Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਗਣਤੰਤਰ ਦਿਵਸ ਦੀਆਂ ਤਿਆਰੀਆਂ : ਦੇਸ਼ ਭਗਤੀ ਦੀ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਗਣਤੰਤਰ ਦਿਵਸ : ਕੋਮਲ ਮਿੱਤਲ

ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਜ਼ਿੰਮੇਵਾਰੀ ਤੇ ਤਨਦੇਹੀ ਨਾਲ ਡਿਊਟੀ ਨਿਭਾਉਣ ਦੇ ਦਿੱਤੇ ਨਿਰਦੇਸ਼

DC Hoshiarpur, Deputy Commissioner Hoshiarpur, Komal Mittal, Hoshiarpur

Web Admin

Web Admin

5 Dariya News

ਹੁਸ਼ਿਆਰਪੁਰ , 04 Jan 2023

Last updated on: Jan 04, 2023, 00:00 IST

ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵਲੋਂ ਗਣਤੰਤਰ ਦਿਵਸ ਦੀਆਂ ਤਿਆਰੀਆਂ ਲਈ ਅੱਜ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨਾਲ ਮੀਟਿੰਗ ਕੀਤੀ ਗਈ। ਇਸ ਦੌਰਾਨ ਉਨ੍ਹਾਂ ਅਧਿਕਾਰੀਆਂ ਨੂੰ ਡਿਊਟੀ ਸੌਂਪਦੇ ਹੋਏ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਪੂਰੀ ਗੰਭੀਰਤਾ ਤੇ ਤਨਦੇਹੀ ਨਾਲ ਨਿਭਾਉਣ ਦੇ ਨਿਰਦੇਸ਼ ਦਿੱਤੇ, ਤਾਂ ਜੋ ਇਸ ਮਹੱਤਵਪੂਰਨ ਦਿਵਸ ਨੂੰ ਦੇਸ਼ ਭਗਤੀ ਦੀ ਭਾਵਨਾ ਤੇ ਉਤਸ਼ਾਹ ਨਾਲ ਮਨਾਇਆ ਜਾ ਸਕੇ। 

ਇਸ ਦੌਰਾਨ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਜ) ਦਲਜੀਤ ਕੌਰ, ਐਸ.ਪੀ. (ਹੈਡਕੁਆਟਰ) ਮਨਜੀਤ ਕੌਰ ਵੀ ਮੌਜੂਦ ਸਨ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 26 ਜਨਵਰੀ ਨੂੰ ਗਣਤੰਤਰ ਦਿਵਸ ਸਬੰਧੀ ਜ਼ਿਲ੍ਹਾ ਪੱਧਰੀ ਸਮਾਰੋਹ ਪੁਲਿਸ ਲਾਈਨ ਗਰਾਊਂਡ ਹੁਸ਼ਿਆਰਪੁਰ ਵਿਖੇ ਮਨਾਇਆ ਜਾਵੇਗਾ। 

ਉਨ੍ਹਾਂ ਕਿਹਾ ਕਿ ਇਸ ਮਹੱਤਵਪੂਰਨ ਦਿਵਸ ’ਤੇ ਵਿਲੱਖਣ ਪ੍ਰਾਪਤੀ ਵਾਲੀਆਂ ਸ਼ਖਸੀਅਤਾਂ ਨੂੰ ਵੀ ਸਨਮਾਨਿਤ ਕੀਤਾ ਜਾਵੇਗਾ, ਜਿਸ ਲਈ ਵਿਭਾਗਾਂ ਦੇ ਮੁਖੀਆਂ ਨੂੰ ਆਪਣੇ ਅਧੀਨ ਵਧੀਆ ਸੇਵਾਵਾਂ ਨਿਭਾਅ ਰਹੇ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਸੂਚੀ ਸਮੇਂ ਸਿਰ ਸਬੰਧਤ ਦਫ਼ਤਰ ਵਿਚ ਪਹੁੰਚਾਉਣ ਲਈ ਕਿਹਾ। 

ਉਨ੍ਹਾਂ ਗਣਤੰਤਰ ਦਿਵਸ ’ਤੇ ਜਿਥੇ ਜ਼ਿਲ੍ਹਾ ਪੁਲਿਸ ਨੂੰ ਸੁਰੱਖਿਆ ਸਬੰਧੀ ਉਚਿਤ ਵਿਵਸਥਾ ਕਰਨ ਲਈ ਕਿਹਾ, ਉਥੇ ਪਾਰਕਿੰਗ ਦੇ ਪੁਖਤਾ ਪ੍ਰਬੰਧ ਕਰਨ ਦੀ ਵੀ ਹਦਾਇਤ ਕੀਤੀ।ਕੋਮਲ ਮਿੱਤਲ ਨੇ ਕਿਹਾ ਕਿ ਸਮਾਗਮ ਵਾਲੇ ਸਥਾਨ ’ਤੇ ਸਾਫ਼-ਸਫ਼ਾਈ, ਪੀਣ ਵਾਲੇ ਪਾਣੀ, ਅਸਥਾਈ ਪਖਾਨਿਆਂ ਆਦਿ ਦੇ ਪ੍ਰਬੰਧਾਂ ਤੋਂ ਇਲਾਵਾ ਸਿਹਤ ਵਿਭਾਗ ਵਲੋਂ ਮੈਡੀਕਲ ਟੀਮ ਤਾਇਨਾਤ ਕਰਨ ਦਾ ਪ੍ਰਬੰਧ ਵੀ ਯਕੀਨੀ ਬਣਾਇਆ ਜਾਵੇ। 

ਉਨ੍ਹਾਂ ਜ਼ਿਲ੍ਹਾ ਪੁਲਿਸ ਨੂੰ ਸਮਾਗਮ ਦੌਰਾਨ ਕੀਤੇ ਜਾਣ ਵਾਲੇ ਮਾਰਚ ਪਾਸਟ ਲਈ ਪੁਲਿਸ ਟੁਕੜੀਆਂ ਦਾ ਅਭਿਆਸ ਕਰਵਾਉਣ ਲਈ ਵੀ ਕਿਹਾ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਸਮਾਰੋਹ ਦੌਰਾਨ ਵੱਖ-ਵੱਖ ਸਕੂਲੀ ਬੱਚਿਆਂ ਵਲੋਂ ਮਾਸ ਪੀ.ਟੀ. ਸੋਅ ਤੇ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ ਜਾਣਗੇ, ਜਿਸ ਲਈ ਹੁਣ ਤੋਂ ਹੀ ਇਹ ਪ੍ਰੋਗਰਾਮ ਪੇਸ਼ ਕਰਨ ਵਾਲੇ ਸਕੂਲਾਂ ਦੀ ਚੋਣ ਕੀਤੀ ਜਾਵੇ। 

ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਸੌਂਪੀ ਗਈ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਈ ਜਾਵੇ, ਤਾਂ ਜੋ 26 ਜਨਵਰੀ ਨੂੰ ਮਨਾਏ ਜਾ ਰਹੇ ਗਣਤੰਤਰ ਦਿਵਸ ਨੂੰ ਯਾਦਗਾਰੀ ਬਣਾਇਆ ਜਾ ਸਕੇ। ਉਨ੍ਹਾਂ ਬੈਂਡ, ਵਿਭਾਗਾਂ ਵਲੋਂ ਕੱਢੀਆਂ ਜਾਣ ਵਾਲੀਆਂ ਝਾਕੀਆਂ, ਬੈਰੀਕੇਡਿੰਗ, ਪੁਰਸਕਾਰਾਂ ਦੀ ਵੰਡ, ਪ੍ਰਸੰਸਾ ਪੱਤਰਾਂ ਦੀ ਵੰਡ, ਪੰਡਾਲ ਦੀ ਸਜਾਵਟ, ਰਿਹਰਸਲਾਂ ਆਦਿ ਵੱਖ-ਵੱਖ ਕੰਮਾਂ ਸਬੰਧੀ ਵਿਭਾਗਾਂ ਦੇ ਅਧਿਕਾਰੀਆਂ ਨੂੰ ਲੋੜੀਂਦੇ ਨਿਰਦੇਸ਼ ਦਿੱਤੇ।

ਇਸ ਮੌਕੇ ਐਸ.ਡੀ.ਐਮ. ਦਸੂਹਾ ਓਜਸਵੀ ਅਲੰਕਾਰ, ਐਸ.ਡੀ.ਐਮ. ਹੁਸ਼ਿਆਰਪੁਰ ਪ੍ਰੀਤ ਇੰਦਰ ਸਿੰਘ, ਡੀ.ਐਫ.ਓ. ਅਮਨੀਤ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

 

Tags: DC Hoshiarpur , Deputy Commissioner Hoshiarpur , Komal Mittal , Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD