Friday, 05 June 2026

 

 

ਖ਼ਾਸ ਖਬਰਾਂ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ

 

ਮਾਘੀ ਮੇਲੇ ਦੌਰਾਨ ਸ਼ਹਿਰ ਨੂੰ ਵੰਡਿਆ ਜਾਵੇਗਾ ਸੱਤ ਸੈਕਟਰਾਂ ਵਿੱਚ

ਮਾਘੀ ਮੇਲੇ ਦੇ ਅਗੇਤੇ ਪ੍ਰਬੰਧਾਂ ਨੂੰ ਨੇਪਰੇ ਚੜਾਉਣ ਲਈ ਤਾਲਮੇਲ ਕਮੇਟੀਆਂ ਦਾ ਗਠਨ

DC Sri Mukatsar Sahib, Vineet Kumar, Sri Mukatsar Sahib, Deputy Commissioner Sri Mukatsar Sahib

Web Admin

Web Admin

5 Dariya News

ਸ਼੍ਰੀ ਮੁਕਤਸਰ ਸਾਹਿਬ , 04 Jan 2023

Last updated on: Jan 04, 2023, 00:00 IST

ਚਾਲੀ ਮੁਕਤਿਆਂ ਦੀ ਯਾਦ ਵਿੱਚ ਲੱਗਣ ਵਾਲੇ ਇਤਿਹਾਸਕ ਮਾਘੀ ਮੇਲੇ ਦੇ ਅਗੇਤੇ ਪ੍ਰਬੰਧਾਂ ਸਬੰਧੀ ਸ੍ਰੀ ਵਿਨੀਤ ਕੁਮਾਰ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਹੇਠ ਇੱਕ ਅਹਿਮ ਮੀਟਿੰਗ ਹੋਈ।ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਕਿਹਾ ਕਿ ਮਾਘੀ ਦਾ ਮੇਲਾ ਇੱਕ ਪਵਿੱਤਰ ਮੇਲਾ ਹੈ ਅਤੇ ਇਸ ਮੇਲੇ ਨੂੰ ਸਫਲ ਬਨਾਉਣ ਲਈ ਜ਼ਿਲਾ ਪ੍ਰਸ਼ਾਸ਼ਨ ਵਲੋਂ ਹਰ ਸੰਭਵ ਯਤਨ ਕੀਤੇ ਜਾਣਗੇ।

ਉਹਨਾ ਅੱਗੇ ਦੱਸਿਆ ਕਿ ਮਾਘੀ ਦੇ ਮੇਲੇ ਦੌਰਾਨ ਸ਼ਹਿਰ ਨੂੰ ਸੱਤ ਸੈਕਟਰਾਂ ਵਿੱਚ ਵੰਡਿਆ ਜਾਵੇ ਅਤੇ ਹਰ ਸੈਕਟਰ ਵਿੱਚ ਨੋਡਲ ਅਫਸਰ ਲਗਾਇਆ ਜਾਵੇਗਾ ਅਤੇ ਇਹਨਾਂ ਸੈਕਟਰਾਂ ਵਿੱਚ ਡਿਊਟੀ ਮੈਜਿਸਟਰੇਟ, ਮੈਡੀਕਲ ਟੀਮ ਅਤੇ ਪੁਲਿਸ ਦੀਆਂ ਟੀਮਾਂ ਸੰਗਤਾਂ ਦੀ ਸਹੂਲਤ ਲਈ ਲਗਾਈਆਂ ਜਾਣਗੀਆਂ।ਉਹਨਾਂ ਕਾਰਜ ਸਾਧਕ ਅਫਸਰ  ਨੂੰ ਹਦਾਇਤ ਕੀਤੀ ਕਿ ਮਾਘੀ ਮੇਲੇ ਦੌਰਾਨ ਸ਼ਹਿਰ ਦੀ ਸਮੁੱਚੀ ਸਫਾਈ ਨੂੰ ਯਕੀਨੀ ਬਣਾਇਆ ਜਾਵੇ ਅਤੇ ਅਵਾਰਾ ਪਸ਼ੂਆਂ ਨੂੰ ਗਊਸ਼ਾਲਾਵਾਂ ਵਿੱਚ ਛੱਡਣ ਲਈ ਢੁੱਕਵੇਂ ਉਪਰਾਲੇ ਕੀਤੇ ਜਾਣ।

ਮੀਟਿੰਗ ਦੌਰਾਨ ਉਹਨਾ ਪੰਜਾਬ ਪਾਵਰ ਕਾਰਪੋਰੇਸ਼ਨ ਲਿਮਟਿਡ ਨੂੰ ਹਦਾਇਤ ਕੀਤੀ ਕਿ ਬਿਜਲੀ ਦੀਆਂ ਨੀਵੀਆਂ ਤਾਰਾ ਨੂੰ ਉਪਰ ਚੁੱਕੀਆ ਜਾਣ ਅਤੇ ਬਿਜਲੀ ਦੀ ਸਪਾਰਕਿੰਗ ਨੂੰ ਰੋਕਣ ਲਈ ਬਿਜਲੀ ਦੀਆਂ ਤਾਰਾਂ ਦਾ ਜੋੜ ਵੀ ਚੈਕ ਕੀਤੇ ਜਾਣ।ਮੇਲੇ ਦੌਰਾਨ ਸਿਹਤ ਸਹੂਲਤਾਂ ਅਤੇ ਸੈਂਪਲਿੰਗ ਦੀ ਜੁੰਮੇਵਾਰੀ ਸਿਹਤ ਵਿਭਾਗ ਦੀ ਹੋਵੇਗੀ,ਆਰਜੀ ਪਖਾਨਿਆਂ ਦਾ ਪ੍ਰਬੰਧ ਜਨ ਸਿਹਤ ਵਿਭਾਗ ਵਲੋਂ ਕੀਤਾ ਜਾਵੇਗਾ, ਜਦਕਿ ਆਰਜੀ ਬੱਸ ਸਟੈਂਡ ਅਤੇ ਰਿਕਵਰੀ ਵੈਨਾਂ ਦਾ ਪ੍ਰਬੰਧ ਪੰਜਾਬ ਰੋਡਵੇਜ ਵਲੋਂ ਕੀਤਾ ਜਾਵੇਗਾ। 

ਜਦਕਿ ਪੀਣ ਵਾਲੇ ਸਾਫ ਸੁਥੇਰੇ ਪਾਣੀ ਦਾ ਪ੍ਰਬੰਧ ਮੰਡੀ ਬੋਰਡ ਅਤੇ ਵਾਟਰ ਸਪਲਾਈ ਵਿਭਾਗ ਵਲੋਂ ਕੀਤਾ ਜਾਵੇਗਾ।ਉਹਨਾਂ ਜਨ ਸਿਹਤ ਵਿਭਾਗ ਨੂੰ ਹਦਾਇਤ ਕੀਤੀ ਕਿ ਮੇਲੇ ਦੌਰਾਨ ਸੀਵਰੇਜ ਦੀ ਸਮੱਸਿਆ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੋ ਮੇਲੇ ਦੌਰਾਨ ਸ਼ਰਧਾਲੂਆਂ ਨੂੰ ਕਿਸੇ ਵੀ ਪ੍ਰਕਾਰ ਦੀ ਕੋਈ ਤਕਲੀਫ ਪੇਸ਼ ਨਾ ਆਵੇ।ਸ੍ਰੀ ਦਰਬਾਰ ਸਾਹਿਬ ਨੂੰ ਜਾਣ ਵਾਲੇ ਸਾਰੇ ਰਸਤਿਆਂ ਦੀ ਸਾਫ ਸਫਾਈ ਅਤੇ ਸਜਾਵਟੀ ਲੜੀਆਂ ਨਾਲ ਸਜਾਇਆ ਜਾਵੇ।

ਉਹਨਾਂ ਬੀ.ਐਂਡ ਆਰ ( ਸੜਕਾਂ ) ਅਤੇ ਨਗਰ ਕੌਸਲ ਨੂੰ ਹਦਾਇਤਾਂ ਕੀਤੀ ਕਿ ਸ੍ਰੀ ਮੁਕਤਸਰ ਸਾਹਿਬ ਨੂੰ ਆਉਣ ਵਾਲੀਆਂ ਸਾਰੀਆਂ ਸੜਕਾਂ ਦੀ ਮੁਰੰਮਤ ਕੀਤੀ ਜਾਵੇ।ਇਸ ਮੌਕੇ ਹੋਰਨਾਂ ਤੋਂ ਇਲਾਵਾ ਸ੍ਰੀ ਰਵਿੰਦਰ ਸਿੰਘ ਐਡੀਸ਼ਨਲ ਡਿਪਟੀ ਕਮਿਸ਼ਨਰ, ਸ੍ਰੀ ਕੰਵਰਜੀਤ ਸਿੰਘ ਐਸ.ਡੀ.ਐਮ. ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

 

Tags: DC Sri Mukatsar Sahib , Vineet Kumar , Sri Mukatsar Sahib , Deputy Commissioner Sri Mukatsar Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD