Tuesday, 21 May 2024

 

 

ਖ਼ਾਸ ਖਬਰਾਂ ਰਵਨੀਤ ਸਿੰਘ ਬਿੱਟੂ ਦੇ ਬੇਬੁਨਿਆਦ ਦੋਸ਼ਾਂ 'ਤੇ ਵੜਿੰਗ ਨੇ ਕੀਤਾ ਪਲਟਵਾਰ ਪੰਜਾਬ ਵਿੱਚ ਬਿਹਤਰ ਕਾਨੂੰਨ ਵਿਵਸਥਾ ਬਹਾਲ ਕਰਨਾ ਪਹਿਲੀ ਤਰਜੀਹ : ਵਿਜੇ ਇੰਦਰ ਸਿੰਗਲਾ ਪੰਜਾਬ 'ਚ ਆਮ ਆਦਮੀ ਪਾਰਟੀ ਲਗਾਤਾਰ ਹੋ ਰਹੀ ਹੈ ਮਜ਼ਬੂਤ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਨੇਤਾ 'ਆਪ' 'ਚ ਹੋਏ ਸ਼ਾਮਲ ਭਾਜਪਾ ਔਰਤਾਂ ਦੇ ਸਨਮਾਨ ਨਾਲ ਕੋਈ ਸਮਝੌਤਾ ਨਹੀਂ ਕਰੇਗੀ : ਜੈ ਇੰਦਰ ਕੌਰ ਢਾਈ ਸਾਲਾਂ ਵਿੱਚ ਇੱਕ ਵੀ ਵਾਅਦਾ ਪੂਰਾ ਨਹੀਂ ਕਰ ਸਕੀ ਆਮ ਆਦਮੀ ਪਾਰਟੀ : ਪ੍ਰਨੀਤ ਕੌਰ ਚੰਡੀਗੜ੍ਹ ਲਈ ਕਾਂਗਰਸ-ਆਪ ਚੋਣ ਮਨੋਰਥ ਪੱਤਰ ਨੇ ਦੋਵਾਂ ਪਾਰਟੀਆਂ ਦਾ ਪੰਜਾਬ ਵਿਰੋਧੀ ਚੇਹਰਾ ਬੇਨਕਾਬ ਕੀਤਾ: ਸੁਖਬੀਰ ਸਿੰਘ ਬਾਦਲ ਅਗਲੀ ਅਕਾਲੀ ਦਲ ਦੀ ਸਰਕਾਰ ਸਰਹੱਦੀ ਪੱਟੀ ਦੇ ਕਿਸਾਨਾਂ ਨੂੰ ਉਹਨਾਂ ਵੱਲੋਂ ਵਾਹੀ ਜਾ ਰਹੀ ਜ਼ਮੀਨ ਦੇ ਮਾਲਕਾਨਾ ਹੱਕ ਦੇਵੇਗੀ : ਸੁਖਬੀਰ ਸਿੰਘ ਬਾਦਲ ਕਿਸਾਨਾਂ ਨੂੰ ਐਤਕੀਂ ਵੀ ਝੋਨਾ ਪਾਲਣ ਲਈ ਡੀਜ਼ਲ ਨਹੀਂ ਫੂਕਣਾ ਪਵੇਗਾ: ਮੀਤ ਹੇਅਰ ਕਾਂਗਰਸ ਦੀ ਸਰਕਾਰ ਆਉਣ ਤੇ ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇਗੀ : ਗੁਰਜੀਤ ਸਿੰਘ ਔਜਲਾ ਰਾਜਾ ਵੜਿੰਗ ਨੂੰ ਗਿੱਲ ਅਤੇ ਆਤਮਾ ਨਗਰ ਵਿੱਚ ਜ਼ੋਰਦਾਰ ਸਮਰਥਨ ਮਿਲਿਆ; ਕਾਂਗਰਸ ਦੀਆਂ ਪ੍ਰਾਪਤੀਆਂ ਗਿਣਾਈਆਂ ਪੱਤਰਕਾਰਾਂ, ਨੌਜਵਾਨਾਂ ਅਤੇ ਮਹਿਲਾਵਾਂ ਲਈ ਕਾਂਗਰਸ ਦਾ ਵੱਡਾ ਵਾਅਦਾ: ਸੱਪਲ ਦੀ ਭਾਰਤ ਲਈ ਸਾਹਸੀ ਯੋਜਨਾ ਮੈਂ ਭਗਵਾਨ ਸ਼੍ਰੀ ਰਾਮ ਦੀ ਜਨਮ ਭੂਮੀ ਤੋਂ ਆਇਆ ਹਾਂ, ਚੰਡੀਗੜ੍ਹ ਨੂੰ ਜੈ ਸ਼੍ਰੀ ਰਾਮ ਮਜੀਠਾ ਵਿਖੇ ਕਾੰਗਰਸ ਨੂੰ ਮਿਲਿਆ ਭਰਵਾਂ ਹੁੰਗਾਰਾ ਪੰਜਾਬ 'ਚ ਕਾਨੂੰਨ ਵਿਵਸਥਾ ਜ਼ੀਰੋ, ਯੋਗੀ ਤੋਂ ਟ੍ਰੇਨਿੰਗ ਲੈਣ ਭਗਵੰਤ ਮਾਨ : ਡਾ: ਸੁਭਾਸ਼ ਸ਼ਰਮਾ ਨਰਿੰਦਰ ਮੋਦੀ ਦੀ ਅਗਵਾਈ ਹੇਠ ਹੀ ਬਣ ਸਕਦਾ ਹੈ ਵਿਕਸਿਤ ਭਾਰਤ - ਅਰਵਿੰਦ ਖੰਨਾ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਨਾਨਕ ਘਾਟ ਉਜੈਨ ਮੱਧ ਪ੍ਰਦੇਸ਼ ਵਿਖੇ ਨਵੀਂ ਬਣਾਈ ਸਰਾਂ ਦਾ ਉਦਘਾਟਨ ਅੰਮ੍ਰਿਤਸਰ ਤੋੰ ਖਏ ਏਮਜ਼ ਨੂੰ ਫਿਰ ਲਿਆਉੰਣਗੇ ਗੁਰਜੀਤ ਸਿੰਘ ਔਜਲਾ ਐਲਪੀਯੂ ਫੈਸ਼ਨ ਵਿਦਿਆਰਥੀ ਨੇ ਗੁੜਗਾਓਂ ਵਿੱਚ ਲਾਈਫਸਟਾਈਲ ਵੀਕ ਵਿੱਚ ਆਪਣੇ ਸੰਗ੍ਰਹਿ ਦਾ ਪ੍ਰਦਰਸ਼ਨ ਕੀਤਾ ਜ਼ਿਲ੍ਹਾ ਚੋਣ ਅਫ਼ਸਰ ਤੇ ਖ਼ਰਚਾ ਅਬਜਰਵਰ ਵੱਲੋਂ ਵੋਟਰ ਜਾਗਰੂਕਤਾ ਗੀਤ ”ਤੂੰ ਵੋਟ ਕਰ” ਰਲੀਜ਼ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਾਂ ਪੈਣ ਵਾਲੇ ਦਿਨ ਹਰ ਇੱਕ ਪੋਲਿੰਗ ਬੂਥ ‘ਤੇ ਸ਼ੈੱਡ, ਛਬੀਲ, ਪੱਖੇ ਤੇ ਕੂਲਰ ਆਦਿ ਦੇ ਹੋਣਗੇ ਇੰਤਜ਼ਾਮ- ਸੰਦੀਪ ਕੁਮਾਰ ਚੰਡੀਗੜ੍ਹ ਨਗਰ ਨਿਗਮ ਚੋਣ ਲੜੇ ਰਵੀ ਸਿੰਘ ਆਪਣੀ ਟੀਮ ਸਮੇਤ ਹੋਏ ਆਪ ਵਿੱਚ ਸ਼ਾਮਿਲ

 

ਵਿਧਾਇਕ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਬੱਸ ਟਰਮੀਨਲ ਖੰਨਾ ਦਾ ਕੀਤਾ ਉਦਘਾਟਨ

ਪੰਜਾਬ ਸਰਕਾਰ ਵੱਲੋਂ 3 ਕਰੋੜ 73 ਲੱਖ ਰੁਪਏ ਦੀ ਲਾਗਤ ਨਾਲ ਬਣਿਆ ਅਧੁਨਿਕ ਬੱਸ ਅੱਡਾ ਲੋਕਾਂ ਨੂੰ ਕੀਤਾ ਸਮਰਪਿਤ

Tarunpreet Singh Sond, Khanna, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਖੰਨਾ, ਲੁਧਿਆਣਾ , 01 Jan 2023

ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋ ਵਿਧਾਨ ਸਭਾ ਹਲਕਾ ਖੰਨਾ ਦੇ ਲੋਕਾਂ ਨੂੰ ਨਵੇ ਸਾਲ ਤੇ ਵੱਡਾ ਤੋਹਫਾ ਦਿੰਦਿਆ ਖੰਨਾ ਵਿਖੇ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਜੀ ਦੇ ਨਾਮ ਤੇ 3 ਕਰੋੜ 73 ਲੱਖ ਰੁਪਏ ਦੀ ਲਾਗਤ ਨਾਲ ਬਣਿਆ ਅਧੁਨਿਕ ਬੱਸ ਅੱਡਾ ਲੋਕਾਂ ਨੂੰ ਸਮਰਪਿਤ ਕੀਤਾ ਜਿਸ ਦਾ ਉਦਘਾਟਨ ਵਿਧਾਨ ਸਭਾ ਹਲਕਾ ਖੰਨਾ ਦੇ ਵਿਧਾਇਕ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਕੀਤਾ ਗਿਆ।

ਵਿਧਾਇਕ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਇਸ ਬੱਸ ਅੱਡੇ ਦਾ ਫਾਇਦਾ ਸਫ਼ਰ ਕਰਨ ਵਾਲੇ ਆਮ ਲੋਕਾਂ ਨੂੰ ਹੋਵੇਗਾ। ਉਹਨਾਂ ਕਿਹਾ ਕਿ ਇਹ ਬੱਸ ਅੱਡਾ 12 ਕਾਊਂਟਰ, ਕੰਟੀਨ, ਵੇਟਿੰਗ ਰੂਮ, ਸਟਾਫ ਰੂਮ, ਇੰਨਕੁਆਰੀ ਰੂਮ, ਟਿਕਟ ਕਾਊਂਟਰ, ਮਾਡਰਨ ਬਾਥਰੂਮ, ਅੱਡਾ ਫੀਸ ਰੂਮ ਅਤੇ ਅੱਗ ਬਝਾਓ ਜੰਤਰ ਆਦਿ ਸਹੂਲਤਾਂ ਨਾਲ ਲੈੱਸ ਹੈ। ਉਹਨਾਂ ਕਿਹਾ ਕਿ ਹੁਣ ਖੰਨਾ ਆਉਣ-ਜਾਣ ਵਾਲੀ ਹਰੇਕ ਬੱਸ ਇਸ ਬੱਸ ਅੱਡੇ ਦੇ ਵਿੱਚ ਹੋ ਕੇ ਹੀ ਜਾਵੇਗੀ, ਇਸ ਲਈ ਟ੍ਰੈਫਿਕ ਪੁਲਿਸ ਖੰਨਾ ਦੀ ਡਿਊਟੀ ਵੀ ਲਗਾਈ ਜਾਵੇਗੀ।

ਸ੍ਰੀ ਸੌਂਦ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਮਾਨ ਦੀ ਯੋਗ ਅਗਵਾਈ ਹੇਠ ਪੰਜਾਬ ਸਰਕਾਰ ਦਿਨ ਪ੍ਰਤੀ ਦਿਨ ਸੁਚਾਰੂ ਤੇ ਸੁਚੱਜੇ ਢੰਗ ਨਾਲ ਵਚਨਬੱਧ ਹੋ ਕੇ ਕੰਮ ਕਰ ਰਹੀ ਹੈ। ਉਹਨਾਂ ਹੋਰ ਯੌਜਨਾਵਾਂ ਬਾਰੇ ਬੋਲਦਿਆਂ ਕਿਹਾ ਕਿ ਪੁਰਾਣੀਆਂ ਸਰਕਾਰਾਂ ਸਮੇਂ ਜੀ.ਟੀ.ਰੋਡ ਖੰਨਾ ਤੇ ਜੋ ਐਨੀਮੇਟਿਡ ਪੁੱਲ ਠੋਸ ਮਿੱਟੀ ਦਾ ਬਣਾਇਆ ਗਿਆ ਜਦਕਿ ਇਹ ਪੁੱਲ ਪਿੱਲਰਾਂ ਤੇ ਬਣਾਇਆ ਜਾਣਾ ਸੀ। 

ਉਸ ਸਮੇਂ ਦੇ ਐਮ.ਐਲ.ਏ ਤੇ ਨਗਰ ਕੌਸਲ ਖੰਨਾ ਦੀ ਕਮੇਟੀ ਦੀ ਨਲਾਇਕੀ ਦੇ ਕਾਰਨ ਖੰਨਾ ਸ਼ਹਿਰ ਦੋ ਹਿੱਸਿਆ ਵਿੱਚ ਵੰਡਿਆ ਗਿਆ ਜਿਸ ਦਾ ਪ੍ਰਣਾਮ ਅਸੀਂ ਰੋਜ਼ਮਰਾ ਦੀ ਜਿ਼ੰਦਗੀ ਵਿੱਚ ਭੁਗਤ ਰਹੇ ਹਾਂ ਅਤੇ ਇਹ ਪੁੱਲ ਵੈਸੇ ਵੀ ਅਨਫਿੱਟ ਹੈ। ਉਹਨਾਂ ਕਿਹਾ ਕਿ ਅਸੀਂ ਇਸ ਪੁੱਲ ਦੇ ਪ੍ਰੋਜੈਕਟ ਵਿੱਚ ਬਦਲਾਅ ਲੈ ਕੇ ਆ ਰਹੇ ਹਾਂ ਇਸ ਲਈ ਇਸ ਪੁੱਲ ਦੀ ਫਾਈਲ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਮਾਨ ਜੀ ਦੇ ਰਾਹੀਂ ਕੇਂਦਰ ਸਰਕਾਰ ਤੱਕ ਪਹੁੰਚਦੀ ਕਰਾਂਗੇ, ਤਾਂ ਜ਼ੋ ਇਸ ਪੁੱਲ ਨੂੰ ਪਿੱਲਰਾਂ ਤੇ ਬਣਾ ਸਕੀਏ।

ਵਿਧਾਇਕ ਨੇ ਖੰਨਾ ਸ਼ਹਿਰ ਲਈ ਇੱਕ ਹੋਰ ਪ੍ਰੋਜੈਕਟ ਬਾਰੇ ਬੋਲਦਿਆਂ ਕਿਹਾ ਕਿ ਇਸ ਪੁੱਲ ਦੇ ਨਾਲ-ਨਾਲ ਜ਼ੋ ਸਰਵਿਸ ਲੇਨਜ਼ ਹਨ ਉਹਨਾਂ ਦੇ ਆਸੇ-ਪਾਸੇ ਜ਼ੋ ਬਿਜਲੀ ਦੇ ਖੰਭੇ ਖੜ੍ਹੇ ਹਨ ਉਸ ਲਈ ਪ੍ਰੋਜੈਕਟ ਲੱਗਭੱਗ ਤਿਆਰ ਹੋ ਗਿਆ ਜਿਸ ਅਧੀਨ 10 ਕਰੋੜ 38 ਲੱਖ ਰੁਪਏ ਖਰਚ ਕੀਤੇ ਜਾਣਗੇ। ਜਿਸ ਵਿੱਚੋ 70 ਫੀਸਦੀ ਨਗਰ ਕੌਸਲ ਖੰਨਾ ਅਤੇ 30 ਫੀਸਦੀ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਡ ਵੱਲੋ ਹਿੱਸਾ ਪਾਇਆ ਜਾਵੇਗਾ। ਉਹਨਾਂ ਕਿਹਾ ਇਸ ਪ੍ਰੋਜੈਕਟ ਅਧੀਨ ਸਿਸਟਮ ਅਨੁਸਾਰ ਸਾਰੇ ਖੰਭਿਆਂ ਅਤੇ ਤਾਰਾਂ ਨੂੰ ਇੱਕ ਲਾਈਨ ਵਿੱਚ ਕੀਤਾ ਜਾਵੇਗਾ ਅਤੇ ਦੁਕਾਨਾਂ ਤੋਂ 8 ਤੋ 10 ਫੁੱਟ ਹਟ ਕੇ ਫੁੱਟਪਾਥ ਵੀ ਬਣੇਗਾ।

ਵਿਧਾਇਕ ਨੇ ਅੱਗੇ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਹੁਣ ਤੱਕ 100 ਮੁਹੱਲਾ ਕਲੀਨਿਕ ਬਣਾ ਕੇ ਸੁਚਾਰੂ ਰੂਪ ਨਾਲ ਚਲਾਏ ਜਾ ਰਹੇ ਹਨ ਅਤੇ 31 ਮਾਰਚ 2023 ਤੱਕ 750 ਹੋਰ ਮੁਹੱਲਾ ਕਲੀਨਿਕ ਲੋਕਾਂ ਦੀ ਸੇਵਾ ਵਿੱਚ ਸਮਰਪਿਤ ਕਰਾਗੇ, ਜਿਸ ਵਿੱਚੋਂ 5 ਮੁਹੱਲਾ ਕਲੀਨਿਕ ਖੰਨਾ ਵਿੱਚ ਬਣਨਗੇ। ਇਸ ਮੌਕੇ ਹੋਰਨਾ ਤੋਂ ਇਲਾਵਾ ਐਮ.ਐੈਲ.ਏ ਖੰਨਾ ਦੇ ਪਿਤਾ ਸ੍ਰੀ ਭੁਪਿੰਦਰ ਸਿੰਘ ਸੌਦ, ਕੌਸਲਰ ਸ੍ਰੀ ਜਤਿੰਦਰ ਪਾਠਕ, ਸ੍ਰੀ ਸੁਨੀਲ ਕੁਮਾਰ ਨੀਟਾ, ਸੁਰਿੰਦਰ ਬਾਵਾ, ਬਲਾਕ ਪ੍ਰਧਾਨ ਸ੍ਰੀ ਰਾਜਵੀਰ ਸ਼ਰਮਾ, ਸ੍ਰੀ ਤਰਿੰਦਰ ਗਿੱਲ, ਸ੍ਰੀ ਸੁਖਵਿੰਦਰ ਸਿੰਘ, ਸ੍ਰੀ ਵਰਿੰਦਰ ਸਿੰਘ ਬਰਨ, ਸ੍ਰੀ ਕਰਮਚੰਦ ਸ਼ਰਮਾ ਬੁਲਾਰਾ ਆਮ ਆਦਮੀ ਪਾਰਟੀ, ਸ੍ਰੀ ਕੁਲਵੰਤ ਸਿੰਘ ਮਹਿਮੀ, ਸ੍ਰੀ ਮਹੇਸ਼ ਕੁਮਾਰ ਪੀ.ਏ, ਜਿ਼ਲ੍ਹਾ ਪ੍ਰਧਾਨ ਐਕਸ ਸਰਵਿਸਮੈਨ ਸ੍ਰੀ ਲਛਮਣ ਸਿੰਘ ਗਰੇਵਾਲ, ਸ੍ਰੀ ਗੁਰਦੀਪ ਸਿੰਘ ਦੀਪੂ, ਈ.ਓ ਸ੍ਰੀ ਗੁਰਪਾਲ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਆਮ ਆਦਮੀ ਪਾਰਟੀ ਦੇ ਵਰਕਰ ਅਤੇ ਸ਼ਹਿਰ ਤੇ ਇਲਾਕਾ ਨਿਵਾਸੀ ਹਾਜ਼ਰ ਸਨ।

 

Tags: Tarunpreet Singh Sond , Khanna , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD