਿਲਮ ਦਾ ਕਿਰਦਾਰ ਹਰ ਉਹ ਆਦਮੀ ਹੈ, ਜੋ ਪਰਿਵਾਰ ਦੇ ਖਰਚੇ ਨੂੰ ਕੰਟਰੋਲ ਕਰਨ ਲਈ ਸੰਘਰਸ਼ ਕਰਦਾ ਹੈ ਅਤੇ ਮੰਗਾਂ ਪੂਰੀਆਂ ਕਰਨ ਵਿੱਚ ਉਸਦੀ ਬੇਵਸੀ ਨੂੰ ਦਰਸਾਉਂਦਾ ਹੈ। ਮੈਨੂੰ ਪੂਰੀ ਉਮੀਦ ਹੈ ਕਿ ਦਰਸ਼ਕ ਸਾਡੀ ਇਸ ਵਿਸ਼ੇਸ਼ ਕਹਾਣੀ ਨੂੰ ਪਸੰਦ ਕਰਨਗੇ।"

ਮਸ਼ਹੂਰ ਕਾਮੇਡੀਅਨ-ਅਭਿਨੇਤਾ ਰਾਜੀਵ ਠਾਕੁਰ ਨੇ ਇੱਕ ਇੰਟਰਵਿਊ ਵਿੱਚ ਟਿੱਪਣੀ ਕੀਤੀ, "ਮੈਂ ਇਸ ਫਿਲਮ ਦੀ ਕਹਾਣੀ ਤੋਂ ਕਾਫ਼ੀ ਆਕਰਸ਼ਤ ਸੀ ਅਤੇ ਸਭ ਤੋਂ ਮਹੱਤਵਪੂਰਣ ਗੱਲ ਇਹ ਕਿ ਮੇਰਾ ਕਿਰਦਾਰ ਇੱਕ ਵਫ਼ਾਦਾਰ ਅਤੇ ਕੰਜੂਸ ਪਤੀ ਦੇ ਰੂਪ ਵਿੱਚ ਹੈ ਜੋ ਘਰ ਦੇ ਖਰਚਿਆਂ ਉੱਪਰ ਕੰਟਰੋਲ ਰੱਖਦਾ ਹੈ। ਮੇਰਾ ਇਸ ਫਿਲਮ ਲਈ ਉਤਸ਼ਾਹ ਉਦੋਂ ਹੋਰ ਵੱਧ ਗਿਆ ਜਦੋਂ ਮੈਂ ਦੇਖਿਆ ਕਿ ਫਿਲਮ ਦੇ ਟ੍ਰੇਲਰ ਨੂੰ ਰਿਲੀਜ਼ ਹੁੰਦੇ ਸਾਰ ਹੀ ਦਰਸ਼ਕਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ। ਮੈਨੂੰ ਪੂਰੀ ਉਮੀਦ ਹੈ ਕਿ ਦਰਸ਼ਕ ਫਿਲਮ ਨੂੰ ਓਨਾ ਹੀ ਪਿਆਰ ਦੇਣਗੇ ਜਿੰਨਾ ਉਨ੍ਹਾਂ ਨੇ ਟ੍ਰੇਲਰ ਨੂੰ ਪਸੰਦ ਕੀਤਾ ਹੈ।

ਅਦਾਕਾਰਾ ਸ਼ਹਿਨਾਜ਼ ਸਹਿਰ ਨੇ ਫਿਲਮ ''ਕੰਜੂਸ ਮਜਨੂੰ ਖ਼ਰਚੀਲੀ ਲੈਲਾ'' ਲਈ ਆਪਣਾ ਉਤਸ਼ਾਹ ਜ਼ਾਹਰ ਕਰਦੇ ਹੋਏ ਕਿਹਾ, ''ਮੈਂ ਆਪਣੀ ਖੁਸ਼ੀ ਬਿਆਨ ਨਹੀਂ ਕਰ ਸਕਦੀ ਕਿ ਮੈਨੂੰ ਅਜਿਹੇ ਹੁਨਰਮੰਦ ਅਤੇ ਸ਼ਾਨਦਾਰ ਕਲਾਕਾਰਾਂ ਨਾਲ  ਕੰਮ ਕਰਨ ਦਾ ਮੌਕਾ ਮਿਲਿਆ। ਜਿਵੇਂ ਹੀ ਮੈਂ ਫਿਲਮ ਦੀ ਸਕ੍ਰਿਪਟ ਸੁਣੀ ਤਾਂ ਮੈਂ ਫਿਲਮ ਵਿਚ ਕੰਮ ਕਰਨ ਲਈ ਹਾਂ ਕਰ ਦਿੱਤੀ। ਫਿਲਮ ਦੇ ਸੈੱਟ 'ਤੇ ਕੰਮ ਕਰਨ ਲਈ ਮੇਰੇ ਕੋਲ ਬਹੁਤ ਵਧੀਆ ਅਨੁਭਵ ਸੀ। ਮੈਨੂੰ ਉਮੀਦ ਹੈ ਕਿ ਦਰਸ਼ਕ ਸਾਡੀ ਆਨ-ਸਕਰੀਨ ਕੈਮਿਸਟਰੀ ਨੂੰ ਬੇਹੱਦ ਪਸੰਦ ਕਰਨਗੇ।

 

Tags: Pollywood , Entertainment , Actress , Cinema , Punjabi Films , Movie , Kanjoos Majnu Kharchili Laila , Blockbuster Moviesss production , Gurmeet Singh , Bharathi Reddy , Rajiv Thakur , Shehnaz Sehar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD