Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਹਲਕਾ ਸੁਨਾਮ ਵਿੱਚ 70 ਕਰੋੜ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਨਾਲ ਨਵੇਂ ਵਰ੍ਹੇ ਦੀ ਸ਼ਾਨਦਾਰ ਸ਼ੁਰੂਆਤ

ਸੁਨਾਮ ਸ਼ਹਿਰ ਵਿੱਚ 1 ਕਰੋੜ ਵਾਲੇ ਸਟਰੀਟ ਵੈਂਡਿੰਗ ਜ਼ੋਨ ਅਤੇ 61 ਲੱਖ ਵਾਲੇ ਨੇਚਰ ਪਾਰਕ ਦਾ ਨੀਂਹ ਪੱਥਰ ਰੱਖਿਆ

Aman Arora, AAP, Aam Aadmi Party, AAP Punjab, Aam Aadmi Party Punjab,Government of Punjab, Punjab Government

Web Admin

Web Admin

5 Dariya News

ਸੁਨਾਮ ਊਧਮ ਸਿੰਘ ਵਾਲਾ , 02 Jan 2023

Last updated on: Jan 02, 2023, 00:00 IST

ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ, ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਸ੍ਰੀ ਅਮਨ ਅਰੋੜਾ ਨੇ  ਨਵੇਂ ਵਰ੍ਹੇ ਮੌਕੇ ਸੁਨਾਮ ਵਾਸੀਆਂ ਦੀ ਸੇਵਾ ਪ੍ਰਤੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ 70 ਕਰੋੜ ਰੁਪਏ ਤੋਂ ਵੱਧ ਰਾਸ਼ੀ ਨਾਲ ਮੁਕੰਮਲ ਹੋਣ ਵਾਲੇ ਵੱਖ ਵੱਖ ਮਹੱਤਵਪੂਰਨ ਵਿਕਾਸ ਕਾਰਜਾਂ ਦੀ ਸ਼ਾਨਦਾਰ ਸ਼ੁਰੂਆਤ ਕਰਦਿਆਂ ਵਿਧਾਨ ਸਭਾ ਹਲਕਾ ਸੁਨਾਮ ਦੇ ਵਾਸੀਆਂ ਨੂੰ ਪੰਜਾਬ ਸਰਕਾਰ ਦੀ ਤਰਫੋਂ ਸ਼ਾਨਦਾਰ ਤੋਹਫਾ ਦਿੱਤਾ।

ਸ਼ਹਿਰ ਦੀ ਪੁਰਾਣੀ ਸਬਜ਼ੀ ਮੰਡੀ ਵਿਖੇ ਲਗਭਗ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਸਟ੍ਰੀਟ ਵੈਂਡਿੰਗ ਜ਼ੋਨ ਦਾ ਨੀਂਹ ਪੱਥਰ ਰੱਖਦਿਆਂ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਸ਼ਹਿਰ ਵਿੱਚ ਸਬਜ਼ੀ ਅਤੇ ਫਲ ਵਿਕਰੇਤਾਵਾਂ ਲਈ ਇਹ ਮਾਰਕੀਟ ਆਉਣ ਵਾਲੇ ਸਮੇਂ ਵਿੱਚ ਵਰਦਾਨ ਸਾਬਤ ਹੋਵੇਗੀ। 

ਉਨ੍ਹਾਂ ਕਿਹਾ ਕਿ ਇਸ ਨਾਲ ਸ਼ਹਿਰ ਵਿੱਚ ਆਵਾਜਾਈ ਵਿਵਸਥਾ ਵੀ ਸੁਚਾਰੂ ਹੋਵੇਗੀ ਅਤੇ ਲੋਕਾਂ ਲਈ ਵੀ ਇੱਕੋ ਪਲੇਟਫਾਰਮ ਤੋਂ ਲੋੜ ਅਨੁਸਾਰ ਖਰੀਦਦਾਰੀ ਕਰਨਾ ਸੌਖਾ ਹੋ ਜਾਵੇਗਾ। ਉਨ੍ਹਾਂ ਦੱਸਿਆ ਕਿ ਇਹ ਪ੍ਰੋਜੈਕਟ ਤਿੰਨ ਮਹੀਨਿਆਂ ਅੰਦਰ ਮੁਕੰਮਲ ਕਰਨ ਦੀ ਹਦਾਇਤ ਕੀਤੀ ਗਈ ਹੈ ਤਾਂ ਜੋ ਰੇਹੜੀਆਂ ਵਾਲਿਆਂ ਨੂੰ ਰਾਹਤ ਮਿਲ ਸਕੇ।

ਇਸ ਉਪਰੰਤ ਕੈਬਨਿਟ ਮੰਤਰੀ ਵੱਲੋਂ ਰੋਜ਼ ਗਾਰਡਨ ਵਿਖੇ ਲਗਭਗ 61 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਕੁਦਰਤੀ ਪਾਰਕ ਦਾ ਨੀਂਹ ਪੱਥਰ ਰੱਖਿਆ ਗਿਆ। ਉਨ੍ਹਾਂ ਕਿਹਾ ਕਿ ਵਾਤਾਵਰਨ ਨੂੰ ਸ਼ੁੱਧ ਬਣਾਉਣ ਲਈ ਵਿਅਕਤੀਗਤ ਅਤੇ ਸਮੂਹਿਕ ਪੱਧਰ ਉੱਤੇ ਸਾਰਥਕ ਯਤਨਾਂ ਦੀ ਲੋੜ ਹੈ ਅਤੇ ਸ਼ਹਿਰ ਵਿੱਚ ਨੇਚਰ ਪਾਰਕ ਬਣਨ ਨਾਲ ਹਰ ਉਮਰ ਵਰਗ ਦੇ ਨਾਗਰਿਕ ਕੁਦਰਤ ਨਾਲ ਨੇੜਿਓਂ ਸਾਂਝ ਪਾਉਣ ਦੇ ਸਮਰੱਥ ਬਣਨਗੇ।

ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਮਾਨ ਵੱਲੋਂ ਸੁਨਾਮ ਵਾਸੀਆਂ ਨੂੰ ਤੋਹਫੇ ਵਜੋਂ 68 ਕਰੋੜ ਰੁਪਏ ਦਾ ਫੰਡ ਦਿੱਤਾ ਹੈ ਜਿਸ ਨਾਲ 400 ਕਿਲੋਮੀਟਰ ਲੰਬੀ ਅੰਡਰ ਗਰਾਊਂਡ ਪਾਈਪ ਲਾਈਨ ਵਿਛਾ ਕੇ 47 ਪਿੰਡਾਂ ਦੀ ਲਗਭਗ 63000 ਏਕੜ ਜ਼ਮੀਨ ਨੂੰ ਨਹਿਰੀ ਪਾਣੀ ਲੱਗ ਸਕੇਗਾ । ਉਨ੍ਹਾਂ ਦੱਸਿਆ ਕਿ ਇਸ ਵਿੱਚੋਂ ਮਹਿਜ਼ 10 ਫੀਸਦੀ ਰਾਸ਼ੀ ਕਿਸਾਨਾਂ ਵੱਲੋਂ ਪਾਈ ਜਾਵੇਗੀ ਜਦਕਿ 90 ਫ਼ੀਸਦੀ ਹਿੱਸਾ ਸਰਕਾਰ ਵੱਲੋਂ ਪਾਇਆ ਜਾਵੇਗਾ।

ਇਸੇ ਦੌਰਾਨ ਸ੍ਰੀ ਅਰੋੜਾ ਨੇ ਸ਼ਹੀਦ ਊਧਮ ਸਿੰਘ ਸਟੇਡੀਅਮ ਵਿੱਚ ਕਰੀਬ 36 ਲੱਖ ਦੀ ਲਾਗਤ ਵਾਲੇ ਨਵੇਂ ਟਿਊਬਵੈਲ ਦਾ ਉਦਘਾਟਨ ਕਰਦਿਆਂ ਲੋਕਾਂ ਨੂੰ ਨਵੇਂ ਸਾਲ ਮੌਕੇ ਪੀਣ ਵਾਲੇ ਸਾਫ ਪਾਣੀ ਦੀ ਸੌਗਾਤ ਦਿੱਤੀ। ਉਨ੍ਹਾਂ ਕਿਹਾ ਕਿ ਇਹ ਪੰਜਾਬ ਵਾਸੀਆਂ ਦਾ ਦੁਖਾਂਤ ਰਿਹਾ ਹੈ ਕਿ ਪਿਛਲੀਆਂ ਸਰਕਾਰਾਂ ਨੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਤੋਂ ਵੀ ਵਾਂਝਾ ਰੱਖਿਆ। 

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ਼੍ਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਸਰਵੋਤਮ ਸਹੂਲਤਾਂ ਦੇਣ ਲਈ ਵਚਨਬੱਧ ਹੈ ਅਤੇ ਲੋਕਾਂ ਨਾਲ ਕੀਤੇ ਗਏ ਹਰ ਵਾਅਦੇ ਨੂੰ ਤਰਜੀਹੀ ਆਧਾਰ ਤੇ ਪੂਰਾ ਕੀਤਾ ਜਾਵੇਗਾ।ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਲੌਂਗੋਵਾਲ ਵਿਖੇ ਸਵੱਛ ਭਾਰਤ ਮਿਸ਼ਨ ਤਹਿਤ ਨਗਰ ਪੰਚਾਇਤ ਦੇ ਅਧਿਕਾਰੀਆਂ ਨੂੰ ਅਤਿ ਆਧੁਨਿਕ ਮਸ਼ੀਨਰੀ ਖਰੀਦਣ ਲਈ ਸਰਕਾਰ ਵੱਲੋਂ ਜਾਰੀ 15.66 ਲੱਖ ਰੁਪਏ ਦੀ ਰਾਸ਼ੀ ਦਾ ਪ੍ਰਵਾਨਗੀ ਪੱਤਰ ਸੌਂਪਿਆ ਤਾਂ ਜੋ ਆਉਣ ਵਾਲੇ ਸਮੇਂ ਵਿੱਚ ਸਾਫ਼ ਸਫ਼ਾਈ ਵਿਵਸਥਾ ਨੂੰ ਵਧੇਰੇ ਸੁਚਾਰੂ ਬਣਾਇਆ ਜਾ ਸਕੇ।

ਸ੍ਰੀ ਅਰੋੜਾ ਵੱਲੋਂ ਪਿੰਡ ਸਾਹੋਕੇ ਵਿਖੇ 9.65 ਲੱਖ ਰੁਪਏ ਨਾਲ ਬਣਨ ਵਾਲੀ ਨਵੀਂ ਬਣਨ ਵਾਲੀ ਲਾਇਬ੍ਰੇਰੀ ਦਾ ਨੀਂਹ ਪੱਥਰ ਵੀ ਰੱਖਿਆ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਰ ਨਾਗਰਿਕ ਨੂੰ ਪੁਸਤਕ ਸੱਭਿਆਚਾਰ ਨਾਲ ਜੋੜਨ ਲਈ ਸਰਗਰਮ ਹੈ ਅਤੇ ਛੇਤੀ ਹੀ ਇਸਦੇ ਸਾਰਥਕ ਨਤੀਜੇ ਸਾਹਮਣੇ ਆਉਣਗੇ।

ਇਸ ਮੌਕੇ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ, ਐਸਡੀਐਮ ਜਸਪ੍ਰੀਤ ਸਿੰਘ, ਪ੍ਰਧਾਨ ਨਗਰ ਕੌਂਸਲ ਨਿਸ਼ਾਨ ਸਿੰਘ ਟੋਨੀ, ਸੰਜੀਵ ਕਾਂਸਲ ਸੰਜੂ, ਜ਼ਿਲ੍ਹਾ ਵਣ ਮੰਡਲ ਅਫ਼ਸਰ ਮੋਨਿਕਾ ਦੇਵੀ ਯਾਦਵ, ਕੌਂਸਲਰ ਚਮਕੌਰ ਹਾਂਡਾ, ਆਸ਼ਾ ਬਜਾਜ, ਹਰਪਾਲ ਹਾਂਡਾ, ਗੁਰਤੇਜ ਸਿੰਘ ਨਿੱਕਾ, ਜਤਿੰਦਰ ਜੈਨ, ਮੁਕੇਸ਼ ਜੁਨੇਜਾ, ਰਵੀ ਕਮਲ ਗੋਇਲ, ਮਨੀ ਸਰਾਓ, ਸੰਨੀ ਖਾਟਕ, ਮਨਪ੍ਰੀਤ ਬਾਂਸਲ, ਸੁੱਖ ਸਾਹੋਕੇ ਬਲਾਕ ਪ੍ਰਧਾਨ, ਸਰਪੰਚ ਸੁਲੱਖਣ ਸਿੰਘ, ਪ੍ਰਿੰਸੀਪਲ ਬਲਜੀਤ ਸਿੰਘ, ਸਾਧਾ ਸਿੰਘ ਵਿਰਕ, ਹਰਦੇਵ ਸਿੰਘ ਸਾਹੋਕੇ, ਕਾਕਾ ਬਾਠ, ਜਗਪਾਲ ਸਿੰਘ, ਲਾਭ ਸਿੰਘ ਨੀਲੋਵਾਲ, ਕਾਲਾ ਬਡਰੁੱਖਾਂ, ਦਵਿੰਦਰ ਬੁਗਰਾ, ਦਵਿੰਦਰ ਢੱਡਰੀਆਂ, ਜੱਸੀ ਬਡਰੁੱਖਾਂ ਵੀ ਹਾਜ਼ਰ ਸਨ।

 

Tags: Aman Arora , AAP , Aam Aadmi Party , AAP Punjab , Aam Aadmi Party Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD