Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਸਿਵਲ ਸਰਜਨ ਵਲੋਂ ਵੱਖ-ਵੱਖ ਸਿਹਤ ਕੇਂਦਰਾਂ ਦਾ ਦੌਰਾ, ਮੁਰੰਮਤ ਅਤੇ ਉਸਾਰੀ ਦੇ ਕੰਮ ਦਾ ਜਾਇਜ਼ਾ

ਜ਼ਿਲ੍ਹੇ ਦੇ 20 ਸਿਹਤ ਕੇਂਦਰਾਂ ਨੂੰ ‘ਆਮ ਆਦਮੀ ਕਲੀਨਿਕਾਂ’ ਵਜੋਂ ਅਪਗ੍ਰੇਡ ਕੀਤਾ ਜਾ ਰਿਹਾ ਹੈ : ਡਾ.ਆਦਰਸ਼ਪਾਲ ਕੌਰ

Dr. Adarshpal Kaur, Mohali, Health, Civil Surgeon Mohali, S.A.S.Nagar, Mohali, S.A.S. Nagar Mohali, Sahibzada Ajit Singh Nagar

Web Admin

Web Admin

5 Dariya News

ਮੋਹਾਲੀ , 30 Dec 2022

Last updated on: Dec 30, 2022, 00:00 IST

ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ ਨੇ ਅੱਜ ਵੱਖ-ਵੱਖ ਸਿਹਤ ਕੇਂਦਰਾਂ ਦਾ ਦੌਰਾ ਕੀਤਾ ਜਿਨ੍ਹਾਂ ਨੂੰ ਜਲਦ ਹੀ ‘ਆਮ ਆਦਮੀ ਕਲੀਨਿਕ’ ਵਜੋਂ ਅਪਗ੍ਰੇਡ ਕੀਤਾ ਜਾ ਰਿਹਾ ਹੈ। ਉਨ੍ਹਾਂ ਸਭ ਤੋਂ ਪਹਿਲਾਂ ਮੁੰਡੀ ਖਰੜ ਦੇ ਅਰਬਨ ਪ੍ਰਾਇਮਰੀ ਹੈਲਥ ਸੈਂਟਰ ’ਚ ਫੇਰੀ ਪਾਈ ਅਤੇ ਉਥੇ ਚੱਲ ਰਹੇ ਮੁਰੰਮਤ ਅਤੇ ਉਸਾਰੀ ਦੇ ਕੰਮ ਦਾ ਜਾਇਜ਼ਾ ਲਿਆ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤਾਂ ਦਿਤੀਆਂ ਕਿ ਮੁਰੰਮਤ ਅਤੇ ਲੋੜ ਅਨੁਸਾਰ ਕੀਤੀ ਜਾ ਰਹੀ ਉਸਾਰੀ ਦਾ ਕੰਮ ਤੈਅ ਸਮੇਂ ’ਚ ਪੂਰਾ ਕੀਤਾ ਜਾਵੇ ਅਤੇ ਕੰਮ ਦੇ ਮਿਆਰ ਵਿਚ ਕੋਈ ਕਮੀ ਨਹੀਂ ਰਹਿਣੀ ਚਾਹੀਦੀ। 

ਉਨ੍ਹਾਂ ਸਿਹਤ ਕੇਂਦਰ ਦੇ ਵੱਖ-ਵੱਖ ਕਮਰਿਆਂ ਵਿਚ ਜਾ ਕੇ ਬਾਰੀਕੀ ਨਾਲ ਜਾਂਚ-ਪੜਤਾਲ ਕੀਤੀ ਅਤੇ ਲੋੜੀਂਦੇ ਡਾਕਟਰੀ ਸਾਜ਼ੋ-ਸਮਾਨ, ਦਵਾਈਆਂ ਦੀ ਉਪਲਭਧਤਾ ਆਦਿ ਬਾਰੇ ਵੀ ਜਾਣਕਾਰੀ ਲਈ।ਇਸ ਤੋਂ ਬਾਅਦ, ਡਾ.ਆਦਰਸ਼ਪਾਲ ਕੌਰ ਨੇ ਅਰਬਨ ਪ੍ਰਾਇਮਰੀ ਹੈਲਥ ਸੈਂਟਰ ਸੰਤੇਮਾਜਰਾ, ਮਿੰਨੀ ਪ੍ਰਾਇਮਰੀ ਹੈਲਥ ਸੈਂਟਰ ਲਾਂਡਰਾ ਅਤੇ ਮਜਾਤ ਦਾ ਦੌਰਾ ਕੀਤਾ ਅਤੇ ਲੋਕਾਂ ਨੂੰ ਦਿਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਦਾ ਨਿਰੀਖਣ ਕੀਤਾ। 

ਇਸ ਮੌਕੇ ਗੱਲਬਾਤ ਕਰਦਿਆਂ ਸਿਵਲ ਸਰਜਨ ਨੇ ਦਸਿਆ ਕਿ ਪੰਜਾਬ ਸਰਕਾਰ ਵਲੋਂ ਜ਼ਿਲ੍ਹਾ ਐਸ.ਏ.ਐਸ. ਨਗਰ ਦੇ 20 ਸਿਹਤ ਕੇਂਦਰਾਂ ਨੂੰ ਆਮ ਆਦਮੀ ਕਲੀਨਿਕ ਵਜੋਂ ਅਪਗ੍ਰੇਡ ਕੀਤਾ ਜਾ ਰਿਹਾ ਹੈ। ਇਨ੍ਹਾਂ ਕਲੀਨਿਕਾਂ ਵਿਚ ਉਸਾਰੀ ਅਤੇ ਮੁਰੰਮਤ ਦਾ ਕੰਮ ਜੰਗੀ ਪੱਧਰ ’ਤੇ ਚੱਲ ਰਿਹਾ ਹੈ। ਸਰਕਾਰ ਦੀ ਯੋਜਨਾ ਮੁਤਾਬਕ ਇਨ੍ਹਾਂ ਕੇਂਦਰਾਂ ਨੂੰ 26 ਜਨਵਰੀ ਨੂੰ ਆਮ ਆਦਮੀ ਕਲੀਨਿਕਾਂ ਵਜੋਂ ਲੋਕਾਂ ਨੂੰ ਸਮਰਪਿਤ ਕਰ ਦਿਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਜ਼ਿਲ੍ਹੇ ਦੇ ਲੋਕਾਂ ਨੂੰ ਮਿਆਰੀ ਅਤੇ ਸੁਚੱਜੀਆਂ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। 

ਇਨ੍ਹਾਂ ਕਲੀਨਿਕਾਂ ਦੇ ਬਣਨ ਨਾਲ ਲੋਕਾਂ ਨੂੰ ਦਿਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਵਿਚ ਯਕੀਨਨ ਸੁਧਾਰ ਆਵੇਗਾ ਅਤੇ ਉਨ੍ਹਾਂ ਨੂੰ ਅਪਣੇ ਘਰ ਦੇ ਨੇੜੇ ਹੀ ਚੰਗੀਆਂ ਸਹੂਲਤਾਂ ਮਿਲਣਗੀਆਂ।ਸਿਵਲ ਸਰਜਨ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਿਹਤ ਸੰਸਥਾਵਾਂ ਵਿਚ ਆਉਣ ਵਾਲੇ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਮੁਹਈਆ ਕਰਾਈਆਂ ਜਾਣ ਤੇ ਮਰੀਜ਼ਾਂ ਨੂੰ ਕਿਸੇ ਕਿਸਮ ਦੀ ਮੁਸ਼ਕਲਨਹੀਂ ਹੋਣੀ ਚਾਹੀਦੀ। ਮਰੀਜ਼ਾਂ ਨੂੰ ਬਾਹਰੋਂ ਦਵਾਈਆਂ ਲਿਆਉਣ ਲਈ ਕਹਿਣ ਦੀ ਬਜਾਏ ਹਸਪਤਾਲ ਵਿਚ ਹੀ ਉਪਲਭਧ ਦਵਾਈਆਂ ਦਿਤੀਆਂ ਜਾਣ।

 

Tags: Dr. Adarshpal Kaur , Mohali , Health , Civil Surgeon Mohali , S.A.S.Nagar , Mohali , S.A.S. Nagar Mohali , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD