Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਵਲੋਂ ਚਮੜਾ ਉਦਯੋਗ ਦੇ ਮਸਲਿਆਂ ਦੀ ਸਮੀਖਿਆ

ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੂੰ ਤਕਨੀਕੀ ਮਾਹਿਰਾਂ, ਉਦਯੋਗ ਦੇ ਨੁਮਾਇੰਦਿਆਂ ਸਮੇਤ ਡੇਰਾਬੱਸੀ ਵਿਖੇ ਨਿੰਬੂਆਂ ਸਾਈਟ ਦਾ ਦੌਰਾ ਕਰਨ ਦੇ ਨਿਰਦੇਸ਼

DC Jalandhar, Jaspreet Singh, Jalandhar, Deputy Commissioner Jalandhar

Web Admin

Web Admin

5 Dariya News

ਜਲੰਧਰ , 27 Dec 2022

Last updated on: Dec 27, 2022, 00:00 IST

ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਅੱਜ ਲੈਦਰ ਕੰਪਲੈਕਸ ਵਿਖੇ ਸਥਾਪਿਤ ਚਮੜਾ ਉਦਯੋਗ ਦੀਆਂ ਇਕਾਈਆਂ ਦੇ ਨੁਮਾਇੰਦਿਆਂ ਨਾਲ ਸਮੀਖਿਆ ਮੀਟਿੰਗ ਕਰਦਿਆਂ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਵਿਭਾਗ ਦੇ ਤਕਨੀਕੀ ਮਾਹਿਰਾਂ, ਉਦਯੋਗ ਨਾਲ ਸਬੰਧਿਤ ਨੁਮਾਇੰਦਿਆਂ ਸਮੇਤ ਡੇਰਾਬੱਸੀ ਵਿਖੇ ਨਿੰਬੂਆਂ ਸਾਈਟ ਦਾ ਦੌਰਾ ਕਰਨ।

ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਧਿਕਾਰੀਆਂ, ਚਮੜਾ ਉਦਯੋਗ ਅਤੇ ਨਿੰਬੂਆਂ ਗਰੀਨ ਫੀਲਡ ਲਿਮਟਿਡ ਦੇ ਨੁਮਾਇੰਦਿਆਂ ਦੀ ਸਾਂਝੀ ਸਮੀਖਿਆ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਲਦ ਨਿੰਬੂਆਂ ਸਾਈਟ ਦਾ ਦੌਰਾ ਕਰਕੇ ਉਦਯੋਗ ਦੇ ਮਸਲਿਆਂ ਦਾ ਢੁਕਵਾਂ ਹੱਲ ਕੱਢਿਆ ਜਾਵੇ। 

ਉਨ੍ਹਾਂ ਨੇ ਲੈਦਰ ਇੰਡਸਟਰੀ ਦੇ ਲਏ ਗਏ ਤਾਜ਼ਾ ਸੈਂਪਲਾਂ ਦੀਆਂ ਰਿਪੋਰਟਾਂ ’ਤੇ ਤਸੱਲੀ ਪ੍ਰਗਟਾਉਂਦਿਆਂ ਉਦਯੋਗਿਕ ਇਕਾਈਆਂ ਨੂੰ ਕਿਹਾ ਕਿ ਉਹ ਇਨ੍ਹਾਂ ਮਾਪਦੰਡਾਂ ਨੂੰ ਬਰਕਰਾਰ ਰੱਖਣ। ਉਨ੍ਹਾਂ ਨੇ ਚਮੜਾ ਉਦਯੋਗ ਵਲੋਂ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਹੋਰਨਾਂ ਰੈਗੂਲੇਟਰੀ ਏਜੰਸੀਆਂ ਵਲੋਂ ਤੈਅ ਮਾਪਦੰਡਾਂ ਲਈ ਸਹਿਯੋਗ ਦੇਣ ਲਈ ਲੈਦਰ ਇੰਡਸਟਰੀ ਦੀ ਸ਼ਲਾਘਾ ਕੀਤੀ।

ਪੀ.ਪੀ.ਸੀ.ਬੀ. ਦੇ ਜ਼ੋਨਲ ਐਸ.ਈ. ਸੰਦੀਪ ਬਹਿਲ ਨੇ ਜਾਣੂੰ ਕਰਵਾਇਆ ਕਿ ਲੈਦਰ ਇੰਡਸਟਰੀ ਦੇ ਨਿੰਬੂਆਂ ਗਰੀਨ ਫੀਲਡ ਲਿਮਟਿਡ, ਜੋ ਕਿ ਉਦਯੋਗਾਂ ਦਾ ਹੀ ਇਕ ਐਸ.ਪੀ.ਵੀ. ਹੈ, ਨਾਲ ਕੁਝ ਮਸਲੇ ਹਨ ਜਿਹੜੇ ਕਿ ਜਲਦੀ ਹੱਲ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਨਿੰਬੂਆਂ ਵਿਖੇ ਹਾਨੀਕਾਰਕ ਰਹਿੰਦ-ਖੂੰਹਦ ਪ੍ਰਬੰਧਨ ਦਾ ਡੰਪ ਹੈ ਅਤੇ ਲੈਦਰ ਇੰਡਸਟਰੀ ਇਸ ਦੀ ਟਰਾਂਸਪੋਰਟੇਸ਼ਨ ਦਾ ਰੇਟ ਘੱਟ ਕਰਵਾਉਣਾ ਚਾਹੁੰਦੀ ਹੈ ਕਿਉਂਕਿ ਮੌਜੂਦਾ ਸਮੇਂ ਇੰਡਸਟਰੀ ਔਖੇ ਸਮੇਂ ਵਿਚੋਂ ਲੰਘ ਰਹੀ ਹੈ।

ਡਿਪਟੀ ਕਮਿਸ਼ਨਰ ਜੋ ਕਿ ਚਮੜਾ ਉਦਯੋਗ ਨਾਲ ਸਬੰਧਿਤ ਮਸਲਿਆਂ ਅਤੇ ਮਾਪਦੰਡਾਂ ਨੂੰ ਲਾਗੂ ਕਰਵਾਉਣ ਲਈ ਕਮੇਟੀ ਦੇ ਚੇਅਰਮੈਨ ਹਨ ਨੇ ਕਿਹਾ ਕਿ ਦੋਵਾਂ ਪਾਸਿਆਂ ਦੇ ਨੁਮਾਇੰਦਿਆਂ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਤਕਨੀਕੀ ਮਾਹਿਰਾਂ ਨਾਲ ਦੌਰੇ ਉਪਰੰਤ ਢੁਕਵਾਂ ਹੱਲ ਯਕੀਨੀ ਬਣਾਇਆ ਜਾਵੇ। ਇਸ ਮੌਕੇ ਉਦਯੋਗ ਵਿਭਾਗ ਦੇ ਓ.ਐਸ.ਡੀ. ਐਸ.ਪੀ.ਲੌਂਗੀਆ, ਲੈਦਰ ਇੰਡਸਟਰੀ ਕਮੇਟੀ ਦੇ ਪ੍ਰਧਾਨ ਹੀਰਾ ਲਾਲ ਵਰਮਾ ਤੋਂ ਇਲਾਵਾ ਕਾਰਜਕਾਰੀ ਮੈਂਬਰ ਸਟੀਫ਼ਨ ਕਲੇਰ, ਦੀਪਕ ਚਾਵਲਾ, ਜਾਗੀਰੀ ਲਾਲ ਤੇ ਹੋਰ ਮੌਜੂਦ ਸਨ।

 

Tags: DC Jalandhar , Jaspreet Singh , Jalandhar , Deputy Commissioner Jalandhar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD