Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼

 

ਜ਼ਿਲ੍ਹੇ ’ਚ 292 ਬੱਚਿਆਂ ਨੂੰ ਪੋਲੀਉ ਵੈਕਸੀਨ ਦੀ ਤੀਜੀ ਖ਼ੁਰਾਕ ਦਿਤੀ

1 ਜਨਵਰੀ ਤੋਂ ਬੱਚਿਆਂ ਦੇ ਆਮ ਟੀਕਾਕਰਨ ਵਿਚ ਪੋਲੀਉ ਰੋਕਥਾਮ ਦਾ ਤੀਜਾ ਟੀਕਾ ਸ਼ਾਮਲ : ਡਾ. ਆਦਰਸ਼ਪਾਲ ਕੌਰ

Dr. Adarshpal Kaur, Mohali, Health, Civil Surgeon Mohali, S.A.S.Nagar, Mohali, S.A.S. Nagar Mohali, Sahibzada Ajit Singh Nagar

Web Admin

Web Admin

5 Dariya News

ਮੋਹਾਲੀ , 04 Jan 2023

Last updated on: Jan 04, 2023, 00:00 IST

1 ਜਨਵਰੀ 2023 ਤੋਂ ਬੱਚਿਆਂ ਦੇ ਆਮ ਟੀਕਾਕਰਨ ਵਿਚ ਪੋਲੀਉ ਰੋਕਥਾਮ ਦਾ ਤੀਜਾ ਟੀਕਾ ਵੀ ਸ਼ਾਮਲ ਕਰ ਲਿਆ ਗਿਆ ਹੈ। ਇਸ ਸਬੰਧ ਵਿਚ ਜ਼ਿਲ੍ਹੇ ਭਰ ਦੀਆਂ ਸਿਹਤ ਸੰਸਥਾਵਾਂ ਵਿਚ ਅੱਜ ਮਨਾਏ ਗਏ ਮਮਤਾ ਦਿਵਸ ਦੌਰਾਨ ਯੋਗ ਬੱਚਿਆਂ ਨੂੰ ਇਹ ਤੀਜਾ ਟੀਕਾ ਲਗਾਇਆ ਗਿਆ। ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ ਨੇ ਜ਼ਿਲ੍ਹਾ ਹਸਪਤਾਲ ਵਿਚ ਹੋਏ ਸਮਾਗਮ ਦੌਰਾਨ ਪੋਲੀਉ ਰੋਕਥਾਮ ਦਾ ਤੀਜਾ ਟੀਕਾ ਲਾਉਣ ਦੇ ਅਮਲ ਦੀ ਸ਼ੁਰੂਆਤ ਕੀਤੀ।

ਇਸ ਮੌਕੇ ਗੱਲਬਾਤ ਕਰਦਿਆਂ ਡਾ. ਆਦਰਸ਼ਪਾਲ ਕੌਰ ਨੇ ਦਸਿਆ ਕਿ ਯੂਨੀਵਰਸਲ ਟੀਕਾਕਰਨ ਪ੍ਰੋਗਰਾਮ ਅਧੀਨ ਪੋਲੀਉ ਟੀਕਾਕਰਨ ਸਮਾਂ-ਸਾਰਣੀ ਵਿਚ ਬਦਲਾਅ ਕੀਤਾ ਗਿਆ ਹੈ। ਭਾਰਤ ਸਰਕਾਰ ਦੀਆਂ ਹਦਾਇਤਾਂ ’ਤੇ 1 ਜਨਵਰੀ ਤੋਂ ਸਾਰੇ ਯੋਗ ਬੱਚਿਆਂ ਨੂੰ ਪੋਲੀਉ ਰੋਕੂ ਵੈਕਸੀਨ ਦੀਆਂ ਤਿੰਨ ਖ਼ੁਰਾਕਾਂ ਦਿਤੀਆਂ ਜਾਣਗੀਆਂ। ਇਸ ਸਬੰਧ ਵਿਚ ਏ.ਐਨ.ਐਮਜ਼ ਅਤੇ ਆਸ਼ਾ ਵਰਕਰਾਂ ਨੂੰ ਸਿਖਲਾਈ ਪਹਿਲਾਂ ਹੀ ਦਿਤੀ ਜਾ ਚੁੱਕੀ ਹੈ।

ਸਿਵਲ ਸਰਜਨ ਨੇ ਦਸਿਆ ਕਿ ਹੁਣ ਤਕ ਪੋਲੀਉ ਰੋਕਥਾਮ ਲਈ ਦੋ ਟੀਕੇ ਲਗਾਏ ਜਾਂਦੇ ਸਨ ਜਿਹੜੇ ਬੱਚੇ ਦੇ ਜਨਮ ਦੇ 6ਵੇਂ ਅਤੇ 14ਵੇਂ ਹਫ਼ਤੇ ਲਗਦੇ ਸਨ ਪਰ ਹੁਣ ਤੀਜਾ ਟੀਕਾ ਵੀ ਲਗਾਇਆ ਜਾਵੇਗਾ। ਇਹ ਟੀਕਾ ਬੱਚੇ ਦੀ ਉਮਰ 9 ਮਹੀਨੇ ਹੋ ਜਾਣ ’ਤੇ ਲਗਾਇਆ ਜਾਵੇਗਾ। ਉਨ੍ਹਾਂ ਦਸਿਆ ਕਿ ਕੁਝ ਦੇਸ਼ਾਂ ਵਿਚ ਪੋਲੀਉ ਵਾਇਰਸ ਦੇ ਸ਼ੱਕੀ ਮਾਮਲੇ ਸਾਹਮਣੇ ਆਏ ਹਨ ਜਦਕਿ ਗੁਆਂਢੀ ਦੇਸ਼ਾਂ ਪਾਕਿਸਤਾਨ ਅਤੇ ਅਫ਼ਗ਼ਾਨਿਸਤਾਨ ਵਿਚ ਇਸ ਵਾਇਰਸ ਦਾ ਸੰਚਾਰ ਅਜੇ ਵੀ ਜਾਰੀ ਹੈ। 

ਇਸ ਕਾਰਨ ਪੋਲੀਉ ਵਾਇਰਸ ਉਨ੍ਹਾਂ ਬੱਚਿਆਂ ਲਈ ਖ਼ਤਰਨਾਕ ਸਾਬਤ ਹੋ ਸਕਦਾ ਹੈ ਜਿਨ੍ਹਾਂ ਨੇ ਪੋਲੀਉ ਦੀ ਖ਼ੁਰਾਕ ਨਹੀਂ ਲਈ। ਇਸ ਖ਼ਤਰੇ ਨੂੰ ਵੇਖਦਿਆਂ ਭਾਰਤ ਵਿਚ ਬੱਚਿਆਂ ਦੀ ਆਮ ਟੀਕਾਕਰਨ ਸੂਚੀ ਵਿਚ ਪੋਲੀਉ ਟੀਕੇ ਦੀ ਇਕ ਵਾਧੂ ਖ਼ੁਰਾਕ ਜਾਂ ਬੂਸਟਰ ਡੋਜ਼ ਸ਼ਾਮਲ ਕੀਤੀ ਗਈ ਹੈ।ਉਨ੍ਹਾਂ ਦਸਿਆ ਕਿ ਤੀਜਾ ਟੀਕਾ ਬੱਚੇ ਦੇ ਨੌਂ ਮਹੀਨੇ ਦਾ ਹੋਣ ’ਤੇ ਮੀਜ਼ਲ-ਰੂਬੇਲਾ ਵੈਕਸੀਨ ਦੀ ਪਹਿਲੀ ਖ਼ੁਰਾਕ ਨਾਲ ਲਗਾਇਆ ਜਾਵੇਗਾ ਜਦਕਿ ਮੂੰਹ ਰਾਹੀਂ ਪੋਲੀਉ ਖ਼ੁਰਾਕ ਪਹਿਲਾਂ ਵਾਂਗ ਹੀ ਦਿਤੀ ਜਾਂਦੀ ਰਹੇਗੀ। 

ਜਿਹੜੇ ਬੱਚੇ ਪਹਿਲਾਂ ਹੀ ਮੀਜ਼ਲ-ਰੂਬੇਲਾ ਵੈਕਸੀਨ ਦੀ ਪਹਿਲੀ ਖ਼ੁਰਾਕ ਲੈ ਚੁਕੇ ਹਨ, ਉਨ੍ਹਾਂ ਨੂੰ ਪੋਲੀਉ ਵੈਕਸੀਨ ਦੀ ਤੀਜੀ ਖ਼ੁਰਾਕ ਨਹੀਂ ਦਿਤੀ ਜਾਵੇਗੀ। ਜ਼ਿਕਰਯੋਗ ਟੀਕਾਕਰਨ ਪ੍ਰੋਗਰਾਮ ਅਧੀਨ ਪੀਲੀਆ, ਪੋਲੀਉ, ਤਪਦਿਕ, ਗਲਘੋਟੂ, ਕਾਲੀ ਖੰਘ, ਟੈਟਨਸ, ਨਿਮੋਨੀਆ, ਦਸਤ, ਖਸਰਾ ਤੇ ਰੂਬੇਲਾ ਅਤੇ ਅੰਧਰਾਤ ਵਰਗੀਆਂ ਬੀਮਾਰੀਆਂ ਤੋਂ ਬੱਚਿਆਂ ਨੂੰ ਬਚਾਉਣ ਲਈ ਟੀਕੇ ਲਗਾਏ ਜਾਂਦੇ ਹਨ। 

ਸਿਹਤ ਮਾਹਰਾਂ ਮੁਤਾਬਕ ਪੋਲੀਉ ਵੈਕਸੀਨ ਦੀ ਤੀਜੀ ਖ਼ੁਰਾਕ ਸ਼ੁਰੂ ਹੋਣ ਨਾਲ ਬੱਚਿਆਂ ਦੇ ਸਰੀਰ ਵਿਚ ਪੋਲੀਉ ਨਾਲ ਲੜਨ ਦੀ ਹੋਰ ਤਾਕਤ ਪੈਦਾ ਹੋਵੇਗੀ। ਇਸ ਮੌਕੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਗਿਰੀਸ਼ ਡੋਗਰਾ, ਐਸ.ਐਮ.ਓ. ਡਾ. ਐਚ.ਐਸ.ਚੀਮਾ, ਡਾ. ਵਿਜੇ ਭਗਤ, ਬਾਲ ਰੋਗ ਮਾਹਰ ਡਾ. ਰਵਿਕਾ, ਡਾ. ਪਰਮਿੰਦਰ ਸਿੰਘ ਤੇ ਹੋਰ ਸਿਹਤ ਅਧਿਕਾਰੀ ਮੌਜੂਦ ਸਨ।

 

Tags: Dr. Adarshpal Kaur , Mohali , Health , Civil Surgeon Mohali , S.A.S.Nagar , Mohali , S.A.S. Nagar Mohali , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD