Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਜ਼ਿਲ੍ਹਾ ਭਾਸ਼ਾ ਦਫ਼ਤਰ ਲੁਧਿਆਣਾ ਵੱਲੋਂ ਮਨਾਇਆ ਗਿਆ ਭਾਸ਼ਾ ਵਿਭਾਗ, ਪੰਜਾਬ ਦਾ 75ਵਾਂ ਸਥਾਪਨਾ ਦਿਵਸ

Language Department Punjab, Punjabi Bhasha Vibhag, Bhasha Vibhag, Punjabi Bhasha Vibhag Ludhiana, Ludhiana

Web Admin

Web Admin

5 Dariya News

ਲੁਧਿਆਣਾ , 02 Jan 2023

Last updated on: Jan 02, 2023, 00:00 IST

ਪੰਜਾਬ ਸਰਕਾਰ ਜਿੱਥੇ ਸਿਹਤ ਅਤੇ ਸਿੱਖਿਆ ਪ੍ਰਤੀ ਸੰਜੀਦਗੀ ਨਾਲ ਕੰਮ ਕਰ ਰਹੀ ਹੈ ਉੱਥੇ ਭਾਸ਼ਾ ਅਤੇ ਸਾਹਿਤ ਪ੍ਰਤੀ ਵੀ ਆਪਣੀ ਬਣਦੀ ਭੂਮਿਕਾ ਪੂਰੀ ਤਨਦੇਹੀ ਨਾਲ ਨਿਭਾਉਣ ਲਈ ਯਤਨਸ਼ੀਲ ਹੈ। ਇਨ੍ਹਾਂ ਯਤਨਾਂ ਵਜੋਂ ਹੀ ਮਾਨਯੋਗ ਸ਼੍ਰੀ ਮੀਤ ਹੇਅਰ ਕੈਬਨਿਟ ਮੰਤਰੀ ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਦੀ ਅਗਵਾਈ ਵਿੱਚ ਅਤੇ ਡਾਇਰੈਕਟਰ, ਭਾਸ਼ਾ ਵਿਭਾਗ, ਪੰਜਾਬ ਡਾ. ਵੀਰਪਾਲ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਭਾਸ਼ਾ ਦਫ਼ਤਰ, ਲੁਧਿਆਣਾ ਵੱਲੋਂ ਭਾਸ਼ਾ ਵਿਭਾਗ, ਪੰਜਾਬ ਦਾ 75ਵਾਂ ਸਥਾਪਨਾ ਦਿਵਸ ਬਹੁਤ ਹੀ ਸੁਚੱਜੇ ਅਤੇ ਵਿਉਂਤਬੱਧ ਤਰੀਕੇ ਨਾਲ ਮਨਾਇਆ ਗਿਆ।

ਜ਼ਿਲ੍ਹਾ ਭਾਸ਼ਾ ਅਫ਼ਸਰ ਡਾ.ਸੰਦੀਪ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਸਮਾਗਮ ਵਿੱਚ ਲੁਧਿਆਣਾ ਜ਼ਿਲ੍ਹੇ ਦੇ ਭਾਸ਼ਾ ਵਿਭਾਗ ਦੇ ਸੇਵਾ ਮੁਕਤ ਕਰਮਚਾਰੀਆਂ ਨੇ ਉਚੇਚੇ ਤੌਰ ਤੇ ਭਾਗ ਲਿਆ। ਜ਼ਿਲ੍ਹਾ ਭਾਸ਼ਾ ਅਫ਼ਸਰ ਵੱਲੋਂ ਆਏ ਹੋਏ ਮਹਿਮਾਨਾਂ ਨੂੰ ‘ਜੀ ਆਇਆਂ’ ਆਖਦਿਆਂ ਨਵੇਂ ਸਾਲ ਅਤੇ ਭਾਸ਼ਾ ਵਿਭਾਗ, ਪੰਜਾਬ ਦੇ 75ਵੇਂ ਸਥਾਪਨਾ ਦਿਵਸ ਦੀ ਵਧਾਈ ਦਿੱਤੀ।

ਇਸ ਤੋਂ ਬਾਅਦ ਉਨ੍ਹਾਂ ਨੇ ਭਾਸ਼ਾ ਵਿਭਾਗ ਦੇ ਗੌਰਵਮਈ ਇਤਿਹਾਸ, ਪ੍ਰਾਪਤੀਆਂ ਅਤੇ ਗਤੀਵਿਧੀਆਂ ਬਾਰੇ ਜਾਣੂ ਕਰਵਾਇਆ। ਉਨ੍ਹਾਂ ਦੱਸਿਆ ਕਿ ਭਾਸ਼ਾ ਵਿਭਾਗ ਦਾ ਪ੍ਰਕਾਸ਼ਨਾ ਦੇ ਖੇਤਰ ਵਿੱਚ ਬਹੁਤ ਵਢਮੁੱਲਾ ਕਾਰਜ ਰਿਹਾ ਹੈ। ਇਸ ਵਿੱਚ ਸਿਰਜਨਾਤਮਿਕ ਸਾਹਿਤ ਦੇ ਨਾਲ ਨਾਲ ਕੋਸ਼ਕਾਰੀ, ਬਾਲ ਸਾਹਿਤ, ਕਲਾਸਕੀ ਸਾਹਿਤ ਦਾ ਅਨੁਵਾਦ, ਸੰਪਾਦਨਾ ਅਤੇ ਭਾਸ਼ਾ ਵਿਭਾਗ ਦੇ ਚਾਰ ਰਸਾਲੇ (ਪੰਜਾਬੀ ਦੁਨੀਆ, ਜਨ ਸਾਹਿਤ, ਪੰਜਾਬ ਸੌਰਭ ਅਤੇ ਪ੍ਰਵਾਜ਼-ਏ-ਅਦਬ) ਜ਼ਿਕਰਯੋਗ ਕਾਰਜ ਹਨ।

ਇਸ ਤੋਂ ਇਲਾਵਾ ਭਾਸ਼ਾ ਵਿਭਾਗ ਵੱਲੋਂ ਸਾਹਿਤ ਸਿਰਜਣ, ਸਾਹਿਤ ਸਭਾਵਾਂ ਨਾਲ ਮਿਲਕੇ ਸਾਹਿਤਕ ਸਮਾਗਮ ਕਰਵਾਉਣੇ, ਪੰਜਾਬੀ ਪ੍ਰਚਾਲਣ, ਉਰਦੂ ਆਮੋਜ਼ ਦੇ ਕੋਰਸ ਦੀ ਸਿਖਲਾਈ ਲਈ ਕਲਾਸਾਂ ਅਤੇ ਵੱਖ-ਵੱਖ ਵਿੱਦਿਅਕ ਸੰਸਥਾਵਾਂ ਵਿੱਚ ਭਾਸ਼ਾ ਮੰਚਾਂ ਰਾਹੀਂ ਸਾਹਿਤਕ ਅਤੇ ਕਲਾਤਮਿਕ ਸਮਾਗਮ ਕਰਵਾਉਣਾ ਵੀ ਵਿਭਾਗ ਦੀਆਂ ਗਤੀਵਿਧੀਆਂ ਦਾ ਪ੍ਰਮੁੱਖ ਹਿੱਸਾ ਹੈ। ਪਿਛਲੇ ਸਾਲ ਜ਼ਿਲ੍ਹਾ ਭਾਸ਼ਾ ਦਫ਼ਤਰ, ਲੁਧਿਆਣਾ ਵੱਲੋਂ ਵੱਖ-ਵੱਖ ਵਿਧਾਵਾਂ ਦੇ ਸਾਹਿਤਕ ਸਮਾਗਮ ਕਰਵਾਏ ਗਏ।

ਇਸ ਸਮਾਗਮ ਦੀ ਪ੍ਰਧਾਨਗੀ ਕਰ ਰਹੇ ਸ.ਹਰਪਾਲ ਸਿੰਘ ਸਿੱਧੂ ਰਿਟਾ.ਸੰਯੁਕਤ ਡਾਇਰੈਕਟਰ ਭਾਸ਼ਾ ਵਿਭਾਗ ਨੇ ਭਾਸ਼ਾ ਵਿਭਾਗ ਨਾਲ਼ ਸੰਬੰਧਤ ਆਪਣੇ ਅਨੁਭਵ ਸਾਂਝੇ ਕੀਤੇ । ਉਹਨਾਂ ਕਿਹਾ ਕਿ ਹਰ ਦੌਰ ਵਿੱਚ ਪੰਜਾਬੀ ਭਾਸ਼ਾ ਦੇ ਦਰਪੇਸ਼ ਚੁਨੌਤੀਆਂ ਦਾ ਭਾਸ਼ਾ ਵਿਭਾਗ ਪੰਜਾਬ ਨੇ ਬਹੁਤ ਸੁਹਿਰਦਤਾ ਨਾਲ਼ ਸਾਹਮਣਾ ਕੀਤਾ ਹੈ ।

ਬਤੌਰ ਵਿਸ਼ੇਸ਼ ਮਹਿਮਾਨ ਹਾਜ਼ਰ ਹੋਏ ਸ਼੍ਰੀਮਤੀ ਮਨਦੀਪ ਕੌਰ ਭੰਮਰਾ, ਚੇਅਰਪਰਸਨ ਚਿੰਤਨਸ਼ੀਲ ਸਿਰਜਣਧਾਰਾ ਨੇ ਪੰਜਾਬੀ ਭਾਸ਼ਾ ਦੀ ਮੌਜੂਦਾ ਸਥਿਤੀ ਬਾਰੇ ਆਪਣੇ ਵਿਚਾਰ ਪੇਸ਼ ਕੀਤੇ ਅਤੇ ਭਾਸ਼ਾ ਵਿਭਾਗ ਦੇ ਗੌਰਵਮਈ ਇਤਿਹਾਸ ਦਾ ਜ਼ਿਕਰ ਕੀਤਾ। ਸਾਹਿਤਕ ਰਸਾਲੇ ‘ਨਜ਼ਰੀਆ’ ਦੇ ਮੁੱਖ ਸੰਪਾਦਕ ਡਾ.ਗੁਲਜ਼ਾਰ ਪੰਧੇਰ ਨੇ ਕਿਹਾ ਕਿ ਭਾਸ਼ਾ ਵਿਭਾਗ ਅਤੇ ਸਾਹਿਤਕ ਜੱਥੇਬੰਦੀਆਂ ਮਿਲ ਕੇ ਪੰਜਾਬੀ ਭਾਸ਼ਾ ਦੀ ਬਿਹਤਰੀ ਲਈ ਯਤਨ ਕਰਨ ।

ਭਾਸ਼ਾ ਵਿਭਾਗ ਦੇ ਸਾਬਕਾ ਕਰਮਚਾਰੀਆਂ ਸ਼੍ਰੀਮਤੀ ਜਸਵੀਰ ਕੌਰ ਅਤੇ ਸ਼੍ਰੀਮਤੀ ਭੂਪਿੰਦਰਜੀਤ ਕੌਰ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ । ਮੰਚ ਸੰਚਾਲਨ ਦੀ ਭੂਮਿਕਾ ਸ਼੍ਰੀ ਸੰਦੀਪ ਸਿੰਘ ਖੋਜ ਅਫ਼ਸਰ ਨੇ ਨਿਭਾਈ । ਇਸ ਮੌਕੇ ਸ਼੍ਰੀ ਮੁਨੀਸ਼ ਕੁਮਾਰ ਮੈਨੇਜਰ ਖੇਤਰੀ ਡੀਪੂ ਪੰਜਾਬ ਸਕੂਲ ਸਿੱਖਿਆ ਬੋਰਡ ,ਸ਼੍ਰੀ ਸੁਮਿਤ ਗੁਲਾਟੀ ਚੇਤਨਾ ਪ੍ਰਕਾਸ਼ਨ, ਸ਼੍ਰੀ ਸੁਖਦੀਪ ਸਿੰਘ ਕਲਰਕ ,ਸ਼੍ਰੀ ਰਾਜੀਵ ਸ਼ਰਮਾ ਆਦਿ ਹਾਜ਼ਰ ਸਨ।

 

Tags: Language Department Punjab , Punjabi Bhasha Vibhag , Bhasha Vibhag , Punjabi Bhasha Vibhag Ludhiana , Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD