Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਵਧੀਕ ਡਾਇਰੈਕਟਰ ਡਾ. ਉਪਿੰਦਰ ਸਿੰਘ ਲਾਂਬਾ ਨੂੰ ਨਿੱਘੀ ਵਿਦਾਇਗੀ

ਸਮੂਹ ਅਧਿਕਾਰੀਆਂ ਨੇ ਡਾ. ਲਾਂਬਾ ਵੱਲੋਂ 36 ਵਰ੍ਹੇ ਦੀ ਨੌਕਰੀ ਦੌਰਾਨ ਪ੍ਰਦਾਨ ਕੀਤੀਆਂ ਮਿਸਾਲੀ ਸੇਵਾਵਾਂ ਦੀ ਕੀਤੀ ਸ਼ਲਾਘਾ

Rahul Bhandari, Dr. Opinder Singh Lamba, Information And Public Relations, DIPR Punjab,Information and Public Relations Department Punjab

Web Admin

Web Admin

5 Dariya News

ਚੰਡੀਗੜ੍ਹ , 30 Dec 2022

Last updated on: Dec 30, 2022, 00:00 IST

ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਦੇ ਅਧਿਕਾਰੀਆਂ ਅਤੇ ਮੁਲਾਜ਼ਮਾਂ ਵੱਲੋਂ ਅੱਜ ਵਧੀਕ ਡਾਇਰੈਕਟਰ ਡਾ. ਉਪਿੰਦਰ ਸਿੰਘ ਲਾਂਬਾ ਨੂੰ ਉਨ੍ਹਾਂ ਦੀ ਸੇਵਾ-ਮੁਕਤੀ 'ਤੇ ਨਿੱਘੀ ਵਿਦਾਇਗੀ ਦਿੱਤੀ ਗਈ। ਡਾ. ਲਾਂਬਾ 36 ਸਾਲ ਦੀ ਸ਼ਾਨਦਾਰ ਸੇਵਾ ਨਿਭਾਉਣ ਤੋਂ ਬਾਅਦ ਸੇਵਾ-ਮੁਕਤ ਹੋਏ ਹਨ।

ਇਥੇ ਪੰਜਾਬ ਭਵਨ ਵਿਖੇ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਸ੍ਰੀ ਰਾਹੁਲ ਭੰਡਾਰੀ, ਪ੍ਰਮੁੱਖ ਸਕੱਤਰ, ਸੂਚਨਾ ਅਤੇ ਲੋਕ ਸੰਪਰਕ ਅਤੇ ਸ੍ਰੀ ਸੰਦੀਪ ਸਿੰਘ ਗਾੜ੍ਹਾ, ਵਧੀਕ ਡਾਇਰੈਕਟਰ (ਪ੍ਰਸ਼ਾਸਨ) ਸਣੇ ਹੋਰਨਾਂ ਅਧਿਕਾਰੀਆਂ ਨੇ ਡਾ. ਲਾਂਬਾ ਵੱਲੋਂ ਨਿਭਾਈਆਂ ਸ਼ਾਨਦਾਰ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਸਖ਼ਤ ਮਿਹਨਤ, ਲਗਨ ਅਤੇ ਦ੍ਰਿੜ੍ਹਤਾ ਨਾਲ ਨਿਭਾਈ ਮਿਸਾਲੀ ਸੇਵਾ ਉਨ੍ਹਾਂ ਦੇ ਸਾਥੀਆਂ ਅਤੇ ਹੋਰ ਸਟਾਫ਼ ਮੈਂਬਰਾਂ ਨੂੰ ਆਪਣੀ ਡਿਊਟੀ ਜ਼ਿੰਮੇਵਾਰੀ ਤੇ ਪੂਰੀ ਤਨਦੇਹੀ ਨਾਲ ਨਿਭਾਉਣ ਲਈ ਪ੍ਰੇਰਿਤ ਕਰਦੀ ਰਹੇਗੀ। 

ਅਧਿਕਾਰੀਆਂ ਨੇ ਕਿਹਾ ਕਿ ਡਾ. ਲਾਂਬਾ ਵਿਭਾਗ ਲਈ ਇੱਕ ਬਹੁਮੁੱਲੀ ਸੰਪਤੀ ਵਾਂਗ ਸਨ ਅਤੇ ਉਨ੍ਹਾਂ ਦੀ ਸੇਵਾ-ਮੁਕਤੀ ਨਾਲ ਇੱਕ ਖਲਾਅ ਪੈਦਾ ਹੋ ਗਿਆ ਹੈ ਜਿਸ ਨੂੰ ਪੁਰ ਕਰਨਾ ਮੁਸ਼ਕਲ ਹੋਵੇਗਾ।ਡਾ. ਲਾਂਬਾ ਦ ਸੇਵਾ-ਮੁਕਤੀ ਪਿੱਛੋਂ ਬਿਹਤਰ ਤੇ ਸਿਹਤਮੰਦ ਜੀਵਨ ਅਤੇ ਉੱਜਲ ਭਵਿੱਖ ਦੀ ਕਾਮਨਾ ਕਰਦਿਆਂ ਅਧਿਕਾਰੀਆਂ ਨੇ ਉਮੀਦ ਜਤਾਈ ਕਿ ਉਹ ਭਵਿੱਖ ਵਿੱਚ ਆਪਣੇ ਸਾਹਿਤਕ ਕਾਰਜ ਨੂੰ ਅੱਗੇ ਵਧਾਉਣਗੇ ਅਤੇ ਕਾਨੂੰਨ ਦੇ ਖੇਤਰ ਵਿੱਚ ਉਸਾਰੂ ਯੋਗਦਾਨ ਪਾਉਣ ਸਣੇ ਸਮਾਜ ਭਲਾਈ ਲਈ ਖੁੱਲ੍ਹਦਿਲੀ ਨਾਲ ਕੰਮ ਕਰਦੇ ਰਹਿਣਗੇ। 

ਉਨ੍ਹਾਂ ਕਿਹਾ ਕਿ ਆਪਣੇ ਲੰਮੇ ਪੇਸ਼ੇਵਾਰਾਨਾ ਸਫ਼ਰ ਦੀ ਸਫ਼ਲਤਾਪੂਰਵਕ ਸਮਾਪਤੀ ਪਿੱਛੋਂ ਹੁਣ ਡਾ. ਲਾਂਬਾ ਆਪਣੀ ਸਮਾਜਿਕ ਜ਼ਿੰਮੇਵਾਰੀ ਨੂੰ ਸੁਚੱਜੇ ਢੰਗ ਨਾਲ ਨਿਭਾਉਣ ਦੇ ਨਾਲ-ਨਾਲ ਆਪਣੇ ਪਰਿਵਾਰਕ ਮੈਂਬਰਾਂ ਲਈ ਵਧੇਰੇ ਸਮਾਂ ਕੱਢ ਸਕਣਗੇ।ਅਧਿਕਾਰੀਆਂ ਨੇ ਡਾ. ਉਪਿੰਦਰ ਸਿੰਘ ਲਾਂਬਾ ਵੱਲੋਂ ਸਰਕਾਰੀ ਨੌਕਰੀ ਦੇ ਮੁਸ਼ਕਲਾਂ ਭਰੇ ਸਫ਼ਰ ਦੌਰਾਨ ਆਪਣੀ ਪੜ੍ਹਾਈ ਜਾਰੀ ਰੱਖਦਿਆਂ "ਸਰਕਾਰੀ, ਜਨਤਕ ਅਤੇ ਨਿੱਜੀ ਖੇਤਰ ਦੇ ਲੋਕ ਸੰਪਰਕ 'ਚ ਬਦਲਦੀਆਂ ਰਣਨੀਤੀਆਂ ਤੇ ਤਕਨੀਕਾਂ ਦਾ ਤੁਲਨਾਤਮਕ ਅਧਿਐਨ" ਵਿਸ਼ੇ 'ਤੇ ਪੀਐਚ.ਡੀ. ਕਰਨ ਦੀ ਸ਼ਲਾਘਾ ਕੀਤੀ ਅਤੇ ਹੈਡਕੁਆਰਟਰ ਤੇ ਜ਼ਿਲ੍ਹਾ ਅਧਿਕਾਰੀਆਂ ਨੂੰ ਡਾ. ਲਾਂਬਾ ਵਾਂਗ ਨਿਰੰਤਰ ਪੜ੍ਹਾਈ ਕਰਕੇ ਆਪਣਾ ਹੁਨਰ ਨਿਖਾਰਨ ਦੀ ਅਪੀਲ ਕੀਤੀ।

ਆਪਣੇ ਸੰਬੋਧਨ ਦੌਰਾਨ ਡਾ. ਲਾਂਬਾ ਨੇ ਵਿਭਾਗ ਵਿੱਚ ਆਪਣੇ ਤਜਰਬੇ ਅਧਿਕਾਰੀਆਂ ਨਾਲ ਸਾਂਝੇ ਕੀਤੇ ਅਤੇ ਆਪਣੇ ਪੇਸ਼ੇਵਾਰਾਨਾ ਜੀਵਨ ਦੌਰਾਨ ਮਾਰਗਦਰਸ਼ਨ ਲਈ ਸੀਨੀਅਰ ਅਧਿਕਾਰੀਆਂ ਦਾ ਧੰਨਵਾਦ ਕੀਤਾ।ਇਸ ਮੌਕੇ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਦੇ ਅਧਿਕਾਰੀਆਂ ਵੱਲੋਂ ਡਾ. ਉਪਿੰਦਰ ਸਿੰਘ ਲਾਂਬਾ ਨੂੰ ਸਨਮਾਨ ਚਿੰਨ੍ਹ ਅਤੇ ਤੋਹਫ਼ੇ ਦੇ ਕੇ ਸਨਮਾਨਿਤ ਵੀ ਕੀਤਾ ਗਿਆ।

ਸਮਾਗਮ ਦੌਰਾਨ ਡਾ. ਲਾਂਬਾ ਦੇ ਪਰਿਵਾਰਕ ਮੈਂਬਰਾਂ ਤੋਂ ਇਲਾਵਾ ਸ੍ਰੀ ਰਣਦੀਪ ਸਿੰਘ ਆਹਲੂਵਾਲੀਆ ਅਤੇ ਸ੍ਰੀ ਹਰਜੀਤ ਸਿੰਘ ਗਰੇਵਾਲ (ਦੋਵੇਂ ਜੁਆਇੰਟ ਡਾਇਰੈਕਟਰ), ਸ੍ਰੀ ਇਸ਼ਵਿੰਦਰ ਸਿੰਘ ਗਰੇਵਾਲ, ਸ੍ਰੀਮਤੀ ਸ਼ਿਖਾ ਨਹਿਰਾ ਅਤੇ ਸ੍ਰੀ ਮਨਵਿੰਦਰ ਸਿੰਘ (ਸਾਰੇ ਡਿਪਟੀ ਡਾਇਰੈਕਟਰ), ਆਈ.ਪੀ.ਆਰ.ਓਜ਼, ਡੀ.ਪੀ.ਆਰ.ਓਜ਼, ਏ.ਪੀ.ਆਰ.ਓਜ਼ ਅਤੇ ਵਿਭਾਗ ਦੇ ਹੋਰ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।

 

Tags: Rahul Bhandari , Dr. Opinder Singh Lamba , Information And Public Relations , DIPR Punjab , Information and Public Relations Department Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD