Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਰੂਪਨਗਰ ਪੁਲਿਸ ਨੇ ਗੈਂਗਸਟਰ ਜੱਗੂ ਭਗਵਾਨਪੁਰੀਆ ਦੇ 06 ਮੈਂਬਰ 12 ਮਾਰੂ ਹਥਿਆਰਾਂ ਸਮੇਤ ਕਾਬੂ ਕੀਤੇ

15 ਦਸੰਬਰ 2022 ਨੂੰ ਗ੍ਰਿਫਤਾਰ ਕੀਤੇ ਗਏ 4 ਦੋਸ਼ੀਆਂ ਤੋਂ ਬਾਅਦ ਜੁੜੀ ਕੜੀ ਤਹਿਤ ਕਾਮਯਾਬੀ

Crime News Punjab, Punjab Police, Police, Crime News, Ropar Police, Ropar, Rupnagar, Rupnagar Police, Jaggu Bhagwanpuria Gang, Vivek Sheel Soni

Web Admin

Web Admin

5 Dariya News

ਰੂਪਨਗਰ , 02 Jan 2023

Last updated on: Jan 02, 2023, 00:00 IST

ਰੂਪਨਗਰ ਪੁਲਿਸ ਵਲੋਂ ਨਸ਼ਿਆਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੇ ਕਾਰੋਬਾਰ ਕਰਨ ਵਾਲੇ ਅਪਰਾਧੀਆਂ ਵਿਰੁੱਧ ਚਲਾਏ ਗਏ ਇਕ ਵਿਸ਼ੇਸ਼ ਆਪ੍ਰੇਸ਼ਨ ਤਹਿਤ ਗੈਂਗਸਟਰ ਜੱਗੂ ਭਗਵਾਨਪੁਰੀਆ ਦੇ 06 ਮੈਂਬਰ 12 ਮਾਰੂ ਹਥਿਆਰਾਂ ਸਮੇਤ ਕਾਬੂ ਕੀਤੇ ਗਏ।ਇਸ ਬਾਰੇ ਪ੍ਰੈੱਸ ਕਾਨਫਰੈਂਸ ਰਾਹੀ ਜਾਣਕਾਰੀ ਦਿੰਦਿਆਂ ਸੀਨੀਅਰ ਕਪਤਾਨ ਪੁਲਿਸ, ਆਈ.ਪੀ.ਐਸ., ਸ਼੍ਰੀ ਵਿਵੇਕ ਐੱਸ ਸੋਨੀ ਰੂਪਨਗਰ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵਲੋਂ ਜਾਰੀ ਹਦਾਇਤਾਂ ਅਨੁਸਾਰ ਜ਼ਿਲ੍ਹਾ ਪੁਲਿਸ ਵਲੋਂ ਵਿਆਪਕ ਪੱਧਰ ਉੱਤੇ ਪੁਲਿਸ ਟੀਮਾਂ ਬਣਾ ਕੇ  ਗੈਰ ਸਮਾਜੀ ਅਨਸਰਾ/ਗੈਗਸਟਰਾਂ ਖਿਲਾਫ ਮੁਹਿੰਮ ਛੇੜੀ ਗਈ ਹੈ। 

ਜਿਸ ਤਹਿਤ ਪੀ.ਪੀ.ਐਸ, ਕਪਤਾਨ ਪੁਲਿਸ (ਡਿਟੇਕਟਿਵ) ਸ਼੍ਰੀ ਮਨਵਿੰਦਰਬੀਰ ਸਿੰਘ ਅਤੇ ਪੀ.ਪੀ.ਐਸ, ਉਪ ਕਪਤਾਨ ਪੁਲਿਸ (ਡਿਟੇਕਟਿਵ) ਰੂਪਨਗਰ ਸ਼੍ਰੀ ਤਲਵਿੰਦਰ ਸਿੰਘ ਗਿੱਲ ਦੀ ਅਗਵਾਈ ਹੇਠ ਰੋਪੜ ਪੁਲਿਸ ਨੂੰ ਬਹੁਤ ਅਹਿਮ ਕਾਮਯਾਬੀ ਹਾਸਲ ਹੋਈ ਹੈ ਜਦੋਂ ਗੈਗਸਟਰ ਜੱਗੂ ਭਗਵਾਨਪੁਰੀਆ ਦੇ 06 ਮੈਂਬਰਾਂ ਨੂੰ 12 ਮਾਰੂ ਹਥਿਆਰਾਂ ਅਤੇ 50 ਜਿੰਦਾ ਰੌਂਦ ਸਮੇਤ ਕਾਬੂ ਕੀਤਾ ਗਿਆ।

ਸੀਨੀਅਰ ਪੁਲਿਸ ਕਪਤਾਨ ਨੇ ਦੱਸਿਆ ਕਿ ਇਨ੍ਹਾਂ ਅਪਰਾਧੀਆਂ ਦੀ ਗ੍ਰਿਫਤਾਰੀ ਨਾਲ ਬਹੁਤ ਗੰਭੀਰ ਵਾਰਦਾਤਾਂ ਨੂੰ ਅੰਜਾਮ ਦੇਣ ਦੇ ਖਤਰਨਾਕ ਮਨਸੂਬੇ ਫੇਲ੍ਹ ਹੋਏ ਹਨ ਜੋ ਇਨ੍ਹਾਂ ਗੈਰ-ਕਾਨੂੰਨੀ ਹਥਿਆਰਾਂ ਨਾਲ ਪੰਜਾਬ ਵਿੱਚ ਕੀਤੇ ਜਾਣੇ ਸਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਗੈਰ ਸਮਾਜੀ ਅਨਸਰਾਂ ਵੱਲੋਂ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਨਜਾਇਜ ਹਥਿਆਰ ਅਤੇ ਨਸ਼ਾ ਸਪਲਾਈ ਕਰਨ ਦਾ ਕੰਮ ਵੀ ਵੱਡੇ ਪੱਧਰ ਤੇ  ਕੀਤਾ ਜਾ ਰਿਹਾ ਸੀ। ਜਿਸ ਲਈ ਰੂਪਨਗਰ ਪੁਲਿਸ ਦੀ ਟੀਮਾਂ ਵਲੋਂ ਇਨ੍ਹਾਂ ਅਪਰਾਧੀਆਂ ਖਿਲਾਫ ਵਿਸ਼ੇਸ਼ ਮੁਹਿੰਮ ਚਲਾਈ ਗਈ।

ਉਨ੍ਹਾਂ ਅੱਗੇ ਖੁਲਾਸਾ ਕਰਦਿਆਂ ਦੱਸਿਆ ਕਿ ਇਨ੍ਹਾਂ ਅਪਰਾਧੀਆਂ ਉਤੇ ਕਾਬੂ ਪਾਉਣ ਲਈ 15 ਦਸੰਬਰ, 2022 ਨੂੰ ਇੰਸਪੈਕਟਰ ਇੰਚਾਰਜ ਸੀ.ਆਈ.ਏ. ਰੂਪਨਗਰ ਸਤਨਾਮ ਸਿੰਘ ਦੀ ਟੀਮ ਨੇ ਮੁਕੱਦਮਾ ਨੰਬਰ 124 ਅ/ਧ 25/54/59 ਅਰਮਸ ਅਚਟ ਥਾਣਾ ਸਿਟੀ ਮੋਰਿੰਡਾ ਦਰਜ ਕਰਵਾ ਕੇ 04 ਦੋਸ਼ੀਆਨ ਨੂੰ ਸਮੇਤ 04 ਪਿਸਟਲ ਸਮੇਤ 20 ਰੌਂਦ ਜਿੰਦਾ ਦੇ ਕਾਬੂ ਕੀਤਾ ਸੀ। ਇਸੇ ਕੜੀ ਤਹਿਤ ਅਪਰਾਧਿਕ ਪਿਛੋਕੜ ਵਾਲੇ ਸੰਪਰਕਾਂ ਨੂੰ ਟ੍ਰੇਸ ਕਰਦੇ ਹੋਏ ਦੋਸ਼ੀ ਅਰਸ਼ਦੀਪ ਸਿੰਘ ਫੌਜੀ ਨੂੰ ਅਮ੍ਰਿਤਸਰ ਜੇਲ੍ਹ ਤੋਂ ਪ੍ਰੋਡਕਸ਼ਨ ਵਾਰੰਟ ਤੇ ਲਿਆ ਕੇ ਪੁੱਛ-ਪੜਤਾਲ ਕੀਤੀ ਗਈ। 

ਜਿਸ ਉਪਰੰਤ ਅਗਲਾ ਦੋਸ਼ੀ, ਜਿਸ ਨੇ ਗੈਗਸਟਰਾਂ ਦੀ ਦੁਨੀਆ ਵਿੱਚ (ਕੋਡ ਵਰਡ ਵਿੱਚ) ਆਪਣਾ ਨਾਮ 777 ਰੱਖਿਆ ਹੋਇਆ ਸੀ, ਦਾ ਪੂਰਾ ਨਾਮ ਤੇ ਪਤਾ ਟ੍ਰੇਸ ਕਰਕੇ, ਦੋਸ਼ੀ ਵਰਿੰਦਰਪਾਲ ਸਿੰਘ ਵਿੱਕੀ 777 ਨੂੰ ਵੀ ਅਮ੍ਰਿਤਸਰ ਜੇਲ੍ਹ ਤੋਂ ਪ੍ਰੋਡਕਸ਼ਨ ਵਾਰੰਟ ਉਤੇ ਲਿਆ ਕੇ ਦੋਸ਼ੀਆਨ ਪਾਸੋਂ ਮਿਤੀ 01.01.2023 ਨੂੰ 08 ਹੋਰ ਪਿਸਤੌਲ ਸਮੇਤ 30 ਰੋਂਦ ਜਿੰਦਾ ਬ੍ਰਾਂਮਦ ਕੀਤੇ ਗਏ ਹਨ।

ਸ਼੍ਰੀ ਵਿਵੇਕ ਐੱਸ ਸੋਨੀ ਨੇ ਦੱਸਿਆ ਕਿ ਦੋਸ਼ੀ ਰਿਸ਼ਵ ਪੁੱਤਰ ਸੁਖਚੈਨ, ਪ੍ਰਦੀਪ ਸਿੰਘ ਕਾਕਾ, ਜਸਪਾਲ ਸਿੰਘ ਸ਼ਾਹ, ਪਰਗਟ ਸਿੰਘ, ਅਰਸ਼ਦੀਪ ਸਿੰਘ ਅਤੇ ਵਰਿੰਦਰਪਾਲ ਵਿੱਕੀ ਪਾਸੋਂ ਹੁਣ ਤੱਕ ਕੁੱਲ 12 ਪਿਸਤੌਲ ਸਮੇਤ 50 ਰੌਂਦ ਜਿੰਦਾ ਬ੍ਰਾਂਮਦ ਕੀਤੇ ਜਾ ਚੁੱਕੇ ਹਨ। ਜਦਕਿ ਅੱਗੇ ਤਫਤੀਸ਼ ਜਾਰੀ ਹੈ। ਇਹਨਾਂ ਦੇ ਇੱਕ ਹੋਰ ਗੈਂਗ ਮੈਂਬਰ ਬਾਰੇ ਸਨਾਖਤ ਹੋਈ ਹੈ, ਜਿਸਨੂੰ ਜਲਦ ਹੀ ਗ੍ਰਿਫਤਾਰ ਕੀਤਾ ਜਾਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਇਨਾਂ ਦੋਸ਼ੀਆਂ ਖਿਲਾਫ ਐਨ.ਡੀ.ਪੀ.ਐਸ ਐਕਟ ਅਤੇ ਆਰਮਜ਼ ਐਕਟ ਸਮੇਤ ਹੋਰ ਕਈ ਗੰਭੀਰ ਮਾਮਲੇ ਦਰਜ ਹਨ।

 

Tags: Crime News Punjab , Punjab Police , Police , Crime News , Ropar Police , Ropar , Rupnagar , Rupnagar Police , Jaggu Bhagwanpuria Gang , Vivek Sheel Soni

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD