Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਮੁੱਖ ਮੰਤਰੀ ਭਗਵੰਤ ਮਾਨ ਨੇ ਅਧਿਕਾਰੀਆਂ ਨੂੰ ਸਰਕਾਰ ਦੀਆਂ ਲੋਕ ਪੱਖੀ ਸਕੀਮਾਂ ਤੇ ਉਪਰਾਲਿਆਂ ਦਾ ਲਾਭ ਹੇਠਲੇ ਪੱਧਰ ਤੱਕ ਯਕੀਨੀ ਬਣਾਉਣ ਲਈ ਆਖਿਆ

ਆਈ.ਏ.ਐਸ. ਅਤੇ ਆਈ.ਪੀ.ਐਸ. ਅਧਿਕਾਰੀਆਂ ਨੇ ਮੁੱਖ ਮੰਤਰੀ ਨਾਲ ਮੁਲਾਕਾਤ ਕਰਕੇ ਨਵੇਂ ਵਰ੍ਹੇ ਦੀ ਵਧਾਈ ਦਿੱਤੀ

Bhagwant Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab

Web Admin

Web Admin

5 Dariya News

ਚੰਡੀਗੜ੍ਹ , 02 Jan 2023

Last updated on: Jan 02, 2023, 00:00 IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੂਬੇ ਦੇ ਅਧਿਕਾਰੀਆਂ ਨੂੰ ਸਰਕਾਰ ਦੀਆਂ ਲੋਕ ਪੱਖੀ ਤੇ ਵਿਕਾਸ ਮੁਖੀ ਨੀਤੀਆਂ ਦਾ ਲਾਭ ਹੇਠਲੇ ਪੱਧਰ ਤੱਕ ਪਹੁੰਚਾਉਣ ਨੂੰ ਯਕੀਨੀ ਬਣਾਉਣ ਲਈ ਉਤਸ਼ਾਹ ਨਾਲ ਕੰਮ ਕਰਨ ਲਈ ਆਖਿਆ।ਸੂਬੇ ਦੇ ਆਈ.ਏ.ਐਸ. ਅਤੇ ਆਈ.ਪੀ.ਐਸ. ਅਧਿਕਾਰੀਆਂ ਨੇ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਮੁੱਖ ਮੰਤਰੀ ਨਾਲ ਉਨ੍ਹਾਂ ਦੇ ਦਫ਼ਤਰ ਵਿਖੇ ਮੁਲਾਕਾਤ ਕੀਤੀ। 

ਇਸ ਮੌਕੇ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਨਵੇਂ ਵਰ੍ਹੇ ਦੀ ਵਧਾਈ ਦਿੰਦੇ ਹੋਏ ਲੋਕ ਭਲਾਈ ਕਾਰਜਾਂ ਨੂੰ ਸਭ ਤੋਂ ਵੱਧ ਤਰਜੀਹ ਦੇਣ ਲਈ ਆਖਿਆ। ਉਨ੍ਹਾਂ ਨੇ ਅਧਿਕਾਰੀਆਂ ਨੂੰ ਸੂਬੇ ਦੇ ਲੋਕਾਂ ਦੀ ਬਿਹਤਰੀ ਲਈ ਸਮਰਪਿਤ ਭਾਵਨਾ ਨਾਲ ਕੰਮ ਕਰਨ ਲਈ ਆਖਿਆ ਤਾਂ ਕਿ ਸੂਬੇ ਦੇ ਕਮਜੋਰ ਅਤੇ ਪੱਛੜੇ ਵਰਗਾਂ ਨੂੰ ਸਰਕਾਰ ਦੀਆਂ ਨੀਤੀਆਂ ਤੇ ਉਪਰਾਲਿਆਂ ਦਾ ਸਹੀ ਮਾਅਨਿਆਂ ਵਿਚ ਲਾਭ ਹਾਸਲ ਹੋ ਸਕੇ। 

ਭਗਵੰਤ ਮਾਨ ਨੇ ਕਿਹਾ ਕਿ ਇਹ ਯਕੀਨੀ ਬਣਾਉਣ ਦੀ ਲੋੜ ਹੈ ਕਿ ਸਰਕਾਰ ਦੀਆਂ ਨੀਤੀਆਂ ਦਾ ਲਾਭ ਹਰੇਕ ਹੱਕਦਾਰ ਲਾਭਪਾਤਰੀ ਨੂੰ ਹਾਸਲ ਹੋਵੇ।ਮੁੱਖ ਮੰਤਰੀ ਨੇ ਕਿਹਾ ਕਿ ਸਮਾਜ ਭਲਾਈ ਸਕੀਮਾਂ ਲਾਗੂ ਕਰਨ ਵਿੱਚ ਕਿਸੇ ਵੀ ਤਰ੍ਹਾਂ ਦਾ ਪੱਖਪਾਤ ਜਾਂ ਭਾਈ-ਭਤੀਜਾਵਾਦ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਪਾਰਦਰਸ਼ੀ ਪ੍ਰਸ਼ਾਸਨ ਦੇਣਾ ਸੂਬਾ ਸਰਕਾਰ ਦੀ ਮੁੱਖ ਤਰਜੀਹ ਹੈ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਨੂੰ ਹਰੇਕ ਖੇਤਰ ਵਿੱਚ ਦੇਸ਼ ਭਰ ਵਿੱਚੋਂ ਮੋਹਰੀ ਸੂਬਾ ਬਣਾਉਣ ਲਈ ਇਹ ਸਮੇਂ ਦੀ ਲੋੜ ਹੈ।

ਆਈ.ਏ.ਐਸ. ਤੇ ਆਈ.ਪੀ.ਐਸ. ਅਧਿਕਾਰੀਆਂ ਨੂੰ ਸੂਬਾ ਸਰਕਾਰ ਦੀ ਰੀੜ੍ਹ ਦੀ ਹੱਡੀ ਦੱਸਦਿਆਂ ਮੁੱਖ ਮੰਤਰੀ ਨੇ ਪੰਜਾਬ ਤੇ ਇਸ ਦੇ ਲੋਕਾਂ ਦੀ ਖ਼ੁਸ਼ਹਾਲੀ ਯਕੀਨੀ ਬਣਾਉਣ ਲਈ ਅਧਿਕਾਰੀਆਂ ਨੂੰ ਆਪਣੇ ਫ਼ਰਜ਼ ਪੂਰੀ ਦਿਆਨਤਦਾਰੀ ਤੇ ਸਮਰਪਿਤ ਭਾਵਨਾ ਨਾਲ ਨਿਭਾਉਣ ਲਈ ਆਖਿਆ। ਉਨ੍ਹਾਂ ਕਿਹਾ ਕਿ ਸਮਾਂ ਆ ਗਿਆ ਹੈ ਜਦੋਂ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਸਾਨੂੰ ਸਾਰਿਆਂ ਨੂੰ ਇਕਜੁੱਟ ਹੋ ਕੇ ਕੋਸ਼ਿਸ਼ਾਂ ਕਰਨੀਆਂ ਚਾਹੀਦੀਆਂ ਹਨ। ਭਗਵੰਤ ਮਾਨ ਨੇ ਉਮੀਦ ਜਤਾਈ ਕਿ ਹਰੇਕ ਅਧਿਕਾਰੀ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਆਪਣੀ ਪੂਰੀ ਵਾਹ ਲਾਏਗਾ।    

 

Tags: Bhagwant Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD