Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਮਾਜ ਨੂੰ ਨਸ਼ਾ ਮੁਕਤ ਕਰਨ ਲਈ ਲੋਕਾਂ ਦਾ ਸਹਿਯੋਗ ਜਰੂਰੀ : ਜ਼ਿਲ੍ਹਾ ਪੁਲਿਸ ਮੁਖੀ

ਜ਼ਿਲ੍ਹਾ ਪੁਲਿਸ ਮੁਖੀ ਵੱਲੋਂ ਨਵੇਂ ਸਾਲ ਮੌਕੇ ਨਸ਼ਾ ਛੁਡਾਉ ਕੇਂਦਰ ਵਿਖੇ ਮਰੀਜਾਂ ਨਾਲ ਕੀਤੀ ਮੁਲਾਕਾਤ

SSP Fatehgarh Sahib, Punjab Police, Police, Fatehgarh Sahib Police, Fatehgarh Sahib

Web Admin

Web Admin

5 Dariya News

ਫਤਹਿਗੜ੍ਹ ਸਾਹਿਬ , 02 Jan 2023

Last updated on: Jan 02, 2023, 00:00 IST

ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਨਸ਼ਾ ਮੁਕਤ ਪੰਜਾਬ ਬਣਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ।  ਜਿਸ ਵਿੱਚ ਲੋਕਾਂ ਦਾ ਸਹਿਯੋਗ ਬਹੁਤ ਜਰੂਰੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜ਼ਿਲ੍ਹਾ ਪੁਲਿਸ ਮੁਖੀ  ਡਾ.ਰਵਜੋਤ ਗਰੇਵਾਲ ਨੇ ਸਿਵਲ ਹਸਪਤਾਲ  ਫਤਹਿਗੜ੍ਹ ਸਾਹਿਬ ਵਿਖੇ ਬਣੇ ਨਸ਼ਾ ਛੁਡਾਉ ਕੇਂਦਰ ਵਿਖੇ ਇਲਾਜ ਲਈ ਦਾਖਲ ਮਰੀਜਾਂ ਨਾਲ ਨਵੇਂ ਸਾਲ ਮੌਕੇ ਗੱਲਬਾਤ ਕਰਦਿਆਂ ਕੀਤਾ।  

ਉਨ੍ਹਾਂ ਕਿਹਾ ਕਿ ਨਸ਼ੇ ਸਾਡੇ ਸਮਾਜ ਨੂੰ ਘੁਣ ਵਾਂਗ ਖਾ ਰਹੇ ਹਨ, ਸਾਨੂੰ ਸਾਰਿਆਂ ਨੂੰ ਇੱਕਜੁੱਟ ਹੋ ਕੇ ਇਸ ਖਿਲਾਫ ਲੜਨ ਦੀ ਲੋੜ ਹੈ ਕਿਉਂਕਿ ਇਹ ਸਾਡੀ ਇੱਕ ਸਮਾਜਿਕ ਲੜਾਈ ਹੈ।ਜਿਲ੍ਹਾ ਪੁਲਿਸ ਮੁਖੀ ਨੇ ਮਰੀਜਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਨਸ਼ਾ ਮੁਕਤ ਪੰਜਾਬ ਕਰਨ ਲਈ ਨਸ਼ਾ ਛੁਡਾਉ ਕੇਂਦਰਾਂ ਦਾ ਅਹਿਮ ਰੋਲ ਹੈ, ਇਸ ਲਈ ਸਾਨੂੰ ਚਾਹੀਦਾ ਹੈ ਕਿ ਸਾਡੇ ਆਲੇ ਦੁਆਲੇ ਦੇ ਲੋਕ, ਜੋ ਕਿ ਨਸ਼ੇ ਦਾ ਸ਼ਿਕਾਰ ਹੋਣ ਉਨ੍ਹਾਂ ਨੂੰ ਪ੍ਰੇਰਿਤ ਕਰਕੇ ਨਸ਼ਾ ਛੁਡਾਉ ਕੇਦਰਾਂ ਵਿੱਚ ਲੈ ਕੇ ਆਉਣ। 

ਜਿਲ੍ਹਾ ਪੁਲਿਸ ਮੁਖੀ ਨੇ ਇਹ ਵੀ ਕਿਹਾ ਕਿ ਡੀ ਜੀ ਪੀ ਪੰਜਾਬ ਦੇ ਆਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਵੱਲੋਂ ਨਸ਼ੇ ਨੂੰ ਖਤਮ ਕਰਨ ਵਾਸਤੇ ਆਪਣੀ ਜਿੰਮੇਵਾਰੀ ਸਮਝਦੇ ਵਿਸ਼ੇਸ਼ ਯੋਗਦਾਨ ਪਾਇਆ ਜਾ ਰਿਹਾ ਹੈ। ਉਨਾਂ ਇਹ ਵੀ ਕਿਹਾ ਕਿ ਪਿੰਡਾਂ ਦੀਆਂ ਪੰਚਾਇਤਾਂ ਅਤੇ ਲੋਕਾਂ ਦਾ ਵੀ ਫਰਜ ਬਣਦਾ ਹੈ ਕਿ ਉਹ ਨਸ਼ੇ ਦੇ ਸ਼ਿਕਾਰ ਵਿਅਕਤੀਆਂ ਨੂੰ ਸਰਕਾਰ ਵੱਲੋਂ ਖੋਲੇ ਨਸ਼ਾ ਛੁਡਾਉ ਕੇਂਦਰਾਂ ਵਿੱਚ ਲੈ ਕੇ ਆਉਣ, ਜਿੱਥੇ ਕਿ ਦਵਾਈਆਂ ਦੇ ਕੇ ਨਸ਼ੇ ਛੁਡਾਏ ਜਾਂਦੇ ਹਨ।  

ਇਸ ਮੌਕੇ ਨਸ਼ਾ ਛੁਡਾਉ ਕੇਂਦਰ ਦੇ ਮਾਹਿਰ ਡਾਕਟਰ ਸਨਪ੍ਰੀਤ ਨੇ ਦੱਸਿਆ ਕਿ ਫਤਹਿਗੜ੍ਹ ਸਾਹਿਬ ਵਿਖੇ 18 ਓਟ ਕਲੀਨਿਕ ਹਨ ਜਿਨ੍ਹਾਂ ਵਿੱਚ ਨਸ਼ੇ ਦੇ ਸ਼ਿਕਾਰ ਵਿਅਕਤੀਆਂ ਦਾ ਓ ਪੀ ਡੀ ਵਿੱਚ ਇਲਾਜ ਕਰਨਾ ਹੁੰਦਾ ਹੈ , ਉਨ੍ਹਾਂ ਨੂੰ ਦਵਾਈਆਂ ਦਿੱਤੀਆਂ ਜਾਂਦੀਆਂ ਹਨ ਅਤੇ ਫਤਹਿਗ੍ੜ੍ਹ ਸਾਹਿਬ ਵਿਖੇ 6500 ਦੇ ਕਰੀਬ ਵਿਅਕਤੀ ਇਨ੍ਹਾਂ ਓਟ ਕਲੀਨਿਕਾਂ ਤੋਂ ਦਵਾਈਆਂ ਲੈ ਰਹੇ ਹਨ। 

ਉਨ੍ਹਾਂ ਦੱਸਿਆ ਕਿ ਨਸ਼ਾ ਛੁਡਾਉ ਕੇਂਦਰ ਵਿੱਚ ਆਉਣ ਵਾਲੇ ਲੋਕਾਂ ਦਾ ਪਹਿਲਾਂ ਚੈਕਅਪ ਕੀਤਾਂ ਜਾਦਾਂ ਹੈ ਤੇ ਉਸ ਅਨੁਸਾਰ ਉਹ ਜਿਸ ਵੀ ਨਸ਼ੇ ਦੇ ਆਦੀ ਹਨ, ਉਸ ਮੁਤਾਬਿਕ ਦਵਾਈ ਦੇ ਨਸ਼ਾ ਛੁਡਾਇਆ ਜਾਂਦਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੀ ਆਪਣੇ ਆਲੇ ਦੁਆਲੇ ਦੇ ਵੱਧਤੋਂ ਵੱਧ ਨਸ਼ੇ ਦੇ ਸ਼ਿਕਾਰ ਲੋਕਾਂ ਨੂੰ ਇਨ੍ਹਾਂ ਨਸ਼ਾ ਛੁਡਾਉ ਕੇਂਦਰਾਂ ਵਿੱਚ ਲਿਆ ਕੇ, ਉਨ੍ਹਾਂ ਦਾ ਨਸ਼ਾ ਛੁਡਾਉਣ ਵਿੱਚ ਆਪਣਾ ਯੋਗਦਾਨ ਪਾਉਣ।  

ਇਸ ਮੌਕੇ ਐਸ ਐਮ ਓ ਡਾ ਹਰਬੰਸ ਸਿੰਘ, ਡੀ.ਐਸ ਪੀ ਜਸਪਿੰਦਰ ਸਿੰਘ, ਡੀ ਐਸ ਪੀ ਸ੍ਰੀ ਸ਼ੁਖਬੀਰ ਸਿੰਘ, ਡੀ ਐਸ ਪੀ ਸ੍ਰੀ ਹਰਬੰਸ ਸਿੰਘ ਨੇ ਵੀ ਦਾਖਲ ਮਰੀਜਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣੂ ਕਰਵਾਇਆ ਤੇ ਆਪਣੇ ਆਲੇ ਦੁਆਲੇ ਦੇ ਪੀੜਤ ਲੋਕਾਂ ਨੂੰ ਨਸ਼ਾ ਛੁਡਾਉ ਕੇਂਦਰ ਵਿੱਚ ਲਿਆਉਣ ਦੀ ਅਪੀਲ ਕੀਤੀ।  ਇਸ ਮੌਕੇ ਡਿਪਟੀ ਮੈਡੀਕਲ ਕਮਿਸ਼ਨਰ ਡਾ ਸਰੀਤਾ ਤੇ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਵੀ ਹਾਜਰ ਸਨ।

 

Tags: SSP Fatehgarh Sahib , Punjab Police , Police , Fatehgarh Sahib Police , Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD