Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਭਾਰਤ ਸਰਕਾਰ ਪਾਕਿ ਸਰਕਾਰ ਤੋਂ ਭਾਰਤੀਆਂ ਨੂੰ ਰਿਹਾਅ ਕਰਵਾਉਣ ਦੇ ਨਾਲ- ਨਾਲ ਬੰਦੀ ਸਿੰਘਾਂ ਨੂੰ ਵੀ ਰਿਹਾਅ ਕਰੇ : ਪ੍ਰੋ. ਕਿਰਪਾਲ ਸਿੰਘ ਬਡੂੰਗਰ

Prof. Kirpal Singh Badungar, Shiromani Akali Dal, SAD, Akali Dal

Web Admin

Web Admin

5 Dariya News

ਪਟਿਆਲਾ , 02 Jan 2023

Last updated on: Jan 02, 2023, 00:00 IST

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਨਵੇਂ ਸਾਲ ਮੌਕੇ ਭਾਰਤ ਵੱਲੋਂ ਪਾਕਿਸਤਾਨ ਸਰਕਾਰ ਪਾਸੋਂ ਪਾਕਿਸਤਾਨ ਵਿੱਚ ਆਪਣੀ ਜੇਲ੍ਹ ਦੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਭਾਰਤੀਆ ਨੂੰ ਰਿਹਾਅ ਕਰਨ ਦੀ ਮੰਗ ਉਠਾਈ ਗਈ ਹੈ। 

ਪ੍ਰੋਫੈਸਰ ਬਡੂੰਗਰ ਨੇ ਭਾਰਤ ਸਰਕਾਰ ਦੀ ਇਸ ਪਾਕਿਸਤਾਨ ਸਰਕਾਰ ਨੂੰ ਕੀਤੀ ਗਈ ਮੰਗ ਦਾ ਸੁਆਗਤ ਕਰਦਿਆਂ ਕਿਹਾ ਕਿ ਜਿੱਥੇ ਪਾਕਿਸਤਾਨ ਵਿੱਚ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਭਾਰਤੀਆਂ ਨੂੰ ਰਿਹਾਅ ਕੀਤੇ ਜਾਣ ਦੀ ਮੰਗ ਕੀਤੀ ਜਾ ਰਹੀ ਹੈ, ਉਥੇ ਹੀ ਆਪਣੇ ਹੀ ਦੇਸ਼ ਵਿੱਚ ਲੰਮੇ ਸਮੇਂ ਤੋਂ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਬੰਦ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਦੀ ਕਰਨੀ ਚਾਹੀਦੀ ਹੈ, ਜਿਸ ਦੀ ਸਮੁੱਚੀ ਸਿੱਖ ਕੌਮ ਵੱਲੋਂ ਪਿਛਲੇ ਕਾਫੀ ਸਮੇਂ ਤੋਂ ਜ਼ੋਰਦਾਰ ਮੰਗ ਕੀਤੀ ਜਾ ਰਹੀ ਹੈ।

ਪ੍ਰੋ. ਬਡੂੰਗਰ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ਼੍ਰੋਮਣੀ ਅਕਾਲੀ ਦਲ ਅਤੇ ਉਨ੍ਹਾਂ ਵੱਲੋਂ ਨਿੱਜੀ ਤੌਰ ਤੇ ਵੀ ਭਾਰਤ ਸਰਕਾਰ ਨੂੰ ਕਈ ਵਾਰ ਚਿੱਠੀਆਂ ਲਿਖੀਆਂ ਗਈਆਂ ਹਨ ਕਿ ਬੰਦੀ ਸਿੰਘਾਂ ਨੂੰ ਰਿਹਾਅ ਕੀਤਾ ਜਾਣਾ ਚਾਹੀਦਾ ਹੈ, ਜੋ ਆਪਣੀ ਨਿਰਧਾਰਿਤ ਸਜ਼ਾ ਤੋਂ ਵੀ ਵੱਧ ਸਮਾਂ ਜੇਲ੍ਹਾਂ ਵਿੱਚ ਬਤੀਤ ਕਰ ਚੁੱਕੇ ਹਨ । 

ਉਨ੍ਹਾਂ ਕਿਹਾ ਕਿ ਆਜ਼ਾਦ ਭਾਰਤ ਵਿੱਚ ਹਰੇਕ ਵਿਅਕਤੀ ਨੂੰ ਲੋਕਤੰਤਰਿਕ ਢੰਗ ਨਾਲ ਜਿਉਣ ਦਾ ਹੱਕ ਹੋਣਾ ਚਾਹੀਦਾ ਹੈ ਪਰੰਤੂ ਭਾਰਤ ਸਰਕਾਰ ਬੰਦੀ ਸਿੰਘਾਂ ਦੀ ਰਿਹਾਈ ਨਾ ਕਰ ਕੇ ਉਹਨਾਂ ਦੇ ਲੋਕਤੰਤਰੀ ਹੱਕਾਂ ਤੇ ਡਾਕੇ ਮਾਰ ਰਹੀ ਹੈ। ਪ੍ਰੋਫੈਸਰ ਬਡੂੰਗਰ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਹਿਲਾਂ ਸੰਸਦ ਭਵਨ ਅੱਗੇ ਵੀ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਸ਼ਾਂਤਮਈ ਪ੍ਰਦਰਸ਼ਨ ਕੀਤਾ ਗਿਆ।

ਫਿਰ ਪੰਜਾਬ ਦੇ ਸਾਰੇ ਜਿਲ੍ਹਿਆਂ ਤੇ ਕਾਲੇ ਚੋਲੇ ਪਾਕੇ ਕੇਂਦਰ ਸਰਕਾਰ ਖਿਲਾਫ ਆਪਣਾ ਰੋਸ ਵੀ ਪ੍ਰਗਟ ਕੀਤਾ ਗਿਆ ਪ੍ਰੰਤੂ ਹੈਰਾਨੀ ਦੀ ਗੱਲ ਹੈ ਕਿ ਕੇਂਦਰ ਸਰਕਾਰ ਸਿੱਖਾਂ ਦੇ ਇਸ ਅਹਿਮ ਮਸਲੇ ਨੂੰ ਹੱਲ ਕਰਨ ਨਾਹ ਪੱਖੀ ਨੀਤੀ ਕਿਉੰ ਅਪਣਾ ਰਹੀ ਹੈ। ਇਸ ਮੌਕੇ ਤੇ ਭਗਵੰਤ ਸਿੰਘ ਧੰਗੇੜਾ ਮੈਨੇਜਰ ਅਤੇ ਜਸਪ੍ਰੀਤ ਸਿੰਘ ਸਰਾਉ ਵੀ ਹਾਜ਼ਰ ਸਨ।

 

Tags: Prof. Kirpal Singh Badungar , Shiromani Akali Dal , SAD , Akali Dal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD