Wednesday, 22 July 2026

 

 

ਖ਼ਾਸ ਖਬਰਾਂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ

 

ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਇੱਕ ਹੋਰ ਨੈੱਟਵਰਕ ਦਾ ਪਰਦਾਫਾਸ਼; 10 ਕਿਲੋ ਹੈਰੋਇਨ, 2 ਪਿਸਤੌਲਾਂ ਸਮੇਤ ਦੋ ਕਾਬੂ

ਗ੍ਰਿਫਤਾਰ ਨਸ਼ਾ ਤਸਕਰ ਪਾਕਿ ਅਧਾਰਤ ਨਸ਼ਾ ਤਸਕਰ ਦੇ ਸੰਪਰਕ ਵਿੱਚ ਸਨ: ਡੀਜੀਪੀ ਗੌਰਵ ਯਾਦਵ

Crime News Punjab, Punjab Police, Police, Crime News, Gurdaspur Police, Gurdaspur

Web Admin

Web Admin

5 Dariya News

ਗੁਰਦਾਸਪੁਰ , 28 Dec 2022

Last updated on: Dec 28, 2022, 00:00 IST

ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਤਹਿਤ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਇੱਕ ਹੋਰ ਨੈਟਵਰਕ ਦਾ ਪਰਦਾਫਾਸ਼ ਕਰਕੇ ਵੱਡੀ ਸਫਲਤਾ ਹਾਸਲ ਕਰਦਿਆਂ ਪੰਜਾਬ ਪੁਲਿਸ ਨੇ ਦੋ ਨਸ਼ਾ ਤਸਕਰਾਂ ਨੂੰ 10 ਕਿਲੋ ਹੈਰੋਇਨ (10 ਪੈਕੇਟ) ਸਮੇਤ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਹਰਸ਼ਦੀਪ ਸਿੰਘ ਵਾਸੀ ਪਿੰਡ ਥੰਮਣ ਜ਼ਿਲ੍ਹਾ ਗੁਰਦਾਸਪੁਰ ਅਤੇ ਸਰਵਣ ਸਿੰਘ ਉਰਫ਼ ਸਾਬਾ ਵਾਸੀ ਸ਼ਾਹੂਰ ਕਲਾਂ ਜ਼ਿਲ੍ਹਾ ਗੁਰਦਾਸਪੁਰ ਵਜੋਂ ਹੋਈ ਹੈ। ਪੁਲਿਸ ਨੇ ਇਨ੍ਹਾਂ ਦੇ ਕਬਜ਼ੇ 'ਚੋਂ .30 ਬੋਰ ਦੇ ਦੋ ਵਿਦੇਸ਼ੀ ਪਿਸਤੌਲ, ਚਾਰ ਮੈਗਜ਼ੀਨ ਅਤੇ 180 ਜਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ।ਇਹ ਸਫਲਤਾ ਪੰਜਾਬ ਪੁਲਿਸ ਵੱਲੋਂ 10 ਕਿਲੋ ਹੈਰੋਇਨ ਅਤੇ ਇੱਕ ਆਧੁਨਿਕ ਡਰੋਨ ਸਮੇਤ ਦੋ ਮੁੱਖ ਦੋਸ਼ੀਆਂ ਦੀ ਗ੍ਰਿਫਤਾਰੀ ਨਾਲ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਵੱਡੇ ਗਿਰੋਹ ਦਾ ਪਰਦਾਫਾਸ਼ ਕੀਤੇ ਜਾਣ ਤੋਂ ਤਿੰਨ ਦਿਨਾਂ ਬਾਅਦ ਮਿਲੀ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਭਰੋਸੇਯੋਗ ਜਾਣਕਾਰੀ ਦੇ ਆਧਾਰ 'ਤੇ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਪਠਾਨਕੋਟ ਦੀਆਂ ਪੁਲਿਸ ਟੀਮਾਂ ਨੇ ਗੁਰਦਾਸਪੁਰ ਦੇ ਪਿੰਡ ਥੰਮਣ ਨੇੜੇ ਇੱਕ ਵਿਸ਼ੇਸ਼ ਅਭਿਆਨ ਚਲਾਇਆ ਅਤੇ ਦੋਵਾਂ ਨਸ਼ਾ ਤਸਕਰਾਂ ਨੂੰ ਉਸ ਸਮੇਂ ਸਫਲਤਾਪੂਰਵਕ ਕਾਬੂ ਕਰ ਲਿਆ, ਜਦੋਂ ਉਹ ਬਾਰਡਰ ਆਊਟਪੋਸਟ (ਬੀ.ਓ.ਪੀ.) ਚੌਂਤਰਾ (ਦੋਰਾਂਗਲਾ, ਗੁਰਦਾਸਪੁਰ) ਵਿਖੇ ਪਾਕਿਸਤਾਨ ਅਧਾਰਤ ਤਸਕਰਾਂ ਦੁਆਰਾ ਕੰਡਿਆਲੀ ਤਾਰ ਦੇ ਰਸਤੇ ਰਾਹੀਂ ਪਾਈਪ ਦੀ ਮਦਦ ਨਾਲ ਭੇਜੀ ਗਈ ਨਸ਼ੇ ਅਤੇ ਹਥਿਆਰਾਂ ਦੀ ਖੇਪ ਬਰਾਮਦ ਕਰਨ ਤੋਂ ਬਾਅਦ ਪੈਦਲ ਆਪਣੇ ਘਰ ਜਾ ਰਹੇ ਸਨ ।

ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਵੇਂ ਨਸ਼ਾ ਤਸਕਰ ਰਹਿਮਤ ਮੀਆਂ ਵਜੋਂ ਜਾਣੇ ਜਾਂਦੇ ਪਾਕਿ ਅਧਾਰਤ ਤਸਕਰ ਦੇ ਸੰਪਰਕ ਵਿੱਚ ਸਨ।ਸੀ.ਆਈ. ਪਠਾਨਕੋਟ ਦੇ ਏ.ਆਈ.ਜੀ. ਅਮਰਜੀਤ ਸਿੰਘ ਬਾਜਵਾ ਨੇ ਦੱਸਿਆ ਕਿ ਦੋਸ਼ੀ ਸਰਵਣ ਇੱਕ ਬਦਨਾਮ ਨਸ਼ਾ ਤਸਕਰ ਹੈ ਜੋ 7 ਸਾਲ ਦੀ ਕੈਦ ਕੱਟਣ ਤੋਂ ਬਾਅਦ 2018 ਵਿੱਚ ਜ਼ਮਾਨਤ 'ਤੇ ਬਾਹਰ ਆਇਆ ਸੀ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।

ਇਸ ਸਬੰਧੀ ਥਾਣਾ ਐਸ.ਐਸ.ਓ.ਸੀ. ਅੰਮ੍ਰਿਤਸਰ ਵਿਖੇ ਐਨ.ਡੀ.ਪੀ.ਐਸ. ਐਕਟ ਦੀ ਧਾਰਾ 21/61/85 ਅਤੇ ਅਸਲਾ ਐਕਟ ਦੀ ਧਾਰਾ 25/54/59 ਅਧੀਨ ਐਫ.ਆਈ.ਆਰ ਨੰ 38 ਮਿਤੀ 28.12.2022 ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ।

 

Tags: Crime News Punjab , Punjab Police , Police , Crime News , Gurdaspur Police , Gurdaspur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD