Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

73ਵੀਂ ਜੂਨੀਅਰ ਪੰਜਾਬ ਬਾਸਕਟਬਾਲ ਚੈਂਪੀਅਨਸ਼ਿਪ : ਲੁਧਿਆਣਾ ਬਾਸਕਟਬਾਲ ਅਕਾਦਮੀ ਨੇ ਦੋਵੇਂ ਵਰਗਾਂ ਦੇ ਖ਼ਿਤਾਬ ਬਰਕਰਾਰ ਰੱਖੇ

Sports News, 73rd Junior Punjab Basketball Championship, Basketball, Guru Nanak Stadium Ludhiana, Ludhiana Basketball Academy,

Web Admin

Web Admin

5 Dariya News

ਲੁਧਿਆਣਾ , 02 Jan 2023

Last updated on: Jan 02, 2023, 00:00 IST

ਇਥੇ ਬਾਸਕਟਬਾਲ ਕੋਰਟ, ਗੁਰੂ ਨਾਨਕ ਸਟੇਡੀਅਮ ਲੁਧਿਆਣਾ ਵਿਖੇ ਖੇਡੀ ਗਈ 73ਵੀਂ ਜੂਨੀਅਰ ਪੰਜਾਬ ਬਾਸਕਟਬਾਲ ਚੈਂਪੀਅਨਸ਼ਿਪ ਵਿੱਚ ਲੁਧਿਆਣਾ ਬਾਸਕਟਬਾਲ ਅਕਾਦਮੀ ਨੇ ਆਪਣੀ ਸਰਦਾਰੀ ਬਰਕਰਾਰ ਰੱਖਦਿਆਂ ਲੜਕੇ ਅਤੇ ਲੜਕੀਆਂ ਦੇ ਦੋਵੇਂ ਖ਼ਿਤਾਬ ਆਪਣੇ ਨਾਮ ਕਰਨ ਵਿੱਚ ਸਫ਼ਲਤਾ ਹਾਸਿਲ ਕੀਤੀ ਹੈ। ਜੇਤੂ ਟੀਮਾਂ ਅਤੇ ਖਿਡਾਰੀਆਂ ਨੂੰ ਲੁਧਿਆਣਾ ਪੁਲਿਸ ਦੇ ਜੁਆਇੰਟ ਕਮਿਸ਼ਨਰ ਸ੍ਰ ਰਵਚਰਨ ਸਿੰਘ ਬਰਾੜ ਨੇ ਇਨਾਮਾਂ ਦੀ ਵੰਡ ਕੀਤੀ।

ਪੰਜਾਬ ਬਾਸਕਟਬਾਲ ਐਸੋਸੀਏਸ਼ਨ ਦੇ ਜਨਰਲ ਸਕੱਤਰ ਤੇਜਾ ਸਿੰਘ ਧਾਲੀਵਾਲ ਨੇ ਦੱਸਿਆ ਕਿ ਲੜਕਿਆਂ ਦੇ ਵਰਗ ਵਿੱਚ ਲੁਧਿਆਣਾ ਬਾਸਕਟਬਾਲ ਅਕਾਦਮੀ ਦੀ ਟੀਮ ਨੇ ਜ਼ਿਲ੍ਹਾ ਲੁਧਿਆਣਾ ਦੀ ਟੀਮ ਨੂੰ 65-49 ਅੰਕਾਂ ਨਾਲ ਹਰਾ ਕੇ ਖ਼ਿਤਾਬ ਆਪਣੇ ਨਾਮ ਕੀਤਾ। ਜਦਕਿ ਪਟਿਆਲਾ ਨੇ ਹੁਸ਼ਿਆਰਪੁਰ ਨੂੰ 62-55 ਅੰਕਾਂ ਨਾਲ ਹਰਾ ਕੇ ਤੀਜਾ ਸਥਾਨ ਹਾਸਲ ਕੀਤਾ। 

ਲੜਕੀਆਂ ਦੇ ਵਰਗ ਵਿੱਚ ਲੁਧਿਆਣਾ ਬਾਸਕਟਬਾਲ ਅਕਾਦਮੀ ਦੀ ਟੀਮ ਨੇ ਪਟਿਆਲਾ ਨੂੰ 34-17 ਅੰਕਾਂ ਨਾਲ ਹਰਾਇਆ ਅਤੇ ਖ਼ਿਤਾਬ ਆਪਣੇ ਨਾਮ ਰੱਖਿਆ। ਜ਼ਿਲ੍ਹਾ ਲੁਧਿਆਣਾ ਟੀਮ ਨੇ ਤੀਜਾ ਸਥਾਨ ਹਾਸਲ ਕੀਤਾ।ਅੱਜ ਇਸ ਮੌਕੇ ਸ੍ਰ ਗੁਰਜੀਤ ਸਿੰਘ ਰੋਮਾਣਾ ਸਾਬਕਾ ਪੁਲਿਸ ਅਧਿਕਾਰੀ, ਸ੍ਰ ਜੇ ਪੀ ਸਿੰਘ ਸਾਬਕਾ ਅਧਿਕਾਰੀ, ਸ੍ਰ ਪ੍ਰਭਦੀਪ ਸਿੰਘ ਨੱਥੋਵਾਲ ਡੀ ਪੀ ਆਰ ਓ, ਸ੍ਰ ਬਲਵਿੰਦਰ ਸਿੰਘ ਲਾਇਲਪੁਰੀ, ਸ਼੍ਰੀ ਵਿਨੋਦ ਚੋਪੜਾ, ਸੀਨੀਅਰ ਕੋਚ ਰਾਜਿੰਦਰ ਸਿੰਘ, ਕੋਚ ਸਲੋਨੀ, ਕੋਚ ਨਰਿੰਦਰਪਾਲ ਸ਼ਰਮਾ, ਗੁਰਿੰਦਰਜੀਤ ਸਿੰਘ, ਰਵਿੰਦਰ ਸਿੰਘ ਅਤੇ ਹੋਰ ਹਾਜ਼ਰ ਸਨ।

 

Tags: Sports News , 73rd Junior Punjab Basketball Championship , Basketball , Guru Nanak Stadium Ludhiana , Ludhiana Basketball Academy

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD