Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਪਿੰਡ ਰੋਡੇ ਦੇ ਪ੍ਰਵਾਸੀ ਪੰਜਾਬੀ ਪਰਿਵਾਰ ਦੀ ਨਜਾਇਜ਼ ਕਬਜ਼ੇ ਹੇਠ ਜ਼ਮੀਨ ਨੂੰ ਛੁਡਾਏਗੀ ਪੰਜਾਬ ਸਰਕਾਰ

ਪ੍ਰਵਾਸੀ ਪੰਜਾਬੀ ਮਾਮਲੇ ਵਿਭਾਗ ਦੇ ਕੈਬਨਿਟ ਮੰਤਰੀ ਵੱਲੋਂ ਹਰ ਸੰਭਵ ਕਾਨੂੰਨੀ ਚਾਰਾਜੋਈ ਕਰਨ ਦਾ ਐਲਾਨ

Kuldeep Singh Dhaliwal, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Baghapurana, Moga

Web Admin

Web Admin

5 Dariya News

ਬਾਘਾਪੁਰਾਣਾ/ਮੋਗਾ , 29 Dec 2022

Last updated on: Dec 29, 2022, 00:00 IST

ਪਿੰਡ ਰੋਡੇ ਦੇ ਯੂ ਕੇ ਵਸਦੇ ਪ੍ਰਵਾਸੀ ਪੰਜਾਬੀ ਪਰਿਵਾਰ ਨੂੰ ਹੁਣ ਆਸ ਬੱਝ ਗਈ ਹੈ ਕਿ ਉਹਨਾਂ ਦੀ ਨਜਾਇਜ਼ ਕਬਜ਼ੇ ਹੇਠ ਜ਼ਮੀਨ ਨੂੰ ਛੁਡਾ ਕੇ ਜਲਦ ਹੀ ਉਹਨਾਂ ਦੇ ਸਪੁਰਦ ਕਰ ਦਿੱਤਾ ਜਾਵੇਗਾ। ਇਸ ਮਾਮਲੇ ਵਿਚ ਅੱਜ ਪੰਜਾਬ ਦੇ ਪ੍ਰਵਾਸੀ ਪੰਜਾਬੀ ਮਾਮਲੇ ਵਿਭਾਗ ਦੇ ਕੈਬਨਿਟ ਮੰਤਰੀ ਸ੍ਰ ਕੁਲਦੀਪ ਸਿੰਘ ਧਾਲੀਵਾਲ ਨੇ ਪਿੰਡ ਰੋਡੇ ਪਹੁੰਚ ਕੇ ਪੀੜਤ ਪਰਿਵਾਰ ਨੂੰ ਭਰੋਸਾ ਦਿਵਾਇਆ ਹੈ ਕਿ ਇਸ ਮਾਮਲੇ ਵਿੱਚ ਪੰਜਾਬ ਸਰਕਾਰ ਹਰ ਸੰਭਵ ਕਾਨੂੰਨੀ ਚਾਰਾਜੋਈ ਕਰੇਗੀ। ਇਸ ਤੋਂ ਇਲਾਵਾ ਇਸ ਮਾਮਲੇ ਵਿੱਚ ਦੋਸ਼ੀ ਪਾਏ ਜਾਣ ਵਾਲੇ ਹਰੇਕ ਅਧਿਕਾਰੀ ਅਤੇ ਵਿਅਕਤੀ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਅੱਜ ਪਿੰਡ ਰੋਡੇ ਵਿਖੇ ਸਬੰਧਤ ਜ਼ਮੀਨ ਅਤੇ ਮਕਾਨ ਦਾ ਮੌਕਾ ਦੇਖਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਸ੍ਰ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਯੂ ਕੇ ਵਾਸੀ ਸਵਰਗੀ ਹਰਨਾਮ ਸਿੰਘ ਅਤੇ ਉਹਨਾਂ ਦੀ ਪਤਨੀ ਜਸਪਾਲ ਕੌਰ ਦੀ 17.5 ਏਕੜ ਜ਼ਮੀਨ ਅਤੇ ਜੱਦੀ ਘਰ ਉੱਤੇ ਪਿੰਡ ਦੇ ਹੀ ਇੱਕ ਰਸੂਖਦਾਰ ਪਰਿਵਾਰ ਵੱਲੋਂ ਕਥਿਤ ਤੌਰ ਉੱਤੇ ਨਜਾਇਜ਼ ਕਬਜ਼ਾ ਕੀਤਾ ਹੋਇਆ ਹੈ। ਇਹ  ਕਬਜ਼ਾ ਕਰਾਉਣ ਵਿੱਚ ਸਾਲ 2019 ਵਿੱਚ ਤਹਿਸੀਲ ਬਾਘਾਪੁਰਾਣਾ ਵਿਖੇ ਤਾਇਨਾਤ ਰਹੇ ਕੁਝ ਸਰਕਾਰੀ ਅਧਿਕਾਰੀ ਵੀ ਸ਼ਾਮਲ ਰਹੇ ਹਨ।

ਉਹਨਾਂ ਕਿਹਾ ਕਿ ਪੀੜਤ ਪਰਿਵਾਰ ਆਪਣੀ ਜ਼ਮੀਨ ਛੁਡਵਾਉਣ ਲਈ ਪਿਛਲੀ ਸਰਕਾਰ ਦੌਰਾਨ ਦਰ ਦਰ ਭਟਕਦਾ ਰਿਹਾ ਪਰ ਉਸਦੀ ਬਾਂਹ ਕਿਸੇ ਨੇ ਵੀ ਨਹੀਂ ਫੜੀ। ਅੰਤ ਯੂ ਕੇ ਵਾਸੀ ਹਰਨਾਮ ਸਿੰਘ ਜਹਾਨੋਂ ਰੁਖ਼ਸਤ ਹੋ ਗਿਆ। ਹੁਣ ਉਹਨਾਂ ਦੇ ਰਿਸ਼ਤੇਦਾਰ ਸ੍ਰ ਸੁਰਜੀਤ ਸਿੰਘ ਵੱਲੋਂ ਇਹ ਲੜਾਈ ਲੜੀ ਜਾ ਰਹੀ ਹੈ।ਉਹਨਾਂ ਐਲਾਨ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਇਸ ਮਾਮਲੇ ਵਿਚ ਕਾਨੂੰਨੀ ਚਾਰਾਜੋਈ ਕਰਕੇ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ ਕਿ ਪੀੜਤ ਪਰਿਵਾਰ ਨੂੰ ਆਪਣੀ ਜ਼ਮੀਨ ਅਤੇ ਘਰ ਵਾਪਿਸ ਮਿਲ ਜਾਣ। 

ਇਸ ਤੋਂ ਇਲਾਵਾ ਇਸ ਮਾਮਲੇ ਵਿੱਚ ਸ਼ਾਮਿਲ ਹਰੇਕ ਅਧਿਕਾਰੀ ਖ਼ਿਲਾਫ਼ ਹੋਵੇਗੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਭਾਵੇਂਕਿ ਉਹਨਾਂ ਵਿਚੋਂ ਕੁਝ ਸੇਵਾਮੁਕਤ ਹੀ ਕਿਉਂ ਨਾ ਹੋ ਗਏ ਹੋਣ। ਉਹਨਾਂ ਇਸ ਮੌਕੇ ਹਾਜ਼ਰ ਡਿਪਟੀ ਕਮਿਸ਼ਨਰ ਸ਼੍ਰੀਮਤੀ ਪੂਨਮਦੀਪ ਕੌਰ ਨੂੰ ਹਦਾਇਤ ਕੀਤੀ ਕਿ ਪੀੜਤ ਪਰਿਵਾਰ ਨੂੰ ਉਹਨਾਂ ਦੇ ਘਰ ਦਾ ਕਬਜ਼ਾ ਅਗਲੇ ਦੋ ਦਿਨਾਂ ਵਿੱਚ ਦਿਵਾਇਆ ਜਾਵੇ।

ਕੁਲਦੀਪ ਸਿੰਘ ਧਾਲੀਵਾਲ ਨੇ ਸਮੂਹ ਪ੍ਰਵਾਸੀ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਕੋਈ ਵੀ ਪ੍ਰਵਾਸੀ ਪੰਜਾਬ ਜੋ ਵਿਦੇਸ਼ ਵਿੱਚ ਬੈਠਾ ਹੈ ਅਤੇ ਉਸਦਾ ਪੰਜਾਬ ਨਾਲ ਸਬੰਧਤ ਕੋਈ ਵੀ ਮਾਮਲਾ ਪੈਡਿੰਗ ਹੈ ਤਾਂ ਇਹ ਜ਼ਰੂਰੀ ਨਹੀਂ ਉਹ ਨਿੱਜੀ ਤੌਰ ਤੇ ਪੰਜਾਬ ਆ ਕੇ ਸਾਡੇ ਅੱਗੇ ਪੇਸ਼ ਹੋ ਕੇ ਆਪਣੇ ਮਸਲੇ ਦੇ ਹੱਲ ਲਈ ਫਰਿਆਦ ਕਰਨ। ਉਨ੍ਹਾਂ ਕਿਹਾ ਕਿ ਪ੍ਰਵਾਸੀ ਪੰਜਾਬੀ ਪਿੰਡਾਂ ਵਿੱਚ ਰਹਿੰਦੇ ਆਪਣੇ ਸਾਕ ਸਬੰਧੀਆਂ ਰਾਹੀਂ ਆਪਣੀਆਂ ਦਰਖਾਸਤਾਂ ਸਾਡੇ ਸਾਹਮਣੇ ਪੇਸ਼ ਕਰ ਸਕਦੇ ਹਨ ਅਤੇ ਸਰਕਾਰ ਮਿੱਥੇ ਸਮੇਂ ਵਿੱਚ ਉਨ੍ਹਾਂ ਦੇ ਮਸਲਿਆਂ ਦਾ ਨਿਪਟਾਰਾ ਕਰੇਗੀ।

ਪ੍ਰਵਾਸੀ ਮਾਮਲਿਆਂ ਬਾਰੇ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਐਨ.ਆਰ.ਆਈਜ਼  ਦੇ ਕੇਸਾਂ ਲਈ ਵਿਸ਼ੇਸ਼ ਫਾਸਟ ਟਰੈਕ ਕੋਰਟਾਂ ਦੀ ਸਥਾਪਨਾ ਛੇਤੀ ਤੋਂ ਛੇਤੀ ਕੀਤੇ ਜਾਣ ਦੀ ਕੋਸ਼ਿਸ਼ ਕੀਤੀ ਜਾਵੇਗੀ ਤਾਂ ਜੋ ਪ੍ਰਵਾਸੀ ਪੰਜਾਬੀਆਂ ਦੇ ਮਾਮਲੇ ਘੱਟੋ-ਘੱਟ ਸਮੇਂ ਵਿੱਚ ਨਿਪਟਾਏ ਜਾ ਸਕਣ ਜਿਸ ਨਾਲ ਉਨ੍ਹਾਂ ਦਾ ਸਮਾਂ ਅਤੇ ਪੈਸਾ ਬੱਚ ਸਕੇ। ਉਨ੍ਹਾਂ ਕਿਹਾ ਕਿ ਪ੍ਰਵਾਸੀ ਪੰਜਾਬੀਆਂ ਦੇ ਜ਼ਿਲ੍ਹਾ ਪੱਧਰ ’ਤੇ ਮਸਲਿਆਂ ਦੀ ਸੁਣਵਾਈ ਲਈ ਪੰਜਾਬ ਸਰਕਾਰ ਵਲੋਂ ਨੋਡਲ ਅਫ਼ਸਰ ਨਿਯੁਕਤ ਕੀਤੇ ਜਾ ਰਹੇ ਹਨ ਜਿਹੜੇ ਸਿਰਫ਼ ਐਨ.ਆਰ.ਆਈ ਪੰਜਾਬੀਆਂ ਦੀਆਂ ਸ਼ਿਕਾਇਤਾਂ ਆਦਿ ਦਾ ਸਮੇਂ ਸਿਰ ਢੁਕਵੇਂ ਢੰਗ ਨਾਲ ਨਿਪਟਾਰਾ ਯਕੀਨੀ ਬਣਾਉਣਗੇ।

ਉਹਨਾਂ ਕਾਂਗਰਸੀ ਆਗੂ ਸ੍ਰ ਪ੍ਰਤਾਪ ਸਿੰਘ ਬਾਜਵਾ ਨੂੰ ਤਕੜੇ ਹੱਥੀਂ ਲੈਂਦਿਆਂ ਕਿਹਾ ਕਿ ਉਹਨਾਂ ਦੇ ਸਰਕਾਰ ਨੇ ਪ੍ਰਵਾਸੀ ਪੰਜਾਬੀ ਪਰਿਵਾਰਾਂ ਦੀਆਂ ਜ਼ਮੀਨਾਂ ਨੂੰ ਨਜਾਇਜ਼ ਕਬਜ਼ਿਆਂ ਤੋਂ ਮੁਕਤ ਕਰਾਉਣ ਦੀ ਬਿਜਾਏ ਚੋਰਾਂ ਦਾ ਸਾਥ ਦਿੱਤਾ। ਹੁਣ ਇਹਨਾਂ ਨੂੰ ਆਪ ਸਰਕਾਰ ਦੀ ਨੁਕਤਾਚੀਨੀ ਕਰਨ ਦੀ ਬਿਜਾਏ ਪੀੜਤ ਲੋਕਾਂ ਤੋਂ ਮੁਆਫੀ ਮੰਗਣੀ ਚਾਹੀਦੀ ਹੈ। ਇਸ ਮੌਕੇ ਉਹਨਾਂ ਨਾਲ ਬਾਘਾਪੁਰਾਣਾ ਦੇ ਵਿਧਾਇਕ ਸ੍ਰ ਅੰਮ੍ਰਿਤਪਾਲ ਸਿੰਘ ਸੁਖਾਨੰਦ, ਵਧੀਕ ਪੁਲਿਸ ਮੁਖੀ ਸ੍ਰੀ ਪੀ ਕੇ ਸਿਨਹਾ, ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਸੁਭਾਸ਼ ਚੰਦਰ, ਐੱਸ ਡੀ ਐੱਮ ਸ੍ਰ ਰਾਮ ਸਿੰਘ, ਨਗਰ ਸੁਧਾਰ ਟਰੱਸਟ ਮੋਗਾ ਦੇ ਚੇਅਰਮੈਨ ਸ੍ਰੀ ਦੀਪਕ ਅਰੋੜਾ ਅਤੇ ਹੋਰ ਹਾਜ਼ਰ ਸਨ।

 

Tags: Kuldeep Singh Dhaliwal , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Baghapurana , Moga

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD