Wednesday, 22 July 2026

 

 

ਖ਼ਾਸ ਖਬਰਾਂ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

 

ਐਨ.ਸੀ.ਐਸ.ਸੀ ਨੇ 'ਬਿੱਗ ਬੌਸ 16' ਪ੍ਰਤੀਯੋਗੀ ਵਿਰੁੱਧ ਜਾਤੀਵਾਦੀ ਟਿੱਪਣੀ ਦਾ ਲਿਆ ਗੰਭੀਰ ਨੋਟਿਸ

ਸ਼ੋਅ ਮੇਕਰਸ, ਮਹਾਰਾਸ਼ਟਰ ਸਰਕਾਰ ਤੋਂ ਇੱਕ ਹਫ਼ਤੇ ਵਿੱਚ ਕਾਰਵਾਈ ਰਿਪੋਰਟ ਤਲਬ

Vijay Sampla, Bharatiya Janata Party, BJP, Chairman National Commission for Scheduled Castes, NCSC, National Commission for Scheduled Castes

Web Admin

Web Admin

5 Dariya News

ਚੰਡੀਗੜ੍ਹ , 30 Dec 2022

Last updated on: Dec 30, 2022, 00:00 IST

ਟੈਲੀਵਿਜ਼ਨ ਸ਼ੋਅ 'ਬਿੱਗ ਬੌਸ 16' ਦੇ ਮੁਕਾਬਲੇਬਾਜ਼ ਵਿਕਾਸ ਮਾਨਕਤਲਾ ਵੱਲੋਂ ਇਕ ਐਪੀਸੋਡ 'ਚ ਇਕ ਹੋਰ ਮੁਕਾਬਲੇਬਾਜ਼ ਅਰਚਨਾ ਗੌਤਮ ਵਿਰੁੱਧ ਜਾਤੀਵਾਦੀ ਟਿੱਪਣੀ ਦੀ ਘਟਨਾ ਦਾ ਸਖ਼ਤ ਨੋਟਿਸ ਲੈਂਦਿਆਂ, ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਨੇ ਆਪਣੇ ਚੇਅਰਮੈਨ ਵਿਜੇ ਸਾਂਪਲਾ ਦੇ ਹੁਕਮਾਂ 'ਤੇ ਮਹਾਰਾਸ਼ਟਰ ਦੇ ਅਧਿਕਾਰੀਆਂ , ਮੁੰਬਈ ਪੁਲਿਸ ਕਮਿਸ਼ਨਰ ਅਤੇ ਸ਼ੋਅ ਦੀਆਂ ਪ੍ਰੋਡਕਸ਼ਨ ਕੰਪਨੀਆਂ ਨੂੰ ਨੋਟਿਸ ਦੇ ਕੇ ਸੱਤ ਦਿਨਾਂ ਦੇ ਅੰਦਰ ਇਸ ਮਾਮਲੇ ਵਿੱਚ ਕਾਰਵਾਈ ਦੀ ਰਿਪੋਰਟ ਪੇਸ਼ ਕਰਨ ਲਈ ਕਿਹਾ ਹੈ।

ਇੱਕ ਟਵਿੱਟਰ ਪੋਸਟ ਵਿੱਚ ਅਰਚਨਾ ਗੌਤਮ ਦੀ ਟੀਮ ਨੇ ਕਿਹਾ ਕਿ ਵਿਕਾਸ ਮਾਨਕਤਲਾ ਨੇ ਅਰਚਨਾ ਗੌਤਮ ਨੂੰ 'ਨੀਵੀਂ ਜਾਤ ਦਾ ਵਿਅਕਤੀ' ਕਿਹਾ ਹੈ। ਭਾਰਤੀ ਕਾਨੂੰਨ ਦੇ ਅਨੁਸਾਰ, ਇਹ ਸਪੱਸ਼ਟ ਤੌਰ 'ਤੇ ਅਨੁਸੂਚਿਤ ਜਾਤੀ / ਅਨੁਸੂਚਿਤ ਜਨਜਾਤੀ ਐਕਟ ਦੇ ਤਹਿਤ ਸਜ਼ਾਯੋਗ ਅਪਰਾਧ ਹੈ।

ਸੋਸ਼ਲ ਮੀਡੀਆ ਪੋਸਟ 'ਤੇ ਪ੍ਰਾਪਤ ਜਾਣਕਾਰੀ ਅਨੁਸਾਰ ਅਰਚਨਾ ਗੌਤਮ ਨੂੰ ਜਾਤੀਸੂਚਕ ਬਦਸਲੂਕੀ ਦੀ ਘਟਨਾ 'ਤੇ ਤੁਰੰਤ ਕਾਰਵਾਈ ਕਰਦੇ ਹੋਏ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਨੇ ਸਕੱਤਰ (ਕੇਂਦਰੀ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ), ਮਹਾਰਾਸ਼ਟਰ ਦੇ ਵਧੀਕ ਮੁੱਖ ਸਕੱਤਰ (ਗ੍ਰਹਿ), ਪੁਲਿਸ ਕਮਿਸ਼ਨਰ  (ਮੁੰਬਈ), ਕਾਰਜਕਾਰੀ ਅਧਿਕਾਰੀ (ਐਂਡੇਮੋਲ ਇੰਡੀਆ ਪ੍ਰਾਈਵੇਟ ਲਿਮਟਿਡ) ਅਤੇ ਮੁੱਖ ਕਾਰਜਕਾਰੀ ਅਧਿਕਾਰੀ (ਵਾਇਆਕੋਮ 18 ਮੀਡੀਆ ਪ੍ਰਾਈਵੇਟ ਲਿਮਟਿਡ) ਨੂੰ ਉਕਤ ਮਾਮਲੇ ਦੀ ਜਾਂਚ ਕਰਨ ਅਤੇ 5 ਜਨਵਰੀ, 2023 ਤੱਕ ਡਾਕ ਜਾਂ ਈਮੇਲ ਰਾਹੀਂ ਤੱਥ ਆਧਾਰਿਤ ਕਾਰਵਾਈ ਦੀ ਰਿਪੋਰਟ ਪੇਸ਼ ਕਰਨ ਲਈ ਕਿਹਾ ਹੈ।

ਸਾਂਪਲਾ ਨੇ ਅਧਿਕਾਰੀਆਂ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਕਾਰਵਾਈ ਦੀ ਰਿਪੋਰਟ ਨਿਰਧਾਰਤ ਸਮੇਂ ਅੰਦਰ ਪ੍ਰਾਪਤ ਨਾ ਹੋਈ ਤਾਂ ਕਮਿਸ਼ਨ ਸੰਵਿਧਾਨ ਦੀ ਧਾਰਾ 338 ਤਹਿਤ ਉਸ ਨੂੰ ਦਿੱਤੇ ਗਏ ਸਿਵਲ ਕੋਰਟ ਦੇ ਅਧਿਕਾਰਾਂ ਦੀ ਵਰਤੋਂ ਕਰੇਗਾ ਅਤੇ ਦਿੱਲੀ ਵਿਖੇ ਕਮਿਸ਼ਨ ਸਾਹਮਣੇ ਨਿੱਜੀ ਤੌਰ 'ਤੇ ਪੇਸ਼ ਹੋਣ ਲਈ ਸੰਮਨ ਜਾਰੀ ਕਰੇਗਾ ।  

 

Tags: Vijay Sampla , Bharatiya Janata Party , BJP , Chairman National Commission for Scheduled Castes , NCSC , National Commission for Scheduled Castes

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD