Friday, 05 June 2026

 

 

ਖ਼ਾਸ ਖਬਰਾਂ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ

 

ਡਾਟਾ ਮਾਈਨਿੰਗ ਵਿੰਗ ਨੇ ਵਿੱਤੀ ਸਾਲ 2021-22 ਦੇ ਮੁਕਾਬਲੇ 3 ਗੁਣਾ ਮਾਲੀਆ ਵਸੂਲਿਆ - ਹਰਪਾਲ ਸਿੰਘ ਚੀਮਾ

Harpal Singh Cheema, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਚੰਡੀਗੜ੍ਹ , 27 Dec 2022

Last updated on: Dec 27, 2022, 00:00 IST

ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਆਬਕਾਰੀ ਅਤੇ ਕਰ ਵਿਭਾਗ ਨੇ ਡਾਟਾ ਮਾਈਨਿੰਗ ਵਿੰਗ ਦੁਆਰਾ ਤਿਆਰ ਕੀਤੀਆਂ ਰਿਪੋਰਟਾਂ ਦੇ ਆਧਾਰ 'ਤੇ ਚਾਲੂ ਵਿੱਤੀ ਸਾਲ ਦੌਰਾਨ ਨਵੰਬਰ ਮਹੀਨੇ ਤੱਕ 1252.36 ਕਰੋੜ ਰੁਪਏ ਦਾ ਮਾਲੀਆ ਇਕੱਠਾ ਕੀਤਾ, ਜੋ ਵਿੱਤੀ ਸਾਲ 2021-22 ਦੀ ਇਸੇ ਮਿਆਦ ਦੌਰਾਨ ਇਕੱਠੇ ਕੀਤੇ ਗਏ 422.09 ਕਰੋੜ ਰੁਪਏ ਦੇ ਮੁਕਾਬਲੇ ਲਗਭਗ ਤਿੰਨ ਗੁਣਾ ਹੈ।

ਇਥੇ ਜਾਰੀ ਇੱਕ ਪ੍ਰੈਸ ਬਿਆਨ ਰਾਹੀਂ ਇਸ ਗੱਲ ਦਾ ਖੁਲਾਸਾ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਡਾਟਾ ਮਾਈਨਿੰਗ ਵਿੰਗ ਦੀਆਂ ਰਿਪੋਰਟਾਂ ਦੇ ਆਧਾਰ 'ਤੇ ਵਸੂਲੇ ਗਏ ਕੁੱਲ ਮਾਲੀਏ ਵਿੱਚੋਂ 279.01 ਕਰੋੜ ਰੁਪਏ ਨਕਦ ਅਦਾ ਕੀਤੇ ਗਏ ਅਤੇ 973.35 ਕਰੋੜ ਰੁਪਏ ਇਨਪੁਟ ਟੈਕਸ ਕ੍ਰੈਡਿਟ ਦੀ ਵਾਪਸੀ ਜਾਂ ਐਡਜਸਟਮੈਂਟ ਸੀ। 

ਉਨ੍ਹਾਂ ਕਿਹਾ ਕਿ ਇਸ ਦੇ ਮੁਕਾਬਲੇ ਡੇਟਾ ਮਾਈਨਿੰਗ ਵਿੰਗ ਦੁਆਰਾ ਸਾਂਝੀਆਂ ਕੀਤੀਆਂ ਗਈਆਂ ਰਿਪੋਰਟਾਂ ਦੇ ਆਧਾਰ 'ਤੇ ਨਵੰਬਰ 2021 ਤੱਕ ਪਿਛਲੇ ਸਾਲ ਦਾ ਮਾਲੀਆ ਸੰਗ੍ਰਹਿ 422.09 ਕਰੋੜ ਰੁਪਏ ਸੀ, ਜਿਸ ਵਿੱਚੋਂ 261.68 ਕਰੋੜ ਰੁਪਏ ਦਾ ਨਕਦ ਭੁਗਤਾਨ ਕੀਤਾ ਗਿਆ ਸੀ ਅਤੇ 160.41 ਕਰੋੜ ਰੁਪਏ ਆਈ.ਟੀ.ਸੀ ਵਾਪਸੀ ਜਾਂ ਐਡਜਸਟਮੈਂਟ ਸੀ।

ਪਹਿਲਾਂ ਵਾਂਗ 'ਇੰਸਪੈਕਟਰ ਰਾਜ' ਰਾਹੀਂ ਵਪਾਰੀਆਂ ਨੂੰ ਤੰਗ ਪ੍ਰੈਸ਼ਾਨ ਕਰਨ ਦੀ ਜਗ੍ਹਾ ਕਰ ਚੋਰੀ 'ਤੇ ਨਕੇਲ ਕੱਸਣ ਲਈ ਨਵੀਨਤਮ ਤਕਨਾਲੋਜੀ ਦੀ ਵਰਤੋਂ 'ਤੇ ਜ਼ੋਰ ਦਿੰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਡੇਟਾ ਮਾਈਨਿੰਗ ਵਿੰਗ ਈ.ਟੀ.ਟੀ.ਐਸ.ਏ. (ਵਿਭਾਗਾਂ ਦੀ ਆਪਣੀ ਤਕਨੀਕੀ ਸੇਵਾ ਏਜੰਸੀ) ਅਤੇ ਵੱਖ-ਵੱਖ ਪਲੇਟਫਾਰਮ ਜਿਵੇਂ ਕਿ ਬੋਵੇਬ ਪੋਰਟਲ, ਈਵੇਅ ਬਿੱਲ ਪੋਰਟਲ, ਐਸ.ਏ.ਐਸ ਟੂਲ, ਬੀ.ਆਈ.ਐਫ.ਏ ਅਤੇ ਜੇ. ਪੀ.ਏ.ਐਲ ਆਦਿ ਦੀ ਮਦਦ ਨਾਲ ਕਰ ਚੋਰੀ ਦੀਆਂ ਗਤੀਵਿਧੀਆਂ ਦਾ ਪਤਾ ਲਗਾ ਰਿਹਾ ਹੈ। 

ਉਨ੍ਹਾਂ ਕਿਹਾ ਕਿ ਡੇਟਾ ਮਾਈਨਿੰਗ ਵਿੰਗ ਜੀ.ਐਸ.ਟੀ.ਐਨ ਅਤੇ ਈ.ਟੀ.ਟੀ.ਐਸ.ਏ ਤੋਂ ਪ੍ਰਾਪਤ ਡੇਟਾ ਵਿੱਚ ਪਾਈਆਂ ਗਈਆਂ ਬੇਨਿਯਮੀਆਂ ਅਤੇ ਖਾਮੀਆਂ ਦੇ ਆਧਾਰ 'ਤੇ ਰਿਪੋਰਟਾਂ ਤਿਆਰ ਕਰਦਾ ਹੈ ਅਤੇ ਇਹ ਰਿਪੋਰਟਾਂ ਵਿਭਾਗ ਦੇ ਸਬੰਧਤ ਵਿੰਗਾਂ ਨਾਲ ਸਾਂਝੀਆਂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਲੋੜੀਂਦੀ ਕਾਰਵਾਈ ਕਰਨ ਦੇ ਨਾਲ-ਨਾਲ ਉਨ੍ਹਾਂ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾ ਸਕੇ।

ਵਿੱਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਕਿਸੇ ਵੀ ਕਿਸਮ ਦੀ ਟੈਕਸ ਚੋਰੀ ਨੂੰ ਰੋਕਣ ਲਈ ਚੋਰ ਮੋਰੀਆਂ ਬੰਦ ਕਰਨ 'ਤੇ ਆਪਣੀ ਤਾਕਤ ਕੇਂਦਰਤ ਕੀਤੀ ਹੈ। ਉਨ੍ਹਾਂ ਕਿਹਾ ਕਿ ਆਬਕਾਰੀ ਤੇ ਕਰ ਵਿਭਾਗ ਵੱਲੋਂ ਸਥਾਪਿਤ ਕੀਤੀ ਜਾ ਰਹੀ ਟੈਕਸ ਇੰਟੈਲੀਜੈਂਸ ਯੂਨਿਟ (ਟੀ.ਆਈ.ਯੂ) ਵੀ ਇਸ ਦਿਸ਼ਾ ਵਿੱਚ ਲਿਆ ਗਿਆ ਅਹਿਮ ਫੈਸਲਾ ਹੈ। 

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੇ ਇਨ੍ਹਾਂ ਉਪਰਾਲਿਆਂ ਨਾਲ ਨਾ ਸਿਰਫ਼ ਮਾਲੀਏ ਵਿੱਚ ਵਾਧਾ ਹੋਵੇਗਾ ਸਗੋਂ ਅਗਾਂਹਵਧੂ ਅਤੇ ਇਮਾਨਦਾਰ ਵਪਾਰੀਆਂ ਅਤੇ ਉਦਯੋਗਪਤੀਆਂ ਦੀ ਬਿਹਤਰੀ ਲਈ ਸੂਬੇ ਦੇ ਕਾਰੋਬਾਰੀ ਮਾਹੌਲ ਨੂੰ ਹੋਰ ਸੁਧਾਇਆ ਜਾਵੇਗਾ।

 

Tags: Harpal Singh Cheema , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD