Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਕੇਂਦਰੀ ਯੋਜਨਾਵਾਂ ਦੇ ਕੰਮਾਂ ਨੂੰ ਗੰਭੀਰਤਾ ਨਾਲ ਨਿਸ਼ਚਿਤ ਸਮੇਂ ’ਚ ਕੀਤਾ ਜਾਵੇ ਮੁਕੰਮਲ : ਸੋਮ ਪ੍ਰਕਾਸ਼

ਕੇਂਦਰੀ ਰਾਜ ਮੰਤਰੀ ਨੇ ਐਮ.ਪੀ ਲੈਡ ਫੰਡ ਤੇ ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ ਤਹਿਤ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦੀ ਕੀਤੀ ਸਮੀਖਿਆ

Som Parkash, BJP, Bharatiya Janata Party, DC Hoshiarpur, Deputy Commissioner Hoshiarpur, Komal Mittal, Hoshiarpur

5 Dariya News

5 Dariya News

5 Dariya News

ਹੁਸ਼ਿਆਰਪੁਰ , 02 Jan 2023

Last updated on: Jan 02, 2023, 00:00 IST

ਕੇਂਦਰੀ ਉਦਯੋਗ ਤੇ ਵਣਜ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਕਿਹਾ ਕਿ ਕੇਂਦਰੀ ਯੋਜਨਾਵਾਂ ਤਹਿਤ ਜ਼ਿਲ੍ਹੇ ਵਿਚ ਕੀਤੇ ਜਾ ਰਹੇ ਵਿਕਾਸ ਕੰਮਾਂ ਨੂੰ ਨਿਸ਼ਚਿਤ ਸਮੇਂ ਵਿਚ ਮੁਕੰਮਲ ਕੀਤਾ ਜਾਵੇ। ਉਹ ਅੱਜ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਐਮ.ਪੀ ਲੈਡ ਫੰਡ ਅਤੇ ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ ਤਹਿਤ ਕੀਤੇ ਗਏ ਕੰਮਾਂ ਦੀ ਸਮੀਖਿਆ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਕੋਮਲ ਮਿੱਤਲ, ਐਸ.ਐਸ.ਪੀ ਸਰਤਾਜ ਸਿੰਘ ਚਾਹਲ, ਵਧੀਕ ਡਿਪਟੀ ਕਮਿਸ਼ਨਰ (ਜ) ਦਲਜੀਤ ਕੌਰ, ਐਸ.ਡੀ.ਐਮ. ਪ੍ਰੀਤ ਇੰਦਰ ਸਿੰਘ ਬੈਂਸ ਵੀ ਮੌਜੂਦ ਸਨ।

ਕੇਂਦਰੀ ਰਾਜ ਮੰਤਰੀ ਨੇ ਐਮ.ਪੀ ਲੈਡ ਸਕੀਮ ਅਤੇ ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ ਤਹਿਤ ਚੱਲ ਰਹੇ ਵਿਕਾਸ ਕੰਮਾਂ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਚੱਲ ਰਹੇੇ ਕੰਮਾਂ ਨੂੰ ਜਲਦ ਮੁਕੰਮਲ ਕੀਤਾ ਜਾਵੇ ਅਤੇ ਕੰਮ ਪੂਰਾ ਹੋਣ ’ਤੇ ਉਨ੍ਹਾਂ ਦੇ ਵਰਤੋਂ ਸਰਟੀਫਿਕੇਟ ਭੇਜੇ ਜਾਣ। ਵੱਖ-ਵੱਖ ਯੋਜਨਾਵਾਂ ਦਾ ਜਾਇਜ਼ਾ ਲੈਂਦੇ ਹੋਏ, ਉਨ੍ਹਾਂ ਕਿਹਾ ਕਿ ਜਿਹੜੇ ਕੰਮ ਅਜੇ ਤੱਕ ਸ਼ੁਰੂ ਨਹੀਂ ਹੋਏ, ਉਹ ਵੀ ਜਲਦ ਸ਼ੁਰੂ ਕੀਤੇ ਜਾਣ, ਤਾਂ ਜੋ ਲੋਕਾਂ ਨੂੰ ਯੋਜਨਾਵਾਂ ਦਾ ਸਮੇਂ ਸਿਰ ਲਾਭ ਮਿਲ ਸਕੇ।

ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਕੇਂਦਰੀ ਰਾਜ ਮੰਤਰੀ ਨੂੰ ਭਰੋਸਾ ਦਿਵਾਉਂਦੇ ਹੋਏ ਕਿਹਾ ਕਿ ਜ਼ਿਲ੍ਹੇ ਵਿਚ ਐਮ.ਪੀ. ਲੈਡ ਫੰਡ ਅਤੇ ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ ਤਹਿਤ ਸ਼ੁਰੂ ਕੀਤੇ ਗਏ ਵਿਕਾਸ ਕੰਮ ਜਲਦ ਮੁਕੰਮਲ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਕੇਂਦਰੀ ਯੋਜਨਾਵਾਂ ਨੂੰ ਜ਼ਿਲ੍ਹੇ ਵਿਚ ਸੁਚਾਰੂ ਢੰਗ ਨਾਲ ਲਾਗੂ ਕਰਵਾਉਣ ਲਈ ਪੂਰੀ ਗੰਭੀਰਤਾ ਦਿਖਾਈ ਜਾ ਰਹੀ ਹੈ ਅਤੇ ਇਨ੍ਹਾਂ ਯੋਜਨਾਵਾਂ ਦਾ ਸਬੰਧਤ ਵਿਭਾਗਾਂ ਤੋਂ ਲਗਾਤਾਰ ਰੀਵਿਊ ਵੀ ਕੀਤਾ ਜਾ ਰਿਹਾ ਹੈ। ਉਨ੍ਹਾਂ ਵਿਭਾਗਾਂ ਨੂੰ ਸ਼ੁਰੂ ਕੀਤੇ ਗਏ ਵਿਕਾਸ ਕੰਮ ਨਿਰਧਾਰਤ ਸਮੇਂ ਵਿਚ ਪੂਰੇ ਕਰਨ ਦੇ ਨਿਰਦੇਸ਼ ਵੀ ਦਿੱਤੇ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।

 

Tags: Som Parkash , BJP , Bharatiya Janata Party , DC Hoshiarpur , Deputy Commissioner Hoshiarpur , Komal Mittal , Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD