Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਜ਼ਿਲ੍ਹਾ ਸਿਹਤ ਅਫ਼ਸਰ ਨੇ 5 ਥਾਵਾਂ ਤੋਂ ਲਏ ਗੁੜ ਤੇ ਸ਼ੱਕਰ ਸਮੇਤ ਵੱਖ-ਵੱਖ ਵਸਤਾਂ ਦੇ ਲਏ 9 ਸੈਂਪਲ

ਕਿਹਾ, ਜ਼ਿਲ੍ਹੇ ’ਚ ਸਖਤੀ ਨਾਲ ਲਾਗੂ ਕੀਤਾ ਜਾਵੇਗਾ ਫੂਡ ਸੇਫਟੀ ਤੇ ਸਟੈਂਡਰਡ ਐਕਟ-2006

Tandarust Punjab, Mission Tandarust Punjab, Hoshiarpur

Web Admin

Web Admin

5 Dariya News

ਹੁਸ਼ਿਆਰਪੁਰ , 03 Jan 2023

Last updated on: Jan 03, 2023, 00:00 IST

ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੇ ਨਿਰਦੇਸ਼ਾਂ ’ਤੇ ਜ਼ਿਲ੍ਹੇ ਵਿਚ ਲੋਕਾਂ ਨੂੰ ਮਿਲਾਵਟ ਮੁਕਤ ਖਾਣ-ਪੀਣ ਵਾਲੇ ਪਦਾਰਥ ਉਪਲਬੱਧ ਕਰਵਾਉਣ ਲਈ ਜ਼ਿਲ੍ਹਾ ਸਿਹਤ ਅਫ਼ਸਰ ਡਾ. ਲਖਵੀਰ ਸਿੰਘ ਨੇ ਅੱਜ ਮੁਕੇਰੀਆਂ ਵਿਚ ਚੈਕਿੰਗ ਦੌਰਾਨ 5 ਥਾਵਾਂ ਤੋਂ ਗੁੜ ਤੇ ਸ਼ੱਕਰ ਸਮੇਤ ਵੱਖ-ਵੱਖ ਵਸਤਾਂ ਦੇ 9 ਸੈਂਪਲ ਲਏ। 

ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਮਿਲਾਵਟਖੋਰੀ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਮਿਲਾਵਟਖੋਰੀ ਖਿਲਾਫ਼ ਫੂਡ ਸੇਫਟੀ ਤੇ ਸਟੈਂਡਰਡ ਐਕਟ-2006 ਤਹਿਤ ਸਖਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ, ਤਾਂ ਜੋ ਪੰਜਾਬ ਸਰਕਾਰ ਦੇ ਰੰਗਲੇ ਤੇ ਸਿਹਤਮੰਦ ਪੰਜਾਬ ਦੇ ਸੁਪਨੇ ਨੂੰ ਪੂਰੀ ਤਰ੍ਹਾਂ ਸਾਕਾਰ ਕੀਤਾ ਜਾ ਸਕੇ।

ਜ਼ਿਲ੍ਹਾ ਸਿਹਤ ਅਫ਼ਸਰ ਨੇ ਦੱਸਿਆ ਕਿ ਉਨ੍ਹਾਂ ਅੱਜ ਮੁਕੇਰੀਆਂ ਦੇ ਪਿੰਡ ਕੋਲੀਆਂ ਦੇ ਦੋ ਬੇਲਣਿਆਂ ਤੋਂ ਗੁੜ ਅਤੇ ਸ਼ੱਕਰ ਦੇ 4 ਸੈਂਪਲ, ਪਿੰਡ ਨੌਸ਼ਹਿਰਾ ਪੱਤਣ ਵਿਚ ਇਕ ਬੇਲਣੇ ਤੋਂ ਗੁੜ ਤੇ ਸ਼ੱਕਰ ਦਾ ਸੈਂਪਲ, ਡਾਲਫਿਨ ਹੋਟਲ ਮੁਕੇਰੀਆਂ ਤੋਂ ਪਨੀਰ ਅਤੇ ਬਣੀ ਹੋਈ ਦਾਲ ਦਾ ਸੈਂਪਲ, ਜੀਵਨ ਦੀ ਹੱਟੀ ਮੁਕੇਰੀਆਂ ਤੋਂ ਸਮੌਸੇ ਦਾ ਇਕ ਸੈਂਪਲ ਲਿਆ ਹੈ। 

ਉਨ੍ਹਾਂ ਕਿਹਾ ਕਿ ਇਹ ਸਾਰੇ ਸੈਂਪਲ ਟੈਸਟਿੰਗ ਲੈਬਾਰਟਰੀ ਖਰੜ ਵਿਚ ਜਾਂਚ ਲਈ ਭੇਜੇ ਜਾ ਰਹੇ ਹਨ ਅਤੇ ਇਨ੍ਹਾਂ ਦੀ ਰਿਪੋਰਟ ਆਉਣ ਤੋਂ ਬਾਅਦ ਬਣਦੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਲੋਕਾਂ ਨੂੰ ਖਾਣ-ਪੀਣ ਵਾਲੇ ਸਾਫ਼-ਸੁਥਰੇ ਤੇ ਸ਼ੁੱਧ ਪਦਾਰਥ ਦੀ ਉਪਲੱਬਧਤਾ ਨੂੰ ਯਕੀਨੀ ਬਣਾਉਣਾ ਸਮੇਂ ਦੀ ਮੁੱਖ ਮੰਗ ਹੈ। 

ਜ਼ਿਲ੍ਹਾ ਸਿਹਤ ਅਫ਼ਸਰ ਨੇ ਕਿਹਾ ਕਿ ਸਟੇਟ ਫੂਡ ਕਮਿਸ਼ਨਰ ਤੇ ਡਿਪਟੀ ਕਮਿਸ਼ਨਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਵਿਚ ਲਗਾਤਾਰ ਚੈਕਿੰਗ ਅਭਿਆਨ ਚਲਾਇਆ ਜਾਵੇਗਾ, ਤਾਂ ਜੋ ਲੋਕਾਂ ਨੂੰ ਸ਼ੁੱਧ ਤੇ ਸਾਫ਼-ਸੁਥਰੀਆਂ ਖੁਰਾਕੀ ਵਸਤੂਆਂ ਮੁਹੱਈਆ ਕਰਵਾਈਆਂ ਜਾ ਸਕਣ। ਉਨ੍ਹਾਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਲਾਪ੍ਰਵਾਹੀ ਪਾਏ ਜਾਣ ’ਤੇ ਕਾਨੂੰਨ ਅਨੁਸਾਰ ਸਖਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। 

ਉਨ੍ਹਾਂ ਕਿਹਾ ਕਿ ਇਸ ਸਬੰਧੀ ਲੋਕਾਂ ਨੂੰ ਵੀ ਜਾਗਰੂਕ ਹੋਣ ਦੀ ਜ਼ਰੂਰਤ ਹੈ। ਉਨ੍ਹਾਂ ਜ਼ਿਲ੍ਹੇ ਦੇ ਅੰਦਰ ਖਾਣ-ਪੀਣ ਵਾਲੇ ਪਦਾਰਥਾਂ ਦੀ ਵਿਕਰੀ ਕਰਨ ਅਤੇ ਇਨ੍ਹਾਂ ਪਦਾਰਥਾਂ ਨੂੰ ਤਿਆਰ ਕਰਨ ਵਾਲਿਆਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਲੋਕ ਹਿੱਤ ਦੇ ਮੱਦੇਨਜ਼ਰ ਸ਼ੁੱਧ, ਮਿਆਰੀ ਤੇ ਕੁਆਲਟੀ ਪਦਾਰਥਾਂ ਦੀ ਵਿਕਰੀ ਨੂੰ ਯਕੀਨੀ ਬਣਾਉਣ ਅਤੇ ਕਿਸੇ ਵੀ ਤਰ੍ਹਾਂ ਦੇ ਬਾਸੀ ਜਾਂ ਮਿਲਾਵਟੀ ਪਦਾਰਥਾਂ ਦੀ ਵਿਕਰੀ ਨਾ ਕਰਨ।

ਡਾ. ਲਖਵੀਰ ਸਿੰਘ ਨੇ ਕਿਹਾ ਕਿ ਹਰ ਛੋਟੇ ਅਤੇ ਵੱਡੇ ਫੂਡ ਬਿਜਨੈਸ ਆਪਰੇਟਰ (ਐਫ.ਬੀ.ਓ) ਲਈ ਰਜਿਸਟਰੇਸ਼ਨ ਜਾਂ ਲਾਇਸੰਸ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸਾਲ ਵਿਚ 12 ਲੱਖ ਰੁਪਏ ਤੋਂ ਘੱਟ ਸੇਲ ਕਰਨ ਵਾਲੇ ਐਫ.ਬੀ.ਓਜ਼ ਲਈ 100 ਰੁਪਏ ਸਾਲਾਨਾ ਰਜਿਸਟਰੇਸ਼ਨ ਜ਼ਰੂਰੀ ਹੈ, ਜਦਕਿ ਸਾਲ ਵਿਚ 12 ਲੱਖ ਰੁਪਏ ਤੋਂ ਵੱਧ ਸੇਲ ਕਰਨ ਵਾਲੇ ਐਫ.ਬੀ.ਓਜ਼ ਲਈ 2 ਹਜ਼ਾਰ ਰੁਪਏ ਸਾਲਾਨਾ ਲਾਇਸੰਸ ਫੀਸ ਜਮ੍ਹਾਂ ਕਰਵਾਉਣੀ ਜ਼ਰੂਰੀ ਹੈ। 

ਉਨ੍ਹਾਂ ਐਫ.ਬੀ.ਓਜ਼ ਨੂੰ ਅਪੀਲ ਕਰਦਿਆਂ ਕਿਹਾ ਕਿ ਜਿਨ੍ਹਾਂ ਦੀ ਰਜਿਸਟਰੇਸ਼ਨ ਜਾਂ ਲਾਇਸੰਸ ਫੀਸ ਰੀਨਿਊ ਕਰਨ ਵਾਲੀ ਹੈ, ਉਹ ਆਪਣੀ ਫੀਸ ਜਮ੍ਹਾਂ ਕਰਵਾਉਣ ਅਤੇ ਜਿਨ੍ਹਾਂ ਨੇ ਹੁਣ ਤੱਕ ਰਜਿਸਟਰੇਸ਼ਨ ਜਾਂ ਲਾਇਸੰਸ ਨਹੀਂ ਲਏ, ਉਹ ਜਲਦ ਇਸ ਪ੍ਰਕਿਰਿਆ ਨੂੰ ਪੂਰਾ ਕਰਨ।

 

Tags: Tandarust Punjab , Mission Tandarust Punjab , Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD