Saturday, 13 June 2026

 

 

ਖ਼ਾਸ ਖਬਰਾਂ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਰਾਹੀਂ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਮਿਲ ਰਿਹਾ ਸਨਮਾਨ : ਡਾ. ਬਲਬੀਰ ਸਿੰਘ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਪੰਜਾਬ ਨੂੰ ₹4.13 ਲੱਖ ਕਰੋੜ ਤੋਂ ਵੱਧ ਦੀ ਵਿੱਤੀ ਸਹਾਇਤਾ ਪ੍ਰਾਪਤ ਹੋਈ : ਕੇਵਲ ਸਿੰਘ ਢਿੱਲੋਂ ਪਟਿਆਲਾ ਦੇ ਪੀਲੀਆ ਪ੍ਰਭਾਵਿਤ ਖੇਤਰ ' ਚ ਪੂਰੀ ਟੀਮ ਅਤੇ ਅਜੀਤਪਾਲ ਸਿੰਘ ਕੋਹਲੀ ਨਾਲ ਪਹੁੰਚੇ ਡਾ. ਬਲਬੀਰ ਸਿੰਘ ਨਰੇਂਦਰ ਮੋਦੀ ਦੀ ਅਗਵਾਈ ਵਿੱਚ ਭਾਰਤ ਨੇ ਵਿਕਾਸ, ਸੁਰੱਖਿਆ ਅਤੇ ਸੱਭਿਆਚਾਰਕ ਮਾਣ ਦੇ ਨਵੇਂ ਆਯਾਮ ਸਥਾਪਿਤ ਕੀਤੇ : ਕ੍ਰਿਸ਼ਨ ਲਾਲ ਪੰਵਾਰ

 

ਅਮਨ ਅਰੋੜਾ ਵੱਲੋਂ ਲੋਕਾਂ ਨੂੰ ਸਮਾਂਬੱਧ ਸੇਵਾਵਾਂ ਯਕੀਨੀ ਬਣਾਉਣ ਲਈ ਪੁੱਡਾ ਭਵਨ ਵਿੱਚ ਅਚਨਚੇਤ ਚੈਕਿੰਗ

ਬਕਾਇਆ ਕੇਸਾਂ ਦੇ ਨਿਪਟਾਰੇ ਵਿੱਚ ਢਿੱਲ-ਮੱਠ ਅਤੇ ਕੰਮ-ਚੋਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ

Aman Arora, AAP, Aam Aadmi Party, AAP Punjab, Aam Aadmi Party Punjab,Government of Punjab, Punjab Government

Web Admin

Web Admin

5 Dariya News

ਐਸ.ਏ.ਐਸ. ਨਗਰ , 27 Dec 2022

Last updated on: Dec 27, 2022, 00:00 IST

ਲੋਕਾਂ ਨੂੰ ਪਾਰਦਰਸ਼ੀ ਅਤੇ ਨਿਰਵਿਘਨ ਢੰਗ ਨਾਲ ਸਮੇਂ ਸਿਰ ਸੇਵਾਵਾਂ ਯਕੀਨੀ ਬਣਾਉਣ ਲਈ ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਸ਼ਾਮ ਪੁੱਡਾ ਭਵਨ ਵਿੱਚ ਅਚਨਚੇਤ ਚੈਕਿੰਗ ਕੀਤੀ।ਕੈਬਨਿਟ ਮੰਤਰੀ ਨੇ ਪ੍ਰਮੁੱਖ ਸਕੱਤਰ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਸ੍ਰੀ ਅਜੋਏ ਕੁਮਾਰ ਸਿਨਹਾ ਨਾਲ ਵੱਖ-ਵੱਖ ਸ਼ਾਖਾਵਾਂ ਦਾ ਦੌਰਾ ਕਰਕੇ ਅਧਿਕਾਰੀਆਂ 'ਤੇ ਕੰਮ ਦੇ ਬੋਝ ਅਤੇ ਉਨ੍ਹਾਂ ਦੇ ਪੱਧਰ 'ਤੇ ਬਕਾਇਆ ਪਏ ਕੇਸਾਂ ਦਾ ਜਾਇਜ਼ਾ ਲਿਆ।

ਅਧਿਕਾਰੀਆਂ ਤੇ ਕਰਮਚਾਰੀਆਂ ਉਤੇ ਕੰਮ ਦੇ ਬੋਝ ਨੂੰ ਤਰਕਸੰਗਤ ਕਰਨ ਲਈ ਆਖਦਿਆਂ ਸ੍ਰੀ ਅਮਨ ਅਰੋੜਾ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਕੰਮ ਪ੍ਰਤੀ ਢਿੱਲਮੱਠ ਵਾਲੇ ਰਵੱਈਏ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਫਾਈਲਾਂ ਦਾ ਨਿਬੇੜਾ ਨਾ ਕਰਨ 'ਤੇ ਸਬੰਧਤ ਅਧਿਕਾਰੀ/ਕਰਮਚਾਰੀ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖਤਮ ਕਰਕੇ ਸਿਸਟਮ ਵਿੱਚ ਸੁਧਾਰ ਕਰਨ ਲਈ ਸੱਤਾ ਵਿੱਚ ਆਈ ਹੈ। ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਨੇ ਭ੍ਰਿਸ਼ਟਾਚਾਰ ਖ਼ਿਲਾਫ਼ ਅਤੇ ਸੇਵਾਵਾਂ ਪ੍ਰਦਾਨ ਕਰਨ ਵਿੱਚ ਦੇਰੀ ਪ੍ਰਤੀ ਜ਼ੀਰੋ ਸਹਿਣਸ਼ੀਲਤਾ ਨੀਤੀ ਨੂੰ ਅਪਣਾਇਆ ਹੈ। ਵਿਭਾਗ ਨੇ ਹਾਲ ਹੀ ਵਿੱਚ 42 ਅਧਿਕਾਰੀਆਂ ਨੂੰ ਡਿਊਟੀ ਵਿੱਚ ਅਣਗਹਿਲੀ ਲਈ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਸਨ ਅਤੇ ਤਿੰਨ ਅਧਿਕਾਰੀਆਂ ਨੂੰ ਚਾਰਜਸ਼ੀਟ ਵੀ ਕੀਤਾ ਸੀ।

ਕੈਬਨਿਟ ਮੰਤਰੀ ਨੇ ਕਿਹਾ ਕਿ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਨੇ ਇੱਕ ਆਨਲਾਈਨ ਸਿਸਟਮ ਵਿਕਸਤ ਕੀਤਾ ਹੈ ਜਿਸ ਤਹਿਤ ਵਿਭਾਗ ਵਿੱਚ ਆਉਂਦੀਆਂ ਅਰਜ਼ੀਆਂ ਅਤੇ ਫਾਈਲਾਂ ਦੀ ਉਨ੍ਹਾਂ ਵੱਲੋਂ ਖੁਦ ਨਿਗਰਾਨੀ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਅਰਜ਼ੀਆਂ ਦੇ ਨਿਬੇੜੇ ਵਿੱਚ ਬੇਲੋੜੀ ਦੇਰੀ ਕਾਰਨ ਲੋਕਾਂ ਨੂੰ ਪਰੇਸ਼ਾਨੀ ਝੱਲਣੀ ਪੈਂਦੀ ਹੈ ਅਤੇ ਭ੍ਰਿਸ਼ਟ ਗਤੀਵਿਧੀਆਂ ਨੂੰ ਬੜਾਵਾ ਮਿਲਦਾ ਹੈ, ਜੋ ਬਿਲਕੁਲ ਵੀ ਸਵੀਕਾਰਯੋਗ ਨਹੀਂ ਹੈ।

ਉਨ੍ਹਾਂ ਨੇ ਕਰਮਚਾਰੀਆਂ ਨੂੰ ਕਿਹਾ ਕਿ ਜੇਕਰ ਕਿਸੇ ਨੂੰ ਆਪਣੀ ਡਿਊਟੀ ਨਿਭਾਉਣ ਵਿੱਚ ਕੋਈ ਮੁਸ਼ਕਿਲ ਪੇਸ਼ ਆਉਂਦੀ ਹੈ ਤਾਂ ਉਹ ਮਦਦ ਲਈ ਹਰ ਸਮੇਂ ਹਾਜ਼ਰ ਹਨ ਪਰ ਡਿਊਟੀ ਦੌਰਾਨ ਇਮਾਨਦਾਰੀ ਅਤੇ ਪਾਰਦਰਸ਼ਤਾ ਨੂੰ ਪਹਿਲ ਦਿੱਤੀ ਜਾਵੇ।

 

Tags: Aman Arora , AAP , Aam Aadmi Party , AAP Punjab , Aam Aadmi Party Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD