Monday, 20 May 2024

 

 

ਖ਼ਾਸ ਖਬਰਾਂ ਸਮਾਣਾ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ: ਸੁਰਜੀਤ ਸਿੰਘ ਰੱਖੜਾ ਖੰਨਾ ਵੱਲੋਂ ਲੋਕਾਂ ਤੋਂ ਭਾਜਪਾ ਦੇ ਪੱਖ ਵਿਚ ਵੋਟਾਂ ਭੁੱਗਤਣ ਦੀ ਅਪੀਲ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਰੀਦਕੋਟ ਤੋਂ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਲਈ ਜੈਤੋ ਅਤੇ ਮੋਗਾ ਵਿਖੇ ਕੀਤਾ ਚੋਣ ਪ੍ਰਚਾਰ, ਅਨਮੋਲ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ ਪੰਜਾਬ 'ਚ ਲਗਾਤਾਰ ਵਧਦਾ ਜਾ ਰਿਹਾ ਹੈ ਆਮ ਆਦਮੀ ਪਾਰਟੀ ਦਾ ਕੁਨਬਾ, ਕਈ ਵੱਡੇ ਨੇਤਾ 'ਆਪ' 'ਚ ਸ਼ਾਮਲ ਰਾਜਪੁਰਾ ਵਿੱਚ ਪੰਜਾਬ ਦਾ ਮੁੱਖ ਉਦਯੋਗਿਕ ਕੇਂਦਰ ਬਣਨ ਦੀਆਂ ਸਾਰੀਆਂ ਵਿਸ਼ੇਸ਼ਤਾਵਾਂ : ਪ੍ਰਨੀਤ ਕੌਰ ਸ੍ਰੀ ਆਨੰਦਪੁਰ ਸਾਹਿਬ ਵਿੱਚ ਕਪਾਹ ਉਦਯੋਗ ਦਾ ਵੱਡਾ ਪ੍ਰੋਜੈਕਟ ਲੈ ਕੇ ਆਵਾਂਗਾ : ਡਾ.ਸੁਭਾਸ਼ ਸ਼ਰਮਾ ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਵਾਂਗੇ, ਸਿਖਰਾਂ 'ਤੇ ਪਹੁੰਚਾਵਾਂਗੇ: ਵਿਜੇ ਇੰਦਰ ਸਿੰਗਲਾ ਕਾਂਗਰਸ ਪਾਰਟੀ ਦੇ ਲੋਕ ਸਭਾ ਉਮੀਦਵਾਰ ਵਿਜੇ ਇੰਦਰ ਸਿੰਗਲਾ ਦੀ ਜਿੱਤ ਨੂੰ ਯਕੀਨੀ ਬਣਿਆ ਜਾਵੇਗਾ : ਗੁਰਪ੍ਰਤਾਪ ਪੰਡਿਆਲਾ 2024 ਚੋਣਾਂ ਇਤਿਹਾਸਿਕ : ਪਵਨ ਖੇੜਾ ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਨੂੰ ਧਮਕੀਆਂ ਦੇਣ ਲਈ ਹੰਸ ਰਾਜ ਹੰਸ ਦੇ ਖਿਲਾਫ ਕਾਰਵਾਈ ਮੰਗੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਤਬਦੀਲੀ ਲਈ 'ਡਰਾਈਵ ਇਟ' ਵਿਜ਼ਨ ਡਾਕੂਮੈਂਟ ਪੇਸ਼ ਕੀਤਾ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ

 

ਪੰਜਾਬ ਟਰਾਂਸਪੋਰਟ ਵਿਭਾਗ ਨੇ ਲੋਕਾਂ ਲਈ ਮਿਸਾਲੀ ਨੀਤੀਆਂ ਅਤੇ ਆਨਲਾਈਨ ਸੇਵਾਵਾਂ ਲਿਆਂਦੀਆਂ

ਆਨਲਾਈਨ ਡਰਾਈਵਿੰਗ ਲਾਇਸੈਂਸ ਪੋਰਟਲ ਦੀ ਸ਼ੁਰੂਆਤ, ਪੰਜਾਬ ਤੋਂ ਦਿੱਲੀ ਕੌਮਾਂਤਰੀ ਹਵਾਈ ਅੱਡੇ ਤੱਕ ਕਿਫ਼ਾਇਤੀ ਤੇ ਆਰਾਮਦਾਇਕ ਵਾਲਵੋ ਬੱਸ ਸਰਵਿਸ ਸ਼ੁਰੂ ਕੀਤੀ

Arvind Kejriwal, Bhagwant Mann, Laljit Singh Bhullar, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab

Web Admin

Web Admin

5 Dariya News

ਚੰਡੀਗੜ੍ਹ , 30 Dec 2022

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਟਰਾਂਸਪੋਰਟ ਵਿਭਾਗ ਲੋਕਾਂ ਲਈ ਮਿਸਾਲੀ ਨੀਤੀਆਂ ਅਤੇ ਸਕੀਮਾਂ ਲਿਆਉਣ ਸਣੇ ਖੱਜਲ-ਖੁਆਰੀ ਮੁਕਤ ਆਨਲਾਈਨ ਸੇਵਾਵਾਂ ਪ੍ਰਦਾਨ ਕਰ ਰਿਹਾ ਹੈ।ਪੰਜਾਬ ਨੂੰ ਸਾਫ਼, ਹਰਿਆ-ਭਰਿਆ ਅਤੇ ਪ੍ਰਦੂਸ਼ਣ-ਮੁਕਤ ਬਣਾਉਣ ਦੇ ਮਕਸਦ ਨਾਲ ਟਰਾਂਸਪੋਰਟ ਵਿਭਾਗ ਵੱਲੋਂ ਨਵੀਂ ਇਲੈਕਟ੍ਰਿਕ ਵਾਹਨ ਨੀਤੀ ਦਾ ਖਰੜਾ ਤਿਆਰ ਕੀਤਾ ਗਿਆ। ਪਿਛਲੇ ਵਰ੍ਹੇ ਨਾਲੋਂ 25 ਫ਼ੀਸਦੀ ਵੱਧ ਇਲੈਕਟ੍ਰਿਕ ਵਾਹਨਾਂ ਦੀ ਰਜਿਸਟ੍ਰੇਸ਼ਨ ਦਾ ਵਿਚਾਰ ਵਾਲੇ ਇਸ ਨੀਤੀ ਖਰੜੇ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪ੍ਰਵਾਨਗੀ ਦਿੱਤੀ ਗਈ।

ਖਰੜਾ ਨੀਤੀ ਤਹਿਤ ਲੁਧਿਆਣਾ, ਜਲੰਧਰ, ਅੰਮ੍ਰਿਤਸਰ, ਪਟਿਆਲਾ ਅਤੇ ਬਠਿੰਡਾ ਜਿਹੇ ਸ਼ਹਿਰਾਂ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ ਕਿਉਂਕਿ ਸੂਬੇ ਦੇ 50 ਫ਼ੀਸਦੀ ਤੋਂ ਵੱਧ ਵਾਹਨ ਇਨ੍ਹਾਂ ਸ਼ਹਿਰਾਂ ਵਿੱਚ ਹਨ। ਖਰੜਾ ਨੀਤੀ ਅਨੁਸਾਰ ਸੂਬੇ ਭਰ ਵਿੱਚ ਨਿੱਜੀ ਅਤੇ ਜਨਤਕ ਇਲੈਕਟ੍ਰਿਕ ਵਾਹਨਾਂ ਲਈ ਇਲੈਕਟ੍ਰਿਕ ਚਾਰਜਿੰਗ ਪੁਆਇੰਟਾਂ ਦੇ ਰੂਪ ਵਿੱਚ ਬੁਨਿਆਦੀ ਢਾਂਚੇ ਦੀ ਸਥਾਪਨਾ ਕੀਤੀ ਜਾਵੇਗੀ।

ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਇਸ ਖਰੜਾ ਨੀਤੀ ਵਿੱਚ ਸੂਬੇ 'ਚ ਇਲੈਕਟ੍ਰਿਕ ਵਾਹਨਾਂ ਦੀ ਚੋਣ ਕਰਨ ਵਾਲੇ ਲੋਕਾਂ ਲਈ ਨਕਦ ਰਿਆਇਤਾਂ ਦੀ ਵਿਵਸਥਾ ਕੀਤੀ ਗਈ ਹੈ। ਇਲੈਕਟ੍ਰਿਕ ਵਾਹਨਾਂ ਦੇ ਪਹਿਲੇ ਇੱਕ ਲੱਖ ਖ਼ਰੀਦਦਾਰਾਂ ਨੂੰ 10,000 ਰੁਪਏ ਤੱਕ ਦੀ ਵਿੱਤੀ ਰਿਆਇਤ ਮਿਲੇਗੀ। ਇਲੈਕਟ੍ਰਿਕ ਆਟੋ-ਰਿਕਸ਼ਾ ਅਤੇ ਈ-ਰਿਕਸ਼ਾ ਦੇ ਪਹਿਲੇ 10,000 ਖ਼ਰੀਦਦਾਰਾਂ ਨੂੰ 30,000 ਰੁਪਏ ਤੱਕ ਦੀ ਵਿੱਤੀ ਰਿਆਇਤ ਮਿਲੇਗੀ।ਪਹਿਲੇ 5000 ਈ-ਕਾਰਟ ਖ਼ਰੀਦਦਾਰਾਂ ਨੂੰ 30,000 ਰੁਪਏ ਤੱਕ ਦੀ ਰਿਆਇਤ ਮਿਲੇਗੀ। ਹਲਕੇ ਵਪਾਰਕ ਵਾਹਨਾਂ ਦੇ ਪਹਿਲੇ 5000 ਖ਼ਰੀਦਦਾਰਾਂ ਨੂੰ 30,000 ਤੋਂ 50,000 ਰੁਪਏ ਤੱਕ ਦੀ ਰਿਆਇਤ ਮਿਲੇਗੀ।

ਇਸ ਤੋਂ ਇਲਾਵਾ ਇਲੈਕਟ੍ਰਿਕ ਵਾਹਨਾਂ ਦੀ ਰਜਿਸਟ੍ਰੇਸ਼ਨ 'ਤੇ ਲੱਗਣ ਵਾਲੀ ਰਜਿਸਟ੍ਰੇਸ਼ਨ ਫ਼ੀਸ ਅਤੇ ਰੋਡ ਟੈਕਸ ਵਿੱਚ ਛੋਟ ਦੀ ਵਿਵਸਥਾ ਵੀ ਕੀਤੀ ਗਈ ਹੈ। ਨੀਤੀ ਨੂੰ ਅੰਤਿਮ ਰੂਪ ਦੇਣ ਤੋਂ ਪਹਿਲਾਂ ਲੋਕਾਂ ਦੇ ਵਿਚਾਰ ਲਏ ਜਾਣਗੇ।ਇਸੇ ਤਰ੍ਹਾਂ ਪੰਜਾਬ ਵਾਸੀਆਂ ਨੂੰ ਆਨਲਾਈਨ ਸੇਵਾਵਾਂ ਪ੍ਰਦਾਨ ਕਰਨ ਲਈ ਈ-ਗਵਰਨੈਂਸ ਵੱਲ ਕਦਮ ਪੁੱਟਦਿਆਂ ਟਰਾਂਸਪੋਰਟ ਵਿਭਾਗ ਵੱਲੋਂ ਆਨਲਾਈਨ ਡਰਾਈਵਿੰਗ ਲਾਇਸੈਂਸ ਦੀ ਸਹੂਲਤ ਦੀ ਸ਼ੁਰੂਆਤ ਕੀਤੀ ਗਈ ਹੈ ਜਿਸ ਨਾਲ ਲੋਕ ਆਪਣੇ ਕੰਪਿਊਟਰ, ਮੋਬਾਈਲ, ਟੈਬਲੇਟ ਜਾਂ ਲੈਪਟਾਪ 'ਤੇ ਸਿਰਫ਼ ਇੱਕ ਕਲਿੱਕ 'ਤੇ ਲਰਨਿੰਗ ਡਰਾਈਵਿੰਗ ਲਾਇਸੈਂਸ ਪ੍ਰਾਪਤ ਕਰ ਰਹੇ ਹਨ।

ਇਸ ਪੋਰਟਲ http://www.sarathi.parivahan.gov.in ਦੀ ਸ਼ੁਰੂਆਤ ਨਾਲ ਲੋਕ ਹੁਣ ਘਰ ਬੈਠੇ ਹੀ ਆਪਣੇ ਕੰਪਿਊਟਰ, ਮੋਬਾਈਲ, ਟੈਬਲੇਟ ਜਾਂ ਲੈਪਟਾਪ ਦੇ ਇੱਕ ਕਲਿੱਕ 'ਤੇ ਲਰਨਿੰਗ ਡਰਾਈਵਿੰਗ ਲਾਇਸੈਂਸ ਪ੍ਰਾਪਤ ਕਰ ਰਹੇ ਹਨ।ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਬਿਨੈਕਾਰ ਆਪਣਾ ਆਧਾਰ ਕਾਰਡ ਅਪਲੋਡ ਕਰਕੇ ਲਰਨਿੰਗ ਡਰਾਈਵਿੰਗ ਲਾਇਸੈਂਸ ਅਪਲਾਈ ਕਰ ਸਕਦਾ ਹੈ ਜਿਸ ਤੋਂ ਬਾਅਦ ਉਹ ਆਨਲਾਈਨ ਲਰਨਿੰਗ ਲਾਇਸੈਂਸ ਟੈਸਟ ਵਿਚ ਹਿੱਸਾ ਲੈ ਸਕਦਾ ਹੈ। 

ਆਨਲਾਈਨ ਟੈਸਟ ਪਾਸ ਕਰਨ ਤੋਂ ਬਾਅਦ ਬਿਨੈਕਾਰ ਲਾਇਸੈਂਸ ਨੂੰ ਡਾਊਨਲੋਡ ਕਰਕੇ ਇਸ ਦਾ ਪ੍ਰਿੰਟ ਲੈ ਸਕੇਗਾ। ਇਹ ਆਨਲਾਈਨ ਸੇਵਾ ਲੋਕਾਂ ਦੇ ਕੀਮਤੀ ਸਮੇਂ ਦੀ ਬੱਚਤ ਕਰ ਰਹੀ ਹੈ, ਜਿਨ੍ਹਾਂ ਨੂੰ ਪਹਿਲਾਂ ਲਾਇਸੈਂਸ ਲੈਣ ਲਈ ਲੰਮੀਆਂ ਕਤਾਰਾਂ 'ਚ ਖੜ੍ਹਨਾ ਪੈਂਦਾ ਸੀ।ਦੱਸ ਦੇਈਏ ਕਿ ਸਾਲ 2021-22 ਵਿੱਚ 5.21 ਲੱਖ ਬਿਨੈਕਾਰਾਂ ਨੂੰ ਡਰਾਈਵਿੰਗ ਲਾਇਸੈਂਸ ਜਾਰੀ ਕੀਤੇ ਗਏ ਸਨ। ਇਸ ਆਨਲਾਈਨ ਸਹੂਲਤ ਦੇ ਸ਼ੁਰੂ ਹੋਣ ਨਾਲ ਆਰ.ਟੀ.ਏ. ਦਫ਼ਤਰਾਂ ਵਿੱਚ ਜਾਣ ਤੋਂ ਬਗ਼ੈਰ 5 ਲੱਖ ਤੋਂ ਵੱਧ ਬਿਨੈਕਾਰ ਆਪਣੇ ਲਾਇਸੈਂਸ ਨਿਰਵਿਘਨ ਅਤੇ ਬਿਨਾਂ ਕਿਸੇ ਦਿੱਕਤ ਦੇ ਪ੍ਰਾਪਤ ਕਰ ਸਕਣਗੇ। 

ਇਸ ਤੋਂ ਇਲਾਵਾ ਜੇ ਲੋਕ ਚਾਹੁਣ ਤਾਂ ਸੁਵਿਧਾ ਕੇਂਦਰ ਵਿਖੇ ਵੀ ਆਪਣਾ ਲਾਇਸੈਂਸ ਅਪਲਾਈ ਕਰ ਸਕਦੇ ਹਨ।ਮਾਨ ਸਰਕਾਰ ਨੇ ਸੱਤਾ ਵਿੱਚ ਆਉਣ ਦੇ ਤਿੰਨ ਮਹੀਨਿਆਂ ਦੇ ਅੰਦਰ ਪੰਜਾਬ ਤੋਂ ਦਿੱਲੀ ਦੇ ਕੌਮਾਂਤਰੀ ਹਵਾਈ ਅੱਡੇ ਤੱਕ ਵਾਲਵੋ ਬੱਸ ਸੇਵਾ ਸ਼ੁਰੂ ਕੀਤੀ। 15 ਜੂਨ ਨੂੰ ਬੱਸ ਸੇਵਾ ਦੀ ਸ਼ੁਰੂਆਤ ਪਿੱਛੋਂ ਇਸ ਕਿਫ਼ਾਇਤੀ ਵਾਲਵੋ ਬੱਸ ਸੇਵਾ ਦਾ 30 ਨਵੰਬਰ ਤੱਕ 72,378 ਹਜ਼ਾਰ ਸਵਾਰੀਆਂ ਲਾਹਾ ਲੈ ਚੁੱਕੀਆਂ ਹਨ ਅਤੇ ਸੂਬਾ ਸਰਕਾਰ ਨੂੰ ਲਗਭਗ 13.89 ਕਰੋੜ ਰੁਪਏ ਦਾ ਮਾਲੀਆ ਇਕੱਤਰ ਹੋਇਆ ਹੈ।

ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਪੰਜਾਬ ਰੋਡਵੇਜ਼/ਪਨਬੱਸ ਅਤੇ ਪੀ.ਆਰ.ਟੀ.ਸੀ. ਦੀਆਂ 25 ਵਾਲਵੋ ਬੱਸਾਂ ਰੋਜ਼ਾਨਾ ਅੰਮ੍ਰਿਤਸਰ, ਪਠਾਨਕੋਟ, ਲੁਧਿਆਣਾ, ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਪਟਿਆਲਾ, ਨਵਾਂਸ਼ਹਿਰ, ਰੋਪੜ, ਮੋਗਾ ਅਤੇ ਚੰਡੀਗੜ੍ਹ ਤੋਂ ਦਿੱਲੀ ਦੇ ਕੌਮਾਂਤਰੀ ਹਵਾਈ ਅੱਡੇ ਤੱਕ ਚੱਲ ਰਹੀਆਂ ਹਨ।

ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਇਸ ਇਤਿਹਾਸਕ ਕਦਮ ਦਾ ਲਾਭ ਪੰਜਾਬ ਦੇ ਲੱਖਾਂ ਪਰਵਾਸੀ ਭਾਰਤੀਆਂ ਨੂੰ ਮਿਲ ਰਿਹਾ ਹੈ। ਇਸ ਦੇ ਨਾਲ-ਨਾਲ ਇਸ ਰੂਟ 'ਤੇ ਪ੍ਰਾਈਵੇਟ ਟਰਾਂਸਪੋਰਟਰਾਂ ਦੀ ਅਜਾਰੇਦਾਰੀ ਵੀ ਖ਼ਤਮ ਹੋ ਗਈ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਆਪਣਾ ਹਰੇਕ ਕਦਮ ਪੰਜਾਬ ਦੇ ਹਿੱਤਾਂ ਦੀ ਰਾਖੀ ਕਰਨ ਦੇ ਨਾਲ-ਨਾਲ ਸੂਬੇ ਤੋਂ ਹਰੇਕ ਤਰ੍ਹਾਂ ਦੇ ਮਾਫੀਆ ਦਾ ਖਾਤਮਾ ਕਰਨ ਲਈ ਚੁੱਕ ਰਹੀ ਹੈ।

 

Tags: Arvind Kejriwal , Bhagwant Mann , Laljit Singh Bhullar , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD