Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਸਰਕਾਰੀ ਸਕੂਲ 'ਚ ਪੜਦੀ ਦਸਵੀਂ ਕਲਾਸ ਦੀ ਵਿਦਿਆਰਥਣ ਮਹਿਫ਼ੂਜਾ ਦੇ ਸੁਪਨਿਆਂ ਨੂੰ ਮਿਲੀ ਅੱਜ ਨਵੀਂ ਉਡਾਣ

ਸਾਕਸ਼ੀ ਸਾਹਨੀ ਨੇ ਸਰਕਾਰੀ ਸਕੂਲ ਦੀ ਵਿਦਿਆਰਥਣ ਮਹਿਫ਼ੂਜਾ ਨੂੰ ਜ਼ਿਲ੍ਹਾ ਦਾ ਇੱਕ ਦਿਨ ਦਾ ਡੀ.ਸੀ. ਬਣਾਇਆ

DC Patiala, Deputy Commissioner Patiala, Sakshi Sahni, Patiala

Web Admin

Web Admin

5 Dariya News

ਪਟਿਆਲਾ , 27 Dec 2022

Last updated on: Dec 27, 2022, 00:00 IST

ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਪੁੱਜੀ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਾਡਲ ਟਾਊਨ ਦੀ ਦਸਵੀ ਕਲਾਸ ਦੀ ਵਿਦਿਆਰਥਣ ਮਹਿਫ਼ੂਜਾ ਨੂੰ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਆਪਣੀ ਕੁਰਸੀ 'ਤੇ ਬਿਠਾ ਕੇ ਵਿਦਿਆਰਥਣ ਦੇ ਆਈ.ਏ.ਐਸ. ਬਣਨ ਦੀ ਸੁਪਨੇ ਨੂੰ ਅੱਜ ਇੱਕ ਨਵੀਂ ਦਿਸ਼ਾ ਪ੍ਰਦਾਨ ਕੀਤੀ।

ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿਦਿਆਰਥੀਆਂ ਦਾ ਸਹੀ ਮਾਰਗਦਰਸ਼ਨ ਕਰਨ ਲਈ ਆਈ ਐਸ-ਪਾਇਰ ਲੀਡਰਸ਼ਿਪ ਪ੍ਰੋਗਰਾਮ ਦੀ ਸ਼ੁਰੂਆਤ ਕਰਦਿਆਂ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦਿੱਤੇ ਨਿਰਦੇਸ਼ਾਂ ਤਹਿਤ ਵਿਦਿਆਰਥੀਆਂ ਨੂੰ ਸਿਵਲ ਸੇਵਾਵਾਂ ਦੀ ਪ੍ਰੀਖਿਆ ਪਾਸ ਕਰਨ ਲਈ ਪ੍ਰੇਰਿਤ ਕਰਨ ਦੇ ਮਕਸਦ ਨਾਲ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਕ ਨਵਾਂ ਉਪਰਾਲਾ ਕੀਤਾ ਗਿਆ ਹੈ ਜਿਸ ਤਹਿਤ ਹੁਣ ਹਰੇਕ ਮਹੀਨੇ ਜ਼ਿਲ੍ਹੇ ਦੇ ਸਕੂਲਾਂ ਦੇ ਚੋਣਵੇਂ ਵਿਦਿਆਰਥੀਆਂ ਨੂੰ ਜਿਸ ਖੇਤਰ ਵਿਚ ਉਹ ਜਾਣਾ ਚਾਹੁੰਦੇ ਹਨ। 

ਉਸ ਖੇਤਰ ਦੇ ਅਧਿਕਾਰੀਆਂ ਨਾਲ ਇੱਕ ਦਿਨ ਬਿਤਾਉਣ ਲਈ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ ਤਾਂ ਜੋ ਵਿਦਿਆਰਥੀਆਂ ਨੂੰ ਅੱਗੇ ਵੱਧਣ ਦੀ ਪ੍ਰੇਰਨਾ ਮਿਲ ਸਕੇ। ਉਨ੍ਹਾਂ ਦੱਸਿਆ ਕਿ ਇਸ ਲੜੀ ਤਹਿਤ ਅੱਜ ਵਿਦਿਆਰਥਣ ਮਹਿਫ਼ੂਜਾ ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਦਫ਼ਤਰ ਵਿਖੇ ਪੁੱਜੀ ਹੈ ਤੇ ਦੋਵੇਂ ਅਹੁਦਿਆਂ ਦੀ ਕਾਰਜਪ੍ਰਣਾਲੀ ਨੂੰ ਵਿਦਿਆਰਥਣ ਵੱਲੋਂ ਸਮਝਿਆ ਗਿਆ ਹੈ।

ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਮਾਪੇ ਅਧਿਆਪਕ ਮਿਲਣ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪਟਿਆਲਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਾਡਲ ਟਾਊਨ ਵਿਖੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨਾਲ ਕੀਤੀ ਵਿਸ਼ੇਸ਼ ਗੱਲਬਾਤ ਦੌਰਾਨ ਵਿਦਿਆਰਥਣ ਮਹਿਫ਼ੂਜਾ ਨੇ ਮੁੱਖ ਮੰਤਰੀ ਕੋਲ ਆਈ.ਏ.ਐਸ. ਬਣਨ ਦੀ ਇੱਛਾ ਜਾਹਰ ਕੀਤੀ ਸੀ, ਜਿਸ 'ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਤੇ ਐਸ.ਐਸ.ਪੀ. ਵਰੁਣ ਸ਼ਰਮਾ ਨੂੰ ਵਿਦਿਆਰਥਣ ਦੀ ਹੌਸਲਾ ਅਫ਼ਜ਼ਾਈ ਤੇ ਮਾਗਰਦਰਸ਼ਨ ਕਰਨ ਲਈ ਆਪਣੇ ਦਫ਼ਤਰ ਬਲਾਉਣ ਤੇ ਆਪਣੀ ਕੁਰਸੀ 'ਤੇ ਬਿਠਾਕੇ ਅਹੁਦੇ ਦੀ ਪ੍ਰਤੀਸ਼ਠਾ ਅਤੇ ਉਸ ਨੂੰ ਪ੍ਰਾਪਤ ਕਰਨ ਲਈ ਕੀਤੀ ਜਾਣ ਵਾਲੀ ਮਿਹਨਤ ਲਈ ਪ੍ਰੇਰਿਤ ਕਰਨ ਲਈ ਕਿਹਾ ਸੀ।

ਡਿਪਟੀ ਕਮਿਸ਼ਨਰ ਦੀ ਕੁਰਸੀ 'ਤੇ ਬੈਠਣ ਉਪਰੰਤ ਵਿਦਿਆਰਥਣ ਮਹਿਫ਼ੂਜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ, ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਅਤੇ ਐਸ.ਐਸ.ਪੀ. ਵਰੁਣ ਸ਼ਰਮਾ ਵੱਲੋਂ ਅੱਜ ਮੇਰੇ ਆਈ.ਏ.ਐਸ. ਬਣਨ ਦੇ ਸੁਪਨੇ ਨੂੰ ਪੂਰਾ ਕਰਨ ਲਈ ਕੀਤਾ ਗਈ ਇਹ ਪਹਿਲਕਦਮੀ ਮੈਨੂੰ ਆਪਣਾ ਇਹ ਟੀਚਾ ਪੂਰਾ ਕਰਨ ਲਈ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕਰੇਗੀ। 

ਵਿਦਿਆਰਥਣ ਨੇ ਕਿਹਾ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਹੁਣ ਇੰਨ੍ਹਾਂ ਵੱਕਾਰੀ ਪ੍ਰੀਖਿਆਵਾਂ ਨੂੰ ਪਾਸ ਕਰਨ ਦੇ ਸੁਪਨੇ ਦੇਖਣ ਲੱਗੇ ਹਨ, ਇਹ ਸਭ ਹੋ ਰਹੇ ਸਿੱਖਿਆ ਸੁਧਾਰ ਦਾ ਹੀ ਨਤੀਜਾ ਹੈ।ਇਸ ਮੌਕੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕਿਹਾ ਕਿ ਮਾਪੇ ਅਧਿਆਪਕ ਮਿਲਣ ਦੌਰਾਨ ਮੁੱਖ ਮੰਤਰੀ ਵੱਲੋਂ ਵਿਦਿਆਰਥੀਆਂ ਦੀਆਂ ਪੁੱਛੀਆਂ ਭਵਿੱਖੀ ਯੋਜਨਾਵਾਂ ਦੌਰਾਨ ਵਿਦਿਆਰਥੀਆਂ ਵੱਲੋਂ ਆਈ.ਏ.ਐਸ. ਤੇ ਆਈ.ਪੀ.ਐਸ. ਬਣਨ ਦੀ ਇੱਛਾ ਜਤਾਈ ਗਈ ਸੀ ਜਿਸ ਦੇ ਚਲਦਿਆਂ ਮੁੱਖ ਮੰਤਰੀ ਨੇ ਵਿਦਿਆਰਥੀਆਂ ਦੀ ਹੌਸਲਾ ਅਫ਼ਜ਼ਾਈ ਲਈ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਇਨ੍ਹਾਂ ਨੂੰ ਬੁਲਾਕੇ ਮਾਰਗਦਰਸ਼ਨ ਕਰਨ ਲਈ ਕਿਹਾ ਸੀ। 

ਜਿਸ ਦੇ ਚਲਦਿਆਂ ਅੱਜ ਵਿਦਿਆਰਥਣ ਮਹਿਫ਼ੂਜਾ ਨੂੰ ਡਿਪਟੀ ਕਮਿਸ਼ਨਰ ਦੀ ਕੁਰਸੀ 'ਤੇ ਬਿਠਾਇਆ ਗਿਆ ਹੈ, ਤਾਂ ਜੋ ਉਹ ਆਪਣੇ ਸੁਪਨੇ ਨੂੰ ਸਾਕਾਰ ਕਰਨ ਲਈ ਹੋਰ ਮਿਹਨਤ ਕਰਨ ਲਈ ਉਤਸ਼ਾਹਤ ਹੋ ਸਕੇ।ਉਨ੍ਹਾਂ ਦੱਸਿਆ ਕਿ ਵਿਦਿਆਰਥਣ ਨੂੰ ਡਿਪਟੀ ਕਮਿਸ਼ਨਰ ਦੇ ਸਾਰੇ ਕੰਮਕਾਜ ਸਬੰਧੀ ਜਾਣਕਾਰੀ ਦਿੱਤੀ ਗਈ ਹੈ ਤੇ ਵੱਖ ਵੱਖ ਵਿਭਾਗਾਂ ਦੀਆਂ ਹੋਈਆਂ ਮੀਟਿੰਗਾਂ ਜਿਸ ਵਿੱਚ ਪਰਾਲੀ ਪ੍ਰਬੰਧਨ ਦੀ ਹੋਈ ਮੀਟਿੰਗ 'ਚ ਮਹਿਫ਼ੂਜਾ ਵੱਲੋਂ ਸੁਝਾਅ ਵੀ ਦਿੱਤੇ ਗਏ ਹਨ। 

ਇਸ ਦੇ ਨਾਲ ਹੀ ਮਾਲ ਵਿਭਾਗ ਦੇ ਰਿਕਾਰਡ ਰੂਮ ਦਾ ਦੌਰਾ ਕਰਕੇ ਪੁਰਾਣੇ ਰਿਕਾਰਡ ਦੀ ਸਾਂਭ ਸੰਭਾਲ ਨੂੰ ਵੀ ਵਿਦਿਆਰਥਣ ਵੱਲੋਂ ਦੇਖਿਆ ਗਿਆ ਹੈ ਤੇ ਆਪਣੇ ਪਿੰਡ ਇੰਦਰਪੁਰਾ ਦਾ ਪੁਰਾਣਾ ਰਿਕਾਰਡ ਵੀ ਉਸਨੇ ਦੇਖਿਆ।ਇਸ ਮੌਕੇ ਐਸ.ਐਸ.ਪੀ. ਦਫ਼ਤਰ ਵਿਖੇ ਪੁੱਜੀ ਮਹਿਫ਼ੂਜਾ ਨੂੰ ਐਸ.ਐਸ.ਪੀ ਵਰੁਣਾ ਸ਼ਰਮਾ ਨੇ ਆਪਣੀ ਕੁਰਸੀ 'ਤੇ ਬਿਠਾਉਦਿਆਂ ਪੁਲਿਸ ਵਿਭਾਗ ਦੀ ਕਾਰਜਪ੍ਰਣਾਲੀ ਦੱਸਦਿਆਂ ਕਿਹਾ ਕਿ ਪੁਲਿਸ ਵਿਭਾਗ ਨਾਗਰਿਕਾਂ ਦੀ ਸੁਰੱਖਿਆ ਲਈ 24 ਘੰਟੇ ਤਿਆਰ ਰਹਿੰਦਾ ਹੈ ਤੇ ਕਿਸੇ ਵੀ ਨਾਗਰਿਕ ਨੂੰ ਮੁਸ਼ਕਲ ਸਮੇਂ ਸਹਾਇਤਾ ਕਰਦਾ ਹੈ। 

ਉਨ੍ਹਾਂ ਵਿਦਿਆਰਥਣ ਨੂੰ 11 ਹਜ਼ਾਰ ਰੁਪਏ ਦੀ ਰਾਸ਼ੀ ਦਾ ਚੈਕ ਭੇਂਟ ਕੀਤਾ ਅਤੇ ਮਿਹਨਤ ਕਰਨ ਲਈ ਪ੍ਰੇਰਿਤ ਕਰਦਿਆਂ ਤੋਹਫ਼ੇ ਵਜੋਂ ਪੈਨ ਸੌਪਿਆ।ਇਸ ਮੌਕੇ ਭਾਵੁਕ ਹੁੰਦਿਆਂ ਵਿਦਿਆਰਥਣ ਦੇ ਪਿਤਾ ਮੱਖਣ ਖਾਨ ਨੇ ਕਿਹਾ ਕਿ ਅੱਜ ਦਾ ਦਿਨ ਉਨ੍ਹਾਂ ਦੇ ਪਰਿਵਾਰ ਲਈ ਭਾਗਾਂ ਵਾਲਾ ਹੈ ਜਦੋਂ ਉਨ੍ਹਾਂ ਦੀ ਧੀ ਨੇ ਜ਼ਿਲ੍ਹੇ ਦੇ ਸਭ ਤੋਂ ਵੱਡੇ ਅਹੁਦੇ ਦੀ ਕੁਰਸੀ ਉਤੇ ਬੈਠਣ ਦਾ ਮਾਣ ਪ੍ਰਾਪਤ ਕੀਤਾ ਹੈ। 

ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ, ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਤੇ ਐਸ.ਐਸ.ਪੀ ਵਰੁਣ ਸ਼ਰਮਾ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕਰਦਿਆਂ ਕਿਹਾ ਕਿ ਇਨ੍ਹਾਂ ਵੱਲੋਂ ਕੀਤਾ ਗਿਆ ਸਹੀ ਮਾਰਗਦਰਸ਼ਨ ਮੇਰੀ ਧੀ ਸਮੇਤ ਹੋਰਨਾਂ ਵਿਦਿਆਰਥੀਆਂ ਦਾ ਭਵਿੱਖ ਸਵਾਰਨ ਵਿਚ ਸਹਾਈ ਹੋਵੇਗਾ।

ਸਾਕਸ਼ੀ ਸਾਹਨੀ ਨੇ ਵਿਦਿਆਰਥਣ ਨੂੰ ਚੰਗੇ ਭਵਿੱਖ ਦੀਆਂ ਸ਼ੁਭਕਾਮਨਾਵਾਂ ਦਿੰਦਿਆਂ ਪੁਸਤਕ ਭੇਂਟ ਕਰਦਿਆਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਹਰ ਸਮੇਂ ਵਿਦਿਆਰਥੀਆਂ ਨੂੰ ਅੱਗੇ ਵੱਧਣ ਵਿਚ ਮਦਦ ਕਰਨ ਲਈ ਤਿਆਰ ਹੈ ਤੇ ਇਸ ਲਈ ਜੋ ਵੀ ਸੰਭਵ ਮਦਦ ਹੋ ਸਕਦੀ ਹੈ ਉਹ ਕੀਤੀ ਜਾਵੇਗੀ। ਇਸ ਮੌਕੇ ਸਹਾਇਕ ਕਮਿਸ਼ਨਰ (ਸਿਖਲਾਈ ਅਧੀਨ) ਡਾ. ਅਕਸ਼ਿਤਾ ਗੁਪਤਾ, ਏ.ਡੀ.ਸੀ ਗੁਰਪ੍ਰੀਤ ਸਿੰਘ ਥਿੰਦ, ਐਸ.ਡੀ.ਐਮ. ਡਾ. ਇਸਮਤ ਵਿਜੇ ਸਿੰਘ, ਡੀ.ਡੀ.ਐਫ. ਪ੍ਰਿਆ ਸਿੰਘ, ਸਕੂਲ ਪ੍ਰਿੰਸੀਪਲ ਬਲਬੀਰ ਸਿੰਘ ਜੋੜਾ ਵੀ ਮੌਜੂਦ ਸਨ।

 

Tags: DC Patiala , Deputy Commissioner Patiala , Sakshi Sahni , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD