Friday, 05 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ

 

ਭਾਸ਼ਾ ਦਫ਼ਤਰ ਫਾਜ਼ਿਲਕਾ ਵੱਲੋਂ ਭਾਸ਼ਾ ਵਿਭਾਗ ਪੰਜਾਬ ਦਾ 75ਵਾਂ ਸਥਾਪਨਾ ਦਿਵਸ ਡੀ.ਏ.ਵੀ.ਕਾਲਜ ਆਫ਼ ਐਜੂਕੇਸ਼ਨ ਅਬੋਹਰ ਵਿਖੇ ਮਨਾਇਆ ਗਿਆ

ਸਮਾਗਮ ਦੀ ਸ਼ੁਰੂਆਤ ਵਿਭਾਗੀ ਧੁਨੀ “ਧਨੁ ਲੇਖਾਰੀ ਨਾਨਕਾ” ਨਾਲ ਕੀਤੀ ਗਈ

Language Department Punjab, Punjabi Bhasha Vibhag, Bhasha Vibhag, Punjabi Bhasha Vibhag Fazilka, Fazilka

Web Admin

Web Admin

5 Dariya News

ਫਾਜ਼ਿਲਕਾ/ਅਬੋਹਰ , 02 Jan 2023

Last updated on: Jan 02, 2023, 00:00 IST

ਜ਼ਿਲ੍ਹਾ ਭਾਸ਼ਾ ਦਫ਼ਤਰ ਫਾਜ਼ਿਲਕਾ ਵੱਲੋਂ ਭਾਸ਼ਾ ਵਿਭਾਗ ਪੰਜਾਬ ਦਾ 75ਵਾਂ ਸਥਾਪਨਾ ਦਿਵਸ ਡੀ.ਏ.ਵੀ.ਕਾਲਜ ਆਫ਼ ਐਜੂਕੇਸ਼ਨ ਅਬੋਹਰ ਵਿਖੇ ਧੂਮਧਾਮ ਨਾਲ ਮਨਾਇਆ। ਜਿਸ ਵਿੱਚ ਜ਼ਿਲ੍ਹਾ ਫਾਜ਼ਿਲਕਾ ਦੇ ਸਾਹਿਤਕਾਰਾਂ, ਕਲਾਕਾਰਾਂ, ਲੇਖਕਾਂ, ਕਵੀਆਂ ਨੇ ਆਪਣੀ ਭਰਵੀ ਸ਼ਮੂਲੀਅਤ ਕੀਤੀ। ਸਮਾਗਮ ਦੀ ਸ਼ੁਰੂਆਤ ਵਿਭਾਗੀ ਧੁਨੀ “ਧਨੁ ਲੇਖਾਰੀ ਨਾਨਕਾ” ਨਾਲ ਕੀਤੀ ਗਈ।

ਜ਼ਿਲ੍ਹਾ ਭਾਸ਼ਾ ਅਫ਼ਸਰ ਫਾਜ਼ਿਲਕਾ ਭੁਪਿੰਦਰ ਉਤਰੇਜਾ ਨੇ ਪ੍ਰਧਾਨਗੀ ਮੰਡਲ, ਸਾਹਿਤਕਾਰਾਂ ਅਤੇ ਪਤਵੰਤੇ ਸੱਜਣਾਂ ਦਾ ਸੁਆਗਤ ਕਰਦਿਆ ਕਿਹਾ ਕਿ ਭਾਸ਼ਾ ਵਿਭਾਗ ਪੰਜਾਬ ਵੱਲੋਂ ਬਹੁਤ ਸਾਰੀਆਂ ਸਰਗਰਮੀਆਂ ਕੀਤੀਆਂ ਜਾਂਦੀਆਂ ਹਨ। ਇਸ ਦਾ ਮਾਨਮੱਤਾ ਇਤਿਹਾਸ ਸਾਹਿਤਕਾਰਾਂ ਲਈ ਪ੍ਰੇਰਨਾ ਸਰੋਤ ਹੈ। 

ਉਨ੍ਹਾਂ ਨੇ ਇਹ ਵੀ ਦੱਸਿਆ ਕਿ ਮਾਂ ਬੋਲੀ ਨੂੰ ਪ੍ਰਫੁੱਲਤ ਕਰਨ ਲਈ ਮਾਨਯੋਗ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਅਤੇ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਮੰਤਰੀ ਸ. ਮੀਤ ਹੇਅਰ ਨੇ ਸੂਬੇ ਦੇ ਸਾਰੇ ਬੋਰਡਾਂ ਉੱਤੇ ਪੰਜਾਬੀ ਭਾਸ਼ਾ ਨੂੰ ਤਰਜੀਹ ਦੇਣ ਦਾ ਐਲਾਨ ਕੀਤਾ ਹੈ, ਜੋ ਕਿ ਬਹੁਤ ਸਲਾਹੁਣਯੋਗ ਕਦਮ ਹੈ। ਸਾਨੂੰ ਸਭ ਨੂੰ ਇਸ ਸ਼ੁਭ ਕਾਰਜ ਲਈ ਆਪਣੀ ਭਾਗੀਦਾਰੀ ਦੇਣੀ ਚਾਹੀਦੀ ਹੈ।

ਇਸ ਮੌਕੇ ਤੇ ਪਰਮਿੰਦਰ ਸਿੰਘ ਖੋਜ ਅਫ਼ਸਰ ਨੇ ਭਾਸ਼ਾ ਵਿਭਾਗ ਪੰਜਾਬ ਦੀਆਂ ਪ੍ਰਾਪਤੀਆਂ, ਇਤਿਹਾਸ, ਗਤੀਵਿਧੀਆਂ ਅਤੇ ਭਾਸ਼ਾ ਵਿਭਾਗ ਪੰਜਾਬ ਦੀ 75ਵੀਂ ਵਰੇਗੰਢ ਤੇ ਜਾਰੀ ਲੋਗੋ ਬਾਰੇ ਵੀ ਜਾਣਕਾਰੀ ਦਿੱਤੀ ਅਤੇ ਭਾਸ਼ਾ ਵਿਭਾਗ ਦੀ 75ਵੀਂ ਵਰੇਗੰਢ ਬਾਰੇ ਜਾਣਕਾਰੀ ਦਿੱਤੀ।

ਪ੍ਰਧਾਨਗੀ ਮੰਡਲ ਵਿੱਚ ਸਾਹਿਤ ਸਭਾ ਜਲਾਲਾਬਾਦ ਦੇ ਕੁਲਦੀਪ ਬਰਾੜ, ਪ੍ਰਵੇਸ਼ ਖੰਨਾ, ਨਾਮਵਰ ਸਾਹਿਤਕਾਰ ਹਰਦੀਪ ਢਿੱਲੋਂ, ਰਜਿੰਦਰ ਮਾਜ਼ੀ, ਸ਼੍ਰੀ ਆਤਮਾ ਰਾਮ ਰੰਜਨ ਸ਼ਾਮਿਲ ਸਨ। ਡਾ. ਤਰਸੇਮ ਸ਼ਰਮਾ ਵੱਲੋਂ ਭਾਸ਼ਾ ਵਿਭਾਗ ਦੀਆ ਗਤੀਵਿਧੀਆਂ ਬਾਰੇ ਚਾਨਣਾ ਪਾਇਆ ਤੇ ਜ਼ਿਲ੍ਹਾ ਫਾਜ਼ਿਲਕਾ ਦੇ ਕਵੀਆ, ਕਹਾਣੀਕਾਰਾਂ, ਵਾਰਤਕ, ਲੇਖਕਾਂ ਦੀਆ ਰਚਨਾਵਾਂ ਨੂੰ ਇਕੱਠਾ ਕਰਨ ਬਾਰੇ ਅਤੇ ਸੱਭਿਆਚਾਰ, ਸਾਹਿਤ ਅਤੇ ਕੋਸ਼ਕਾਰੀ ਦੇ ਕਾਰਜਾਂ ਲਈ ਜ਼ਿਲ੍ਹੇ ਦੇ ਸਾਹਿਤਕਾਰਾਂ ਨੂੰ ਸਹਿਯੋਗ ਕਰਨ ਲਈ ਅਪੀਲ ਕੀਤੀ।

ਇਸ ਮੌਕੇ ਕਵੀ ਦਰਬਾਰ ਵਿੱਚ ਅਭੀਜੀਤ ਵੱਧਵਾ,  ਸੁਰਿੰਦਰ ਕੰਬੋਜ, ਹਰਮੀਤ ਮੀਤ, ਸਿਮਰਜੀਤ ਕੋਰ, ਪ੍ਰੋ: ਕਸ਼ਮੀਰ ਲੂਨਾ, ਬਲਜਿੰਦਰ ਸੰਧੂ, ਗੌਰਵ ਸ਼ਰਮਾ, ਸਤਨਾਮ ਸਿੰਘ, ਸ਼ੇਰੂ ਤਿੰਨਾ ਆਦਿ ਨੇ ਵੱਖ-ਵੱਖ ਕਵਿਤਾਵਾਂ ਸੁਣਾਈਆ।ਸੰਗੀਤਕ ਮਹਿਫ਼ਲ ਵਿੱਚ ਡਾ. ਗੁਰਬੰਸ ਰਾਹੀ, ਗੁਲਜਿੰਦਰ ਕੋਰ, ਸੁਰਿੰਦਰ  ਨਿਮਾਣਾ, ਗੁਰਤੇਜ ਬੁਰਜਾ, ਜਗਜੋਤ ਸਿੰਘ, ਤਜਿੰਦਰ ਜੀਤ ਨੇ ਆਪਣੇ ਗੀਤ ਸੁਣਾਏ।

ਭਾਸ਼ਾ ਵਿਭਾਗ ਦੀਆ ਗਤੀਵਿਧੀਆ ਵਿੱਚ ਸਹਿਯੋਗ ਕਰਨ ਅਤੇ ਸਮਾਗਮ ਵਿੱਚ ਸ਼ਿਰਕਤ ਕਰਨ ਲਈ ਪ੍ਰੋ.ਚੰਦਰ ਅਦੀਬ, ਨਵਤੇਜ ਸਿੰਘ ਚਹਿਲ, ਨੀਰਜ ਛਾਬੜਾ, ਸੰਜੀਵ ਗਿਲਹੋਤਰਾ, ਸੰਦੀਪ ਸ਼ਰਮਾ, ਰਵਿੰਦਰ ਸਿੰਘ ਗਿੱਲ, ਰਵੀਕਾਂਤ ਮਿੱਤਲ, ਰਾਕੇਸ਼ ਰਹੇਜਾ ਭੁਪਿੰਦਰ ਸਿੰਘ, ਪ੍ਰੇਮ ਸਿਡਾਨਾ, ਹਨੀ ਉਤਰੇਜਾ, ਮਨਜਿੰਦਰ ਸਿੰਘ  ਵਿਰਕ, ਵਜੀਰ ਚੰਦ, ਵਿਕਾਸ ਕੰਬੋਜ,  ਸੁਖਬੀਰ ਸਿੰਘ, ਇੰਦਰਜੀਤ ਸਿੰਘ, ਗੁਰਸੇਵਕ ਸਿੰਘ, ਸ਼ੰਕਰ, ਆਸ਼ੂ ਗਗਨੇਜਾ ਵਿਸ਼ੇਸ਼ ਤੌਰ ਤੇ ਪਹੁੰਚੇ। 

ਮਹਿਮਾਨਾਂ ਤੇ ਭਾਗੀਦਾਰਾਂ ਨੂੰ ਸਨਮਾਨ ਚਿੰਨ੍ਹ ਦਿੱਤੇ ਗਏ। ਪ੍ਰੋ. ਗੁਰਰਾਜ ਚਹਿਲ ਨੇ ਪ੍ਰਿੰਸੀਪਲ ਡਾ. ਵਿਜੇ ਗਰੋਵਰ ਡੀ.ਏ.ਵੀ.ਕਾਲਜ ਆਫ ਐਜੂਕੇਸ਼ਨ ਅਬੋਹਰ,  ਸਾਹਿਤ ਸਭਾ ਜਲਾਲਾਬਾਦ ਦੇ ਅਹੁਦੇਦਾਰਾਂ ਅਤੇ ਪਹੁੰਚੇ ਹੋਏ ਸਾਹਿਤਕਾਰਾਂ ਦਾ ਧੰਨਵਾਦ ਕੀਤਾ।

 

Tags: Language Department Punjab , Punjabi Bhasha Vibhag , Bhasha Vibhag , Punjabi Bhasha Vibhag Fazilka , Fazilka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD