Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲੋਕਾਂ ਨੂੰ ਨਵੇਂ ਸਾਲ 2023 ਦੀਆਂ ਵਧਾਈਆਂ

ਗੁਰਦੁਆਰਾ ਸਿੰਘ ਸ਼ਹੀਦਾਂ, ਸੋਹਾਣਾ ਵਿਖੇ ਮੱਥਾ ਟੇਕ ਕੇ ਸੂਬੇ ਦੀ ਸ਼ਾਂਤੀ, ਸਦਭਾਵਨਾ, ਤਰੱਕੀ ਅਤੇ ਲੋਕਾਂ ਦੀ ਖ਼ੁਸ਼ਹਾਲੀ ਲਈ ਕੀਤੀ ਅਰਦਾਸ

Bhagwant Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab

Web Admin

Web Admin

5 Dariya News

ਚੰਡੀਗੜ੍ਹ , 01 Jan 2023

Last updated on: Jan 01, 2023, 00:00 IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਨਵੇਂ ਸਾਲ ਦੇ ਪਹਿਲੇ ਦਿਨ ਗੁਰਦੁਆਰਾ ਸਿੰਘ ਸ਼ਹੀਦਾਂ, ਸੋਹਾਣਾ ਵਿਖੇ ਮੱਥਾ ਟੇਕਿਆ ਅਤੇ ਸੂਬੇ ਦੀ ਸ਼ਾਂਤੀ, ਸਦਭਾਵਨਾ, ਤਰੱਕੀ ਅਤੇ ਇੱਥੋਂ ਦੇ ਲੋਕਾਂ ਦੀ ਖ਼ੁਸ਼ਹਾਲੀ ਲਈ ਅਰਦਾਸ ਕੀਤੀ।ਲੋਕਾਂ ਨੂੰ ਨਵੇਂ ਸਾਲ ਦੀ ਵਧਾਈ ਦਿੰਦਿਆਂ ਮੁੱਖ ਮੰਤਰੀ ਨੇ ਅਰਦਾਸ ਕੀਤੀ ਕਿ ਸੂਬੇ ਅਤੇ ਦੁਨੀਆ ਭਰ ਵਿੱਚ ਵਸਦੇ ਪੰਜਾਬੀਆਂ ਲਈ ਨਵਾਂ ਸਾਲ-2023 ਖ਼ੁਸ਼ੀਆਂ-ਖੇੜੇ, ਅਮਨ ਅਤੇ ਖ਼ੁਸ਼ਹਾਲੀ ਲੈ ਕੇ ਆਵੇ। 

ਉਨ੍ਹਾਂ ਨੇ ਸੂਬੇ ਦੇ ਲੋਕਾਂ ਨੂੰ ਨਵੇਂ ਸਾਲ ਦੀ ਵਧਾਈ ਦਿੱਤੀ ਅਤੇ ਸੂਬੇ ਦੇ ਸਰਵਪੱਖੀ ਵਿਕਾਸ ਤੇ ਖ਼ੁਸ਼ਹਾਲੀ ਨੂੰ ਯਕੀਨੀ ਬਣਾਉਣ ਲਈ ਜੋਸ਼ ਨਾਲ ਕੰਮ ਕਰਨ ਦਾ ਸੱਦਾ ਦਿੱਤਾ। ਨਵਾਂ ਵਰ੍ਹਾ ਸਾਰੇ ਪੰਜਾਬੀਆਂ ਲਈ ਖ਼ੁਸ਼ੀਆਂ, ਅਮਨ ਅਤੇ ਸਫ਼ਲਤਾ ਦੇ ਨਵੇਂ ਮੌਕੇ ਲੈ ਕੇ ਆਉਣ ਦੀ ਆਸ ਪ੍ਰਗਟਾਉਂਦਿਆਂ ਭਗਵੰਤ ਮਾਨ ਨੇ ਪੰਜਾਬ ਨੂੰ ਦੇਸ਼ ਦੇ ਮੋਹਰੀ ਸੂਬੇ ਵਜੋਂ ਉਭਾਰਨ ਲਈ ਸੰਕਲਪ ਲੈਣ ਦਾ ਵੀ ਸੱਦਾ ਦਿੱਤਾ।

ਮੁੱਖ ਮੰਤਰੀ ਨੇ ਮਹਾਨ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੰਜਾਬ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਈ ਤਾਂ ਜੋ ਵਿਕਾਸ ਦਾ ਅਸਰ ਜ਼ਮੀਨੀ ਪੱਧਰ 'ਤੇ ਦਿਸੇ ਅਤੇ ਖ਼ਾਸ ਕਰਕੇ ਗਰੀਬ ਵਰਗ ਦੇ ਜੀਵਨ ਨੂੰ ਸੁਖਾਲਾ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਸੂਬਾ ਭਾਈਚਾਰਕ ਸਾਂਝ, ਸ਼ਾਂਤੀ ਅਤੇ ਸਦਭਾਵਨਾ ਦੇ ਬੰਧਨਾਂ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਸਰਵਪੱਖੀ ਤਰੱਕੀ ਅਤੇ ਵਿਕਾਸ ਦੇ ਯੁੱਗ ਦੀ ਸ਼ੁਰੂਆਤ ਕਰਨ ਦੀਆਂ ਬਰੂਹਾਂ 'ਤੇ ਹੈ, ਜਿਸ ਲਈ ਸਾਰੇ ਪੰਜਾਬੀਆਂ ਨੂੰ ਆਉਣ ਵਾਲੇ ਸਾਲ ਵਿਚ ਪੂਰੇ ਜੋਸ਼ ਨਾਲ ਕੰਮ ਕਰਨਾ ਚਾਹੀਦਾ ਹੈ। 

ਭਗਵੰਤ ਮਾਨ ਨੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਅਸੀਂ ਸੂਬੇ ਦੀ ਸਰਬਪੱਖੀ ਤਰੱਕੀ ਅਤੇ ਵਿਕਾਸ ਦੇ ਯੁੱਗ ਨੂੰ ਨਿਰੰਤਰ ਜਾਰੀ ਰੱਖਣ ਲਈ ਹੋਰ ਜ਼ੋਰਦਾਰ ਹੰਭਲਾ ਮਾਰੀਏ।ਮੁੱਖ ਮੰਤਰੀ ਨੇ ਲੋਕਾਂ ਨੂੰ ਧਰਮ ਨਿਰਪੱਖਤਾ, ਪ੍ਰਭੂਸੱਤਾ, ਫਿਰਕੂ ਸਦਭਾਵਨਾ ਅਤੇ ਰਾਸ਼ਟਰੀ ਏਕਤਾ ਦੀਆਂ ਕਦਰਾਂ-ਕੀਮਤਾਂ ਨੂੰ ਕਾਇਮ ਰੱਖਣ ਲਈ ਸਮੂਹਿਕ ਜੋਸ਼ ਨਾਲ ਕੰਮ ਕਰਨ ਦੀ ਵਚਨਬੱਧਤਾ ਨਾਲ ਸਾਲ 2023 ਦਾ ਸੁਆਗਤ ਕਰਨ ਦਾ ਸੱਦਾ ਦਿੱਤਾ। 

ਭਗਵੰਤ ਮਾਨ ਨੇ ਨਵਾਂ ਸਾਲ ਸਾਰਿਆਂ ਲਈ ਖ਼ੁਸ਼ਹਾਲੀ ਅਤੇ ਖ਼ੁਸ਼ੀਆਂ-ਖੇੜੇ ਲੈ ਕੇ ਆਉਣ ਦੀ ਕਾਮਨਾ ਕਰਦਿਆਂ ਕਿਹਾ ਕਿ ਆਉਣ ਵਾਲਾ ਸਾਲ ਪੰਜਾਬ ਦੇ ਸਰਵਪੱਖੀ ਵਿਕਾਸ ਅਤੇ ਤਰੱਕੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰੇਗਾ। ਉਨ੍ਹਾਂ ਨੇ ਲੋਕਾਂ ਨੂੰ ਕੌਮੀ ਏਕਤਾ, ਸ਼ਾਂਤੀ, ਪਿਆਰ ਅਤੇ ਧਾਰਮਿਕ ਸਹਿਣਸ਼ੀਲਤਾ ਦੇ ਬੰਧਨਾਂ ਨੂੰ ਹੋਰ ਮਜ਼ਬੂਤ ਕਰਨ ਲਈ ਮਹਾਨ ਗੁਰੂਆਂ, ਸੰਤਾਂ ਅਤੇ ਪੀਰਾਂ ਦੇ ਦਰਸਾਏ ਮਾਰਗ 'ਤੇ ਚੱਲਣ ਦਾ ਸੱਦਾ ਦਿੱਤਾ।    

 

Tags: Bhagwant Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD